ਜੰਮੂ-ਕਸ਼ਮੀਰ 'ਚ ਮੁਸਲਿਮ ਲੀਗ ਤੋਂ ਬਾਅਦ ਹੁਣ ਤਹਿਰੀਕ-ਏ-ਹੁਰੀਅਤ 'ਤੇ ਵੀ ਪਾਬੰਦੀ
ਜੰਮੂ-ਕਸ਼ਮੀਰ : ਅਮਿਤ ਸ਼ਾਹ ਨੇ ਆਪਣੇ ਐਕਸ ਹੈਂਡਲ 'ਤੇ ਲਿਖਿਆ ਕਿ ਪੀਐਮ ਮੋਦੀ ਦੀ ਅੱਤਵਾਦ ਦੇ ਖਿਲਾਫ ਜ਼ੀਰੋ-ਟੌਲਰੈਂਸ ਦੀ ਨੀਤੀ ਹੈ, ਇਸ ਲਈ ਭਾਰਤ ਵਿਰੋਧੀ ਗਤੀਵਿਧੀਆਂ 'ਚ ਸ਼ਾਮਲ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਜਾਂ ਸੰਗਠਨ ਨੂੰ ਤੁਰੰਤ ਨਾਕਾਮ ਕਰ ਦਿੱਤਾ ਜਾਵੇਗਾ।ਅਸਲ ਵਿਚ ਜੰਮੂ-ਕਸ਼ਮੀਰ 'ਚ ਮੁਸਲਿਮ ਲੀਗ 'ਤੇ ਪਾਬੰਦੀ ਤੋਂ ਬਾਅਦ ਹੁਣ ਤਹਿਰੀਕ-ਏ-ਹੁਰੀਅਤ (TeH) 'ਤੇ […]
By : Editor (BS)
ਜੰਮੂ-ਕਸ਼ਮੀਰ : ਅਮਿਤ ਸ਼ਾਹ ਨੇ ਆਪਣੇ ਐਕਸ ਹੈਂਡਲ 'ਤੇ ਲਿਖਿਆ ਕਿ ਪੀਐਮ ਮੋਦੀ ਦੀ ਅੱਤਵਾਦ ਦੇ ਖਿਲਾਫ ਜ਼ੀਰੋ-ਟੌਲਰੈਂਸ ਦੀ ਨੀਤੀ ਹੈ, ਇਸ ਲਈ ਭਾਰਤ ਵਿਰੋਧੀ ਗਤੀਵਿਧੀਆਂ 'ਚ ਸ਼ਾਮਲ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਜਾਂ ਸੰਗਠਨ ਨੂੰ ਤੁਰੰਤ ਨਾਕਾਮ ਕਰ ਦਿੱਤਾ ਜਾਵੇਗਾ।
ਅਸਲ ਵਿਚ ਜੰਮੂ-ਕਸ਼ਮੀਰ 'ਚ ਮੁਸਲਿਮ ਲੀਗ 'ਤੇ ਪਾਬੰਦੀ ਤੋਂ ਬਾਅਦ ਹੁਣ ਤਹਿਰੀਕ-ਏ-ਹੁਰੀਅਤ (TeH) 'ਤੇ ਵੀ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਸੰਗਠਨ ਨੂੰ ਯੂ.ਏ.ਪੀ.ਏ. ਦੇ ਤਹਿਤ 'ਗੈਰ-ਕਾਨੂੰਨੀ ਸੰਘ' ਘੋਸ਼ਿਤ ਕੀਤਾ ਗਿਆ ਹੈ। ਇਹ ਸੰਗਠਨ ਜੰਮੂ-ਕਸ਼ਮੀਰ ਨੂੰ ਭਾਰਤ ਤੋਂ ਵੱਖ ਕਰਨ ਅਤੇ ਇਸਲਾਮਿਕ ਸ਼ਾਸਨ ਸਥਾਪਤ ਕਰਨ ਲਈ ਮਨਾਹੀ ਵਾਲੀਆਂ ਗਤੀਵਿਧੀਆਂ ਵਿੱਚ ਸ਼ਾਮਲ ਹੈ। ਇਹ ਸਮੂਹ ਜੰਮੂ-ਕਸ਼ਮੀਰ ਵਿੱਚ ਵੱਖਵਾਦ ਨੂੰ ਹੱਲਾਸ਼ੇਰੀ ਦੇਣ ਲਈ ਭਾਰਤ ਵਿਰੋਧੀ ਪ੍ਰਚਾਰ ਕਰ ਰਿਹਾ ਹੈ ਅਤੇ ਅੱਤਵਾਦੀ ਗਤੀਵਿਧੀਆਂ ਜਾਰੀ ਰੱਖ ਰਿਹਾ ਹੈ। ਗ੍ਰਹਿ ਮੰਤਰਾਲੇ ਨੇ ਪਾਰਟੀ ਨੂੰ ਯੂ.ਏ.ਪੀ.ਏ ਦੇ ਤਹਿਤ 'ਗੈਰ-ਕਾਨੂੰਨੀ ਸੰਗਠਨ' ਘੋਸ਼ਿਤ ਕੀਤਾ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਆਪਣੇ ਅਧਿਕਾਰਤ ਐਕਸ ਹੈਂਡਲ 'ਤੇ ਇਹ ਜਾਣਕਾਰੀ ਸਾਂਝੀ ਕੀਤੀ ਹੈ।
ਇਸ ਤੋਂ ਪਹਿਲਾਂ ਬੁੱਧਵਾਰ (27 ਦਸੰਬਰ) ਨੂੰ ਕੇਂਦਰ ਸਰਕਾਰ ਨੇ ਮੁਸਲਿਮ ਲੀਗ ਜੰਮੂ ਕਸ਼ਮੀਰ-ਮਸਰਤ ਆਲਮ ਧੜੇ (ਐੱਮ.ਐੱਲ.ਜੇ.ਕੇ.-ਐੱਮ.ਏ.) 'ਤੇ ਪਾਬੰਦੀ ਲਗਾ ਦਿੱਤੀ ਸੀ। ਸਰਕਾਰ ਨੇ ਇਹ ਕਾਰਵਾਈ ਗੈਰਕਾਨੂੰਨੀ ਗਤੀਵਿਧੀਆਂ ਰੋਕੂ ਕਾਨੂੰਨ (ਯੂਏਪੀਏ) ਦੇ ਤਹਿਤ ਕੀਤੀ ਹੈ। ਸੰਗਠਨ 'ਤੇ ਜੰਮੂ-ਕਸ਼ਮੀਰ 'ਚ ਅੱਤਵਾਦੀ ਗਤੀਵਿਧੀਆਂ 'ਚ ਸ਼ਾਮਲ ਹੋਣ ਅਤੇ ਅੱਤਵਾਦੀ ਸਮੂਹਾਂ ਦਾ ਸਮਰਥਨ ਕਰਨ ਦਾ ਦੋਸ਼ ਹੈ। ਇਹ ਜਾਣਕਾਰੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੋਸ਼ਲ ਮੀਡੀਆ ਰਾਹੀਂ ਦਿੱਤੀ।