'ਆਪ' ਨੇ ਵਧਾਈ INDIA ਗਠਜੋੜ ਦੀ ਚਿੰਤਾ, ਹਰਿਆਣਾ ਦੀਆਂ 3 ਸੀਟਾਂ 'ਤੇ ਦਾਅਵਾ
ਨਵੀਂ ਦਿੱਲੀ : ਆਮ ਆਦਮੀ ਪਾਰਟੀ (ਆਪ) ਨੇ INDIA ਗਠਜੋੜ ਵਿੱਚ ਸੀਟਾਂ ਦੀ ਵੰਡ ਦੇ ਹਿੱਸੇ ਵਜੋਂ ਹਰਿਆਣਾ ਤੋਂ 10 ਵਿੱਚੋਂ ਤਿੰਨ ਲੋਕ ਸਭਾ ਸੀਟਾਂ ਦੀ ਮੰਗ ਕੀਤੀ ਹੈ। ਇਨ੍ਹਾਂ ਵਿੱਚ ਅਨੁਸੂਚਿਤ ਜਾਤੀਆਂ ਲਈ ਰਾਖਵੀਆਂ ਦੋ ਸੀਟਾਂ ਵੀ ਸ਼ਾਮਲ ਹਨ। 'ਆਪ' ਦੇ ਨਵੇਂ ਦਾਅਵੇ ਨੇ ਕਾਂਗਰਸ ਦੀ ਚਿੰਤਾ ਵਧਾ ਦਿੱਤੀ ਹੈ। ਇਸ ਮਾਮਲੇ ਤੋਂ ਜਾਣੂ […]
By : Editor (BS)
ਨਵੀਂ ਦਿੱਲੀ : ਆਮ ਆਦਮੀ ਪਾਰਟੀ (ਆਪ) ਨੇ INDIA ਗਠਜੋੜ ਵਿੱਚ ਸੀਟਾਂ ਦੀ ਵੰਡ ਦੇ ਹਿੱਸੇ ਵਜੋਂ ਹਰਿਆਣਾ ਤੋਂ 10 ਵਿੱਚੋਂ ਤਿੰਨ ਲੋਕ ਸਭਾ ਸੀਟਾਂ ਦੀ ਮੰਗ ਕੀਤੀ ਹੈ। ਇਨ੍ਹਾਂ ਵਿੱਚ ਅਨੁਸੂਚਿਤ ਜਾਤੀਆਂ ਲਈ ਰਾਖਵੀਆਂ ਦੋ ਸੀਟਾਂ ਵੀ ਸ਼ਾਮਲ ਹਨ। 'ਆਪ' ਦੇ ਨਵੇਂ ਦਾਅਵੇ ਨੇ ਕਾਂਗਰਸ ਦੀ ਚਿੰਤਾ ਵਧਾ ਦਿੱਤੀ ਹੈ। ਇਸ ਮਾਮਲੇ ਤੋਂ ਜਾਣੂ ਲੋਕਾਂ ਮੁਤਾਬਕ ਆਮ ਆਦਮੀ ਪਾਰਟੀ ਨੇ ਅੰਬਾਲਾ, ਕੁਰੂਕਸ਼ੇਤਰ ਅਤੇ ਸਿਰਸਾ ਸੀਟਾਂ 'ਤੇ ਆਪਣਾ ਦਾਅਵਾ ਜਤਾਇਆ ਹੈ।
ਤੁਹਾਨੂੰ ਦੱਸ ਦੇਈਏ ਕਿ ਅੰਬਾਲਾ ਅਤੇ ਸਿਰਸਾ ਅਨੁਸੂਚਿਤ ਜਾਤੀਆਂ ਲਈ ਰਾਖਵੀਆਂ ਸੀਟਾਂ ਹਨ। ਅਰਵਿੰਦ ਕੇਜਰੀਵਾਲ ਦੀ ਪਾਰਟੀ ਨੇ ਕਿਹਾ ਕਿ ਉਹ ਤਿੰਨੋਂ ਸਰਹੱਦੀ ਪੰਜਾਬ ਵਾਂਗ ਤਿੰਨ ਸੀਟਾਂ 'ਤੇ ਚੋਣ ਲੜਨਾ ਚਾਹੇਗੀ। 'ਆਪ' ਪੰਜਾਬ 'ਚ ਸੱਤਾ 'ਚ ਹੈ ਅਤੇ 2022 ਦੀਆਂ ਵਿਧਾਨ ਸਭਾ ਚੋਣਾਂ 'ਚ ਵੱਡੀ ਜਿੱਤ ਹਾਸਲ ਕੀਤੀ ਸੀ।
