Begin typing your search above and press return to search.

ਕੇਜਰੀਵਾਲ ਦੀ ਗ੍ਰਿਫ਼ਤਾਰੀ ’ਤੇ ‘ਆਪ’ ਨੇਤਾ ਪਾ ਰਹੇ ਰੌਲਾ : ਰਵਨੀਤ ਬਿੱਟੂ

ਲੁਧਿਆਣਾ, 23 ਮਾਰਚ, ਨਿਰਮਲ : ਕਾਂਗਰਸ ਦੇ ਸਾਂਸਦ ਰਵਨੀਤ ਸਿੰਘ ਬਿੱਟੂ ਨੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ’ਤੇ ਤੰਜ ਕੱਸਿਆ ਹੈ। ਬਿੱਟੂ ਅਪਣੀ ਹੀ ਪਾਰਟੀ ਲਾਈਨ ਦੇ ਉਲਟ ਗਏ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੇ ਆਮ ਆਦਮੀ ਪਾਰਟੀ ਨੂੰ ਹੀ ਉਸ ਦੀ ਹਵਾ ਚਖਾ […]

ਕੇਜਰੀਵਾਲ ਦੀ ਗ੍ਰਿਫ਼ਤਾਰੀ ’ਤੇ ‘ਆਪ’ ਨੇਤਾ ਪਾ ਰਹੇ ਰੌਲਾ : ਰਵਨੀਤ ਬਿੱਟੂ
X

Editor EditorBy : Editor Editor

  |  23 March 2024 5:28 AM IST

  • whatsapp
  • Telegram


ਲੁਧਿਆਣਾ, 23 ਮਾਰਚ, ਨਿਰਮਲ : ਕਾਂਗਰਸ ਦੇ ਸਾਂਸਦ ਰਵਨੀਤ ਸਿੰਘ ਬਿੱਟੂ ਨੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ’ਤੇ ਤੰਜ ਕੱਸਿਆ ਹੈ। ਬਿੱਟੂ ਅਪਣੀ ਹੀ ਪਾਰਟੀ ਲਾਈਨ ਦੇ ਉਲਟ ਗਏ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੇ ਆਮ ਆਦਮੀ ਪਾਰਟੀ ਨੂੰ ਹੀ ਉਸ ਦੀ ਹਵਾ ਚਖਾ ਦਿੱਤੀ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕਾਂਗਰਸੀ ਨੇਤਾਵਾਂ ਨੂੰ ਫਰਜ਼ੀ ਮਾਮਲਿਆਂ ਵਿਚ ਫਸਾਉਣ ਤੋਂ ਬਾਅਦ ਉਨ੍ਹਾਂ ਦੀ ਗ੍ਰਿਫਤਾਰੀ ’ਤੇ ਮਾਣ ਕਰ ਰਹੇ ਸੀ, ਹੁਣ ਉਹ ਅਤੇ ਆਪ ਦੇ ਹੋਰ ਨੇਤਾ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਦੀ ਗ੍ਰਿਫਤਾਰੀ ’ਤੇ ਰੌਲਾ ਪਾ ਰਹੇ ਹਨ।

ਦੱਸ ਦੇਈਏ ਕਿ ਪੂਰੇ ਦੇਸ਼ ਵਿਚ ਕਾਂਗਰਸ ਪਾਰਟੀ ਅਤੇ ਉਸ ਦੇ ਨੇਤਾ ਗ੍ਰਿਫਤਾਰ ਹੋਏ ਕੇਜਰੀਵਾਲ ਦੇ ਨਾਲ ਇਕਜੁੱਟਤਾ ਦਿਖਾ ਰਹੇ ਹਨ। ਲੇਕਿਨ ਪੰਜਾਬ ਵਿਚ ਹਾਲਾਤ ਬਿਲਕੁਲ ਅਲੱਗ ਹਨ। ਜਿੱਥੇ ਕਾਂਗਰਸ ਅਤੇ ਆਪ ਦੇ ਵਿਚ ਗਠਜੋੜ ਨਹੀਂ ਹੋ ਸਕਿਆ। ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੇਜਰੀਵਾਲ ਨੂੰ ਐਕਸ ’ਤੇ ਗ੍ਰਿਫਤਾਰ ਕਰਨ ਲਈ ਭਾਜਪਾ ਦੀ ਆਲੋਚਨਾ ਕੀਤੀ ਹੈ।

ਇਹ ਵੀ ਪੜ੍ਹੋ

ਲੋਕ ਸਭਾ ਚੋਣਾਂ-2024 ਦੌਰਾਨ ਪੰਜਾਬ ਦੇ ਵੋਟਰਾਂ ਦੀ ਸਹੂਲਤ ਲਈ ਭਾਰਤੀ ਚੋਣ ਕਮਿਸ਼ਨ ਨੇ ਵੋਟਰਾਂ ਨੂੰ 1 ਜੂਨ, 2024 ਨੂੰ ਵੋਟ ਪਾਉਣ ਲਈ ਫੋਟੋ ਪਹਿਚਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਨੂੰ ਪਹਿਚਾਣ ਦੇ ਸਬੂਤ ਵਜੋਂ ਮਾਨਤਾ ਦਿੱਤੀ ਹੈ। ਇਨ੍ਹਾਂ ਦਸਤਾਵੇਜ਼ਾਂ ਵਿੱਚੋਂ ਕੋਈ ਵੀ ਇਕ ਦਸਤਾਵੇਜ਼ ਵੋਟਰ ਆਪਣੀ ਪਹਿਚਾਣ ਵੱਜੋਂ ਪੋਲਿੰਗ ਸਟੇਸ਼ਨ ’ਤੇ ਨਾਲ ਲਿਜਾ ਸਕਦਾ ਹੈ।

