ਫਲੋਰੀਡਾ ਵਿੱਚ ਗੋਲੀਬਾਰੀ ਦੀ ਘਟਨਾ ਵਾਪਰੀ
ਨਿਰਮਲਨਿਊਯਾਰਕ, 18 ਮਾਰਚ (ਰਾਜ ਗੋਗਨਾ)-ਅਮਰੀਕਾ ਦੇ ਫਲੋਰੀਡਾ ਦੇ ਜੈਕਸਨਵਿਲੇ ਬੀਚ ਸ਼ਹਿਰ ਦੇ ਡਾਊਨਟਾਊਨ ਦੇ ਇਲਾਕੇ ’ਚ ਬੀਤੇਂ ਦਿਨ ਐਤਵਾਰ ਰਾਤ ਨੂੰ ਕੁਝ ਲੋਕਾਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਗੋਲੀਬਾਰੀ ਵਿੱਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋ ਗਏ। ਪੁਲਿਸ ਗੋਲੀਬਾਰੀ ਕਰਨ ਵਾਲਿਆਂ ਦੀ ਭਾਲ ਕਰ ਰਹੀ ਹੈ। ਪੁਲਿਸ ਨੇ ਦੱਸਿਆ ਕਿ […]
By : Editor Editor
ਨਿਰਮਲ
ਨਿਊਯਾਰਕ, 18 ਮਾਰਚ (ਰਾਜ ਗੋਗਨਾ)-ਅਮਰੀਕਾ ਦੇ ਫਲੋਰੀਡਾ ਦੇ ਜੈਕਸਨਵਿਲੇ ਬੀਚ ਸ਼ਹਿਰ ਦੇ ਡਾਊਨਟਾਊਨ ਦੇ ਇਲਾਕੇ ’ਚ ਬੀਤੇਂ ਦਿਨ ਐਤਵਾਰ ਰਾਤ ਨੂੰ ਕੁਝ ਲੋਕਾਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਗੋਲੀਬਾਰੀ ਵਿੱਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋ ਗਏ।
ਪੁਲਿਸ ਗੋਲੀਬਾਰੀ ਕਰਨ ਵਾਲਿਆਂ ਦੀ ਭਾਲ ਕਰ ਰਹੀ ਹੈ। ਪੁਲਿਸ ਨੇ ਦੱਸਿਆ ਕਿ ਡਾਊਨਟਾਊਨ ਖੇਤਰ ’ਚ ਜਿੱਥੇ ਗੋਲੀਬਾਰੀ ਹੋਈ ਸੀ, ਉੱਥੇ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਹਨ। ਪੁਲਿਸ ਦਾ ਮੰਨਣਾ ਹੈ ਕਿ ਗੋਲੀਬਾਰੀ ਵਿੱਚ ਇੱਕ ਤੋਂ ਵੱਧ ਵਿਅਕਤੀ ਸ਼ਾਮਲ ਸਨ। ਜੈਕਸਨਵਿਲ ਬੀਚ ਦੀ ਆਬਾਦੀ 24,000 ਹੈ। ਇਸ ਦੌਰਾਨ ਅਮਰੀਕਾ ’ਚ ਛੋਟੀਆਂ-ਮੋਟੀਆਂ ਲੜਾਈਆਂ ਲਈ ਸ਼ੂਟਿੰਗ ਆਮ ਹੋ ਗਈ ਹੈ। ਹਾਲ ਹੀ ’ਚ ਗੋਲੀਬਾਰੀ ਦੀਆਂ ਘਟਨਾਵਾਂ ’ਚ ਕਈ ਲੋਕਾਂ ਦੀ ਮੌਤ ਹੋ ਚੁੱਕੀ ਹੈ। ਦੇਸ਼ ਵਿੱਚ ਜੜ੍ਹ ਫੜ ਚੁੱਕਾ ਬੰਦੂਕ ਸੱਭਿਆਚਾਰ ਮੌਜੂਦਾ ਅਮਰੀਕੀ ਰਾਸ਼ਟਰਪਤੀਆਂ ਵਿੱਚ ਚਰਚਾ ਦਾ ਵਿਸ਼ਾ ਵੀ ਬਣਿਆ ਹੋਇਆ ਹੈ।
ਇਹ ਖ਼ਬਰ ਵੀ ਪੜ੍ਹੋ
ਅਗਾਮੀ ਲੋਕ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਇਸੇ ਹਫਤੇ ਕੋਰ ਕਮੇਟੀ ਦੀ ਮੀਟਿੰਗ ਬੁਲਾਈ ਹੈ। ਮੀਟਿੰਗ 22 ਮਾਰਚ ਨੂੰ ਦੁਪਹਿਰ ਢਾਈ ਵਜੇ ਚੰਡੀਗੜ੍ਹ ਸਥਿਤ ਪਾਰਟੀ ਦ1ੇ ਹੈਡਕੁਆਰਟਰ ਵਿਚ ਹੋਵੇਗੀ।
ਇਸ ਮੀਟਿੰਗ ਵਿਚ ਪਾਰਟੀ ਦੁਆਰਾ ਆਉਣ ਵਾਲੀ ਲੋਕ ਸਭਾ ਚੋਣਾਂ ਨੂੰ ਲੈ ਕੇ ਅਪਣੀ ਰਣਨੀਤੀ ਬਣਾਈ ਜਾਵੇਗੀ। ਮੰਨਿਆ ਜਾ ਰਿਹਾ ਕਿ ਬੀਜੇਪੀ ਨਾਲ ਗਠਜੋੜ ਨੁੂੰ ਲੈ ਕੇ ਵੀ ਇਸ ਮੀਟਿੰਗ ਵਿਚ ਫੈਸਲਾ ਲਿਆ ਜਾ ਸਕਦਾ ਹੈ। ਨਾਲ ਹੀ ਉਮੀਦਵਾਰਾਂ ਨੂੰ ਲੈ ਕੇ ਵੀ ਵਿਚਾਰ ਵਟਾਂਦਰਾ ਹੋਵੇਗਾ।
ਹਾਲਾਂਕਿ ਅਜੇ ਤੱਕ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਪੰਜਾਬ ਬਚਾਓ ਯਾਤਰਾ ’ਤੇ ਨਿਕਲੇ ਹੋਏ ਹਨ। ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਵਲੋਂ ਅਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ ’ਤੇ ਪੋਸਟ ਪਾ ਕੇ ਮੀਟਿੰਗ ਦੀ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਨੇ ਅਪਣੀ ਪੋਸਟ ਵਿਚ ਲਿਖਿਆ ਕਿ ਮੀਟਿੰਗ ਪਾਰਟੀ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ ਵਿਚ ਹੋਵੇਗੀ। ਮੀਟਿੰਗ ਵਿਚ ਲੋਕ ਸਭਾ ਚੋਣਾਂ ਲਈ ਰਣਨੀਤੀ ਨੂੰ ਵਿਸਤਾਰ ਨਾਲ ਆਖਰੀ ਰੂਪ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਮੀਟਿੰਗ ਵਿਚ ਦੇਸ਼ ਦੇ ਮੌਜੂਦਾ ਸਿਆਸੀ ਹਾਲਾਤਾਂ ’ਤੇ ਚਰਚਾ ਹੋਵੇਗੀ।