ਆਦਮਪੁਰ ਏਅਰਪੋਰਟ 31 ਮਾਰਚ ਤੋਂ ਸ਼ੁਰੂ ਹੋਵੇਗਾ
ਆਦਮਪੁਰ, 16 ਮਾਰਚ, ਨਿਰਮਲ : ਪੰਜਾਬੀਆਂ ਲਈ ਇੱਕ ਖੁਸ਼ੀ ਵਾਲੀ ਖ਼ਬਰ ਹੈ। ਦੱਸਦੇ ਚਲੀਏ ਕਿ ਆਦਮਪੁਰ ਏਅਰਪੋਰਟ 31 ਮਾਰਚ ਤੋਂ ਸ਼ੁਰੂ ਹੋ ਜਾਵੇਗਾ। ਇੱਥੋਂ ਘਰੇਲੂ ਉਡਾਣਾਂ ਸ਼ੁਰੂ ਹੋ ਜਾਣਗੀਆਂ। ਆਦਮਪੁਰ ਏਅਰਪੋਰਟ ’ਤੇ ਕੇਂਦਰ ਸਰਕਾਰ ਦੁਆਰਾ ਭੇਜਿਆ ਗਿਆ ਸਟਾਫ ਪਹੁੰਚ ਗਿਆ ਹੈ। 31 ਮਾਰਚ ਤੋਂ ਸ਼ੁਰੂ ਹੋਣ ਵਾਲੀ ਉਡਾਣਾਂ ਦੀ ਤਿਆਰੀਆਂ ਵੀ ਸ਼ੁਰੂ ਕਰ ਦਿੱਤੀਆਂ ਗਈਆਂ […]
By : Editor Editor
ਆਦਮਪੁਰ, 16 ਮਾਰਚ, ਨਿਰਮਲ : ਪੰਜਾਬੀਆਂ ਲਈ ਇੱਕ ਖੁਸ਼ੀ ਵਾਲੀ ਖ਼ਬਰ ਹੈ। ਦੱਸਦੇ ਚਲੀਏ ਕਿ ਆਦਮਪੁਰ ਏਅਰਪੋਰਟ 31 ਮਾਰਚ ਤੋਂ ਸ਼ੁਰੂ ਹੋ ਜਾਵੇਗਾ। ਇੱਥੋਂ ਘਰੇਲੂ ਉਡਾਣਾਂ ਸ਼ੁਰੂ ਹੋ ਜਾਣਗੀਆਂ। ਆਦਮਪੁਰ ਏਅਰਪੋਰਟ ’ਤੇ ਕੇਂਦਰ ਸਰਕਾਰ ਦੁਆਰਾ ਭੇਜਿਆ ਗਿਆ ਸਟਾਫ ਪਹੁੰਚ ਗਿਆ ਹੈ। 31 ਮਾਰਚ ਤੋਂ ਸ਼ੁਰੂ ਹੋਣ ਵਾਲੀ ਉਡਾਣਾਂ ਦੀ ਤਿਆਰੀਆਂ ਵੀ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਉਕਤ ਏਅਰਪੋਰਟ ਤੋਂ ਹਿੰਡਨ, ਸ੍ਰੀ ਨਾਂਦੇੜ ਸਾਹਿਬ, ਬੰਗਲੌਰ, ਕੋਲਕਾਤਾ ਅਤੇ ਗੋਆ ਲਈ ਉਡਣ ਵਾਲੀ ਫਲਾਈਟਾਂ ਲਈ ਰੂਟ ਅਲਾਟ ਕਰ ਦਿੱਤੇ ਹਨ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਉਕਤ ਏਅਰਪੋਰਟ 2 ਮਾਰਚ ਨੂੰ ਪੀਐਮ ਮੋਦੀ ਦੇ ਪ੍ਰੋਗਰਾਮ ਤੋਂ ਬਾਅਦ ਸ਼ੁਰੂ ਹੋਣਾ ਸੀ। ਪ੍ਰੰਤੂ ਪੀਐਮ ਦੇ ਪ੍ਰੋਗਰਾਮ ਵਿਚ ਦੇਰੀ ਦੇ ਕਾਰਨ ਅਜਿਹਾ ਨਹੀਂ ਹੋ ਸਕਿਆ।ਕਰੀਬ ਹਫਤਾ ਪਹਿਲਾਂ ਪੀਐਮ ਮੋਦੀ ਨੇ ਭਾਰਤ ਦੇ ਕਈ ਏਅਰਪੋਰਟ ਦਾ ਵਰਚੂਅਲ ਉਦਘਾਟਨ ਕੀਤਾ ਸੀ। ਜਿਸ ਵਿਚ ਆਦਮਪੁਰ ਏਅਰਪੋਰਟ ਵੀ ਸ਼ਾਮਲ ਸੀ।
