‘ਆਪ’ ਦੇ ਸਾਂਸਦ ਰਿੰਕੂ ਤੇ ਸ਼ੀਤਲ ਅੰਗੁਰਾਲ ਬੀਜੇਪੀ ਵਿਚ ਸ਼ਾਮਲ
ਜਲੰਧਰ 27 ਮਾਰਚ, ਨਿਰਮਲ : ਆਮ ਆਦਮੀ ਪਾਰਟੀ ਦੇ ਸਾਂਸਦ ਸੁਸ਼ੀਲ ਕੁਮਾਰ ਰਿੰਕੂ ਤੇ ‘ਆਪ’ ਦੇ ਵਿਧਾਇਕ ਸ਼ੀਤਲ ਅੰਗੁਰਾਲ ਬੀਜੇਪੀ ਵਿਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੂੰ ਪੰਜਾਬ ਬੀਜੇਪੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਬੀਜੇਪੀ ਵਿਚ ਸ਼ਾਮਲ ਕਰਵਾਇਆ। ਦੱਸਦੇ ਚਲੀਏ ਕਿ ਆਮ ਆਦਮੀ ਪਾਰਟੀ ਜਲੰਧਰ ਤੋਂ ਰਿੰਕੂ ਨੂੰ ਟਿਕਟ ਦੇ ਚੁੱਕੀ ਹੈ। ਦੱਸਣਯੋਗ ਹੈ ਕਿ […]
By : Editor Editor
ਜਲੰਧਰ 27 ਮਾਰਚ, ਨਿਰਮਲ : ਆਮ ਆਦਮੀ ਪਾਰਟੀ ਦੇ ਸਾਂਸਦ ਸੁਸ਼ੀਲ ਕੁਮਾਰ ਰਿੰਕੂ ਤੇ ‘ਆਪ’ ਦੇ ਵਿਧਾਇਕ ਸ਼ੀਤਲ ਅੰਗੁਰਾਲ ਬੀਜੇਪੀ ਵਿਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੂੰ ਪੰਜਾਬ ਬੀਜੇਪੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਬੀਜੇਪੀ ਵਿਚ ਸ਼ਾਮਲ ਕਰਵਾਇਆ। ਦੱਸਦੇ ਚਲੀਏ ਕਿ ਆਮ ਆਦਮੀ ਪਾਰਟੀ ਜਲੰਧਰ ਤੋਂ ਰਿੰਕੂ ਨੂੰ ਟਿਕਟ ਦੇ ਚੁੱਕੀ ਹੈ। ਦੱਸਣਯੋਗ ਹੈ ਕਿ ਰਿੰਕੂ ਪਿਛਲੇ ਸਾਲ ਜਲੰਧਰ ਉਪ ਚੋਣ ਜਿੱਤ ਕੇ ਸੰਸਦ ਮੈਂਬਰ ਬਣੇ ਸਨ। ਉਹ ਲੋਕ ਸਭਾ ਵਿਚ ‘ਆਪ’ ਦੇ ਇਕਲੌਤੇ ਸੰਸਦ ਮੈਂਬਰ ਹਨ। ਰਿੰਕੂ ਪਹਿਲਾਂ ਕਾਂਗਰਸ ਵਿੱਚ ਸੀ। ਉਹ 27 ਅਪ੍ਰੈਲ 2023 ਨੂੰ ‘ਆਪ’ ਵਿਚ ਸ਼ਾਮਲ ਹੋਏ ਸਨ।
ਬੀਤੇ ਕੱਲ੍ਹ ਕਾਂਗਰਸ ਛੱਡ ਕੇ ਆਏ ਸਾਂਸਦ ਰਵਨੀਤ ਬਿੱਟੂ ਵੀ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਗਏ ਸੀ।
ਦੱਸਦੇ ਚਲੀਏ ਕਿ ਕਾਂਗਰਸ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ , ਰਵਨੀਤ ਬਿੱਟੂ ਦੇ ਬੀਜੇਪੀ ਵਿਚ ਜਾਣ ਕਾਰਨ ਭੜਕ ਗਏ। ਆਸ਼ੂ ਨੇ ਕਿਹਾ ਕਿ ਰਵਨੀਤ ਇੱਕ ਕਮਜ਼ੋਰ ਨੇਤਾ ਸਾਬਤ ਹੋਇਆ।
