ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਨਰਸਰੀ ਲਈ ਦਾਖ਼ਲਾ ਸ਼ੁਰੂ
ਚੰਡੀਗੜ੍ਹ, 16 ਮਾਰਚ, ਨਿਰਮਲ : ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਨਰਸਰੀ ਜਮਾਤ ਲਈ ਦਾਖ਼ਲਾ ਸ਼ੁਰੂ ਹੋ ਗਿਆ ਹੈ। ਸਕੂਲਾਂ ਵਿਚ ਕੌਮੀ ਸਿੱਖਿਆ ਨੀਤੀ ਤਹਿਤ 2024-25 ਸਿੱਖਿਆ ਸੈਸ਼ਨ ਦੇ ਲਈ ਨਰਸਰੀ ਜਮਾਤਾਂ ਵਿਚ ਵਿਦਿਆਰਥੀਆਂ ਦੀ ਨਾਮਜ਼ਦਗੀ ਸ਼ੁਰੂ ਕਰ ਦਿੱਤੀ ਗਈ ਹੈ। ਇਸ ਵਿਚ ਲੁਧਿਆਣਾ ਜ਼ਿਲ੍ਹਾ ਰਾਜ ਵਿਚ ਸਭ ਤੋਂ ਜ਼ਿਆਦਾ ਦਾਖ਼ਲੇ ਦੇ ਨਾਲ ਮੋਹਰੀ ਹੈ।ਲੁਧਿਆਣਾ ਦੇ […]
By : Editor Editor
ਚੰਡੀਗੜ੍ਹ, 16 ਮਾਰਚ, ਨਿਰਮਲ : ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਨਰਸਰੀ ਜਮਾਤ ਲਈ ਦਾਖ਼ਲਾ ਸ਼ੁਰੂ ਹੋ ਗਿਆ ਹੈ। ਸਕੂਲਾਂ ਵਿਚ ਕੌਮੀ ਸਿੱਖਿਆ ਨੀਤੀ ਤਹਿਤ 2024-25 ਸਿੱਖਿਆ ਸੈਸ਼ਨ ਦੇ ਲਈ ਨਰਸਰੀ ਜਮਾਤਾਂ ਵਿਚ ਵਿਦਿਆਰਥੀਆਂ ਦੀ ਨਾਮਜ਼ਦਗੀ ਸ਼ੁਰੂ ਕਰ ਦਿੱਤੀ ਗਈ ਹੈ।
ਇਸ ਵਿਚ ਲੁਧਿਆਣਾ ਜ਼ਿਲ੍ਹਾ ਰਾਜ ਵਿਚ ਸਭ ਤੋਂ ਜ਼ਿਆਦਾ ਦਾਖ਼ਲੇ ਦੇ ਨਾਲ ਮੋਹਰੀ ਹੈ।
ਲੁਧਿਆਣਾ ਦੇ ਡਿਪਟੀ ਜ਼ਿਲ੍ਹਾ ਸਿੱਖਿਆ ਅਧਿਕਾਰੀ ਮਨੋਜ ਕੁਮਾਰ ਨੇ ਕਿਹ ਕਿ ਨਵੇਂ ਸਿੱਖਿਆ ਸੈਸ਼ਨ ਦੇ ਲਈ ਨਰਸਰੀ ਜਮਾਤ ਲਈ ਰਜਿਸਟਰੇਸ਼ਨ ਦੀ ਗਿਣਤੀ ਵਿਚ ਲੁਧਿਆਣਾ ਸਭ ਤੋਂ ਅੱਗੇ ਹੈ। ਇਸ ਤੋਂ ਬਾਅਦ ਮਾਨਸਾ ਅਤੇ ਪਟਿਆਲਾ ਜ਼ਿਲ੍ਹੇ ਹਨ। ਰਾਜ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਨਰਸਰੀ ਜਮਾਤ ਵਿਚ ਦਾਖ਼ਲੇ ਲਈ ਉਮਰ ਹੱਦ 3 ਸਾਲ ਹੈ, ਤਾਕਿ ਪਹਿਲੀ ਜਮਾਤ ਵਿਚ ਐਂਟਰੀ ਤੋਂ ਪਹਿਲਾਂ ਤਿੰਨ ਸਾਲ ਦਾ ਫਾਊਂਡੇਸ਼ਨ ਕੋਰਸ ਪੂਰਾ ਹੋ ਜਾਵੇ।
