Begin typing your search above and press return to search.

ਫਰੀਦਕੋਟ 'ਚ ਹੋਸਟਲ ਦੇ ਕਮਰੇ 'ਚ ਵਿਦਿਆਰਥਣ ਦੀ ਲਟਕਦੀ ਮਿਲੀ ਲਾਸ਼

ਫਰੀਦਕੋਟ : ਫਰੀਦਕੋਟ ਵਿੱਚ ਲਾਅ ਦੀ ਪੜ੍ਹਾਈ ਕਰ ਰਹੀ ਇੱਕ ਵਿਦਿਆਰਥਣ ਨੇ ਆਪਣੇ ਹੋਸਟਲ ਦੇ ਕਮਰੇ ਵਿੱਚ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕਾ ਦੀ ਪਛਾਣ ਫ਼ਿਰੋਜ਼ਪੁਰ ਦੇ ਪਿੰਡ ਸੇਠਾਂਵਾਲੀ ਦੀ ਰਹਿਣ ਵਾਲੀ ਅਮਨਦੀਨ ਕੌਰ ਵਜੋਂ ਹੋਈ ਹੈ। ਉਹ ਕਾਨੂੰਨ ਦੇ ਚੌਥੇ ਸਾਲ ਵਿੱਚ ਪੜ੍ਹਦੀ ਸੀ। ਘਟਨਾ ਦੀ ਸੂਚਨਾ ਮਿਲਣ 'ਤੇ ਮੌਕੇ 'ਤੇ […]

ਫਰੀਦਕੋਟ ਚ ਹੋਸਟਲ ਦੇ ਕਮਰੇ ਚ ਵਿਦਿਆਰਥਣ ਦੀ ਲਟਕਦੀ ਮਿਲੀ ਲਾਸ਼
X

Editor (BS)By : Editor (BS)

  |  26 Sept 2023 1:35 PM IST

  • whatsapp
  • Telegram

ਫਰੀਦਕੋਟ : ਫਰੀਦਕੋਟ ਵਿੱਚ ਲਾਅ ਦੀ ਪੜ੍ਹਾਈ ਕਰ ਰਹੀ ਇੱਕ ਵਿਦਿਆਰਥਣ ਨੇ ਆਪਣੇ ਹੋਸਟਲ ਦੇ ਕਮਰੇ ਵਿੱਚ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕਾ ਦੀ ਪਛਾਣ ਫ਼ਿਰੋਜ਼ਪੁਰ ਦੇ ਪਿੰਡ ਸੇਠਾਂਵਾਲੀ ਦੀ ਰਹਿਣ ਵਾਲੀ ਅਮਨਦੀਨ ਕੌਰ ਵਜੋਂ ਹੋਈ ਹੈ। ਉਹ ਕਾਨੂੰਨ ਦੇ ਚੌਥੇ ਸਾਲ ਵਿੱਚ ਪੜ੍ਹਦੀ ਸੀ। ਘਟਨਾ ਦੀ ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੀ Police ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਲੜਕੀ ਦਾ ਪੋਸਟਮਾਰਟਮ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਵਿਖੇ ਹੋਵੇਗਾ। ਫਿਲਹਾਲ ਲਾਸ਼ ਨੂੰ ਮੁਰਦਾਘਰ 'ਚ ਰਖਵਾਇਆ ਗਿਆ ਹੈ।

Police ਨੂੰ ਵਿਦਿਆਰਥੀ ਦੇ ਕਮਰੇ 'ਚੋਂ ਕੋਈ ਸੁਸਾਈਡ ਨੋਟ ਬਰਾਮਦ ਨਹੀਂ ਹੋਇਆ ਹੈ, ਜਿਸ ਕਾਰਨ ਖੁਦਕੁਸ਼ੀ ਦੇ ਕਾਰਨਾਂ 'ਤੇ ਭੇਤ ਬਣਿਆ ਹੋਇਆ ਹੈ। ਪੁਲਿਸ ਹਰ ਪਹਿਲੂ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਘਟਨਾ ਨਾਲ ਮ੍ਰਿਤਕ ਦੇ ਪਰਿਵਾਰਕ ਮੈਂਬਰ ਦੁਖੀ ਹਨ ਅਤੇ ਉਹ ਵੀ ਘਟਨਾ ਦਾ ਕਾਰਨ ਦੱਸਣ ਤੋਂ ਅਸਮਰਥ ਹਨ। ਵਿਦਿਆਰਥੀ ਦੀ ਖ਼ੁਦਕੁਸ਼ੀ ਕਾਰਨ ਹੋਸਟਲ 'ਚ ਮੌਜੂਦ ਹੋਰ ਵਿਦਿਆਰਥੀਆਂ ਨੂੰ ਇਸ ਘਟਨਾ 'ਤੇ ਯਕੀਨ ਨਹੀਂ ਆ ਰਿਹਾ ਹੈ। ਫਿਲਹਾਲ ਇਸ ਘਟਨਾ 'ਤੇ ਕਿਸੇ ਵੱਲੋਂ ਵੀ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਜਾ ਰਹੀ ਹੈ।

ਲੜਕੀ ਦਾ ਫੋਨ ਜਾਂਚ ਲਈ ਭੇਜਿਆ

ਪ੍ਰਾਪਤ ਜਾਣਕਾਰੀ ਅਨੁਸਾਰ ਪੁਲੀਸ ਨੇ ਲੜਕੀ ਦਾ ਫੋਨ ਜਾਂਚ ਲਈ ਭੇਜ ਦਿੱਤਾ ਹੈ। ਕਿਉਂਕਿ ਫਿਲਹਾਲ ਹੁਣ ਤੱਕ ਦੀ ਜਾਂਚ 'ਚ ਖੁਦਕੁਸ਼ੀ ਦਾ ਕਾਰਨ ਸਪੱਸ਼ਟ ਨਹੀਂ ਹੋ ਸਕਿਆ ਹੈ। ਮੋਬਾਈਲ ਦੀ ਜਾਂਚ ਤੋਂ ਪਤਾ ਲੱਗੇਗਾ ਕਿ ਲੜਕੀ ਨੇ ਖੁਦਕੁਸ਼ੀ ਕਿਉਂ ਕੀਤੀ। ਕਾਲਜ ਦੇ ਪ੍ਰਿੰਸੀਪਲ ਪੰਕਜ ਕੁਮਾਰ ਅਨੁਸਾਰ ਜਦੋਂ ਸਵੇਰੇ ਅਮਨਦੀਪ ਨੂੰ ਹੋਸਟਲ ਦੇ ਕਮਰੇ ਵਿੱਚੋਂ ਬਾਹਰ ਨਿਕਲਦਿਆਂ ਦੇਖਿਆ ਤਾਂ ਉਸ ਦੀ ਲਾਸ਼ ਪੱਖੇ ਨਾਲ ਲਟਕਦੀ ਦੇਖੀ ਗਈ, ਜਿਸ ਬਾਰੇ ਪੁਲੀਸ ਨੂੰ ਸੂਚਨਾ ਦਿੱਤੀ ਗਈ।

Next Story
ਤਾਜ਼ਾ ਖਬਰਾਂ
Share it