ਬੀਜੇਪੀ ਵਿਚ ਸ਼ਾਮਲ ਹੋਣ ਤੋਂ ਕਰੀਬ ਅੱਧਾ ਘੰਟਾ ਪਹਿਲਾਂ ਹੀ ਬਿੱਟੂ ਕਾਂਗਰਸ ਅਤੇ ਵਰਕਰਾਂ ਦੀ ਮੀਟਿੰਗ ਕਰ ਰਿਹਾ ਸੀ। ਅਚਾਨਕ ਪਤਾ ਚਲਿਆ ਕਿ ਉਹ ਬੀਜੇਪੀ ਵਿਚ ਸ਼ਾਮਲ ਹੋ ਗਏ। ਬਿੱਟੂ ਨੇ ਅਪਣਾ ਕਿਰਦਾਰ ਨਿਭਾਅ ਕੇ ਸਾਬਤ ਕਰ ਦਿੱਤਾ ਕਿ ਉਹ ਇੱਕ ਕਮਜ਼ੋਰ ਨੇਤਾ ਸਾਬਤ ਹੋਏ। ਕਾਂਗਰਸੀ ਵਰਕਰਾਂ ਦਾ ਹੁਣ ਇੱਕ ਹੀ ਨਾਅਰਾ ਹੈ ਕਿ ਬਿੱਟੂ ਨੂੰ ਸਬਕ ਸਿਖਾਉਣਾ ਹੈੈ।
ਇਹ ਖ਼ਬਰ ਵੀ ਪੜ੍ਹੋ
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਸ਼ਰਾਬ ਨੀਤੀ ਨਾਲ ਸਬੰਧਤ ਇੱਕ ਮਾਮਲੇ ਵਿੱਚ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ 31 ਮਾਰਚ ਨੂੰ ਦਿੱਲੀ ਵਿੱਚ ਇੱਕ ਵੱਡੀ ਰੋਸ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ ਵਿੱਚ ਜਿੱਥੇ ਸਾਰੀਆਂ ਵਿਰੋਧੀ ਪਾਰਟੀਆਂ ਇੱਕ ਮੰਚ ’ਤੇ ਹੋਣਗੀਆਂ। ਇਸ ਦੇ ਨਾਲ ਹੀ ਪੰਜਾਬ ਤੋਂ ‘ਆਪ’ ਆਗੂ ਤੇ ਸਮਰਥਕ ਵੀ ਰੈਲੀ ਵਿੱਚ ਪੁੱਜਣਗੇ।
ਸਾਰੇ ਵਿਧਾਇਕਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਨਾਲ ਹੀ ਇਹ ਯਕੀਨੀ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਰੈਲੀ ਤੋਂ ਇਕ ਦਿਨ ਪਹਿਲਾਂ ਸਮਰਥਕ ਦਿੱਲੀ ਪਹੁੰਚ ਜਾਣ। ਤਾਂ ਜੋ ਉਨ੍ਹਾਂ ਨੂੰ ਬਾਅਦ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਦੇ ਨਾਲ ਹੀ ਪਾਰਟੀ ਲੋਕ ਸਭਾ ਚੋਣਾਂ ’ਚ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਮੁੱਦਾ ਬਣਾਉਣ ਦੀ ਤਿਆਰੀ ਕਰ ਰਹੀ ਹੈ।
ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਆਮ ਆਦਮੀ ਪਾਰਟੀ ਕਾਫੀ ਹਮਲਾਵਰ ਹੋ ਗਈ ਹੈ। ਜਿੱਥੇ ਪਾਰਟੀ ਇਸ ਮਾਮਲੇ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਇੱਕਜੁੱਟ ਕਰ ਰਹੀ ਹੈ। ਇਸ ਦੇ ਨਾਲ ਹੀ ਪਾਰਟੀ ਆਗੂ ਉਸ ਦਿਨ ਤੋਂ ਹੀ ਸੰਘਰਸ਼ ਦੇ ਰਾਹ ’ਤੇ ਚੱਲ ਰਹੇ ਹਨ। ਇਸ ਤੋਂ ਇਲਾਵਾ ਪੰਜਾਬ ਅਤੇ ਹਰਿਆਣਾ ਵਿੱਚ ਵੀ ਸੂਬਾ ਪੱਧਰੀ ਪ੍ਰਦਰਸ਼ਨ ਹੋਏ ਹਨ।