ਤੁਹਾਨੂੰ ਇਹ ਵੀ ਦੱਸ ਦੇਈਏ ਕਿ ਇਸ ਸਮੇਂ ਹਰਿਆਣਾ ਦੀਆਂ ਸਾਰੀਆਂ 10 ਲੋਕ ਸਭਾ ਸੀਟਾਂ 'ਤੇ ਭਾਜਪਾ ਦਾ ਕਬਜ਼ਾ ਹੈ। ਜਿਸ ਗੱਲ ਨੇ ਕਾਂਗਰਸ ਦੇ ਦਾਅਵੇ ਨੂੰ ਹੋਰ ਕਮਜ਼ੋਰ ਕਰ ਦਿੱਤਾ ਹੈ, ਉਹ ਇਹ ਹੈ ਕਿ 2014 ਵਿੱਚ ਵੀ ਉਸ ਨੇ ਸਿਰਫ਼ ਇੱਕ ਸੀਟ (ਰੋਹਤਕ) ਜਿੱਤੀ ਸੀ। ਜਦੋਂ ਕਿ ਭਾਜਪਾ ਨੇ ਸੱਤ ਅਤੇ ਇਨੈਲੋ ਨੇ ਦੋ ਸੀਟਾਂ ਜਿੱਤੀਆਂ ਹਨ।
ਆਮ ਆਦਮੀ ਪਾਰਟੀ ਦੀ ਇਸ ਮੰਗ ਨੇ ਕਾਂਗਰਸ ਦੀ ਸੂਬਾ ਇਕਾਈ ਨੂੰ ਵੱਡਾ ਝਟਕਾ ਦਿੱਤਾ ਹੈ। ਸਾਬਕਾ ਮੁੱਖ ਮੰਤਰੀ ਅਤੇ ਸ਼ਕਤੀਸ਼ਾਲੀ ਜਾਟ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਸੂਬੇ ਦੀਆਂ ਸਾਰੀਆਂ ਸੀਟਾਂ 'ਤੇ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ। ਕਾਂਗਰਸ ਦੀ ਹਰਿਆਣਾ ਇਕਾਈ ਦੇ ਪ੍ਰਧਾਨ ਅਤੇ ਹੁੱਡਾ ਦੇ ਵਫ਼ਾਦਾਰ ਉਦੈ ਭਾਨ ਵੀ 'ਆਪ' ਆਗੂਆਂ ਨੂੰ ਕੈਂਪ ਬਦਲਣ ਲਈ ਸਰਗਰਮੀ ਨਾਲ ਪ੍ਰੇਰਿਤ ਕਰ ਰਹੇ ਹਨ। ਜਾਣਕਾਰ ਲੋਕਾਂ ਨੇ ਕਿਹਾ ਕਿ ਹੁੱਡਾ ਅਗਲੇ ਇੱਕ ਮਹੀਨੇ ਵਿੱਚ ਹੋਰ ਲੋਕਾਂ ਨੂੰ ਕਾਂਗਰਸ ਵਿੱਚ ਸ਼ਾਮਲ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।
