ਕੇਜਰੀਵਾਲ ਨਾਲ ‘ਆਪ’ ਦੇ ਨੇਤਾਵਾਂ ਨੇ ਕੀਤੀ ਮੁਲਾਕਾਤ
ਨਵੀਂ ਦਿੱਲੀ, 12 ਮਈ, ਨਿਰਮਲ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਸਮੇਤ ਪੰਜਾਬ ਦੇ ਹੋਰ ਨੇਤਾਵਾਂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਹੈ। ਇਸ ਬਾਰੇ ਜਾਣਕਾਰੀ ਲਈ ਇੱਕ ਟਵੀਟ ਵੀ ਸਾਂਝਾ ਕੀਤਾ ਹੈ ਅਤੇ ਇੱਕ ਤਸਵੀਰ ਵੀ ਸ਼ੇਅਰ ਕੀਤੀ ਹੈ। ਇਸ ਮੌਕੇ ਹਰਜੋਤ ਸਿੰਘ ਬੈਂਸ ਦੇ ਨਾਲ ਹੋਰ ਪੰਜਾਬ […]
By : Editor Editor
ਨਵੀਂ ਦਿੱਲੀ, 12 ਮਈ, ਨਿਰਮਲ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਸਮੇਤ ਪੰਜਾਬ ਦੇ ਹੋਰ ਨੇਤਾਵਾਂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਹੈ। ਇਸ ਬਾਰੇ ਜਾਣਕਾਰੀ ਲਈ ਇੱਕ ਟਵੀਟ ਵੀ ਸਾਂਝਾ ਕੀਤਾ ਹੈ ਅਤੇ ਇੱਕ ਤਸਵੀਰ ਵੀ ਸ਼ੇਅਰ ਕੀਤੀ ਹੈ।
ਇਸ ਮੌਕੇ ਹਰਜੋਤ ਸਿੰਘ ਬੈਂਸ ਦੇ ਨਾਲ ਹੋਰ ਪੰਜਾਬ ਦੇ ਹੋਰ ਮੰਤਰੀ ਵੀ ਦਿਖਾਈ ਦੇ ਰਹੇ ਹਨ। ਇੱਕ ਹੋਰ ਫੋਟੋ ਵਿੱਚ ਵਿੱਤ ਮੰਤਰੀ ਹਰਪਾਲ ਚੀਮਾ ਤੇ ਅਮਨ ਅਰੋੜਾ ਅਤੇ ਡਾ. ਬਲਬੀਰ ਵੀ ਦਿਖਾਈ ਦੇ ਰਹੇ ਹਨ। ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਈ ’ਤੇ ਖੁਸ਼ੀ ਪ੍ਰਗਟਾਈ ਹੈ। ਬੀਤੇ ਦਿਨੀ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਲੋਕ ਸਭਾ ਚੋਣਾਂ ’ਚ 13 ਦੀਆਂ 13 ਸੀਟਾਂ ’ਤੇ ਜਿੱਤ ਹਾਸਲ ਕਰੇਗੀ, ਉਧਰ ਭਾਜਪਾ ਦੇ ਉਮੀਦਵਾਰਾਂ ਦੀ ਜ਼ਮਾਨਤ ਜ਼ਬਤ ਹੋਵੇਗੀ।
ਇੱਕ ਹੋਰ ਟਵੀਟ ਜੋ ਕਿ ਕੇਜਰੀਵਾਲ ਵੱਲੋਂ ਸ਼ੇਅਰ ਕੀਤਾ ਗਿਆ ਸੀ ਅਤੇ ਉਸ ਨੂੰ ਰੀਟਵੀਟ ਕਰ ਲਿਖਿਆ ਹੈ ਕਿ ਪੂਰਾ ਦੇਸ਼ ਤਾਨਾਸ਼ਾਹੀ ਵਿਰੁੱਧ ਇਕਜੁੱਟ ਹੋ ਕੇ ਲੜਨ ਲਈ ਤਿਆਰ ਹੈ। ਲੋਕ ਸਭਾ ਚੋਣ ਪ੍ਰਚਾਰ ਦੌਰਾਨ ਦੱਖਣੀ ਦਿੱਲੀ ਦੇ ਮਹਿਰੌਲੀ ਵਿੱਚ ਵਿਸ਼ਾਲ ਰੋਡ-ਸ਼ੋਅ।
ਇਹ ਵੀ ਪੜ੍ਹੋ
