ਅੰਮ੍ਰਿਤਸਰ ਦਿੱਲੀ ਲਾਹੌਰ ਮਾਰਗ ’ਤੇ ਭਿਆਨਕ ਹਾਦਸਾ
ਅੰਮ੍ਰਿਤਸਰ, 10 ਸਤੰਬਰ (ਹਿਮਾਂਸ਼ੂ ਸ਼ਰਮਾ) : ਅੰਮ੍ਰਿਤਸਰ ਦਿੱਲੀ ਲਾਹੌਰ ਮਾਰਗ ’ਤੇ ਉਸ ਸਮੇਂ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ ਜਦੋਂ ਇਕ ਤੇਜ਼ ਰਫ਼ਤਾਰ ਇਨੋਵਾ ਕਾਰ ਨੇ ਇਕ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ। ਲੋਕਾਂ ਅਨੁਸਾਰ ਕਾਰ ਦੀ ਰਫ਼ਤਾਰ ਇੰਨੀ ਤੇਜ਼ ਸੀ ਕਿ ਉਸ ਨੇ […]
By : Editor (BS)
ਅੰਮ੍ਰਿਤਸਰ, 10 ਸਤੰਬਰ (ਹਿਮਾਂਸ਼ੂ ਸ਼ਰਮਾ) : ਅੰਮ੍ਰਿਤਸਰ ਦਿੱਲੀ ਲਾਹੌਰ ਮਾਰਗ ’ਤੇ ਉਸ ਸਮੇਂ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ ਜਦੋਂ ਇਕ ਤੇਜ਼ ਰਫ਼ਤਾਰ ਇਨੋਵਾ ਕਾਰ ਨੇ ਇਕ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ। ਲੋਕਾਂ ਅਨੁਸਾਰ ਕਾਰ ਦੀ ਰਫ਼ਤਾਰ ਇੰਨੀ ਤੇਜ਼ ਸੀ ਕਿ ਉਸ ਨੇ ਡਿਵਾਈਡਰ ਵੀ ਪੁੱਟ ਕੇ ਰੱਖ ਦਿੱਤਾ।
ਅੰਮ੍ਰਿਤਸਰ ਦਿੱਲੀ ਲਾਹੌਰ ਮਾਰਗ ’ਤੇ ਇਕ ਤੇਜ਼ ਰਫ਼ਤਾਰ ਇਨੋਵਾ ਕਾਰ ਨੇ ਇਕ ਮੋਟਰਸਾਈਕਲ ਸਵਾਰ ਨੌਜਵਾਨ ਹਰਪ੍ਰੀਤ ਸਿੰਘ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕ ਹਰਪ੍ਰੀਤ ਸਿੰਘ ਪਿੰਡ ਗੁਮਾਨਪੁਰਾ ਦਾ ਰਹਿਣ ਵਾਲਾ ਸੀ ਜੋ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਖਾਸੇ ਵਾਲੇ ਪਾਸੇ ਤੋਂ ਅੰਮ੍ਰਿਤਸਰ ਵੱਲ ਨੂੰ ਆ ਰਿਹਾ ਸੀ, ਇਸੇ ਦੌਰਾਨ ਪਿੱਛੋਂ ਤੇਜ਼ ਰਫ਼ਤਾਰ ਇਨੋਵਾ ਕਾਰ ਨੇ ਉਸ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ।
ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਵੀ ਮੌਕੇ ’ਤੇ ਪਹੁੰਚ ਗਈ, ਜਿਸ ਨੇ ਤੁਰੰਤ ਗੱਡੀ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ। ਇਸ ਸਬੰਧੀ ਗੱਲਬਾਤ ਕਰਦਿਆਂ ਮੌਕੇ ’ਤੇ ਪੁੱਜੇ ਪੁਲਿਸ ਅਧਿਕਾਰੀ ਨੇ ਆਖਿਆ ਕਿ ਹਾਦਸਾਗ੍ਰਸਤ ਨੌਜਵਾਨ ਨੂੰ ਗੁਰੂ ਕ੍ਰਿਪਾ ਹਸਪਤਾਲ ਵਿਚ ਪਹੁੰਚਾਇਆ ਗਿਆ ਏ ਪਰ ਉਸ ਦੀ ਮੌਤ ਹੋ ਚੁੱਕੀ ਐ। ਉਨ੍ਹਾਂ ਆਖਿਆ ਕਿ ਪੁਲਿਸ ਵੱਲੋਂ ਹਾਦਸੇ ਦੀ ਜਾਂਚ ਕੀਤੀ ਜਾਵੇਗੀ।
ਦੱਸ ਦਈਏ ਕਿ ਇਸ ਦੌਰਾਨ ਮ੍ਰਿਤਕ ਹਰਪ੍ਰੀਤ ਸਿੰਘ ਦੇ ਭਰਾ ਅਤੇ ਹੋਰ ਪਰਿਵਾਰਕ ਮੈਂਬਰਾਂ ਨੇ ਗੁੱਸੇ ਵਿਚ ਆ ਕੇ ਸੜਕ ’ਤੇ ਹੰਗਾਮਾ ਕੀਤਾ ਅਤੇ ਗੱਡੀ ਨੂੰ ਤੋੜਨ ਦੀ ਕੋਸ਼ਿਸ਼ ਵੀ ਕੀਤੀ ਪਰ ਉਥੇ ਮੌਜੂਦ ਲੋਕਾਂ ਨੇ ਉਨ੍ਹਾਂ ਨੂੰ ਮਸਾਂ ਰੋਕਿਆ। ਮ੍ਰਿਤਕ ਹਰਪ੍ਰੀਤ ਸਿੰਘ ਆਪਣੇ ਪਿੱਛੇ ਦੋ ਛੋਟੇ ਛੋਟੇ ਬੱਚੇ ਅਤੇ ਪਤਨੀ ਛੱਡ ਗਿਆ। - SHAH