ਐਲਗੋਮਾ ਯੂਨੀਵਰਸਿਟੀ ਬਰੈਂਪਟਨ ਨੇ ਵਿਦਿਆਰਥੀਆਂ ਨੂੰ ਰੋਸ ਵਿਖਾਵਾ ਬੰਦ ਕਰਨ ਲਈ ਕਿਹਾ
ਟਰਾਂਟੋ 22 ਜਨਵਰੀ (ਹਮਦਰਦ ਬਿਊਰੋ):-ਐਲਗੋਮਾ ਯੂਨੀਵਰਸਿਟੀ ਬਰੈਂਪਟਨ ਵਲੋਂ ਯੂਨੀਵਰਸਿਟੀ ਦੇ ਕੈਂਪਸ ਵਿਚ ਕੀਤੇ ਜਾ ਰਹੇ ਪ੍ਰੋਟੈਸਟ ਨੂੰ ਖਤਮ ਕਰਨ ਲਈ ਆਖਿਆ ਹੈ ਕਿਉਂਕਿ ਜੋ ਪ੍ਰੋਟੈਸਟ ਕਰ ਰਹੇ ਹਨ ਉਨ੍ਹਾਂ ਵਲੋਂ ਯੂਨੀਵਰਸਿਟੀ ਦੇ ਸਟਾਫ ਤੇ ਵਿਦਿਆਰਥੀਆਂ ਵਿਰੁੱਧ ਮਾਰ ਧਾੜ ਦਾ ਖਤਰਾ ਧਮਕੀਆਂ ਕਰਕੇ ਲੱਗ ਰਿਹਾ ਹੈ। ਹਮਦਰਦ ਨੂੰ ਭੇਜੇ ਇਕ ਬਿਆਨ ਵਿਚ ਯੂਨੀਵਰਸਿਟੀ ਨੇ ਦੋਸ਼ ਲਾਇਆ ਹੈ ਕਿ ਜੋ ਰੋਸ ਵਿਖਾਵਾ ਕਰ ਰਹੇ ਹਨ ਉਹ ਯੂਨੀਵਰਸਿਟੀ ਦੇ ਵਿਦਿਆਰਥੀ ਨਹੀਂ ਉਨ੍ਹਾਂ ਦੀ ਅਗਵਾਈ ਮਾਂਟਰੀਅਲ ਯੂਥ ਸਟੂਡੈਂਟਸ ਆਰਗੇਨਾਈਜੇਸ਼ਨ ਕਰ ਰਹੀ ਹੈ ਤੇ ਇਹ ਜਥੇਬੰਦੀ ਅਜਿਹੇ ਪ੍ਰੋਟੈਸਟ ਹੋਰ ਕਾਲਜਾ ਤੇ ਯੂਨੀਵਰਸਿਟੀਆਂ ਵਿਚ ਵੀ ਕੀਤੇ ਹਨ।
ਪ੍ਰੈਸ ਨੋਟ ਮੁਤਾਬਿਕ ਯੂਨੀਵਰਸਿਟੀ ਅਤੇ ਪੀਲ ਪੁਲੀਸ ਨੂੰ ਇਹ ਰਿਪੋਰਟਾਂ ਮਿਲੀਆਂ ਹਨ ਕਿ ਮੁਜ਼ਾਹਰਾਕਾਰੀ ਇਹ ਧਮਕੀਆਂ ਦੇ ਰਹੇ ਕਿ ਵਿਦਿਆਰਥੀਆਂ ਤੇ ਹਮਲੇ ਕਰਨਗੇ। ਅਜਿਹਾ ਹੀ ਇਕ ਝਗੜਾ ਬੀਤੇ ਦਿਨੀਂ ਮੂਵੀ ਨਾਈਟ ਦੇ ਪਿਛੋਂ ਕੀਤਾ ਗਿਆ।