ਅਮਨ ਅਰੋੜਾ ਬਾਰੇ ਗਵਰਨਰ ਦੀ ਚਿੱਠੀ ’ਤੇ ਆਪ ਦਾ ਜਵਾਬ
ਚੰਡੀਗੜ੍ਹ, 6 ਜਨਵਰੀ (ਸ਼ਾਹ) : ਪੰਜਾਬ ਦੇ ਗਵਰਨਰ ਵੱਲੋਂ ਪੰਜਾਬ ਸਰਕਾਰ ਨੂੰ ਚਿੱਠੀ ਲਿਖ ਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਬਰਖ਼ਾਸਤ ਕਰਨ ਦੀ ਗੱਲ ਆਖੀ ਗਈ ਐ ਪਰ ਹੁਣ ਆਮ ਆਦਮੀ ਪਾਰਟੀ ਵੱਲੋਂ ਗਵਰਨਰ ਨੂੰ ਇਸ ਦਾ ਜਵਾਬ ਦਿੱਤਾ ਗਿਆ, ਜਿਸ ਵਿਚ ਉਨ੍ਹਾਂ ’ਤੇ ਇਸ ਮਾਮਲੇ ਨੂੰ ਲੈਕੇ ਕੁੱਝ ਜ਼ਿਆਦਾ ਹੀ ਜਲਦਬਾਜ਼ੀ ਦਿਖਾਉਣ ਦੇ ਇਲਜ਼ਾਮ […]
By : Makhan Shah
ਚੰਡੀਗੜ੍ਹ, 6 ਜਨਵਰੀ (ਸ਼ਾਹ) : ਪੰਜਾਬ ਦੇ ਗਵਰਨਰ ਵੱਲੋਂ ਪੰਜਾਬ ਸਰਕਾਰ ਨੂੰ ਚਿੱਠੀ ਲਿਖ ਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਬਰਖ਼ਾਸਤ ਕਰਨ ਦੀ ਗੱਲ ਆਖੀ ਗਈ ਐ ਪਰ ਹੁਣ ਆਮ ਆਦਮੀ ਪਾਰਟੀ ਵੱਲੋਂ ਗਵਰਨਰ ਨੂੰ ਇਸ ਦਾ ਜਵਾਬ ਦਿੱਤਾ ਗਿਆ, ਜਿਸ ਵਿਚ ਉਨ੍ਹਾਂ ’ਤੇ ਇਸ ਮਾਮਲੇ ਨੂੰ ਲੈਕੇ ਕੁੱਝ ਜ਼ਿਆਦਾ ਹੀ ਜਲਦਬਾਜ਼ੀ ਦਿਖਾਉਣ ਦੇ ਇਲਜ਼ਾਮ ਲਗਾਏ ਗਏ ਨੇ।
ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਬਰਖ਼ਾਸਤ ਕਰਨ ਲਈ ਪੰਜਾਬ ਦੇ ਗਵਰਨਰ ਵੱਲੋਂ ਲਿਖੀ ਗਈ ਚਿੱਠੀ ’ਤੇ ਬੋਲਦਿਆਂ ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਆਖਿਆ ਕਿ ਅਮਨ ਅਰੋੜਾ ਕੋਲ ਅਪੀਲ ਕਰਨ ਲਈ ਹਾਲੇ 30 ਦਿਨ ਦਾ ਸਮਾਂ ਬਾਕੀ ਐ ਪਰ ਗਵਰਨਰ ਸਾਬ੍ਹ ਨੂੰ ਪਤਾ ਨਹੀਂ ਕਿਉਂ ਇੰਨੀ ਜਲਦੀ ਹੋ ਰਹੀ ਐ, ਜਦਕਿ ਉਹ ਪੰਜਾਬ ਦੇ ਵਿਕਾਸ ਲਈ ਬਣਾਏ ਬਿਲਾਂ ਨੂੰ ਪਾਸ ਕਰਨ ਵਿਚ ਇੰਨੀ ਜਲਦੀ ਕਦੇ ਨਹੀਂ ਦਿਖਾਉਂਦੇ।
ਇਸ ਦੇ ਨਾਲ ਹੀ ਮਾਲਵਿੰਦਰ ਕੰਗ ਨੇ ਪੰਜਾਬ ਦੀ ਝਾਕੀ ਰੱਦ ਕਰਨ ਨੂੰ ਲੈ ਕੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ’ਤੇ ਜਮ ਕੇ ਤਿੱਖੇ ਨਿਸ਼ਾਨੇ ਸਾਧੇ ਅਤੇ ਆਖਿਆ ਕਿ ਹੁਣ ਤਾਂ ਰੱਖਿਆ ਮੰਤਰਾਲਾ ਵੀ ਇਹ ਗੱਲ ਕਲੀਅਰ ਕਰ ਚੁੱਕਿਆ ਏ ਕਿ ਝਾਕੀ ’ਤੇ ਕਿਤੇ ਤਸਵੀਰ ਨਹੀਂ ਲਗਾਈ ਗਈ। ਉਨ੍ਹਾਂ ਕਿਹਾ ਕਿ ਪੰਜਾਬ ਵਾਸੀਆਂ ਨੂੰ ਬੋਲੇ ਗਏ ਝੂਠ ’ਤੇ ਜਾਖੜ ਸਾਬ੍ਹ ਨੂੰ ਜਾਂ ਤਾਂ ਸਬੂਤ ਪੇਸ਼ ਕਰਨੇ ਚਾਹੀਦੇ ਨੇ, ਜਾਂ ਫਿਰ ਉਨ੍ਹਾਂ ਨੂੰ ਲੋਕਾਂ ਕੋਲੋਂ ਮੁਆਫ਼ੀ ਮੰਗਣੀ ਚਾਹੀਦੀ ਐ।
