ਦਿੱਲੀ ਦੇ ਬਵਾਨਾ ਇਲਾਕੇ 'ਚ ਲੱਗੀ ਭਿਆਨਕ ਅੱਗ
ਦਿੱਲੀ : ਰਾਸ਼ਟਰੀ ਰਾਜਧਾਨੀ ਦਿੱਲੀ ਦੇ ਬਵਾਨਾ ਇਲਾਕੇ 'ਚ ਬੁੱਧਵਾਰ ਸਵੇਰੇ ਭਿਆਨਕ ਅੱਗ ਲੱਗਣ ਦੀ ਸੂਚਨਾ ਮਿਲੀ ਹੈ। ਫੈਕਟਰੀ 'ਚ ਭਿਆਨਕ ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ 25 ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਅਤੇ ਅੱਗ 'ਤੇ ਕਾਬੂ ਪਾਉਣ ਦਾ ਕੰਮ ਜਾਰੀ ਹੈ। ਜਾਣਕਾਰੀ ਮੁਤਾਬਕ ਦਿੱਲੀ ਦੇ ਬਵਾਨਾ ਸਥਿਤ ਉਦਯੋਗਿਕ ਖੇਤਰ 'ਚ ਬੁੱਧਵਾਰ […]
By : Editor (BS)
ਦਿੱਲੀ : ਰਾਸ਼ਟਰੀ ਰਾਜਧਾਨੀ ਦਿੱਲੀ ਦੇ ਬਵਾਨਾ ਇਲਾਕੇ 'ਚ ਬੁੱਧਵਾਰ ਸਵੇਰੇ ਭਿਆਨਕ ਅੱਗ ਲੱਗਣ ਦੀ ਸੂਚਨਾ ਮਿਲੀ ਹੈ। ਫੈਕਟਰੀ 'ਚ ਭਿਆਨਕ ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ 25 ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਅਤੇ ਅੱਗ 'ਤੇ ਕਾਬੂ ਪਾਉਣ ਦਾ ਕੰਮ ਜਾਰੀ ਹੈ। ਜਾਣਕਾਰੀ ਮੁਤਾਬਕ ਦਿੱਲੀ ਦੇ ਬਵਾਨਾ ਸਥਿਤ ਉਦਯੋਗਿਕ ਖੇਤਰ 'ਚ ਬੁੱਧਵਾਰ ਸਵੇਰੇ ਇਕ ਫੈਕਟਰੀ 'ਚ ਭਿਆਨਕ ਅੱਗ ਲੱਗ ਗਈ। ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ ਅਤੇ ਉੱਚੀਆਂ-ਉੱਚੀਆਂ ਲਪਟਾਂ ਉੱਠਦੀਆਂ ਦੇਖੀਆਂ ਗਈਆਂ। ਲੋਕਾਂ ਨੇ ਇਸ ਦੀ ਸੂਚਨਾ ਦਿੱਲੀ ਫਾਇਰ ਬ੍ਰਿਗੇਡ ਨੂੰ ਦਿੱਤੀ, ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ 25 ਗੱਡੀਆਂ ਤੁਰੰਤ ਮੌਕੇ 'ਤੇ ਪਹੁੰਚ ਗਈਆਂ।
ਫਾਇਰ ਵਿਭਾਗ ਦੇ ਅਧਿਕਾਰੀਆਂ ਮੁਤਾਬਕ ਅੱਗ 'ਤੇ ਕਾਬੂ ਪਾਉਣ ਲਈ 25 ਫਾਇਰ ਟੈਂਡਰ ਮੌਕੇ 'ਤੇ ਭੇਜੇ ਗਏ ਹਨ। ਅੱਗ ਲੱਗਣ ਦੀ ਘਟਨਾ ਬਵਾਨਾ ਖੇਤਰ ਦੇ ਸੈਕਟਰ 3 ਵਿੱਚ ਸਾਈਂ ਧਰਮ ਕਾਂਤਾ ਨੇੜੇ ਇੱਕ ਫੈਕਟਰੀ ਵਿੱਚ ਵਾਪਰੀ। ਦਿੱਲੀ ਫਾਇਰ ਸਰਵਿਸ ਵਿਭਾਗ ਦੇ ਅਧਿਕਾਰੀਆਂ ਮੁਤਾਬਕ ਅੱਗ ਲੱਗਭਗ 1.40 ਵਜੇ ਲੱਗੀ। ਅਧਿਕਾਰੀਆਂ ਨੇ ਦੱਸਿਆ ਕਿ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ। ਹਾਲਾਂਕਿ, ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ ਅਤੇ ਅਜੇ ਤੱਕ ਕਿਸੇ ਜਾਨੀ ਜਾਂ ਜ਼ਖਮੀ ਹੋਣ ਦੀ ਖਬਰ ਨਹੀਂ ਹੈ।