ਪੰਜਾਬ-ਹਰਿਆਣਾ 'ਚ 10 ਸਾਲਾਂ ਬਾਅਦ ਪੈ ਰਹੀ ਹੈ ਇੰਨੀ ਠੰਡ
ਹਿਮਾਚਲ 'ਚ 2 ਦਿਨਾਂ ਤੱਕ ਬਰਫਬਾਰੀ ਦੀ ਸੰਭਾਵਨਾਚੰਡੀਗੜ੍ਹ : ਪੰਜਾਬ-ਹਰਿਆਣਾ ਵਿੱਚ ਸ਼ਨੀਵਾਰ ਦੀ ਸਵੇਰ ਸੰਘਣੀ ਧੁੰਦ ਨਾਲ ਸ਼ੁਰੂ ਹੋਈ। ਇਸ ਕਾਰਨ ਵਿਜ਼ੀਬਿਲਟੀ 50 ਮੀਟਰ ਤੋਂ ਘੱਟ ਰਹੀ। ਬੀਤੇ ਦਿਨ ਹੀ ਮੌਸਮ ਵਿਭਾਗ ਨੇ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ ਸੀ। ਕਰੀਬ 10 ਸਾਲਾਂ ਬਾਅਦ ਦੋਵਾਂ ਰਾਜਾਂ ਵਿੱਚ ਧੁੰਦ ਅਤੇ ਸੀਤ […]
By : Editor (BS)
ਹਿਮਾਚਲ 'ਚ 2 ਦਿਨਾਂ ਤੱਕ ਬਰਫਬਾਰੀ ਦੀ ਸੰਭਾਵਨਾ
ਚੰਡੀਗੜ੍ਹ : ਪੰਜਾਬ-ਹਰਿਆਣਾ ਵਿੱਚ ਸ਼ਨੀਵਾਰ ਦੀ ਸਵੇਰ ਸੰਘਣੀ ਧੁੰਦ ਨਾਲ ਸ਼ੁਰੂ ਹੋਈ। ਇਸ ਕਾਰਨ ਵਿਜ਼ੀਬਿਲਟੀ 50 ਮੀਟਰ ਤੋਂ ਘੱਟ ਰਹੀ। ਬੀਤੇ ਦਿਨ ਹੀ ਮੌਸਮ ਵਿਭਾਗ ਨੇ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ ਸੀ। ਕਰੀਬ 10 ਸਾਲਾਂ ਬਾਅਦ ਦੋਵਾਂ ਰਾਜਾਂ ਵਿੱਚ ਧੁੰਦ ਅਤੇ ਸੀਤ ਲਹਿਰ ਦੇ ਅਜਿਹੇ ਹਾਲਾਤ ਪੈਦਾ ਹੋਏ ਹਨ।
ਰਾਤ ਦੇ ਤਾਪਮਾਨ ਵਿੱਚ ਵੀ ਗਿਰਾਵਟ ਦਰਜ ਕੀਤੀ ਗਈ ਹੈ। ਚੰਡੀਗੜ੍ਹ 'ਚ ਸਥਿਤੀ ਆਮ ਵਾਂਗ ਬਣੀ ਹੋਈ ਹੈ, ਜਦਕਿ ਹਿਮਾਚਲ 'ਚ 16-17 ਜਨਵਰੀ ਨੂੰ ਬਰਫਬਾਰੀ ਹੋਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਨੇ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ ਨੂੰ ਛੱਡ ਕੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਧੁੰਦ ਦਾ ਅਲਰਟ ਜਾਰੀ ਕੀਤਾ ਹੈ। ਅਜਿਹਾ ਹੀ ਹਾਲ ਹਰਿਆਣਾ ਦਾ ਹੈ। ਹਰਿਆਣਾ ਦੇ 8 ਜ਼ਿਲ੍ਹਿਆਂ ਅੰਬਾਲਾ, ਕੁਰੂਕਸ਼ੇਤਰ, ਕਰਨਾਲ, ਕੈਥਲ, ਮਹਿੰਦਰਗੜ੍ਹ, ਰੇਵਾੜੀ, ਫਰੀਦਾਬਾਦ ਅਤੇ ਗੁਰੂਗ੍ਰਾਮ ਵਿੱਚ ਵੀ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਚੰਡੀਗੜ੍ਹ 'ਚ ਸਵੇਰੇ ਧੁੰਦ ਛਾਈ ਰਹੇਗੀ, ਜਦਕਿ ਦੁਪਹਿਰ ਨੂੰ ਧੁੱਪ ਨਿਕਲੇਗੀ।
ਹਿਮਾਚਲ 'ਚ ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨਾਂ ਤੱਕ ਮੌਸਮ ਆਮ ਵਾਂਗ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਕਾਂਗੜਾ, ਚੰਬਾ, ਬਿਲਾਸਪੁਰ, ਊਨਾ, ਮੰਡੀ ਅਤੇ ਸਿਰਮੌਰ 'ਚ ਸਵੇਰ ਵੇਲੇ ਧੁੰਦ ਪੈ ਸਕਦੀ ਹੈ ਪਰ ਜਿਵੇਂ-ਜਿਵੇਂ ਦਿਨ ਚੜ੍ਹੇਗਾ ਉੱਥੇ ਧੁੱਪ ਨਿਕਲੇਗੀ। ਇੱਥੇ 16 ਜਨਵਰੀ ਤੋਂ ਮੌਸਮ ਬਦਲ ਜਾਵੇਗਾ। 16-17 ਜਨਵਰੀ ਨੂੰ ਹਿਮਾਚਲ ਦੇ ਚੰਬਾ, ਕਿਨੌਰ, ਲਾਹੌਲ ਸਪਿਤੀ ਅਤੇ ਸ਼ਿਮਲਾ ਜ਼ਿਲਿਆਂ ਦੇ ਉੱਚੇ ਇਲਾਕਿਆਂ 'ਚ ਬਰਫਬਾਰੀ ਹੋ ਸਕਦੀ ਹੈ।