ਦੱਸ ਦਈਏ ਕਿ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਇਕ ਮਾਮਲੇ ਵਿਚ ਅਦਾਲਤ ਵੱਲੋਂ ਦੋ ਸਾਲ ਦੀ ਸਜ਼ਾ ਸੁਣਾਈ ਗਈ ਐ, ਜਿਸ ਦੇ ਚਲਦਿਆਂ ਉਨ੍ਹਾਂ ’ਤੇ ਫਿਲਹਾਲ ਬਰਖ਼ਾਸਤਗੀ ਦੀ ਤਲਵਾਰ ਲਟਕੀ ਹੋਈ ਐ। ਸੋ ਦੇਖਣਾ ਹੋਵੇਗਾ ਕਿ ਉਹ ਇਸ ਮਾਮਲੇ ਵਿਚੋਂ ਨਿਕਲ ਪਾਉਂਦੇ ਨੇ ਜਾਂ ਨਹੀਂ।
ਇਹ ਖ਼ਬਰ ਵੀ ਪੜ੍ਹੋ :
ਲੁਧਿਆਣਾ, 6 ਜਨਵਰੀ : ਲੁਧਿਆਣਾ ਵਿਚ ਦੇਰ ਰਾਤ ਪੁਲਸ ਨੇ ਥਾਣਾ ਡਿਵੀਜ਼ਨ ਨੰਬਰ 7 ’ਚ ਨਗਰ ਨਿਗਮ ਦੇ ਸੈਨੇਟਰੀ ਇੰਸਪੈਕਟਰ ਸਮੇਤ 7 ਮੁਲਾਜ਼ਮਾਂ ਖਿਲਾਫ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ। ਇੰਸਪੈਕਟਰ ਅਤੇ ਨਿਗਮ ਕਰਮਚਾਰੀਆਂ ਤੇ 1.75 ਕਰੋੜ ਰੁਪਏ ਜਾਅਲੀ ਬੈਂਕ ਖਾਤਿਆਂ ਵਿਚ ਟਰਾਂਸਫਰ ਕਰਨ ਦਾ ਦੋਸ਼ ਹੈ। ਇਨ੍ਹਾਂ ਨੇ 44 ਮੁਲਾਜ਼ਮਾਂ ਦੇ ਜਾਅਲੀ ਸਟੈਂਪ-ਪੇਪਰ ਬਿੱਲ ਪਾਸ ਕੀਤੇ ਹਨ।
ਦੱਸ ਦੇਈਏ ਕਿ ਨਿਗਮ ਨੇ 7 ਮੁਲਜ਼ਮ ਕਰਮਚਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ। 12 ਹੋਰ ਕਰਮਚਾਰੀਆਂ ਨੂੰ ਵੀ ਨੋਟਿਸ ਭੇਜਿਆ ਗਿਆ ਹੈ। ਥਾਣਾ ਡਿਵੀਜ਼ਨ ਨੰਬਰ 5 ਦੇ ਐਸਐਚਓ ਜਗਜੀਤ ਸਿੰਘ ਨੇ ਦੱਸਿਆ ਕਿ ਇਸ ਘੁਟਾਲੇ ਵਿੱਚ 7 ਵਿਅਕਤੀਆਂ ਖ਼ਿਲਾਫ਼ ਆਈਪੀਸੀ ਦੀ ਧਾਰਾ 420 ਅਤੇ 409 ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਜਿਨ੍ਹਾਂ ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ, ਉਨ੍ਹਾਂ ਵਿੱਚ ਸੈਨੇਟਰੀ ਇੰਸਪੈਕਟਰ ਰਾਜੇਸ਼ ਕੁਮਾਰ, ਰਮੇਸ਼ ਕੁਮਾਰ ਸਫ਼ਾਈ ਸੇਵਕ, ਮਿੰਟੂ ਕੁਮਾਰ ਸਫ਼ਾਈ ਸੇਵਕ, ਹੇਮ ਰਾਜ ਅਮਲਾ ਕਲਰਕ, ਹਰਸ਼ ਗਰੋਵਰ ਅਮਲਾ ਕਲਰਕ, ਮਨੀਸ਼ ਮਲਹੋਤਰਾ ਅਮਲਾ ਕਲਰਕ, ਕਮਲ ਕੁਮਾਰ ਸਫ਼ਾਈ ਸੇਵਕ ਸ਼ਾਮਲ ਹਨ। ਪਹਿਲਾਂ ਰਾਜੇਸ਼ ਕੁਮਾਰ ਵੀ ਕਲਰਕ ਸੀ। ਹੁਣ ਉਸ ਨੂੰ ਤਰੱਕੀ ਦੇ ਕੇ ਸੈਨੇਟਰੀ ਇੰਸਪੈਕਟਰ ਬਣਾਇਆ ਗਿਆ ਸੀ।