ਸੰਨੀ ਐਨਕਲੇਵ ਦੇ ਪੁਲਿਸ ਥਾਣੇ ਵਿਚ ਲੱਗੀ ਭਿਆਨਕ ਅੱਗ,ਜਾਨੀ ਨੁਕਸਾਨ ਤੋਂ ਬਚਾਅ

ਸੰਨੀ ਐਨਕਲੇਵ ਦੇ ਪੁਲਿਸ ਥਾਣੇ ਵਿਚ ਲੱਗੀ ਭਿਆਨਕ ਅੱਗ,ਜਾਨੀ ਨੁਕਸਾਨ ਤੋਂ ਬਚਾਅ


ਖਰੜ, 13 ਅਕਤੂਬਰ, ਨਿਰਮਲ : ਸੰਨੀ ਐਨਕਲੇਵ ਦੇ ਪੁਲਿਸ ਥਾਣੇ ਵਿਚ ਭਿਆਨਕ ਅੱਗ ਲੱਗ ਗਈ। ਮੁਢਲੀ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਇਹ ਹਾਦਸਾ ਚੌਕੀ ਦੇ ਉਪਰੋਂ ਲੰਘਦੀ ਹਾਈ ਟੈਂਸ਼ਨ ਬਿਜਲੀ ਦੀ ਲਾਈਨ ਟੁੱਟਣ ਕਾਰਨ ਵਾਪਰਿਆ ਹੈ। ਇਹ ਤਾਰ ਸ਼ਾਰਟ ਸਰਕਟ ਕਾਰਨ ਟੁੱਟ ਗਈ। ਖੁਸ਼ਕਿਸਮਤੀ ਇਹ ਰਹੀ ਕਿ ਤਾਰ ਟੁੱਟਦੇ ਹੀ ਕੱਟ ਲੱਗ ਗਿਆ।

ਮੋਹਾਲੀ ਦੇ ਖਰੜ ਥਾਣੇ ਅਧੀਨ ਪੈਂਦੇ ਸੰਨੀ ਇਨਕਲੇਵ ਪੁਲਸ ਚੌਕੀ ’ਚ ਸ਼ੁੱਕਰਵਾਰ ਦੁਪਹਿਰ ਕਰੀਬ 12.30 ਵਜੇ ਅੱਗ ਲੱਗ ਗਈ। ਅੱਗ ਕਾਰਨ ਕਾਲੇ ਧੂੰਏਂ ਦਾ ਗੁਬਾਰ ਦੂਰ-ਦੂਰ ਤੱਕ ਫੈਲ ਗਿਆ ਅਤੇ ਹਰ ਪਾਸੇ ਹਫੜਾ-ਦਫੜੀ ਮਚ ਗਈ। ਉਕੇ ਖੜ੍ਹੀਆਂ ਗੱਡੀਆਂ ਸਣੇ ਪੁਲਸ ਦੀਆਂ ਗੱਡੀਆਂ ਨੂੰ ਵੀ ਅੱਗ ਲੱਗ ਗਈ।

ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ ’ਤੇ ਪਹੁੰਚ ਕੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ। ਹਾਲਾਂਕਿ ਅਜੇ ਤੱਕ ਨੁਕਸਾਨ ਦਾ ਪੂਰਾ ਪਤਾ ਨਹੀਂ ਲੱਗ ਸਕਿਆ ਹੈ। ਇਨ੍ਹਾਂ ਵਾਹਨਾਂ ਦੇ ਨਾਲ ਜ਼ਬਤ ਕੀਤੀ ਗਈ ਨਾਜਾਇਜ਼ ਸ਼ਰਾਬ ਦੇ ਡਰੰਮ ਵੀ ਰੱਖੇ ਹੋਏ ਸਨ, ਜਿਸ ਦੇ ਉਥੇ ਪਹੁੰਚਣ ਤੋਂ ਬਾਅਦ ਅੱਗ ਹੋਰ ਵੀ ਫੈਲ ਗਈ।

