ਐਡੀਸ਼ਨਲ ਐਡਵੋਕੇਟ ਜਨਰਲ ਜਸਦੇਵ ਮਹਿੰਦੀਰੱਤਾ ਨੇ ਦਿੱਤਾ ਅਸਤੀਫ਼ਾ
ਮੁਹਾਲੀ, 6 ਅਕਤੂਬਰ, ਨਿਰਮਲ : ਪੰਜਾਬ ਵਿੱਚ ਐਡਵੋਕੇਟ ਜਨਰਲ ਵਜੋਂ ਸੇਵਾਵਾਂ ਨਿਭਾਅ ਚੁੱਕੇ ਵਿਨੋਦ ਘਈ ਦੇ ਅਸਤੀਫ਼ੇ ਤੋਂ ਬਾਅਦ ਹੁਣ ਵਧੀਕ ਐਡਵੋਕੇਟ ਜਨਰਲ ਜਸਦੇਵ ਮਹਿੰਦੀਰੱਤਾ ਨੇ ਵੀ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਅਸਤੀਫਾ ਤੁਰੰਤ ਪ੍ਰਭਾਵ ਨਾਲ ਪ੍ਰਵਾਨ ਕਰਨ ਦੀ ਮੰਗ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਘਈ ਨੇ ਮੰਗਲਵਾਰ ਸ਼ਾਮ ਨੂੰ ਅਚਾਨਕ ਅਸਤੀਫਾ ਦੇ ਦਿੱਤਾ ਸੀ। […]
By : Hamdard Tv Admin
ਮੁਹਾਲੀ, 6 ਅਕਤੂਬਰ, ਨਿਰਮਲ : ਪੰਜਾਬ ਵਿੱਚ ਐਡਵੋਕੇਟ ਜਨਰਲ ਵਜੋਂ ਸੇਵਾਵਾਂ ਨਿਭਾਅ ਚੁੱਕੇ ਵਿਨੋਦ ਘਈ ਦੇ ਅਸਤੀਫ਼ੇ ਤੋਂ ਬਾਅਦ ਹੁਣ ਵਧੀਕ ਐਡਵੋਕੇਟ ਜਨਰਲ ਜਸਦੇਵ ਮਹਿੰਦੀਰੱਤਾ ਨੇ ਵੀ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਅਸਤੀਫਾ ਤੁਰੰਤ ਪ੍ਰਭਾਵ ਨਾਲ ਪ੍ਰਵਾਨ ਕਰਨ ਦੀ ਮੰਗ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਘਈ ਨੇ ਮੰਗਲਵਾਰ ਸ਼ਾਮ ਨੂੰ ਅਚਾਨਕ ਅਸਤੀਫਾ ਦੇ ਦਿੱਤਾ ਸੀ।
ਦੱਸ ਦੇਈਏ ਕਿ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ (ਏਜੀ) ਐਡਵੋਕੇਟ ਗੁਰਮਿੰਦਰ ਸਿੰਘ ਗੈਰੀ ਨੇ ਵੀਰਵਾਰ ਸ਼ਾਮ ਨੂੰ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਹਿਲ ਹਰ ਮਾਮਲੇ ਵਿੱਚ ਪੰਜਾਬ ਸਰਕਾਰ ਦਾ ਪੱਖ ਜ਼ੋਰਦਾਰ ਢੰਗ ਨਾਲ ਪੇਸ਼ ਕਰਨਾ ਹੋਵੇਗਾ। ਗੁਰਮਿੰਦਰ ਸਿੰਘ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸੀਨੀਅਰ ਵਕੀਲ ਹਨ। ਉਹ 1989 ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਵਿੱਚ ਸ਼ਾਮਲ ਹੋਏ ਸੀ।
ਉਨ੍ਹਾਂ ਨੂੰ 2014 ਵਿੱਚ ਸੀਨੀਅਰ ਵਕੀਲ ਦਾ ਦਰਜਾ ਮਿਲਿਆ ਸੀ। ਉਹ ਹਰਿਆਣਾ ਵਿੱਚ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਤਰੱਕੀ ਦੇ ਕੇਸ ਦੀ ਪੈਰਵੀ ਕਰ ਰਹੇ ਹਨ। ਉਹ ਇਸ ਮਾਮਲੇ ਵਿੱਚ ਜੱਜਾਂ ਦੀ ਤਰਫੋਂ ਵੀ ਅਦਾਲਤ ਵਿੱਚ ਪੇਸ਼ ਹੋ ਰਿਹਾ ਹੈ। ਸੀਐਮ ਭਗਵੰਤ ਮਾਨ ਨੇ ਐਡਵੋਕੇਟ ਗੁਰਮਿੰਦਰ ਸਿੰਘ ਨੂੰ ਨਵਾਂ ਐਡਵੋਕੇਟ ਜਨਰਲ ਬਣਾਉਣ ਬਾਰੇ ਸੋਸ਼ਲ ਮੀਡੀਆ ’ਤੇ ਜਾਣਕਾਰੀ ਦਿੱਤੀ। ਇਸ ਤੋਂ ਪਹਿਲਾਂ ਐਡਵੋਕੇਟ ਵਿਨੋਦ ਘਈ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਮੁੱਖ ਮੰਤਰੀ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਸੀ। ਜਿਸ ਨੂੰ ਵੀਰਵਾਰ ਨੂੰ ਹੋਈ ਕੈਬਨਿਟ ਮੀਟਿੰਗ ’ਚ ਮਨਜ਼ੂਰੀ ਦਿੱਤੀ ਗਈ।