ਚੰਡੀਗੜ੍ਹ 'ਚ AAP ਮੇਅਰ ਨੇ ਦਿੱਲੀ ਵਾਲਾ ਫ਼ਾਰਮੂਲਾ ਲਾਗੂ ਕਰਨਾ ਕੀਤਾ ਸ਼ੁਰੂ
ਚੰਡੀਗੜ੍ਹ : ਅੱਜ ਚੰਡੀਗੜ੍ਹ ਨਗਰ ਨਿਗਮ ਹਾਊਸ ਵਿੱਚ ਸ਼ਹਿਰ ਦੇ ਲੋਕਾਂ ਨੂੰ ਪ੍ਰਤੀ ਘਰ ਪ੍ਰਤੀ ਮਹੀਨਾ 20 ਹਜ਼ਾਰ ਲੀਟਰ ਪਾਣੀ ਮੁਫ਼ਤ ਦਿੱਤਾ ਗਿਆ ਹੈ। ਇਸ ਦੇ ਲਈ ਨਗਰ ਨਿਗਮ ਵਿੱਚ ਟੇਬਲ ਏਜੰਡਾ ਲਿਆਂਦਾ ਗਿਆ। ਇਹ ਏਜੰਡਾ ਕਾਂਗਰਸੀ ਕੌਂਸਲਰ ਤਰੁਣਾ ਮਹਿਤਾ ਵੱਲੋਂ ਲਿਆਂਦਾ ਗਿਆ ਸੀ। ਇਸ ਨਾਲ ਚੰਡੀਗੜ੍ਹ ਦੀਆਂ ਸਾਰੀਆਂ ਪਾਰਕਿੰਗਾਂ ਮੁਫ਼ਤ ਕਰ ਦਿੱਤੀਆਂ ਗਈਆਂ ਹਨ। […]
By : Editor (BS)
ਚੰਡੀਗੜ੍ਹ : ਅੱਜ ਚੰਡੀਗੜ੍ਹ ਨਗਰ ਨਿਗਮ ਹਾਊਸ ਵਿੱਚ ਸ਼ਹਿਰ ਦੇ ਲੋਕਾਂ ਨੂੰ ਪ੍ਰਤੀ ਘਰ ਪ੍ਰਤੀ ਮਹੀਨਾ 20 ਹਜ਼ਾਰ ਲੀਟਰ ਪਾਣੀ ਮੁਫ਼ਤ ਦਿੱਤਾ ਗਿਆ ਹੈ। ਇਸ ਦੇ ਲਈ ਨਗਰ ਨਿਗਮ ਵਿੱਚ ਟੇਬਲ ਏਜੰਡਾ ਲਿਆਂਦਾ ਗਿਆ। ਇਹ ਏਜੰਡਾ ਕਾਂਗਰਸੀ ਕੌਂਸਲਰ ਤਰੁਣਾ ਮਹਿਤਾ ਵੱਲੋਂ ਲਿਆਂਦਾ ਗਿਆ ਸੀ।
ਇਸ ਨਾਲ ਚੰਡੀਗੜ੍ਹ ਦੀਆਂ ਸਾਰੀਆਂ ਪਾਰਕਿੰਗਾਂ ਮੁਫ਼ਤ ਕਰ ਦਿੱਤੀਆਂ ਗਈਆਂ ਹਨ। ਇਸ ਤਹਿਤ ਕਿਸੇ ਵੀ ਰਾਜ ਦੇ ਵਾਹਨਾਂ ਤੋਂ ਕੋਈ ਪਾਰਕਿੰਗ ਚਾਰਜ ਨਹੀਂ ਵਸੂਲਿਆ ਜਾਵੇਗਾ। ਅੱਜ ਨਿਗਮ ਦੀ ਮੀਟਿੰਗ ਵਿੱਚ ਇਸ ਦਾ ਟੇਬਲ ਏਜੰਡਾ ਵੀ ਪਾਸ ਕੀਤਾ ਗਿਆ ਹੈ।
ਜਦਕਿ ਭਾਜਪਾ ਨੇ 20 ਹਜ਼ਾਰ ਲੀਟਰ ਦੀ ਬਜਾਏ 40 ਹਜ਼ਾਰ ਲੀਟਰ ਪਾਣੀ ਮੁਫ਼ਤ ਕਰਨ ਦਾ ਸੁਝਾਅ ਦਿੱਤਾ ਸੀ। ਪਰ ਬਹੁਮਤ ਨਾ ਹੋਣ ਕਾਰਨ ਨਿਗਮ ਨੇ ਮਨਜ਼ੂਰ ਨਹੀਂ ਕੀਤਾ। ਹੁਣ ਇਹ ਪ੍ਰਸਤਾਵ ਚੰਡੀਗੜ੍ਹ ਦੇ ਸਥਾਨਕ ਸਰਕਾਰਾਂ ਵਿਭਾਗ ਨੂੰ ਪ੍ਰਵਾਨਗੀ ਲਈ ਭੇਜਿਆ ਜਾਵੇਗਾ।