Begin typing your search above and press return to search.

ਏਜੀਟੀਐਫ ਨੇ ਗੈਂਗਸਟਰ ਸਚਿਨ ਨੂੰ ਕੀਤਾ ਗ੍ਰਿਫ਼ਤਾਰ

ਮੁਹਾਲੀ, 18 ਅਕਤੂਬਰ, ਨਿਰਮਲ : ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਖਰੜ-ਲਾਂਡਰਾ ਰੋਡ, ਮੋਹਾਲੀ ਤੋਂ ਇੱਕ ਗੈਂਗਸਟਰ ਨੂੰ ਗ੍ਰਿਫਤਾਰ ਕੀਤਾ ਹੈ। ਇਹ ਗੈਂਗਸਟਰ ਲਾਰੈਂਸ ਅਤੇ ਗੋਲਡੀ ਬਰਾੜ ਲਈ ਕੰਮ ਕਰਦਾ ਸੀ। ਗ੍ਰਿਫ਼ਤਾਰੀ ਸਮੇਂ ਪੁਲਸ ਨੇ ਉਸ ਦੇ ਕਬਜ਼ੇ ਵਿੱਚੋਂ ਚਾਰ ਪਿਸਤੌਲ ਅਤੇ 12 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਮੁਲਜ਼ਮ ਗੈਂਗਸਟਰ ਦੀ ਪਛਾਣ ਸਚਿਨ ਉਰਫ਼ […]

ਏਜੀਟੀਐਫ ਨੇ ਗੈਂਗਸਟਰ ਸਚਿਨ ਨੂੰ ਕੀਤਾ ਗ੍ਰਿਫ਼ਤਾਰ
X

Hamdard Tv AdminBy : Hamdard Tv Admin

  |  18 Oct 2023 8:08 AM IST

  • whatsapp
  • Telegram


ਮੁਹਾਲੀ, 18 ਅਕਤੂਬਰ, ਨਿਰਮਲ : ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਖਰੜ-ਲਾਂਡਰਾ ਰੋਡ, ਮੋਹਾਲੀ ਤੋਂ ਇੱਕ ਗੈਂਗਸਟਰ ਨੂੰ ਗ੍ਰਿਫਤਾਰ ਕੀਤਾ ਹੈ। ਇਹ ਗੈਂਗਸਟਰ ਲਾਰੈਂਸ ਅਤੇ ਗੋਲਡੀ ਬਰਾੜ ਲਈ ਕੰਮ ਕਰਦਾ ਸੀ। ਗ੍ਰਿਫ਼ਤਾਰੀ ਸਮੇਂ ਪੁਲਸ ਨੇ ਉਸ ਦੇ ਕਬਜ਼ੇ ਵਿੱਚੋਂ ਚਾਰ ਪਿਸਤੌਲ ਅਤੇ 12 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਮੁਲਜ਼ਮ ਗੈਂਗਸਟਰ ਦੀ ਪਛਾਣ ਸਚਿਨ ਉਰਫ਼ ਬਚੀ ਵਜੋਂ ਹੋਈ ਹੈ। ਪੁਲੀਸ ਵੱਲੋਂ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਪੁਲਸ ਦੀ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਮੁਹਾਲੀ ਵਿੱਚ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਆਇਆ ਸੀ। ਉਸ ਨੂੰ ਵਿਦੇਸ਼ ਬੈਠੇ ਹੋਰ ਗੈਂਗਸਟਰਾਂ ਤੋਂ ਵਾਰਦਾਤ ਨੂੰ ਅੰਜਾਮ ਦੇਣ ਦੀ ਜ਼ਿੰਮੇਵਾਰੀ ਮਿਲੀ ਸੀ।

ਪੁਲਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮੁਲਜ਼ਮ ਖਰੜ ਲਾਂਡਰਾ ਰੋਡ ’ਤੇ ਰੇਕੀ ਕਰ ਰਿਹਾ ਸੀ। ਉਦੋਂ ਹੀ ਪੁਲਸ ਨੂੰ ਇਸ ਦੀ ਸੂਚਨਾ ਮਿਲੀ। ਪੁਲਸ ਨੇ ਮੁਲਜ਼ਮ ਨੂੰ ਤੜਕੇ 3 ਵਜੇ ਗ੍ਰਿਫ਼ਤਾਰ ਕਰ ਲਿਆ।

Next Story
ਤਾਜ਼ਾ ਖਬਰਾਂ
Share it