ਬਲਟਾਣਾ ਦੇ ਹੋਟਲ ਵਿਚ ਨੌਜਵਾਨ ਨਾਲ ਕੁੱਟਮਾਰ
ਜ਼ੀਰਕਪੁਰ, 14 ਮਈ, ਨਿਰਮਲ : ਜ਼ੀਰਕਪੁਰ ਨਾਲ ਲੱਗਦੇ ਬਲਟਾਣਾ ਵਿਚ ਨੌਜਵਾਨ ਨਾਲ ਹੋਟਲ ਅੰਦਰ ਕੁੱਟਮਾਰ ਦਾ ਵੀਡੀਓ ਸਾਹਮਣੇ ਆਇਆ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਹੋਟਲ ਦੇ ਗੁਆਂਢ ਵਿਚ ਹੀ ਦੂਜੇ ਹੋਟਲ ਵਾਲੇ ਮਾਲਕ ਨੇ ਨੌਜਵਾਨ ਨਾਲ ਕੁੱਟਮਾਰ ਕੀਤੀ।ਇਹ ਸਾਰੀ ਘਟਨਾ ਸੀਸੀਟੀਵੀ ਵਿਚ ਕੈਦ ਹੋ ਗਈ। ਨੌਜਵਾਨ ਦੇ ਪ੍ਰਾਈਵੇਟ ਪਾਰਟ ਵਿਚ ਰਾਡ ਪਾ ਦਿੱਤੀ ਗਈ । […]
By : Editor Editor
ਜ਼ੀਰਕਪੁਰ, 14 ਮਈ, ਨਿਰਮਲ : ਜ਼ੀਰਕਪੁਰ ਨਾਲ ਲੱਗਦੇ ਬਲਟਾਣਾ ਵਿਚ ਨੌਜਵਾਨ ਨਾਲ ਹੋਟਲ ਅੰਦਰ ਕੁੱਟਮਾਰ ਦਾ ਵੀਡੀਓ ਸਾਹਮਣੇ ਆਇਆ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਹੋਟਲ ਦੇ ਗੁਆਂਢ ਵਿਚ ਹੀ ਦੂਜੇ ਹੋਟਲ ਵਾਲੇ ਮਾਲਕ ਨੇ ਨੌਜਵਾਨ ਨਾਲ ਕੁੱਟਮਾਰ ਕੀਤੀ।
ਇਹ ਸਾਰੀ ਘਟਨਾ ਸੀਸੀਟੀਵੀ ਵਿਚ ਕੈਦ ਹੋ ਗਈ। ਨੌਜਵਾਨ ਦੇ ਪ੍ਰਾਈਵੇਟ ਪਾਰਟ ਵਿਚ ਰਾਡ ਪਾ ਦਿੱਤੀ ਗਈ । ਇਸ ਤੋਂ ਬਾਅਦ ਨੌਜਵਾਨ ਨੁੂੰ ਢਕੌਲੀ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਾਇਆ ਗਿਆ।
ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਦੋਵੇਂ ਹੋਟਲ ਮਾਲਕਾਂ ਵਿਚ ਆਪਸ ਵਿਚ ਰੰਜਿਸ਼ ਹੈ। ਹੋਟਲ ਵਿਚ ਗਾਹਕਾਂ ਦੇ ਆਉਣ ਨੂੰ ਲੈ ਕੇ ਰੰਜਿਸ਼ ਚਲੀ ਆ ਰਹੀ। ਇਸ ਦੇ ਚਲਦੇ ਨੌਜਵਾਨ ’ਤੇ ਹਮਲਾ ਕੀਤਾ ਗਿਆ। ਨੌਜਵਾਨ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਜਲਦ ਹੀ ਮੁਲਜ਼ਮਾਂ ਦੇ ਖਿਲਾਫ਼ ਮੁਕੱਦਮਾ ਦਰਜ ਕਰ ਲਿਆ ਜਾਵੇਗਾ।
ਇਹ ਖ਼ਬਰ ਵੀ ਪੜ੍ਹੋ
ਰਾਜਸਥਾਨ ਜੋਧਪੁਰ ਪੁਲਿਸ ਨੇ ਪੰਜਾਬ ਦੇ ਲੁਧਿਆਣਾ ਜ਼ਿਲੇ ਵਿਚ ਕੰਮ ਕਰਦੇ 10 ਪੁਲਸ ਮੁਲਾਜ਼ਮਾਂ ਖਿਲਾਫ ਐਫ.ਆਈ.ਆਰ. ਦਰਜ ਕੀਤੀ ਹੈ।
