Begin typing your search above and press return to search.

ਏਜੀਟੀਐਫ ਵਲੋਂ ਬੰਬੀਹਾ ਗੈਂਗ ਦੇ 4 ਮੈਂਬਰ ਗ੍ਰਿਫਤਾਰ

ਅੰਮ੍ਰਿਤਸਰ, 20 ਅਕਤੂਬਰ, ਨਿਰਮਲ : ਏਜੀਟੀਐਫ ਨੇ ਵੱਡੀ ਕਾਰਵਾਈ ਕਰਦੇ ਹੋਏ ਬੰਬੀਹਾ ਗੈਂਗ ਦੇ 4 ਮੈਂਬਰ ਗ੍ਰਿਫਤਾਰ ਕਰ ਲਏ ਹਨ। ਏਜੀਟੀਐਫ ਨੇ ਮੁਹਾਲੀ ਪੁਲਸ ਨਾਲ ਮਿਲ ਕੇ ਇਹ ਕਾਰਵਾਈ ਕੀਤੀ ਹੈ। ਬੰਬੀਹਾ ਗੈਂਗ ਦੇ ਚਾਰ ਫੜੇ ਗਏ ਮੈਂਬਰ ਟਾਰਗੇਟ ਕਿਲਿੰਗ ਦੀ ਯੋਜਨਾ ਬਣਾ ਰਹੇ ਸਨ ਅਤੇ ਉਨ੍ਹਾਂ ਨੂੰ ਵਿਦੇਸ਼ ਤੋਂ ਕਾਰਵਾਈ ਲਈ ਆਰਡਰ ਮਿਲ ਰਹੇ […]

ਏਜੀਟੀਐਫ ਵਲੋਂ ਬੰਬੀਹਾ ਗੈਂਗ ਦੇ 4 ਮੈਂਬਰ ਗ੍ਰਿਫਤਾਰ
X

Hamdard Tv AdminBy : Hamdard Tv Admin

  |  20 Oct 2023 7:03 AM IST

  • whatsapp
  • Telegram


ਅੰਮ੍ਰਿਤਸਰ, 20 ਅਕਤੂਬਰ, ਨਿਰਮਲ : ਏਜੀਟੀਐਫ ਨੇ ਵੱਡੀ ਕਾਰਵਾਈ ਕਰਦੇ ਹੋਏ ਬੰਬੀਹਾ ਗੈਂਗ ਦੇ 4 ਮੈਂਬਰ ਗ੍ਰਿਫਤਾਰ ਕਰ ਲਏ ਹਨ। ਏਜੀਟੀਐਫ ਨੇ ਮੁਹਾਲੀ ਪੁਲਸ ਨਾਲ ਮਿਲ ਕੇ ਇਹ ਕਾਰਵਾਈ ਕੀਤੀ ਹੈ। ਬੰਬੀਹਾ ਗੈਂਗ ਦੇ ਚਾਰ ਫੜੇ ਗਏ ਮੈਂਬਰ ਟਾਰਗੇਟ ਕਿਲਿੰਗ ਦੀ ਯੋਜਨਾ ਬਣਾ ਰਹੇ ਸਨ ਅਤੇ ਉਨ੍ਹਾਂ ਨੂੰ ਵਿਦੇਸ਼ ਤੋਂ ਕਾਰਵਾਈ ਲਈ ਆਰਡਰ ਮਿਲ ਰਹੇ ਸਨ। ਮੁਲਜ਼ਮਾਂ ਕੋਲੋਂ ਭਾਰੀ ਮਾਤਰਾ ਵਿੱਚ ਹਥਿਆਰ ਵੀ ਬਰਾਮਦ ਕੀਤੇ ਗਏ ਹਨ।

ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਜਾਣਕਾਰੀ ਅਨੁਸਾਰ ਏਜੀਟੀਐਫ ਪੰਜਾਬ ਨੇ ਐਸਏਐਸ ਨਗਰ ਪੁਲਸ ਨਾਲ ਸਾਂਝੇ ਆਪ੍ਰੇਸ਼ਨ ਰਾਹੀਂ ਬੰਬੀਹਾ ਗਰੋਹ ਦੇ 4 ਮੁੱਖ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਗੈਂਗਸਟਰ ਗੌਰਵ ਕੁਮਾਰ ਲੱਕੀ ਪਟਿਆਲ ਆਦੇਸ਼ ਦੇ ਰਿਹਾ ਸੀ।ਮੁਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਲੱਕੀ ਪਟਿਆਲ ਨੇ ਗ੍ਰਿਫ਼ਤਾਰ ਮੁਲਜ਼ਮਾਂ ਨੂੰ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਮੁੱਖ ਥਾਵਾਂ ’ਤੇ ਹਮਲਾ ਕਰਨ ਦਾ ਕੰਮ ਸੌਂਪਿਆ ਸੀ।

ਪੁਲਸ ਨੇ ਮੁਲਜ਼ਮਾਂ ਕੋਲੋਂ 4 ਪਿਸਤੌਲ ਬਰਾਮਦ ਕੀਤੇ ਹਨ। ਜਿਨ੍ਹਾਂ ਵਿੱਚੋਂ 2 ਅਤਿ-ਆਧੁਨਿਕ ਆਟੋਮੈਟਿਕ ਅਤੇ ਅਰਧ-ਆਟੋਮੈਟਿਕ ਵਿਦੇਸ਼ੀ ਬਣੇ ਪਿਸਤੌਲ ਬੇਰੇਟਾ ਅਤੇ ਜ਼ਿਗਾਨਾ ਹਨ। ਜਦਕਿ 2 ਦੇਸੀ ਪਿਸਤੌਲ ਹਨ। ਇਸ ਦੇ ਨਾਲ ਹੀ ਪੁਲਿਸ ਨੇ 25 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ। ਪੁਲਸ ਮੁਲਜ਼ਮਾਂ ਤੋਂ ਪੁੱਛ-ਪੜਤਾਲ ਕਰ ਰਹੀ ਹੈ ਅਤੇ ਜਾਣਕਾਰੀ ਹਾਸਲ ਕਰ ਰਹੀ ਹੈ ਕਿ ਉਨ੍ਹਾਂ ਦੇ ਨਿਸ਼ਾਨੇ ’ਤੇ ਕੌਣ ਸੀ ਅਤੇ ਉਹ ਕਦੋਂ ਕਾਰਵਾਈ ਕਰਨ ਜਾ ਰਹੇ ਸਨ।

Next Story
ਤਾਜ਼ਾ ਖਬਰਾਂ
Share it