ਹੁਣ ਹਵਾਬਾਜ਼ੀ ਮੰਤਰਾਲੇ ਦੇ ਅਧਿਕਾਰੀਆਂ ਨੇ ਬਿਆਨ ਦਿੱਤਾ ਕਿ ਉਕਤ ਏਅਰਪੋਰਟ 31 ਤੋਂ ਸ਼ੁਰੂ ਹੋ ਜਾਵੇਗਾ। ਦੱਸ ਦੇਈਏ ਕਿ ਇਸ ਨੂੰ ਲੈ ਕੇ ਜਲੰਧਰ ਤੋਂ ਆਪ ਸਾਂਸਦ ਸੁਸ਼ੀਲ ਕੁਮਾਰ ਰਿੰਕੂ ਨੇ ਕੇਂਦਰੀ ਨਾਗਰਿਕ ਹਵਾਬਾਜ਼ੀ ਮੰਤਰੀ ਸਿੰਧੀਆ ਦੇ ਨਾਲ ਮੁਲਾਕਾਤ ਕੀਤੀ ਸੀ। ਉਨ੍ਹਾਂ ਜਲੰਧਰ ਦੇ ਲੋਕਾਂ ਦੀ ਸਹੂਲਤ ਲਈ ਇੱਕ ਪੱਤਰ ਵੀ ਸੌਂਪਿਆ ਸੀ।
ਇਹ ਵੀ ਪੜ੍ਹੋ
ਅਮਰੀਕਾ ਵਿਚ ਪੰਜਾਬੀ ਨੌਜਵਾਨ ਦੀ ਘਰ ਵਿਚ ਅੱਗ ਲੱਗਣ ਕਾਰਨ ਸੜ ਕੇ ਮੌਤ ਹੋ ਗਈ। ਦੱਸਦੇ ਚਲੀਏ ਕਿ ਟਾਂਡਾ ਉੜਮੁੜ ਦੇ ਪਿੰਡ ਜਹੂਰ ਦੇ ਨੌਜਵਾਨ ਦੀ ਅਮਰੀਕਾ ਦੇ ਨਿਊਜਰਸੀ ਸ਼ਹਿਰ ਵਿਚ ਘਰ ਵਿਚ ਅੱਗ ਲੱਗਣ ਕਾਰਨ ਮੌਤ ਹੋ ਗਈ।
ਇਸ ਦੀ ਜਾਣਕਾਰੀ ਹੁਣ ਇੱਥੇ ਰਹਿ ਰਹੇ ਉਨ੍ਹਾਂ ਦੇ ਪਰਵਾਰ ਨੂੰ ਮਿਲੀ ਹੈ। ਮ੍ਰਿਤਕ ਦੀ ਪਛਾਣ ਰਣਜੋਤ ਸਿੰਘ ਪੁੱਤਰ ਸ਼ਹੀਦ ਗੰਨਰ ਅਵਤਾਰ ਸਿੰਘ ਦੇ ਰੂਪ ਵਿਚ ਹੋਈ ਹੈ। ਜੋ ਕਰੀਬ 9 ਸਾਲ ਪਹਿਲਾਂ ਅਮਰੀਕਾ ਗਿਆ ਸੀ ਅਤੇ ਹੁਣ ਇੱਥੇ ਟੈਕਸੀ ਚਲਾਉਂਦਾ ਸੀ। ਘਰ ਵਾਲਿਆਂ ਨੇ ਦੱਸਿਆ ਕਿ ਉਨ੍ਹਾਂ ਇਸ ਅਣਹੋਣੀ ਦੀ ਸੂਚਨਾ ਅੱਜ ਮਿਲੀ। ਕੁਝ ਦਿਨ ਪਹਿਲਾਂ ਜਿਸ ਘਰ ਵਿਚ ਉਨ੍ਹਾਂ ਦਾ ਬੇਟਾ ਰਹਿੰਦਾ ਸੀ। ਉਸ ਵਿਚ ਅਚਾਨਕ ਅੱਗ ਲੱਗ ਗਈ ਅਤੇ ਇਸ ਹਾਦਸੇ ਦੌਰਾਨ ਰਣਜੋਤ ਸਿੰਘ ਅਤੇ ਉਨ੍ਹਾਂ ਦੇ ਇੱਕ ਹੋਰ ਸਾਥੀ ਦੀ ਵੀ ਮੌਤ ਹੋ ਗਈ ਅਤੇ ਇੱਕ ਨੌਜਵਾਨ ਜ਼ਖ਼ਮੀ ਹੋ ਗਿਆ। ਇਹ ਹਾਦਸਾ ਕਿਹੜੇ ਹਾਲਾਤਾਂ ਵਿਚ ਹੋਇਆ। ਇਸ ਦੇ ਬਾਰੇ ਵਿਚ ਉਨ੍ਹਾਂ ਜ਼ਿਆਦਾ ਜਾਣਕਾਰੀ ਨਹੀਂ ਮਿਲੀ ਹੈ।