ਭਾਰਤੀ ਚੋਣ ਕਮਿਸ਼ਨ ਨੇ ਆਪਣੇ ਹੁਕਮਾਂ ਵਿੱਚ ਕਿਹਾ ਹੈ ਕਿ ਉਹ ਵੋਟਰ ਜੋ ਚੋਣ ਫੋਟੋ ਪਹਿਚਾਣ ਪੱਤਰ ਪੇਸ਼ ਕਰਨ ਦੇ ਯੋਗ ਨਹੀਂ ਹਨ, ਆਪਣੀ ਪਛਾਣ ਸਥਾਪਤ ਕਰਨ ਲਈ 12 ਹੋਰ ਦਸਤਾਵੇਜ਼ ਪੇਸ਼ ਕਰ ਸਕਦੇ ਹਨ।

ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਬਾਰੇ ਜਾਣਕਾਰੀ ਦਿੰਦੇ ਹੋਏ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਜਿੰਨਾਂ ਵੋਟਰਾਂ ਕੋਲ ਚੋਣ ਫੋਟੋ ਪਹਿਚਾਣ ਪੱਤਰ ਨਹੀਂ ਹਨ, ਉਹ ਆਧਾਰ ਕਾਰਡ, ਮਨਰੇਗਾ ਜੌਬ ਕਾਰਡ, ਬੈਂਕਾਂ/ਡਾਕਖਾਨੇ ਦੁਆਰਾ ਜਾਰੀ ਫੋਟੋ ਸਹਿਤ ਪਾਸਬੁੱਕ, ਕਿਰਤ ਮੰਤਰਾਲੇ ਦੀ ਸਕੀਮ ਤਹਿਤ ਜਾਰੀ ਹੈਲਥ ਸਮਾਰਟ ਕਾਰਡ, ਡਰਾਈਵਿੰਗ ਲਾਇਸੰਸ, ਪੈਨ ਕਾਰਡ, ਐਨ. ਪੀ. ਆਰ. ਅਧੀਨ ਆਰ. ਜੀ. ਆਈ. ਵਲੋਂ ਜਾਰੀ ਸਮਾਰਟ ਕਾਰਡ, ਭਾਰਤੀ ਪਾਸਪੋਰਟ, ਫੋਟੋ ਸਹਿਤ ਪੈਨਸ਼ਨ ਦਸਤਾਵੇਜ, ਕੇਂਦਰ/ਸੂਬਾ ਸਰਕਾਰਾਂ/ਜਨਤਕ ਖੇਤਰ ਦੇ ਅਦਾਰਿਆਂ ਜਾਂ ਪਬਲਿਕ ਲਿਮਿਟਡ ਕੰਪਨੀਆਂ ਦੁਆਰਾ ਆਪਣੇ ਮੁਲਾਜ਼ਮਾਂ ਨੂੰ ਜਾਰੀ ਸਰਵਿਸ ਪਹਿਚਾਣ ਪੱਤਰ, ਐਮ.ਪੀ. ਐਮ.ਐਲ.ਏ. ਨੂੰ ਜਾਰੀ ਪਹਿਚਾਣ ਪੱਤਰ ਅਤੇ ਯੂਨੀਕ ਡਿਸਏਬਿਲਟੀ ਪਹਿਚਾਣ ਪੱਤਰ ਜੋ ਕਿ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਵਲੋਂ ਜਾਰੀ ਕੀਤਾ ਹੋਵੇ, ਨੂੰ ਦਿਖਾ ਕੇ ਵੀ ਵੋਟ ਪਾ ਸਕਦੇ ਹਨ।

ਉਨ੍ਹਾਂ ਸਾਰੇ ਵੋਟਰਾਂ ਨੂੰ ਪੂਰੇ ਉਤਸ਼ਾਹ ਨਾਲ ਲੋਕ ਸਭਾ ਚੋਣਾਂ ਵਿੱਚ ਹਿੱਸਾ ਲੈਕੇ ਵੋਟ ਪਾਉਣ ਦੀ ਅਪੀਲ ਕੀਤੀ ਹੈ। ਸਿਬਿਨ ਸੀ ਨੇ ਕਿਹਾ ਕਿ ਚੋਣ ਕਮਿਸ਼ਨ ਦਾ ”ਇਸ ਵਾਰ 70 ਪਾਰ” ਦਾ ਟੀਚਾ ਹੈ ਅਤੇ ਵੋਟਰਾਂ ਦੀ ਸਰਗਰਮ ਭਾਗੀਦਾਰੀ ਤੋਂ ਬਿਨਾਂ ਇਸ ਨੂੰ ਪੂਰਾ ਨਹੀਂ ਕੀਤਾ ਜਾ ਸਕਦਾ, ਇਸ ਲਈ ਸਾਰੇ ਵੋਟਰ ਆਪਣੀ ਵੋਟ ਜ਼ਰੂਰ ਪਾਉਣ।

Next Story
ਤਾਜ਼ਾ ਖਬਰਾਂ
Share it