ਜਲੰਧਰ ਨਗਰ ਨਿਗਮ ਵਲੋਂ ਨਾਜਾਇਜ਼ ਕਲੌਨੀਆਂ ਖ਼ਿਲਾਫ਼ ਕਾਰਵਾਈ

ਜਲੰਧਰ ਨਗਰ ਨਿਗਮ ਵਲੋਂ ਨਾਜਾਇਜ਼ ਕਲੌਨੀਆਂ ਖ਼ਿਲਾਫ਼ ਕਾਰਵਾਈ


ਜਲੰਧਰ, 19 ਮਾਰਚ, ਨਿਰਮਲ : ਜਲੰਧਰ ਨਗਰ ਨਿਗਮ ਦੀ ਬਿਲਡਿੰਗ ਵਿਭਾਗ ਦੁਆਰਾ ਨਜਾਇਜ਼ ਕਲੌਨੀਆਂ ਖ਼ਿਲਾਫ਼ ਕਾਰਵਾਈ ਕੀਤੀ ਗਈ। ਮੰਗਲਵਾਰ ਨੂੰ ਟੀਮ ਨੇ ਏਟੀਪੀ ਸੁਖਦੇਵ ਦੀ ਅਗਵਾਈ ਵਿਚ ਕਾਰਵਾਈ ਕਰਦੇ ਹੋਏ ਅਲੀਪੁਰ, ਜਲੰਧਰ ਐਵਨਿਊ ਐਕਸਟੈਂਸ਼ਨ ਵਿਚ ਬਣਾਈ ਜਾ ਰਹੀ ਨਾਜਾਇਜ਼ ਕਲੌਨੀ ਨੂੰ ਢਾਹ ਦਿੱਤਾ ਗਿਆ।
ਦੱਸ ਦੇਈਏ ਕਿ ਦੋਵੇਂ ਕਲੌਨੀਆਂ ਨੂੰ ਨਗਰ ਨਿਗਮ ਦੁਆਰਾ ਨੋਟਿਸ ਦਿੱਤਾ ਗਿਆ ਸੀ ਪ੍ਰੰਤੂ ਫਿਰ ਵੀ ਨਿਰਮਾਣ ਕੰਮ ਨਹੀਂ ਰੋਕਿਆ ਗਿਆ। ਜਿਸ ਦੇ ਚਲਦਿਆਂ ਅੱਜ ਇਹ ਕਾਰਵਾਈ ਕੀਤੀ ਗਈ।

ਬਿਲਡਿੰਗ ਵਿਭਾਗ ਦੇ ਏਟੀਪੀ-1 ਸੁਖਦੇਵ ਨੇ ਦੱਸਿਆ ਕਿ ਨਗਰ ਨਿਗਮ ਦੇ ਕਮਿਸ਼ਨਰ ਗੌਤਮ ਜੈਨ ਨੇ ਸ਼ਹਿਰ ਵਿਚ ਹੋ ਰਹੇ ਨਾਜਾਇਜ਼ ਨਿਰਮਾਣ ਨੂੰ ਲੈ ਕੇ ਸਖ਼ਤ ਹਦਾਇਤਾਂ ਦਿੱਤੀਆਂ ਸਨ।
ਜਿਸ ਨੂੰ ਧਿਆਨ ਵਿਚ ਰਖਦੇ ਹੋਏ ਮੰਗਲਵਾਰ ਨੂੰ ਇਹ ਕਾਰਵਾਈ ਕੀਤੀ ਗਈ। ਟੀਮ ਨੇ ਸਭ ਤੋਂ ਪਹਿਲਾਂ ਅਲੀਪੁਰ ਵਿਚ ਆਜ਼ਾਦ ਕਲੌਨੀ ’ਤੇ ਕਾਰਵਾਈ ਕੀਤੀ। ਨਗਰ Çਨਗਮ ਨੇ ਬੁਲਡੋਜ਼ਰ ਦੇ ਨਾਲ ਕਰੀਬ 3 ਏਕੜ ਵਿਚ ਬਣੀ ਕਲੌਨੀ ਢਹਿ ਢੇਰੀ ਕੀਤੀ

ਇਹ ਵੀ ਪੜ੍ਹੋ
ਗੈਂਗਸਟਰ ਜਰਨੈਲ ਸਿੰਘ ਉਰਫ ਰਾਣਾ ਮੰਸੂਰਪੁਰੀਆ ਦੀ ਗੋਲੀ ਨਾਲ ਸ਼ਹੀਦ ਹੋਏ ਸੀਆਈਏ ਪੁਲਿਸ ਸਟਾਫ਼ ਦੇ ਕਾਂਸਟੇਬਲ ਅੰਮ੍ਰਿਤਪਾਲ ਦੇ ਘਰ ਵਾਲਿਆਂ ਨੂੰ ਮਿਲਣ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਦੇ ਜੱਦੀ ਪਿੰਡ ਜੰਡੋਰ ਪੁੱਜੇ। ਜਿੱਥੇ ਉਨ੍ਹਾਂ ਨੇ ਸ਼ਹੀਦ ਕਾਂਸਟੇਬਲ ਦੀ ਮਾਂ, ਪਤਨੀ ਅਤੇ ਪਿਤਾ ਨਾਲ ਦੁੱਖ ਸਾਂਝਾ ਕੀਤਾ।
ਸੀਐਮ ਮਾਨ ਨੇ ਪਰਵਾਰ ਨੂੰ ਭਰੋਸਾ ਦਿੱਤਾ ਕਿ ਦੁੱਖ ਦੀ ਇਸ ਘੜੀ ਵਿਚ ਪੰਜਾਬ ਸਰਕਾਰ ਉਨ੍ਹਾ ਦੇ ਨਾਲ ਖੜ੍ਹੀ ਹੈ। ਸਰਕਾਰ ਵਲੋਂ ਇਸ ਪਰਵਾਰ ਨੂੰ ਹਰ ਸੰਭਵ ਮਦਦ ਮੁਹੱਈਆ ਕਰਾਈ ਜਾਵੇਗੀ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅੰਮ੍ਰਿਤਪਾਲ ਇੱਕ ਬਹਾਦਰ ਸਿਪਾਹੀ ਸੀ ਜਿਸ ਨੇ ਅਪਣਾ ਫਰਜ਼ ਨਿਭਾਉਂਦੇ ਹੋਏ ਅਪਣੀ ਕੁਰਬਾਨੀ ਦੇ ਦਿੱਤੀ।

