Begin typing your search above and press return to search.

ਚੰਡੀਗੜ੍ਹ ਪੁਲਿਸ ਵਲੋਂ ਕੁਲਦੀਪ ਧਾਲੀਵਾਲ ਸਣੇ ‘ਆਪ’ ਨੇਤਾ ਹਿਰਾਸਤ ਵਿਚ

ਚੰਡੀਗੜ੍ਹ, 22 ਮਾਰਚ, ਨਿਰਮਲ : ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਪੰਜਾਬ ਵਿਚ ਜੰਮ ਕੇ ਹੰਗਾਮਾ ਹੋ ਰਿਹਾ ਹੈ। ਆਪ ਨੇਤਾ ਕੁਲਦੀਪ ਸਿੰਘ ਧਾਲੀਵਾਲ ਨੂੰ ਚੰਡੀਗੜ੍ਹ ਪੁਲਿਸ ਨੇ ਹਿਰਾਸਤ ਵਿਚ ਲਿਆ ਹੈ। ਚੰਡੀਗੜ੍ਹ ਪੁਲਿਸ ਹੁਣ ਤੱਕ ਪੰਜਾਬ ਸਰਕਾਰ ਦੇ ਚਾਰ ਮੰਤਰੀਆਂ ਅਤੇ ਕਈ ਵਿਧਾਇਕਾਂ ਨੂੰ ਹਿਰਾਸਤ ਵਿਚ ਲੈ ਚੁੱਕੀ ਹੈ। ਇਨ੍ਹਾਂ ਮੰਤਰੀਆਂ […]

ਚੰਡੀਗੜ੍ਹ ਪੁਲਿਸ ਵਲੋਂ ਕੁਲਦੀਪ ਧਾਲੀਵਾਲ ਸਣੇ ‘ਆਪ’ ਨੇਤਾ ਹਿਰਾਸਤ ਵਿਚ
X

Editor EditorBy : Editor Editor

  |  22 March 2024 9:47 AM IST

  • whatsapp
  • Telegram

ਚੰਡੀਗੜ੍ਹ, 22 ਮਾਰਚ, ਨਿਰਮਲ : ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਪੰਜਾਬ ਵਿਚ ਜੰਮ ਕੇ ਹੰਗਾਮਾ ਹੋ ਰਿਹਾ ਹੈ। ਆਪ ਨੇਤਾ ਕੁਲਦੀਪ ਸਿੰਘ ਧਾਲੀਵਾਲ ਨੂੰ ਚੰਡੀਗੜ੍ਹ ਪੁਲਿਸ ਨੇ ਹਿਰਾਸਤ ਵਿਚ ਲਿਆ ਹੈ। ਚੰਡੀਗੜ੍ਹ ਪੁਲਿਸ ਹੁਣ ਤੱਕ ਪੰਜਾਬ ਸਰਕਾਰ ਦੇ ਚਾਰ ਮੰਤਰੀਆਂ ਅਤੇ ਕਈ ਵਿਧਾਇਕਾਂ ਨੂੰ ਹਿਰਾਸਤ ਵਿਚ ਲੈ ਚੁੱਕੀ ਹੈ। ਇਨ੍ਹਾਂ ਮੰਤਰੀਆਂ ਵਿਚ ਕੁਲਦੀਪ ਧਾਲੀਵਾਲ, ਅਮਨ ਅਰੋੜਾ ਅਤੇ ਕਟਾਰੂ ਚੱਕ ਸ਼ਾਮਲ ਹਨ।


ਆਮ ਆਦਮੀ ਸਮਰਥਕਾਂ ਅਤੇ ਪੁਲਿਸ ਵਿਚ ਧੱਕਾ ਮੁੱਕੀ ਹੋਈ। ਆਪ ਨੇਤਾਵਾਂ ’ਤੇ ਪਾਣੀ ਦੀਆਂ ਬੌਛਾੜਾਂ ਛੱਡੀਆਂ ਜਾ ਰਹੀਆਂ ਅਤੇ ਉਨ੍ਹਾਂ ਚੰਡੀਗੜ੍ਹ ਬਾਰਡਰ ’ਤੇ ਹੀ ਰੋਕ ਲਿਆ। ਚੰਡੀਗੜ੍ਹ ਦੀ ਐਸਪੀ ਅਤੇ ਮੁਹਾਲੀ ਦੇ ਐਸਐਸਪੀ ਖੁਦ ਮੌਕੇ ’ਤੇ ਹਨ। ਕੇਜਰੀਵਾਲ ਦੀ ਗ੍ਰਿਫਤਰੀ ਤੋਂ ਬਾਹਅਦ ਆਪ ਦੀ ਪੰਜਾਬ ਇਕਾਈ ਵੀ ਸੰਘਰਸ਼ ਦੀ ਰਾਹ ’ਤੇ ਆ ਗਈ ਹੈ। ਮੁਹਾਲੀ ਵਿਚ ਆਪ ਵਲੋਂ ਰਾਜ ਪੱਧਰੀ ਧਰਨਾ ਦਿੱਤਾ ਜਾ ਰਿਹਾ।

