Begin typing your search above and press return to search.

ਕਰੋੜਾਂ ਰੁਪਏ ਦੀ ਹੈਰੋਇਨ ਸਣੇ ਮੁਲਜ਼ਮ ਕਾਬੂ

ਲੁਧਿਆਣਾ, 8 ਦਸੰਬਰ, ਨਿਰਮਲ : ਐਸਟੀਐਫ ਲੁਧਿਆਣਾ ਦੀ ਟੀਮ ਨੇ 25 ਕਰੋੜ ਰੁਪਏ ਦੀ ਹੈਰੋਇਨ ਸਮੇਤ ਇੱਕ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ। ਐਸਟੀਐਫ ਦੇ ਲੁਧਿਆਣਾ ਮੁਖੀ ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਪਿੰਡ ਸਰੀਹ ਦੇ ਰਹਿਣ ਵਾਲੇ ਹਰਮਨਦੀਪ ਸਿੰਘ ਉਰਫ ਦੀਪ ਵਜੋਂ ਹੋਈ ਹੈ। ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ […]

ਕਰੋੜਾਂ ਰੁਪਏ ਦੀ ਹੈਰੋਇਨ ਸਣੇ ਮੁਲਜ਼ਮ ਕਾਬੂ
X

Editor EditorBy : Editor Editor

  |  8 Dec 2023 11:16 AM IST

  • whatsapp
  • Telegram


ਲੁਧਿਆਣਾ, 8 ਦਸੰਬਰ, ਨਿਰਮਲ : ਐਸਟੀਐਫ ਲੁਧਿਆਣਾ ਦੀ ਟੀਮ ਨੇ 25 ਕਰੋੜ ਰੁਪਏ ਦੀ ਹੈਰੋਇਨ ਸਮੇਤ ਇੱਕ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ। ਐਸਟੀਐਫ ਦੇ ਲੁਧਿਆਣਾ ਮੁਖੀ ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਪਿੰਡ ਸਰੀਹ ਦੇ ਰਹਿਣ ਵਾਲੇ ਹਰਮਨਦੀਪ ਸਿੰਘ ਉਰਫ ਦੀਪ ਵਜੋਂ ਹੋਈ ਹੈ। ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਮੁਲਜ਼ਮ ਜੇਲ੍ਹ ’ਚ ਬੈਠੇ ਆਪਣੇ ਆਕਾਵਾਂ ਦੇ ਕਹਿਣ ’ਤੇ ਹੈਰੋਇਨ ਦੀ ਸਮਗਲਿੰਗ ਕਰ ਰਿਹਾ ਸੀ। ਪੁਲਿਸ ਨੇ ਮੁਲਜ਼ਮ ਖਿਲਾਫ ਐਨਡੀਪੀਐਸ ਐਕਟ ਦੀਆਂ ਧਾਰਾਵਾਂ ਤਹਿਤ ਮੁਕਦਮਾ ਦਰਜ ਕਰਕੇ ਉਸ ਕੋਲੋਂ ਵਧੇਰੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।

ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨੂੰ ਜਾਣਕਾਰੀ ਮਿਲੀ ਕਿ ਮੁਲਜ਼ਮ ਕਾਫੀ ਲੰਬੇ ਸਮੇਂ ਤੋਂ ਹੈਰੋਇਨ ਦੀ ਤਸਕਰੀ ਕਰ ਰਿਹਾ ਹੈ। ਪੁਲਿਸ ਨੂੰ ਪਤਾ ਲੱਗਾ ਕਿ ਉਹ ਆਪਣੀ ਹੋਡਾ ਸਿਟੀ ਕਾਰ ਵਿੱਚ ਸਵਾਰ ਹੋ ਕੇ ਗ੍ਰਾਹਕਾਂ ਨੂੰ ਹੈਰੋਇਨ ਸਪਲਾਈ ਦੇਣ ਲਈ ਭਾਰਤ ਨਗਰ ਚੌਂਕ ਵੱਲ ਆ ਰਿਹਾ ਹੈ। ਜਾਣਕਾਰੀ ਤੋਂ ਬਾਅਦ ਪੁਲਿਸ ਪਾਰਟੀ ਨੇ ਲਵਲੀ ਆਟੋ ਦੇ ਕੋਲ ਨਾਕਾਬੰਦੀ ਕਰਕੇ ਮੁਲਜ਼ਮ ਨੂੰ ਹਿਰਾਸਤ ਵਿੱਚ ਲਿਆ । ਕਾਰ ਵਿਚੋਂ 4 ਕਿਲੋ 500 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।

Next Story
ਤਾਜ਼ਾ ਖਬਰਾਂ
Share it