‘ਆਪ’ ਵਿਧਾਇਕ ਸ਼ੀਤਲ ਅੰਗੁਰਾਲ ਵਲੋਂ ਪਾਰਟੀ ਛੱਡਣ ਦਾ ਐਲਾਨ
ਜਲੰਧਰ 27 ਮਾਰਚ, ਨਿਰਮਲ : ‘ਆਪ’ ਦੇ ਵਿਧਾਇਕ ਸ਼ੀਤਲ ਅੰਗੁਰਾਲ ਨੇ ਪਾਰਟੀ ਛੱਡਣ ਦਾ ਐਲਾਨ ਕਰ ਦਿੱਤਾ ਹੈ।ਅੱਜ ਚਾਰ ਵਜੇ ਕਈ ਵੱਡੇ ਚਿਹਰੇ ਭਾਜਪਾ ਵਿਚ ਸ਼ਾਮਲ ਹੋ ਸਕਦੇ ਹਨ। ਇਸ ਤੋਂ ਇਲਾਵਾ ਆਪ ਵਿਧਾਇਕ ਸ਼ੀਤਲ ਅੰਗੂਰਾਲ ਵੀ ਭਾਜਪਾ ਵਿਚ ਸ਼ਾਮਲ ਹੋ ਰਹੇ ਹਨ। ਸ਼ੀਤਲ ਅੰਗੂਰਾਲ ਨੇ ਆਪ ਤੋਂ ਅਸਤੀਫਾ ਦੇ ਦਿੱਤਾ ਹੈ। ਦੱਸ ਦਈਏ ਕਿ […]
By : Editor Editor
ਜਲੰਧਰ 27 ਮਾਰਚ, ਨਿਰਮਲ : ‘ਆਪ’ ਦੇ ਵਿਧਾਇਕ ਸ਼ੀਤਲ ਅੰਗੁਰਾਲ ਨੇ ਪਾਰਟੀ ਛੱਡਣ ਦਾ ਐਲਾਨ ਕਰ ਦਿੱਤਾ ਹੈ।ਅੱਜ ਚਾਰ ਵਜੇ ਕਈ ਵੱਡੇ ਚਿਹਰੇ ਭਾਜਪਾ ਵਿਚ ਸ਼ਾਮਲ ਹੋ ਸਕਦੇ ਹਨ। ਇਸ ਤੋਂ ਇਲਾਵਾ ਆਪ ਵਿਧਾਇਕ ਸ਼ੀਤਲ ਅੰਗੂਰਾਲ ਵੀ ਭਾਜਪਾ ਵਿਚ ਸ਼ਾਮਲ ਹੋ ਰਹੇ ਹਨ। ਸ਼ੀਤਲ ਅੰਗੂਰਾਲ ਨੇ ਆਪ ਤੋਂ ਅਸਤੀਫਾ ਦੇ ਦਿੱਤਾ ਹੈ। ਦੱਸ ਦਈਏ ਕਿ ਕੱਲ੍ਹ ਲੁਧਿਆਣਾ ਤੋਂ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਭਾਜਪਾ ‘ਚ ਸ਼ਾਮਲ ਹੋ ਗਏ ਸਨ। ਸ੍ਰੀ ਰਾਹੁਲ ਗਾਂਧੀ ਦੇ ਕਰੀਬੀ ਬਿੱਟੂ ਪੰਜਾਬ ਦਿੱਲੀ ਵਿਚ ਭਾਜਪਾ ਹੈੱਡ ਕੁਆਰਟਰ ਵਿਚ ਕੇਂਦਰੀ ਮੰਤਰੀ ਵਿਨੋਦ ਤਾਵੜੇ ਦੀ ਮੌਜੂਦਗੀ ਵਿਚ ਭਾਜਪਾ ਵਿਚ ਸ਼ਾਮਲ ਹੋਏ। ਬਿੱਟੂ ਤੀਜੀ ਵਾਰ ਕਾਂਗਰਸ ਦੇ ਸੰਸਦ ਮੈਂਬਰ ਬਣੇ ਹਨ। ਉਹ ਇਸ ਵੇਲੇ ਲੁਧਿਆਣਾ ਤੋਂ ਕਾਂਗਰਸ ਦੀ ਨੁਮਾਇੰਦਗੀ ਕਰ ਰਹੇ ਹਨ।
ਇਹ ਖ਼ਬਰ ਵੀ ਪੜ੍ਹੋ
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਸ਼ਰਾਬ ਨੀਤੀ ਨਾਲ ਸਬੰਧਤ ਇੱਕ ਮਾਮਲੇ ਵਿੱਚ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ 31 ਮਾਰਚ ਨੂੰ ਦਿੱਲੀ ਵਿੱਚ ਇੱਕ ਵੱਡੀ ਰੋਸ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ ਵਿੱਚ ਜਿੱਥੇ ਸਾਰੀਆਂ ਵਿਰੋਧੀ ਪਾਰਟੀਆਂ ਇੱਕ ਮੰਚ ’ਤੇ ਹੋਣਗੀਆਂ। ਇਸ ਦੇ ਨਾਲ ਹੀ ਪੰਜਾਬ ਤੋਂ ‘ਆਪ’ ਆਗੂ ਤੇ ਸਮਰਥਕ ਵੀ ਰੈਲੀ ਵਿੱਚ ਪੁੱਜਣਗੇ।
ਸਾਰੇ ਵਿਧਾਇਕਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਨਾਲ ਹੀ ਇਹ ਯਕੀਨੀ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਰੈਲੀ ਤੋਂ ਇਕ ਦਿਨ ਪਹਿਲਾਂ ਸਮਰਥਕ ਦਿੱਲੀ ਪਹੁੰਚ ਜਾਣ। ਤਾਂ ਜੋ ਉਨ੍ਹਾਂ ਨੂੰ ਬਾਅਦ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਦੇ ਨਾਲ ਹੀ ਪਾਰਟੀ ਲੋਕ ਸਭਾ ਚੋਣਾਂ ’ਚ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਮੁੱਦਾ ਬਣਾਉਣ ਦੀ ਤਿਆਰੀ ਕਰ ਰਹੀ ਹੈ।
ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਆਮ ਆਦਮੀ ਪਾਰਟੀ ਕਾਫੀ ਹਮਲਾਵਰ ਹੋ ਗਈ ਹੈ। ਜਿੱਥੇ ਪਾਰਟੀ ਇਸ ਮਾਮਲੇ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਇੱਕਜੁੱਟ ਕਰ ਰਹੀ ਹੈ। ਇਸ ਦੇ ਨਾਲ ਹੀ ਪਾਰਟੀ ਆਗੂ ਉਸ ਦਿਨ ਤੋਂ ਹੀ ਸੰਘਰਸ਼ ਦੇ ਰਾਹ ’ਤੇ ਚੱਲ ਰਹੇ ਹਨ। ਇਸ ਤੋਂ ਇਲਾਵਾ ਪੰਜਾਬ ਅਤੇ ਹਰਿਆਣਾ ਵਿੱਚ ਵੀ ਸੂਬਾ ਪੱਧਰੀ ਪ੍ਰਦਰਸ਼ਨ ਹੋਏ ਹਨ।