ਇਸ ਦੌਰਾਨ ਇਹ ਵੀ ਐਲਾਨ ਕੀਤਾ ਕਿ ਅੰਮ੍ਰਿਤਪਾਲ ਦੇ ਨਾਂ ’ਤੇ ਪਿੰਡ ਵਿਚ ਇੱਕ ਖੇਡ ਸਟੇਡੀਅਮ ਬਣਾਇਆ ਜਾਵੇਗਾ।
ਸੀਨੀਅਰ ਕਾਂਸਟੇਬਲ ਨੂੰ ਮਾਰਨ ਵਾਲੇ ਗੈਂਗਸਟਰ ਜਰਨੈਲ ਸਿੰਘ ਉਰਫ ਰਾਣਾ ਮੰਸੂਰਪੁਰੀਆ ਦਾ ਪੁਲਿਸ ਨੇ ਐਨਕਾਊਂਟਰ ਕਰ ਦਿੱਤਾ। ਉਸ ਨੇ ਬੀਤੇ ਐਤਵਾਰ ਨੂੰ ਮੁਕੇਰੀਆਂ ਵਿਚ ਮੁਠਭੇੜ ਦੌਰਾਨ ਸੀਨੀਅਰ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਨੂੰ ਗੋਲੀ ਮਾਰੀ ਸੀ। ਇਸ ਤੋਂ ਬਾਅਦ ਉਹ ਫਰਾਰ ਹੋ ਗਿਆ ਸੀ।
ਸੋਮਵਾਰ ਸਵੇਰੇ ਇੱਕ ਪੈਟਰੋਲ ਪੰਪ ’ਤੇ ਮੋਟਰ ਸਾਈਕਲ ਵਿਚ ਪੈਟਰੋਲ ਪਾਉਂਦੇ ਸਮੇਂ ਕੁਝ ਲੋਕਾਂ ਨੇ ਇਸ ਨੂੰ ਦੇਖ ਲਿਆ। ਜਿਸ ਤੋਂ ਬਾਅਦ ਪੁਲਿਸ ਇਸ ਦੇ ਪਿੱਛੇ ਲੱਗੀ ਅਤੇ ਹੁਸ਼ਿਆਰਪੁਰ ਦੇ ਭੰਗਾਲਾ ਵਿਚ ਸੁੰਨਸਾਨ ਜਗ੍ਹਾ ਉਸ ਦਾ ਐਨਕਾਊਂਟਰ ਕੀਤਾ ਗਿਆ। ਜਿੱਥੇ ਹਾਲੇ ਵੀ ਪੁਲਿਸ ਫੋਰਸ ਤੈਨਾਤ ਕੀਤੀ ਗਈ ਹੈ।
ਸੀਨੀਅਰ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦਾ ਸੋਮਵਾਰ ਨੂੰ ਅੰਤਿਮ ਸਸਕਾਰ ਕਰ ਦਿੱਤਾ ਗਿਆ। ਇਸ ਦੌਰਾਨ ਵੱਡੀ ਗਿਣਤੀ ਵਿਚ ਲੋਕ ਮੌਜੂਦ ਰਹੇ।
ਹੁਸ਼ਿਆਰਪੁਰ ਦੇ ਐਸਐਸਪੀ ਸੁਰਿੰਦਰ ਲਾਂਬਾ ਨੇ ਕਿਹਾ ਕਿ ਸ਼ਹੀਦ ਸੀਨੀਅਰ ਕਾਂਸਟੇਬਲ ਦੇ ਘਰ ਵਾਲਿਆਂ ਨੂੰ ਰਾਜ ਸਰਕਾਰ ਇੱਕ ਕਰੋੜ ਰੁਪਏ ਅਤੇ ਇੱਕ ਮੈਂਬਰ ਨੂੰ ਨੌਕਰੀ ਦੇਵੇਗੀ।

Related post

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370 ਲੋਕਾਂ ਦੀ ਮੌਤ, 1600 ਲੋਕ ਜ਼ਖਮੀ

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370…

ਅਫਗਾਨਿਸਤਾਨ, 19 ਮਈ, ਪਰਦੀਪ ਸਿੰਘ : ਅਫਗਾਨਿਸਤਾਨ ‘ਚ ਤਿੰਨ ਹਫਤਿਆਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ 370 ਤੋਂ ਵੱਧ ਲੋਕਾਂ ਦੀ…
ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਨਵੀਂ ਦਿੱਲੀ, 19 ਮਈ, ਪਰਦੀਪ ਸਿੰਘ: ‘ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ ਦੌਰਾਨ ਪੰਜਾਬ ‘ਚ ਭਾਜਪਾ ਦੇ ਉਮੀਦਵਾਰਾਂ…
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਾਰੇ ਉਮੀਦਵਾਰਾਂ ਨੂੰ…

ਚੰਡੀਗੜ੍ਹ, 19 ਮਈ, ਪਰਦੀਪ ਸਿੰਘ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਪੰਜਾਬ ਦੀਆਂ 13 ਲੋਕ…