ਪੁਲਿਸ ਮੁਲਾਜ਼ਮਾਂ ’ਤੇ ਅਗਵਾ, ਜਬਰੀ ਵਸੂਲੀ, ਜਾਅਲਸਾਜ਼ੀ, ਅਪਰਾਧਿਕ ਸਾਜ਼ਿਸ਼ ਰਚਣ ਅਤੇ ਝੂਠੇ ਸਬੂਤ ਪੇਸ਼ ਕਰਨ ਦੇ ਗੰਭੀਰ ਦੋਸ਼ ਹਨ। ਇਲਜ਼ਾਮ ਹੈ ਕਿ ਸਿਟੀ ਪੁਲਿਸ ਨੇ ਜੋਧਪੁਰ ਵਾਸੀ ਇੱਕ ਵਿਅਕਤੀ ਨੂੰ ਅਗਵਾ ਕਰਕੇ ਉਸ ਕੋਲੋਂ 2 ਕਿਲੋ ਅਫੀਮ ਬਰਾਮਦ ਕਰਨ ਦਾ ਦਾਅਵਾ ਕਰਕੇ ਉਸਨੂੰ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਫਸਾਇਆ ਸੀ।
ਇੰਦਰਜੀਤ ਸਿੰਘ, ਏਐਸਆਈ ਸੁਬੇਗ ਸਿੰਘ ਅਤੇ ਹੋਰ ਪੁਲਸ ਮੁਲਾਜ਼ਮਾਂ ਮਨਿੰਦਰ ਸਿੰਘ, ਗੁਰਪਿੰਦਰ ਸਿੰਘ, ਸੁਖਦੀਪ ਸਿੰਘ, ਬਸੰਤ ਲਾਲ, ਧਨਵੰਤ ਸਿੰਘ, ਹਰਪ੍ਰੀਤ ਕੌਰ, ਸਤਨਾਮ ਸਿੰਘ, ਰਾਜ ਕੁਮਾਰ ਆਦਿ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।
ਸ਼ਿਕਾਇਤਕਰਤਾ ਭੀਖਾ ਰਾਮ ਵਾਸੀ ਝੰਵਰ, ਜੋਧਪੁਰ ਨੇ ਦੱਸਿਆ ਕਿ 6 ਮਾਰਚ ਨੂੰ ਉਸ ਦਾ ਲੜਕਾ ਮਨਵੀਰ ਇਹ ਕਹਿ ਕੇ ਘਰੋਂ ਨਿਕਲਿਆ ਸੀ ਕਿ ਉਹ ਕੋਚਿੰਗ ਲਈ ਜੈਪੁਰ ਜਾ ਰਿਹਾ ਹੈ, ਪਰ ਬਾਅਦ ਵਿੱਚ ਉਸ ਦਾ ਮੋਬਾਈਲ ਬੰਦ ਹੋ ਗਿਆ। ਪਰਿਵਾਰ ਨੇ ਪੁਲਿਸ ਕੋਲ ਗੁੰਮਸ਼ੁਦਗੀ ਦੀ ਸ਼ਿਕਾਇਤ ਦਰਜ ਕਰਵਾਈ।
ਕੁਝ ਸਮੇਂ ਬਾਅਦ ਉਨ੍ਹਾਂ ਨੂੰ ਪਤਾ ਲੱਗਾ ਕਿ ਲੁਧਿਆਣਾ ਪੁਲਸ ਨੇ ਉਸ ਨੂੰ ਨਸ਼ਾ ਤਸਕਰੀ ਦੇ ਦੋਸ਼ ’ਚ ਗ੍ਰਿਫਤਾਰ ਕਰਕੇ ਉਸ ਕੋਲੋਂ 2 ਕਿਲੋ ਅਫੀਮ ਬਰਾਮਦ ਕੀਤੀ ਹੈ। ਲੁਧਿਆਣਾ ਪੁਲਿਸ ਨੇ ਉਸਨੂੰ ਡਾਬਾ ਰੋਡ ਤੋਂ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ।
ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਲੁਧਿਆਣਾ ਪੁਲਸ ਨੇ ਉਸ ਦੇ ਲੜਕੇ ਨੂੰ ਝਾਂਵਰ ਇਲਾਕੇ ਵਿੱਚੋਂ ਅਗਵਾ ਕਰ ਲਿਆ ਅਤੇ 15 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ। ਉਨ੍ਹਾਂ ਨੇ ਉਸ ਨੂੰ ਕੇਸ ਵਿੱਚ ਫਸਾਉਣ ਲਈ ਝੂਠੇ ਸਬੂਤ ਵੀ ਪੇਸ਼ ਕੀਤੇ। ਪਰਿਵਾਰ ਨੇ ਵੱਖ-ਵੱਖ ਟੋਲ ਪਲਾਜ਼ਿਆਂ ਦੀ ਸੀਸੀਟੀਵੀ ਫੁਟੇਜ ਹਾਸਲ ਕੀਤੀ, ਜਿਸ ਵਿੱਚ ਮਨਵੀਰ ਪੁਲਿਸ ਮੁਲਾਜ਼ਮਾਂ ਨਾਲ ਕਾਰ ਵਿੱਚ ਰਾਜਸਥਾਨ ਤੋਂ ਪੰਜਾਬ ਜਾਂਦੇ ਹੋਏ ਨਜ਼ਰ ਆ ਰਿਹਾ ਹੈ। ਏਡੀਸੀਪੀ-2 ਦੇਵ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।