Begin typing your search above and press return to search.

ਅਦਾਕਾਰਾ ਰੂਪਾਲੀ ਬੀਜੇਪੀ ਵਿਚ ਹੋਈ ਸ਼ਾਮਲ

ਨਵੀਂ ਦਿੱਲੀ, 1 ਮਈ, ਨਿਰਮਲ : ਲੋਕ ਸਭਾ ਚੋਣਾਂ 2024 ਦਾ ਦੌਰ ਚਲ ਰਿਹਾ। ਇਸ ਦੌਰਾਨ ਸਿਆਸੀ ਨੇਤਾਵਾਂ ਅਤੇ ਪ੍ਰਮੁੱਖ ਸ਼ਖਸੀਅਤਾਂ ਵਲੋਂ ਸਿਆਸੀ ਪਾਰਟੀਆਂ ਵਿਚ ਸ਼ਾਮਲ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਤਰ੍ਹਾਂ ਹੁਣ ਟੀਵੀ ਇੰਡਸਟਰੀ ਤੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਮਸ਼ਹੂਰ ਅਦਾਕਾਰਾ ਰੂਪਾਲੀ ਗਾਂਗੁਲੀ ਨੇ ਰਾਜਨੀਤੀ ਵਿਚ ਕਦਮ ਰੱਖ ਲਿਆ […]

ਅਦਾਕਾਰਾ ਰੂਪਾਲੀ ਬੀਜੇਪੀ ਵਿਚ ਹੋਈ ਸ਼ਾਮਲ

Editor EditorBy : Editor Editor

  |  1 May 2024 2:51 AM GMT

  • whatsapp
  • Telegram
  • koo


ਨਵੀਂ ਦਿੱਲੀ, 1 ਮਈ, ਨਿਰਮਲ : ਲੋਕ ਸਭਾ ਚੋਣਾਂ 2024 ਦਾ ਦੌਰ ਚਲ ਰਿਹਾ। ਇਸ ਦੌਰਾਨ ਸਿਆਸੀ ਨੇਤਾਵਾਂ ਅਤੇ ਪ੍ਰਮੁੱਖ ਸ਼ਖਸੀਅਤਾਂ ਵਲੋਂ ਸਿਆਸੀ ਪਾਰਟੀਆਂ ਵਿਚ ਸ਼ਾਮਲ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਤਰ੍ਹਾਂ ਹੁਣ ਟੀਵੀ ਇੰਡਸਟਰੀ ਤੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਮਸ਼ਹੂਰ ਅਦਾਕਾਰਾ ਰੂਪਾਲੀ ਗਾਂਗੁਲੀ ਨੇ ਰਾਜਨੀਤੀ ਵਿਚ ਕਦਮ ਰੱਖ ਲਿਆ ਹੈ। ‘ਅਨੁਪਮਾ’ ਫੇਮ ਅਦਾਕਾਰਾ ਰੂਪਾਲੀ ਗਾਂਗੁਲੀ ਭਾਜਪਾ ਵਿਚ ਸ਼ਾਮਲ ਹੋ ਗਈ ਹੈ। ਇਸ ਗੱਲ ਦਾ ਐਲਾਨ ਨਵੀਂ ਦਿੱਲੀ ਵਿਚ ਆਯੋਜਿਤ ਪ੍ਰੈੱਸ ਕਾਨਫਰੰਸ ‘ਚ ਕੀਤਾ ਗਿਆ।

ਦੱਸ ਦਈਏ ਕਿ ਰੂਪਾਲੀ ਗਾਂਗੁਲੀ ਪਹਿਲਾਂ ਹੀ ਭਾਜਪਾ ਅਤੇ ਪੀਐਮ ਮੋਦੀ ਦੀ ਸਮਰਥਕ ਰਹੀ ਹੈ। ਇਸ ਦੌਰਾਨ ਅਦਾਕਾਰਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਜਪਾ ਸ਼ਾਨਦਾਰ ਕੰਮ ਕਰ ਰਹੀ ਹੈ, ਜਿਸ ਕਾਰਨ ਉਨ੍ਹਾਂ ਨੇ ਇਸ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ। ਰੁਪਾਲੀ ਦੇ ਨਾਲ-ਨਾਲ ਫਿਲਮ ਨਿਰਦੇਸ਼ਕ ਅਮੇ ਜੋਸ਼ੀ ਵੀ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਅਮੇ ਨੇ ਕਈ ਮਰਾਠੀ ਫਿਲਮਾਂ ਦਾ ਨਿਰਦੇਸ਼ਨ ਕੀਤਾ ਹੈ।