ਉਨ੍ਹਾਂ ਦਾਅਵਾ ਕੀਤਾ ਕਿ ਯੂਨੀਵਰਸਿਟੀ ਲਈ ਵਿਦਿਆਰਥੀਆਂ, ਸਟਾਫ ਤੇ ਫੈਕਇਲਟੀ ਦੀ ਸੁਰੱਖਿਆ ਅਤੇ ਤੰਦਰੁਸਤੀ ਪ੍ਰਮੱਖ ਤਰਜੀਹ ਹੈ। ਕੈਨੇਡਾ ਵਿਚ ਕਿਸੇ ਕੋਲ ਕੋਈ ਅਧਿਕਾਰ ਨਹੀਂ ਕਿ ਉਹ ਦੂਸਰਿਆਂ ਨੂੰ ਡਰਾਵਾ ਦੇਵੇ ਤੇ ਯੂਨੀਵਰਸਿਟੀ ਨੇ ਸਪੱਸ਼ਟ ਕਿਹਾ ਕਿ ਉਹ ਇਹ ਗੱਲ ਸ਼ਹਿਨ ਨਹੀਂ ਕਰਨਗੇ ਜੋ ਵਿਦਿਆਰਥੀਆਂ ਨੂੰ ਡਰਾਵੇ।
3 ਜਨਵਰੀ ਤੋਂ ਲੈ ਕੇ ਹੁਣ ਤੱਕ ਮੁਜ਼ਾਹਰਾਕਾਰੀ ਯੂਨੀਵਰਸਿਟੀ ਦੇ ਕੁਝ ਵਿਦਿਆਰਥੀਆਂ ਨੂੰ ਇਹ ਵੀ ਲਾਲਚ ਦੇ ਰਹੇ ਕਿ ਜਿਹੜੇ ਵਿਦਿਆਰਥੀ ਉਨ੍ਹਾਂ ਨਾਲ ਜੁੜਨਗੇ ਉਨ੍ਹਾਂ ਨੂੰ ਚੰਗੇ ਗਰੇਡ ਦਿਵਾਉਣਗੇ ਅਜਿਹੀਆਂ ਗੱਲਾਂ ਕਰਕੇ ਉਨ੍ਹਾਂ ਨੇ ਕੁਝ ਕੁ ਵਿਦਿਆਰਥੀਆਂ ਨੂੰ ਆਪਣੇ ਨਾਲ ਜੋੜ ਵੀ ਲਿਆ ਹੈ।ਯੂਨੀਵਰਸਿਟੀ ਨੇ ਆਪਣਾ ਸਟੈਂਡ ਸਪੱਸ਼ਟ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਨਾ ਹੀ ਅੱਜ ਤੱਕ ਕਿਸੇ ਵੀ ਵਿਦਿਆਰਥੀ ਦੇ ਗਰੇਡ ਬਦਲੇ ਹਨ ਤੇ ਨਾ ਹੀ ਬਦਲੇ ਜਾਣਗੇ। ਵਿਦਿਆਰਥੀਆਂ ਨੂ ਫੇਲ੍ਹ ਕਰਨ ਦੇ ਦੋਸ਼ਾਂ ਨੂੰ ਯੂਨੀਵਰਸਿਟੀ ਨੇ ਝੂਠ ਦਾ ਪਲੰਦਾ ਦੱਸਦੇ ਹੋਏ ਕਿਹਾ ਕਿ 2023-2024 ਦੇ ਸ਼ੈਸ਼ਨ ਦੌਰਾਨ ਵਿਦੇਸ਼ਾਂ ਤੋਂ ਪੜ੍ਹਨ ਤੇ ਲੋਕਲ ਪੜ੍ਹਨ ਵਾਲੇ ਵਿਦਿਆਰਥੀਆਂ ਦੇ ਲੈਕਚਰ ਕੋਸਰਾਂ ਵਿਚ ਲੱਗਭਗ ਇਕੋ ਜਿਹੀ ਗਿਣਤੀ ਨਾਲ ਪਾਸ ਹੋਏ ਹਨ ਜਿਵੇਂ ਕਿ 93% ਕੈਨੇਡੀਅਨ ਅਤੇ 92% ਇੰਟਰਨੈਸ਼ਨਲ ਵਿਦਿਆਰਥੀ ਪਾਸ ਹੋਏ ਹਨ।