ਮੁਢਲੀ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਇਹ ਹਾਦਸਾ ਚੌਕੀ ਦੇ ਉਪਰੋਂ ਲੰਘਦੀ ਹਾਈ ਟੈਂਸ਼ਨ ਬਿਜਲੀ ਦੀ ਲਾਈਨ ਟੁੱਟਣ ਕਾਰਨ ਵਾਪਰਿਆ ਹੈ। ਇਹ ਤਾਰ ਸ਼ਾਰਟ ਸਰਕਟ ਕਾਰਨ ਟੁੱਟ ਗਈ। ਖੁਸ਼ਕਿਸਮਤੀ ਇਹ ਰਹੀ ਕਿ ਤਾਰ ਟੁੱਟਦੇ ਹੀ ਕੱਟ ਲੱਗ ਗਿਆ, ਨਹੀਂ ਤਾਂ ਹਾਦਸਾ ਹੋਰ ਵੀ ਭਿਆਨਕ ਹੋ ਸਕਦਾ ਸੀ। ਜਦੋਂਕਿ ਪੁਲਿਸ ਅਤੇ ਫਾਇਰ ਵਿਭਾਗ ਕੁਝ ਵੀ ਦੱਸਣ ਤੋਂ ਬਚ ਰਿਹਾ ਹੈ।

Related post

ਗਾਇਕ ਗੁਰਦਾਸ ਮਾਨ ਨੇ ਮੀਕਾ ਦੇ ਘਰ ਖਾਧਾ ਖਾਣਾ, ਤਸਵੀਰਾਂ ਵਾਇਰਲ

ਗਾਇਕ ਗੁਰਦਾਸ ਮਾਨ ਨੇ ਮੀਕਾ ਦੇ ਘਰ ਖਾਧਾ ਖਾਣਾ,…

ਮੁੰਬਈ, 17 ਮਈ, ਪਰਦੀਪ ਸਿੰਘ: ਬਾਲੀਵੁੱਡ ਤੇ ਪੰਜਾਬੀ ਗਾਇਕ ਮੀਕਾ ਸਿੰਘ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝੀ ਕੀਤੀ ਹੈ,…
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਫ਼ਰ ਦੌਰਾਨ 50 ਹਜ਼ਾਰ ਰੁਪਏ ਤੋਂ ਵੱਧ ਨਕਦੀ ਲਈ ਆਪਣੇ ਕੋਲ ਢੁਕਵੇਂ ਦਸਤਾਵੇਜ਼ ਰੱਖਣ ਦੀ ਸਲਾਹ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਫ਼ਰ ਦੌਰਾਨ 50…

ਚੰਡੀਗੜ੍ਹ, 17 ਮਈ, ਨਿਰਮਲ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ ’ਟਾਕ ਟੂ ਯੂਅਰ ਸੀ.ਈ.ਓ. ਪੰਜਾਬ’ ਦੇ ਬੈਨਰ ਹੇਠ…
ਝਾਰਖੰਡ ਹਾਈਕੋਰਟ ਨੇ ਰਾਹੁਲ ਗਾਂਧੀ ਨੂੰ ਲਗਾਇਆ ਇੰਨੇ ਹਜ਼ਾਰ ਰੁਪਏ ਜੁਰਮਾਨਾ, ਜਾਣੋ ਕਾਰਨ

ਝਾਰਖੰਡ ਹਾਈਕੋਰਟ ਨੇ ਰਾਹੁਲ ਗਾਂਧੀ ਨੂੰ ਲਗਾਇਆ ਇੰਨੇ ਹਜ਼ਾਰ…

ਰਾਂਚੀ, 17 ਮਈ, ਪਰਦੀਪ ਸਿੰਘ: ਝਾਰਖੰਡ ਹਾਈ ਕੋਰਟ ਨੇ ਇੱਕ ਮਾਮਲੇ ਦੀ ਚੱਲ ਰਹੀ ਸੁਣਵਾਈ ਵਿੱਚ ਜਵਾਬ ਦਾਖ਼ਲ ਕਰਨ ਵਿੱਚ ਦੇਰੀ…