ਗੁਜਰਾਤ ਵਿਚ ਫੜੀ 200 ਕਿਲੋ ਹੈਰੋਇਨ ਮਾਮਲੇ ਦਾ ਮੁਲਜ਼ਮ ਪੁਲਿਸ ਹਿਰਾਸਤ ਵਿਚੋਂ ਫਰਾਰ

ਗੁਜਰਾਤ ਵਿਚ ਫੜੀ 200 ਕਿਲੋ ਹੈਰੋਇਨ ਮਾਮਲੇ ਦਾ ਮੁਲਜ਼ਮ ਪੁਲਿਸ ਹਿਰਾਸਤ ਵਿਚੋਂ ਫਰਾਰ


ਬਠਿੰਡਾ, 17 ਫ਼ਰਵਰੀ, ਨਿਰਮਲ : ਸਾਲ 2019 ਵਿੱਚ ਗੁਜਰਾਤ ਦੇ ਕਾਂਡਲਾ ਬੰਦਰਗਾਹ ਤੋਂ ਜ਼ਬਤ ਕੀਤੀ ਗਈ 200 ਕਿਲੋ ਹੈਰੋਇਨ ਦੇ ਮਾਮਲੇ ਵਿੱਚ ਗੁਜਰਾਤ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਜੋਬਨਜੀਤ ਸਿੰਘ ਸ਼ੁੱਕਰਵਾਰ ਨੂੰ ਗੁਜਰਾਤ ਪੁਲਿਸ ਨੂੰ ਚਕਮਾ ਦੇ ਕੇ ਜੰਡਿਆਲਾ ਗੁਰੂ ਨੇੜੇ ਇੱਕ ਢਾਬੇ ਤੋਂ ਫਰਾਰ ਹੋ ਗਿਆ ਸੀ। ਉਹ ਜੰਡਿਆਲਾ ਗੁਰੂ ਦੇ ਪਿੰਡ ਧਾਰੜ ਦਾ ਵਸਨੀਕ ਹੈ।

ਅੰਮ੍ਰਿਤਸਰ ਪੁਲਸ ਨੇ ਮੁਲਜ਼ਮਾਂ ਦੀ ਫੋਟੋ ਸਾਰੇ ਜ਼ਿਲ੍ਹੇ ਦੇ ਪੁਲਸ ਅਧਿਕਾਰੀਆਂ ਨੂੰ ਭੇਜ ਦਿੱਤੀ, ਜਿਸ ਤੋਂ ਬਾਅਦ ਪੂਰੇ ਪੰਜਾਬ ਪੁਲਸ ਦੇ ਨਾਕਿਆਂ ’ਤੇ ਪੁਲਸ ਨੂੰ ਹਾਈ ਅਲਰਟ ’ਤੇ ਰੱਖ ਦਿੱਤਾ ਗਿਆ ਹੈ। ਮਾਮਲੇ ਦੇ ਜਾਂਚ ਅਧਿਕਾਰੀ ਤਜਿੰਦਰ ਸਿੰਘ ਨੇ ਮੁਲਜ਼ਮ ਦੇ ਫ਼ਰਾਰ ਹੋਣ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਸੂਤਰਾਂ ਅਨੁਸਾਰ ਗੁਜਰਾਤ ਪੁਲਸ ਦੇ ਐਸਆਈ ਆਰਸੀ ਸੋਲੰਕੀ, ਹੈੱਡ ਕਾਂਸਟੇਬਲ ਰਵਿੰਦਰ ਕੁਮਾਰ, ਨਰੇਨ ਭਾਈ ਅਤੇ ਕਾਂਸਟੇਬਲ ਸੁਰੇਸ਼ ਭਾਈ ਮੁਲਜ਼ਮ ਜੋਬਨਜੀਤ ਸਿੰਘ ਨੂੰ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਕਰਨ ਲਈ ਲੈ ਕੇ ਆਏ ਸਨ। ਜਦੋਂ ਪੁਲਿਸ ਟੀਮ ਕਸਬਾ ਬੁੰਡਾਲਾ ਜੰਡਿਆਲਾ ਗੁਰੂ ਨੇੜੇ ਇੱਕ ਢਾਬੇ ’ਤੇ ਖਾਣਾ ਖਾਣ ਲਈ ਰੁਕੀ ਤਾਂ ਦੋਸ਼ੀ ਜੋਬਨ ਖਾਣਾ ਖਾਣ ਤੋਂ ਬਾਅਦ ਹੱਥ ਧੋਣ ਲਈ ਬਾਥਰੂਮ ਚਲਾ ਗਿਆ। ਉਥੋਂ ਉਹ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ

