ਫਰੀਦਕੋਟ ਦੇ ਹਸਪਤਾਲ ਵਿਚ ਲੱਗੀ ਭਿਆਨਕ ਅੱਗ

ਫਰੀਦਕੋਟ ਦੇ ਹਸਪਤਾਲ ਵਿਚ ਲੱਗੀ ਭਿਆਨਕ ਅੱਗ


ਫਰੀਦਕੋਟ, 5 ਅਪ੍ਰੈਲ, ਨਿਰਮਲ : ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ’ਚ ਸ਼ੁੱਕਰਵਾਰ ਦੁਪਹਿਰ ਨੂੰ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਦੇਖਦੇ ਹੀ ਦੇਖਦੇ ਮਰੀਜ਼ਾਂ ਅਤੇ ਤੀਮਾਰਦਾਰਾਂ ’ਚ ਦਹਿਸ਼ਤ ਫੈਲ ਗਈ। ਪੂਰੀ ਇਮਾਰਤ ਵਿਚ ਧੂੰਆਂ ਫੈਲ ਗਿਆ। ਇਸ ਤੋਂ ਬਾਅਦ ਹਸਪਤਾਲ ਦੇ ਕਰਮਚਾਰੀਆਂ ਨੇ ਪੁਲਿਸ ਅਤੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ।

ਸਟਾਫ ਨੇ ਸਾਵਧਾਨੀ ਦੇ ਤੌਰ ’ਤੇ ਹਸਪਤਾਲ ’ਚ ਦਾਖਲ ਮਰੀਜ਼ਾਂ ਨੂੰ ਸੁਰੱਖਿਅਤ ਬਾਹਰ ਕੱਢਿਆ। ਫਿਲਹਾਲ ਇਹ ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਇਮਾਰਤ ’ਚ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ।

ਫਰੀਦਕੋਟ ਮੈਡੀਕਲ ਕਾਲਜ ਹਸਪਤਾਲ ਵਿੱਚ ਹਰ ਰੋਜ਼ ਹਜ਼ਾਰਾਂ ਮਰੀਜ਼ ਆਪਣੇ ਰਿਸ਼ਤੇਦਾਰਾਂ ਸਮੇਤ ਓਪੀਡੀ ਲਈ ਆਉਂਦੇ ਹਨ, ਜਦਕਿ ਹਸਪਤਾਲ ਵਿੱਚ ਦਾਖ਼ਲ ਮਰੀਜ਼ਾਂ ਦੀ ਗਿਣਤੀ ਵੀ 2000 ਦੇ ਕਰੀਬ ਹੈ। ਅਜਿਹੇ ’ਚ ਅੱਗ ਲੱਗਣ ਸਮੇਂ ਹਸਪਤਾਲ ’ਚ ਹਜ਼ਾਰਾਂ ਲੋਕ ਮੌਜੂਦ ਸਨ।

ਮਰੀਜ਼ਾਂ ਅਤੇ ਤੀਮਾਰਦਾਰਾਂ ਨੂੰ ਸਮੇਂ ਸਿਰ ਬਾਹਰ ਕੱਢ ਲਿਆ ਗਿਆ, ਜਿਸ ਕਾਰਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਦੂਜੇ ਪਾਸੇ ਫਾਇਰ ਬ੍ਰਿਗੇਡ ਅਧਿਕਾਰੀਆਂ ਦਾ ਕਹਿਣਾ ਹੈ ਕਿ ਅੱਗ ’ਤੇ ਕਾਬੂ ਪਾ ਲਿਆ ਗਿਆ ਹੈ।

ਮੈਡੀਕਲ ਕਾਲਜ ਹਸਪਤਾਲ ਦੀ ਮੈਡੀਕਲ ਸੁਪਰਡੈਂਟ ਡਾ: ਨੀਤੂ ਕੱਕੜ ਨੇ ਦੱਸਿਆ ਕਿ ਮੈਡੀਸਨ-2 ਵਿੱਚ ਸ਼ਾਰਟ ਸਰਕਟ ਕਾਰਨ ਅੱਗ ਲੱਗੀ, ਸਾਰੇ ਮਰੀਜ਼ਾਂ ਨੂੰ ਬਾਹਰ ਕੱਢ ਲਿਆ ਗਿਆ ਹੈ। ਕਿਸੇ ਮਰੀਜ਼ ਨੂੰ ਨੁਕਸਾਨ ਨਹੀਂ ਪਹੁੰਚਿਆ। ਫਿਲਹਾਲ ਉਨ੍ਹਾਂ ਦੀ ਤਰਜੀਹ ਮਰੀਜ਼ਾਂ ਨੂੰ ਸੁਰੱਖਿਅਤ ਰੱਖਣਾ ਹੈ। ਇਸ ਤੋਂ ਬਾਅਦ ਜਾਂਚ ਕੀਤੀ ਜਾਵੇਗੀ।