ਰੁਪਾਲੀ ਨੇ ਦਿੱਲੀ ਹੈਡਕੁਆਰਟਰ ਵਿਚ ਭਾਜਪਾ ਪਾਰਟੀ ਦੀ ਮੈਂਬਰਸ਼ਿਪ ਲੈ ਲਈ। ਇਸ ਮੌਕੇ ਅਦਾਕਾਰਾ ਨੇ ਕਿਹਾ ‘ਜਦੋਂ ਮੈਂ ਵਿਕਾਸ ਦਾ ਇਹ ਮਹਾਯੱਗ ਦੇਖਿਆ ਤਾਂ ਮੈਨੂੰ ਲੱਗਾ ਕਿ ਮੈਨੂੰ ਵੀ ਇਸ ਵਿੱਚ ਹਿੱਸਾ ਲੈਣਾ ਚਾਹੀਦਾ ਹੈ। ਮੈਨੂੰ ਤੁਹਾਡੇ ਆਸ਼ੀਰਵਾਦ ਅਤੇ ਸਮਰਥਨ ਦੀ ਲੋੜ ਹੈ।’

ਇਹ ਖ਼ਬਰ ਵੀ ਪੜ੍ਹੋ

ਸਾਬਕਾ ਕਾਂਗਰਸੀ ਵਿਧਾਇਕ ਦਲਵੀਰ ਗੋਲਡੀ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੂੰ ਸੀਐਮ ਮਾਨ ਨੇ ‘ਆਪ’ ਪਾਰਟੀ ਵਿਚ ਸ਼ਾਮਲ ਕੀਤਾ।

ਸੰਗਰੂਰ ਹਲਕੇ ਵਿੱਚ ਚੱਲ ਰਹੀ ਕਾਂਗਰਸ-ਆਪ ਦੀ ਲੜਾਈ ਵਿੱਚ ਅਹਿਮ ਮੋੜ ਬਣੇ ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਨੂੰ ‘ਆਪ’ ਨੇ ਪਾਰਟੀ ਵਿੱਚ ਸ਼ਾਮਲ ਕਰ ਲਿਆ। ਬੀਤੇ ਦਿਨ ਹੀ ਦਲਵੀਰ ਗੋਲਡੀ ਨੇ ਕਾਂਗਰਸ ਅਤੇ ਜ਼ਿਲ੍ਹਾ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।

ਦੱਸਦੇ ਚਲੀਏ ਕਿ ਧੂਰੀ ਤੋਂ ਵਿਧਾਇਕ ਦਲਵੀਰ ਗੋਲਡੀ ਕਾਂਗਰਸ ਤੋਂ ਅਸਤੀਫਾ ਦੇ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਗੋਲਡੀ ਪਹਿਲਾਂ ਭਾਜਪਾ ’ਚ ਸ਼ਾਮਲ ਹੋਣ ਵਾਲੇ ਸੀ ਪਰ ਸੂਤਰਾਂ ਮੁਤਾਬਕ ਗੋਲਡੀ ਨੇ ਭਾਜਪਾ ’ਚ ਸ਼ਾਮਲ ਹੋਣ ਦਾ ਫੈਸਲਾ ਟਾਲ ਦਿੱਤਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਹੈ।

ਦੱਸ ਦੇਈਏ ਕਿ ਸਾਲ 2017 ’ਚ ਧੂਰੀ ਵਿਧਾਨ ਸਭਾ ਚੋਣਾਂ ’ਚ ਦਲਵੀਰ ਗੋਲਡੀ ‘ਆਪ’ ਦੇ ਜਸਵੀਰ ਸਿੰਘ ਜੱਸੀ ਨੂੰ 2838 ਵੋਟਾਂ ਦੇ ਫਰਕ ਨਾਲ ਹਰਾ ਕੇ ਧੂਰੀ ਤੋਂ ਵਿਧਾਇਕ ਬਣੇ ਸਨ। ਸਾਲ 2022 ’ਚ ਉਨ੍ਹਾਂ ਨੇ ਮੁੜ ਮੁੱਖ ਮੰਤਰੀ ਭਗਵੰਤ ਮਾਨ ਖਿਲਾਫ ਚੋਣ ਲੜੀ ਪਰ ਚੋਣ ਹਾਰ ਗਏ। ਦੂਜੇ ਸਥਾਨ ’ਤੇ ਸੀ।

