ਪੰਜਾਬ 'ਚ 'ਆਪ' ਇਕੱਲੀ ਲੜੇਗੀ ਚੋਣ : ਅਨਮੋਲ ਗਗਨ ਮਾਨ
ਚੰਡੀਗੜ੍ਹ : I.N.D.I.A ਗਠਜੋੜ ਵੱਲੋਂ ਭਾਵੇਂ ਏਕਤਾ ਦੇ ਦਾਅਵੇ ਕੀਤੇ ਜਾ ਰਹੇ ਹਨ, ਪਰ ਅਸਥਿਰਤਾ ਦੀ ਸਥਿਤੀ ਸਾਹਮਣੇ ਆਉਂਦੀ ਨਜ਼ਰ ਆ ਰਹੀ ਹੈ। ਪੰਜਾਬ ਵਿੱਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੀ ਆਪਸੀ ਸਾਂਝ ਨੂੰ ਲੈ ਕੇ ਸ਼ੱਕ ਦੇ ਬੱਦਲ ਮੰਡਰਾ ਰਹੇ ਹਨ। ਪੰਜਾਬ ਦੇ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੇ ਬੁੱਧਵਾਰ ਨੂੰ ਕਿਹਾ ਕਿ […]
By : Editor (BS)
ਚੰਡੀਗੜ੍ਹ : I.N.D.I.A ਗਠਜੋੜ ਵੱਲੋਂ ਭਾਵੇਂ ਏਕਤਾ ਦੇ ਦਾਅਵੇ ਕੀਤੇ ਜਾ ਰਹੇ ਹਨ, ਪਰ ਅਸਥਿਰਤਾ ਦੀ ਸਥਿਤੀ ਸਾਹਮਣੇ ਆਉਂਦੀ ਨਜ਼ਰ ਆ ਰਹੀ ਹੈ। ਪੰਜਾਬ ਵਿੱਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੀ ਆਪਸੀ ਸਾਂਝ ਨੂੰ ਲੈ ਕੇ ਸ਼ੱਕ ਦੇ ਬੱਦਲ ਮੰਡਰਾ ਰਹੇ ਹਨ। ਪੰਜਾਬ ਦੇ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੇ ਬੁੱਧਵਾਰ ਨੂੰ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਨਾਲ ਆਮ ਆਦਮੀ ਪਾਰਟੀ ਦਾ ਕੋਈ ਗਠਜੋੜ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ‘ਆਪ’ ਅਤੇ ਕਾਂਗਰਸ ਵਿਚਾਲੇ ਕੋਈ ਸੀਟ ਵੰਡ ਨਹੀਂ ਹੋਵੇਗੀ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਅਗਲੀਆਂ ਚੋਣਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਲੜੇਗੀ । ਉਨ੍ਹਾਂ ਕਿਹਾ ਕਿ ਕਾਂਗਰਸ ਨਾਲ ਗਠਜੋੜ ਨਾ ਕਰਨ ਦਾ ਫੈਸਲਾ ਭਗਵੰਤ ਮਾਨ ਦੀ ਅਗਵਾਈ ਹੇਠ ‘ਆਪ’ ਦੀ ਸੂਬਾ ਇਕਾਈ ਨੇ ਲਿਆ ਹੈ।