ਮੁਲਜ਼ਮ ਜੋਬਨਜੀਤ ਦੇ ਫ਼ਰਾਰ ਹੋਣ ਤੋਂ ਬਾਅਦ ਗੁਜਰਾਤ ਪੁਲਸ ਨੇ ਪਹਿਲਾਂ ਆਪਣੇ ਪੱਧਰ ’ਤੇ ਮੁਲਜ਼ਮ ਦੀ ਭਾਲ ਕੀਤੀ ਪਰ ਜਦੋਂ ਮੁਲਜ਼ਮ ਦਾ ਕੋਈ ਸੁਰਾਗ ਨਾ ਲੱਗਾ ਤਾਂ ਗੁਜਰਾਤ ਪੁਲਸ ਨੇ ਜੰਡਿਆਲਾ ਗੁਰੂ ਥਾਣੇ ਅਧੀਨ ਪੈਂਦੀ ਪੁਲਸ ਚੌਕੀ ਬੁੰਡਾਲਾ ਨੂੰ ਮਾਮਲੇ ਦੀ ਸੂਚਨਾ ਦਿੱਤੀ। ਬੁੰਡਾਲਾ ਪੁਲਸ ਚੌਕੀ ਦੇ ਅਧਿਕਾਰੀਆਂ ਨੇ ਤੁਰੰਤ ਆਪਣੇ ਉੱਚ ਅਧਿਕਾਰੀਆਂ ਨੂੰ ਸੂਚਿਤ ਕਰਕੇ ਭਾਲ ਸ਼ੁਰੂ ਕਰ ਦਿੱਤੀ। ਇਸ ਸਬੰਧੀ ਜਦੋਂ ਬੁੰਡਾਲਾ ਚੌਕੀ ਦੇ ਅਧਿਕਾਰੀ ਤਜਿੰਦਰ ਸਿੰਘ ਨਾਲ ਫੋਨ ’ਤੇ ਗੱਲ ਕੀਤੀ ਗਈ ਤਾਂ ਉਨ੍ਹਾਂ ਮੁਲਜ਼ਮ ਜੋਬਨਜੀਤ ਸਿੰਘ ਦੇ ਫਰਾਰ ਹੋਣ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਮੁਲਜ਼ਮ ਅਜੇ ਤੱਕ ਪੁਲਸ ਦੇ ਹੱਥ ਨਹੀਂ ਲੱਗਾ ਹੈ। ਮੁਲਜ਼ਮ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

The accused in the 200 kg heroin case caught in Gujarat escaped from police custody

Related post

Hansraj hans ਮੋਗਾ ਵਿਚ ਹੰਸਰਾਜ ਹੰਸ ਦਾ ਹੋਇਆ ਵਿਰੋਧ

Hansraj hans ਮੋਗਾ ਵਿਚ ਹੰਸਰਾਜ ਹੰਸ ਦਾ ਹੋਇਆ ਵਿਰੋਧ

ਮੋਗਾ, 4 ਮਈ, ਨਿਰਮਲ : ਮੋਗਾ ਦੇ ਪਿੰਡ ਡੇਮੜੂ ਵਿੱਚ ਸ਼ਨੀਵਾਰ ਨੂੰ ਕਿਸਾਨ ਯੂਨੀਅਨ ਏਕਤਾ ਉਗਰਾਹਾ ਵੱਲੋਂ ਭਾਜਪਾ ਉਮੀਦਵਾਰ ਹੰਸਰਾਜ ਹੰਸ…
ਪਰਨੀਤ ਕੌਰ ਦਾ ਵਿਰੋਧ ਕਰ ਰਹੇ ਕਿਸਾਨ ਦੀ ਹੋਈ ਮੌਤ

ਪਰਨੀਤ ਕੌਰ ਦਾ ਵਿਰੋਧ ਕਰ ਰਹੇ ਕਿਸਾਨ ਦੀ ਹੋਈ…

ਪਟਿਆਲਾ, 4 ਮਈ, ਨਿਰਮਲ : ਪਟਿਆਲਾ ਦੇ ਕੋਲ ਪੈਂਦੇ ਪਿੰਡ ਸੇਰਾ ਸਹਿਰੀ ਦੇ ਵਿੱਚ ਪਰਨੀਤ ਕੌਰ ਦਾ ਪ੍ਰੋਗਰਾਮ ਸੀ, ਜਿਸ ਵਿਚ…
ਭਾਰਤ ਵਿਚ ਸੋਨੇ ਦੀ ਤਸਕਰੀ ਕਰਦੀ ਫੜੀ ਗਈ ਅਫਗਾਨੀ ਡਿਪਲੋਮੈਟ

ਭਾਰਤ ਵਿਚ ਸੋਨੇ ਦੀ ਤਸਕਰੀ ਕਰਦੀ ਫੜੀ ਗਈ ਅਫਗਾਨੀ…

ਮੁੰਬਈ, 4 ਮਈ, ਨਿਰਮਲ : ਭਾਰਤ ਵਿੱਚ ਮੌਜੂਦ ਅਫਗਾਨਿਸਤਾਨ ਦੇ ਡਿਪਲੋਮੈਟ ਨੂੰ ਮੁੰਬਈ ਏਅਰਪੋਰਟ ਤੋਂ 25 ਕਿਲੋ ਸੋਨੇ ਦੀ ਤਸਕਰੀ ਕਰਦੇ…