ਦੇਸ਼ ਵਿੱਚ ਸ਼ਾਂਤੀ ਅਤੇ ਭਾਈਚਾਰਾ ਕਾਇਮ ਰੱਖਣ ਲਈ ਕੇਂਦਰ ਵਿੱਚ ਬਦਲਾਅ ਜ਼ਰੂਰੀ ਹੈ। ਪੰਜਾਬ ਵਿੱਚ ਨੌਜਵਾਨਾਂ ਦਾ ਸ਼ਰੇਆਮ ਕਤਲ ਹੋ ਰਿਹਾ ਹੈ। ਫਿਰੌਤੀ ਮੰਗੀ ਜਾ ਰਹੀ ਹੈ, ਇਸ ਲਈ ਜੇਕਰ ਅਸੀਂ ਪੰਜਾਬ ਵਿਚ ਵੀ ਕਾਂਗਰਸ ਪਾਰਟੀ ਦਾ ਸਾਥ ਦੇਈਏ ਤਾਂ ਆਉਣ ਵਾਲੇ ਸਮੇਂ ਵਿਚ ਦੇਸ਼ ਵਿਚ ਸ਼ਾਂਤੀ ਬਣੀ ਰਹੇਗੀ। ਇਹ ਗੱਲ ਮਰਹੂਮ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਜੀਤ ਮਹਿੰਦਰ ਸਿੰਘ ਸਿੱਧੂ ਦੇ ਹੱਕ ਵਿੱਚ ਕੀਤੀ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕਹੀ।
ਪਿਤਾ ਬਲਕੌਰ ਸਿੰਘ ਨੇ ਦੱਸਿਆ ਕਿ ਉਹ 24 ਮਹੀਨਿਆਂ ਤੋਂ ਆਪਣੇ ਪੁੱਤਰ ਲਈ ਇਨਸਾਫ਼ ਦੀ ਭਾਲ ਕਰ ਰਹੇ ਹਨ ਪਰ ਬੀਤੇ ਦਿਨ ਜਦੋਂ ਮਾਣਯੋਗ ਅਦਾਲਤ ਨੇ ਦੋਸ਼ੀਆਂ ’ਤੇ ਦੋਸ਼ ਆਇਦ ਕੀਤੇ ਤਾਂ ਇੰਝ ਲੱਗ ਰਿਹਾ ਸੀ ਜਿਵੇਂ ਉਨ੍ਹਾਂ ਦੇ ਪੁੱਤਰ ਨੂੰ ਇਨਸਾਫ਼ ਮਿਲ ਗਿਆ ਹੋਵੇ ਪਰ ਉਨ੍ਹਾਂ ਕਿਹਾ ਕਿ ਇਨਸਾਫ਼ ਨਹੀਂ ਮਿਲੇਗਾ. ਕਿਉਂਕਿ ਦੋਸ਼ੀ ਹਰ ਦਿਨ ਨਵੀਂ ਨਵੀਂ ਚਾਲ ਚਲ ਰਹੇ ਹਨ।
ਉਨ੍ਹਾਂ ਕਿਹਾ ਕਿ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਮਾਮਲੇ ਵਿੱਚ ਅੱਜ ਤੱਕ ਪੰਜਾਬ ਸਰਕਾਰ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਿੱਚ ਫਿਰੌਤੀ ਮੰਗੀ ਜਾ ਰਹੀ ਹੈ, ਨੌਜਵਾਨਾਂ ਦੇ ਕਤਲ ਹੋ ਰਹੇ ਹਨ ਪਰ ਸਰਕਾਰ ਸ਼ਾਂਤੀ ਕਾਇਮ ਰੱਖਣ ਵਿੱਚ ਫੇਲ੍ਹ ਹੋ ਰਹੀ ਹੈ।
ਉਨ੍ਹਾਂ ਕਿਹਾ ਕਿ ਜੇਕਰ ਭਾਜਪਾ ਦੀ ਗੱਲ ਕਰੀਏ ਤਾਂ ਦੇਸ਼ ’ਚ ਭਾਜਪਾ ਕੱਟੜਤਾ ਦੇ ਨਾਂ ’ਤੇ ਵੋਟਾਂ ਮੰਗ ਰਹੀ ਹੈ। ਧਰਮ ਦੇ ਨਾਂ ’ਤੇ ਰਾਜਨੀਤੀ ਨਹੀਂ ਹੋਣੀ ਚਾਹੀਦੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਜੇਕਰ ਅਸੀਂ ਦੇਸ਼ ਦੇ ਹਿੱਤ ’ਚ ਵੋਟ ਪਾਉਂਦੇ ਹਾਂ ਤਾਂ ਕੇਂਦਰ ’ਚ ਬਦਲਾਅ ਦੀ ਲੋੜ ਹੈ। ਤਾਂ ਜੋ ਅਸੀਂ ਦੇਸ਼ ਨੂੰ ਨਵਾਂ ਪ੍ਰਧਾਨ ਮੰਤਰੀ ਦੇ ਸਕੀਏ।