ਇਸ ਦੌਰਾਨ ਪਾਰਟੀ ਪ੍ਰਧਾਨ ਰਾਜਾ ਵੜਿੰਗ ਨੇ ਗੋਲਡੀ ਦੇ ਘਰ ਪਹੁੰਚ ਕੇ ਉਸ ਨੂੰ ਮਨਾ ਲਿਆ ਪਰ ਗੋਲਡੀ ਨੇ ਫਿਰ ਪਾਰਟੀ ਤੋਂ ਨਾਰਾਜ਼ ਹੋ ਕੇ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਦਿੱਤਾ।

ਦਲਵੀਰ ਗੋਲਡੀ ਸੰਗਰੂਰ ਸੀਟ ਤੋਂ ਮਜ਼ਬੂਤ ਦਾਅਵੇਦਾਰ ਸਨ ਅਤੇ ਪਿਛਲੇ ਤਿੰਨ ਮਹੀਨਿਆਂ ਤੋਂ ਪਾਰਟੀ ਦੀ ਚੋਣ ਮੁਹਿੰਮ ਵਿੱਚ ਲੱਗੇ ਹੋਏ ਸਨ, ਪਰ ਜਿਵੇਂ ਹੀ ਪਾਰਟੀ ਨੇ ਸੁਖਪਾਲ ਖਹਿਰਾ ਨੂੰ ਟਿਕਟ ਦਿੱਤੀ ਤਾਂ ਗੋਲਡੀ ਪਾਰਟੀ ਤੋਂ ਨਿਰਾਸ਼ ਹੋ ਗਿਆ ਅਤੇ ਪਾਰਟੀ ਦੇ ਪੰਜਾਬ ਪ੍ਰਧਾਨ ਰਾਜਾ ਵੜਿੰਗ ਨੇ ਉਸ ਨੂੰ ਮਨਾਉਣ ਲਈ ਅਤੇ ਹੋਰ ਆਗੂ ਉਸ ਕੋਲ ਪਹੁੰਚੇ ਤੇ ਖਹਿਰਾ ਨੂੰ ਸਮਰਥਨ ਦੇਣ ਦੀ ਅਪੀਲ ਕੀਤੀ ਤਾਂ ਗੋਲਡੀ ਨੇ ਹਾਮੀ ਭਰ ਦਿੱਤੀ।

ਦਲਵੀਰ ਗੋਲਡੀ ਨੇ ਕੱਲ੍ਹ ਹੀ ਆਪਣਾ ਅਸਤੀਫਾ ਪਾਰਟੀ ਨੂੰ ਸੌਂਪ ਦਿੱਤਾ ਹੈ। ਇਸ ਵਿੱਚ ਉਨ੍ਹਾਂ ਕਿਹਾ ਹੈ ਕਿ ਪੰਜਾਬ ਦੀ ਕਾਂਗਰਸ ਲੀਡਰਸ਼ਿਪ ਤੋਂ ਨਿਰਾਸ਼ ਹੋ ਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਸੰਗਰੂਰ ਦੇ ਜ਼ਿਲ੍ਹਾ ਪ੍ਰਧਾਨ ਦਲਵੀਰ ਸਿੰਘ ਗੋਲਡੀ ਖੰਗੂੜਾ ਨੇ ਕਾਂਗਰਸ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ।

ਇਸ ਸਮੇਂ ਮੁੱਖ ਮੰਤਰੀ ਭਗਵੰਤ ਮਾਨ ਦੇ ਗੜ੍ਹ ’ਚ ਕਾਂਗਰਸ ਅਤੇ ‘ਆਪ’ ਵਿਚਾਲੇ ਜ਼ਬਰਦਸਤ ਮੁਕਾਬਲਾ ਚੱਲ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਾਂਗਰਸੀ ਵਿਧਾਇਕ ਅਤੇ ਉਮੀਦਵਾਰ ਸੁਖਪਾਲ ਖਹਿਰਾ ਲਗਾਤਾਰ ਸੀਐਮ ਭਗਵੰਤ ਮਾਨ ’ਤੇ ਹਮਲੇ ਕਰ ਰਹੇ ਹਨ।

Next Story
ਤਾਜ਼ਾ ਖਬਰਾਂ
Share it