ਇਹ ਖ਼ਬਰ ਵੀ ਪੜ੍ਹੋ

ਇਹ ਵੀ ਪੜ੍ਹੋ

ਬਠਿੰਡਾ ਲੋਕ ਸਭਾ ਸੀਟ ਪੰਜਾਬ ਦੀ ਤਿੰਨੋਂ ਮੁੱਖ ਸਿਆਸੀ ਪਾਰਟੀਆਂ ਦੇ ਲਈ ਸਭ ਤੋਂ ਵੱਡੀ ਹੌਟ ਸੀਟ ਬਣੀ ਹੋਈ ਹੈ। ਆਮ ਆਦਮੀ ਪਾਰਟੀ ਵਲੋਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਨਾਂ ਦਾ ਐਲਾਨ ਕੀਤਾ ਗਿਆ ਤੇ ਹਾਲੇ ਅਕਾਲੀ ਦਲ ਵਲੋਂ ਕਿਸੇ ਵੀ ਉਮੀਦਵਾਰ ਦਾ ਨਾਂ ਦਾ ਐਲਾਨ ਨਹੀਂ ਕੀਤਾ ਗਿਆ।
ਸੂਤਰਾਂ ਮੁਤਾਬਕ ਲੋਕ ਸਭਾ ਚੋਣਾਂ ਲਈ ਕਾਂਗਰਸ ਹਾਈ ਕਮਾਨ ਵਲੋਂ ਬਠਿੰਡਾ ਸੀਟ ਤੋਂ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਦੇ ਨਾਂ ’ਤੇ ਅੰਤਿਮ ਮੋਹਰ ਲਗ ਚੁੱਕੀ ਹੈ। ਹਾਲਾਂਕਿ ਇਸ ਦੇ ਬਾਰੇ ਵਿਚ ਅਗਲੇ ਦਿਨਾਂ ਵਿਚ ਅਧਿਕਾਰਤ ਤੌਰ ’ਤੇ ਐਨਾਨ ਹੋਵੇਗਾ।
ਬਠਿੰਡਾ ਸੀਟ ਤੋਂ ਜੀਤ ਮਹਿੰਦਰ ਸਿੱਧੂ ਦਾ ਨਾਂ ਵੀ ਚਰਚਾ ਵਿਚ ਸੀ, ਲੇਕਿਨ ਕਾਂਗਰਸ ਹਾਈਕਮਾਨ ਨੇ ਅੰਮ੍ਰਿਤਾ ਵੜਿੰਗ ਦੇ ਨਾਂ ’ਤੇ ਮੋਹਰ ਲਗਾਈ ਹੈ। ਕਾਂਗਰਸ ਵਲੋਂ ਅੰਮ੍ਰਿਤਾ ਵੜਿੰਗ ਦੇ ਚੋਣ ਮੈਦਾਨ ਵਿਚ ਆਉਣ ਨਾਲ ਸ਼੍ਰੋਮਣੀ ਅਕਾਲੀ ਦਲ ਉਮੀਦਵਾਰ ਲਈ ਵੱਡੀ ਚੁਣੌਤੀ ਹੋਵੇਗੀ।
ਸੂਤਰਾਂ ਅਨੁਸਾਰ ਸ਼੍ਰੋਅਦ ਵੀ ਭਾਜਪਾ ਦੇ ਨਾਲ ਗਠਜੋੜ ਕਰਨ ਤੋਂ ਬਾਅਦ ਹੀ ਹਰਸਿਮਰਤ ਕੌਰ ਬਾਦਲ ਦੇ ਨਾਂ ’ਤੇ ਮੋਹਰ ਲਗਾ ਸਕਦਾ ਹੈ। ਹਾਲਾਂਕਿ ਮੌਜੂਦਾ ਸਾਂਸਦ ਹਰਸਿਮਰਤ ਕੌਰ ਬਾਦਲ ਨੂੰ ਹੀ ਬਠਿੰਡਾ ਲੋਕ ਸਭਾ ਸੀਟ ਤੋਂ ਸ਼੍ਰੋਅਦ ਦਾ ਉਮੀਦਵਾਰ ਮੰਨਿਆ ਜਾ ਰਿਹਾ। ਲੇਕਿਨ ਸ਼੍ਰੋਅਦ ਅਤੇ ਭਾਜਪਾ ਪੂਰੀ ਤਰ੍ਹਾਂ ਖਾਮੋਸ਼ ਹਨ।
ਇੱਕ ਵਾਰਡ ਵਿਚ ਲੋਕਾਂ ਦੇ ਨਾਲ ਬੈਠਕ ਕਰਨ ਤੋਂ ਬਾਅਦ ਮੀਡੀਆ ਨਾਲ ਗੱਲ ਕਰਦੇ ਹੋਏ ਅੰਮ੍ਰਿਤਾ ਵੜਿੰਗ ਨੇ ਕਿਹਾ ਕਿ ਪਾਰਟੀ ਦੁਆਰਾ ਜੋ ਡਿਊਟੀ ਲਗਾਈ ਜਾਵੇਗੀ ਉਸ ’ਤੇ ਉਹ ਇਮਾਨਦਾਰੀ ਦੇ ਨਾਲ ਕੰਮ ਕਰੇਗੀ। ਦੇਸ਼ ਦੀ ਆਰਥਿਕਤ ’ਤੇ ਚਿੰਤਾ ਜ਼ਾਹਰ ਕਰਦੇ ਹੋਏ ਅੰਮ੍ਰਿਤਾ ਵੜਿੰਗ ਨੇ ਕਿਹਾ ਕਿ ਪਿਛਲੇ ਦਸ ਸਾਲ ਵਿਚ ਦੇਸ਼ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਦੀ ਬਜਾਏ ਮੋਦੀ ਨੇ ਕਮਜ਼ੋਰ ਕੀਤਾ ਹੈ।

Next Story
ਤਾਜ਼ਾ ਖਬਰਾਂ
Share it