ਇਹ ਖ਼ਬਰ ਵੀ ਪੜ੍ਹੋ

ਜਿਵੇਂ ਜਿਵੇਂ ਲੋਕ ਸਭਾ ਚੋਣਾਂ ਨੇੜੇ ਆ ਰਹੀਆਂ ਹਨ। ਉਵੇਂ ਉਵੇਂ ਹੀ ਚੋਣ ਅਖਾੜਾ ਭਖਦਾ ਜਾ ਰਿਹਾ ਹੈ। ਸਾਰੇ ਸਿਆਸੀ ਨੇਤਾ ਅਪਣੀ ਅਪਣੀ ਵੋਟਾਂ ਪੱਕੀਆਂ ਕਰਨ ’ਤੇ ਲੱਗੇ ਹੋਏ ਹਨ। ਉਮੀਦਵਾਰਾਂ ਵਲੋਂ ਧਾਰਮਿਕ ਥਾਵਾਂ ਅਤੇ ਡੇਰਿਆਂ ’ਤੇ ਗੇੜੇ ਲਗਾਤਾਰ ਜਾਰੀ ਹਨ। ਇਸੇ ਤਰ੍ਹਾਂ ਹੁਣ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਯੁੱਧਿਆ ਦੇ ਰਾਮ ਮੰਦਰ ਵਿਚ ਮੱਥਾ ਟੇਕਣ ਪੁੱਜੇ।
ਦੱਸਦੇ ਚਲੀਏ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਆਪਣੇ ਪਰਿਵਾਰ ਸਮੇਤ ਅਯੁੱਧਿਆ ਪੁੱਜੇ, ਜਿੱਥੇ ਉਨ੍ਹਾਂ ਭਗਵਾਨ ਰਾਮਲਲਾ ਦੇ ਦਰਸ਼ਨ ਕੀਤੇ। ਇਸ ਦੌਰਾਨ ਮੰਦਰ ’ਚ ਪੂਜਾ ਕਰਨ ਤੋਂ ਬਾਅਦ ਚੰਨੀ ਨੇ ਉੱਥੇ ਆਪਣੀ ਤਸਵੀਰ ਵੀ ਕਲਿੱਕ ਕਰਵਾਈ, ਜਿਸ ਵਿਚ ਉਨ੍ਹਾਂ ਦੀ ਪਤਨੀ ਵੀ ਨਜ਼ਰ ਆ ਰਹੀ ਹੈ।

ਅਯੁੱਧਿਆ ਮੰਦਰ ਵਿਚ ਰਾਮਲਲਾ ਦੇ ਦਰਸ਼ਨ ਕਰਨ ਤੋਂ ਬਾਅਦ ਚੰਨੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ ਤੇ ਇਸ ਦੀਆਂ ਤਸਵੀਰਾਂ ਵੀ ਸ਼ੇਅਰ ਕੀਤੀ ਅਤੇ ਲਿਖਿਆ ਕਿ ਉਨ੍ਹਾਂ ਨੇ ਅਯੁੱਧਿਆ ਦੇ ਸ਼੍ਰੀ ਰਾਮ ਮੰਦਰ ਵਿਚ ਭਗਵਾਨ ਰਾਮ ਦੇ ਦਰਸ਼ਨ ਕੀਤੇ ਸਨ। ਦੱਸ ਦੇਈਏ ਕਿ ਹਾਲ ਹੀ ਵਿਚ ਵਿਦੇਸ਼ ਤੋਂ ਪਰਤੇ ਚੰਨੀ ਲੋਕ ਸਭਾ ਚੋਣ ਲੜਨ ਦੀ ਤਿਆਰੀ ’ਚ ਵੀ ਲੱਗੇ ਹੋਏ ਹਨ। ਉਨ੍ਹਾਂ ਨੂੰ ਕਾਂਗਰਸ ਪਾਰਟੀ ਪੰਜਾਬ ਦੀ ਫਤਿਹਗੜ੍ਹ ਸਾਹਿਬ ਸੀਟ ਤੋਂ ਲੋਕ ਸਭਾ ਚੋਣਾਂ ਲੜਾਉਣ ਦੀ ਯੋਜਨਾ ਬਣਾ ਰਹੀ ਹੈ।

ਦੱਸ ਦੇਈਏ ਕਿ ਪਿਛਲੇ ਮਹੀਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਨਾਂ ਉਸ ਸਮੇਂ ਸੁਰਖੀਆਂ ਵਿਚ ਆਇਆ ਸੀ ਜਦੋਂ ਉਨ੍ਹਾਂ ਤੋਂ 2 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਸੀ। ਹਾਲਾਂਕਿ ਉਸ ਨੂੰ ਫੋਨ ’ਤੇ ਧਮਕੀਆਂ ਦੇਣ ਅਤੇ 2 ਕਰੋੜ ਰੁਪਏ ਦੀ ਮੰਗ ਕਰਨ ਵਾਲੇ ਦੋਸ਼ੀ ਨੂੰ ਪੰਜਾਬ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ।

Related post

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370 ਲੋਕਾਂ ਦੀ ਮੌਤ, 1600 ਲੋਕ ਜ਼ਖਮੀ

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370…

ਅਫਗਾਨਿਸਤਾਨ, 19 ਮਈ, ਪਰਦੀਪ ਸਿੰਘ : ਅਫਗਾਨਿਸਤਾਨ ‘ਚ ਤਿੰਨ ਹਫਤਿਆਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ 370 ਤੋਂ ਵੱਧ ਲੋਕਾਂ ਦੀ…
ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਨਵੀਂ ਦਿੱਲੀ, 19 ਮਈ, ਪਰਦੀਪ ਸਿੰਘ: ‘ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ ਦੌਰਾਨ ਪੰਜਾਬ ‘ਚ ਭਾਜਪਾ ਦੇ ਉਮੀਦਵਾਰਾਂ…