ਇਸ ਤੋਂ ਪਹਿਲਾਂ ਸਰਕਾਰੀ ਸਕੂਲਾਂ ਵਿਚ ਸਿਰਫ 2 ਸਾਲ ਦਾ ਐਲਕੇਜੀ ਅਤੇ ਯੂਕੇਜੀ ਹੁੰਦਾ ਸੀ। ਇਹ ਪਹਿਲੀ ਵਾਰ ਹੈ ਕਿ ਸਰਕਾਰੀ ਸਕੂਲਾਂ ਨੇ ਨਰਸਰੀ ਜਮਾਤ ਵਿਚ ਵਿਦਿਆਰਥੀਆਂ ਦੀ ਨਾਮਜ਼ਦਗੀ ਸ਼ੁਰੂ ਕੀਤੀ ਹੈ। ਪਹਿਲਾਂ ਸਿਰਫ ਐਲਕੇਜੀ ਅਤੇ ਯੂਕੇਜੀ ਜਮਾਤਾਂ ਹੁੰਦੀਆਂ ਸਨ।
ਇਹ ਵੀ ਪੜ੍ਹੋ
ਅਮਰੀਕਾ ਵਿਚ ਪੰਜਾਬੀ ਨੌਜਵਾਨ ਦੀ ਘਰ ਵਿਚ ਅੱਗ ਲੱਗਣ ਕਾਰਨ ਸੜ ਕੇ ਮੌਤ ਹੋ ਗਈ। ਦੱਸਦੇ ਚਲੀਏ ਕਿ ਟਾਂਡਾ ਉੜਮੁੜ ਦੇ ਪਿੰਡ ਜਹੂਰ ਦੇ ਨੌਜਵਾਨ ਦੀ ਅਮਰੀਕਾ ਦੇ ਨਿਊਜਰਸੀ ਸ਼ਹਿਰ ਵਿਚ ਘਰ ਵਿਚ ਅੱਗ ਲੱਗਣ ਕਾਰਨ ਮੌਤ ਹੋ ਗਈ।
ਇਸ ਦੀ ਜਾਣਕਾਰੀ ਹੁਣ ਇੱਥੇ ਰਹਿ ਰਹੇ ਉਨ੍ਹਾਂ ਦੇ ਪਰਵਾਰ ਨੂੰ ਮਿਲੀ ਹੈ। ਮ੍ਰਿਤਕ ਦੀ ਪਛਾਣ ਰਣਜੋਤ ਸਿੰਘ ਪੁੱਤਰ ਸ਼ਹੀਦ ਗੰਨਰ ਅਵਤਾਰ ਸਿੰਘ ਦੇ ਰੂਪ ਵਿਚ ਹੋਈ ਹੈ। ਜੋ ਕਰੀਬ 9 ਸਾਲ ਪਹਿਲਾਂ ਅਮਰੀਕਾ ਗਿਆ ਸੀ ਅਤੇ ਹੁਣ ਇੱਥੇ ਟੈਕਸੀ ਚਲਾਉਂਦਾ ਸੀ। ਘਰ ਵਾਲਿਆਂ ਨੇ ਦੱਸਿਆ ਕਿ ਉਨ੍ਹਾਂ ਇਸ ਅਣਹੋਣੀ ਦੀ ਸੂਚਨਾ ਅੱਜ ਮਿਲੀ। ਕੁਝ ਦਿਨ ਪਹਿਲਾਂ ਜਿਸ ਘਰ ਵਿਚ ਉਨ੍ਹਾਂ ਦਾ ਬੇਟਾ ਰਹਿੰਦਾ ਸੀ। ਉਸ ਵਿਚ ਅਚਾਨਕ ਅੱਗ ਲੱਗ ਗਈ ਅਤੇ ਇਸ ਹਾਦਸੇ ਦੌਰਾਨ ਰਣਜੋਤ ਸਿੰਘ ਅਤੇ ਉਨ੍ਹਾਂ ਦੇ ਇੱਕ ਹੋਰ ਸਾਥੀ ਦੀ ਵੀ ਮੌਤ ਹੋ ਗਈ ਅਤੇ ਇੱਕ ਨੌਜਵਾਨ ਜ਼ਖ਼ਮੀ ਹੋ ਗਿਆ। ਇਹ ਹਾਦਸਾ ਕਿਹੜੇ ਹਾਲਾਤਾਂ ਵਿਚ ਹੋਇਆ। ਇਸ ਦੇ ਬਾਰੇ ਵਿਚ ਉਨ੍ਹਾਂ ਜ਼ਿਆਦਾ ਜਾਣਕਾਰੀ ਨਹੀਂ ਮਿਲੀ ਹੈ।