ਏਜੀਟੀਐਫ ਨੇ ਮਾਸਟਰਮਾਈਂਡ ਇਕਬਾਲਪ੍ਰੀਤ ਬੁੱਚੀ ਦੀ ਮਦਦ ਨਾਲ ਅੱਤਵਾਦੀ ਮੋਡਿਊਲ ਦਾ ਕੀਤਾ ਪਰਦਾਫਾਸ਼
ਚੰਡੀਗੜ੍ਹ, 15 ਮਈ, ਨਿਰਮਲ: ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਮੁੱਖ ਸੰਚਾਲਕ ਗੁਰਵਿੰਦਰ ਸਿੰਘ ਉਰਫ ਸ਼ੇਰਾ ਸਮੇਤ ਚਾਰ ਮਾਡਿਊਲ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਵਿਦੇਸ਼ੀ ਅਧਾਰਤ ਮਾਸਟਰ ਮਾਈਂਡ ਇਕਬਾਲਪ੍ਰੀਤ ਸਿੰਘ ਉਰਫ਼ ਬੁਚੀ ਦੁਆਰਾ ਚਲਾਏ ਗਏ ਇੱਕ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਮੰਗਲਵਾਰ […]
By : Editor Editor
ਚੰਡੀਗੜ੍ਹ, 15 ਮਈ, ਨਿਰਮਲ: ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਮੁੱਖ ਸੰਚਾਲਕ ਗੁਰਵਿੰਦਰ ਸਿੰਘ ਉਰਫ ਸ਼ੇਰਾ ਸਮੇਤ ਚਾਰ ਮਾਡਿਊਲ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਵਿਦੇਸ਼ੀ ਅਧਾਰਤ ਮਾਸਟਰ ਮਾਈਂਡ ਇਕਬਾਲਪ੍ਰੀਤ ਸਿੰਘ ਉਰਫ਼ ਬੁਚੀ ਦੁਆਰਾ ਚਲਾਏ ਗਏ ਇੱਕ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਮੰਗਲਵਾਰ ਨੂੰ ਇੱਥੇ ਇਹ ਜਾਣਕਾਰੀ ਦਿੱਤੀ।
ਜਾਣਕਾਰੀ ਅਨੁਸਾਰ ਮੁਲਜ਼ਮ ਗੁਰਵਿੰਦਰ ਸ਼ੇਰਾ, ਜੋ ਇਸ ਵੇਲੇ ਜ਼ਮਾਨਤ ’ਤੇ ਰਿਹਾ ਹੈ, ਨੂੰ ਏਜੀਟੀਐਫ ਨੇ 2022 ਵਿਚ ਇਕਬਾਲਪ੍ਰੀਤ ਬੁਚੀ ਦੇ ਨਿਰਦੇਸ਼ਾਂ ’ਤੇ ਟਾਰਗੇਟ ਕਿਲਿੰਗ ਦੀ ਸਾਜ਼ਿਸ਼ ਰਚਣ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਸੀ, ਜਿਸ ਨੇ ਉਸ ਨੂੰ ਰਾਜ ਵਿਚ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਲਈ 1.50 ਲੱਖ ਰੁਪਏ ਅਦਾ ਕੀਤੇ ਸਨ।
ਗ੍ਰਿਫ਼ਤਾਰ ਕੀਤੇ ਗਏ ਤਿੰਨ ਹੋਰ ਮਾਡਿਊਲ ਮੈਂਬਰਾਂ ਦੀ ਪਛਾਣ ਗੁਰਪ੍ਰੀਤ ਸਿੰਘ ਵਾਸੀ ਪਟਿਆਲਾ, ਰਣਜੀਤ ਸਿੰਘ ਉਰਫ਼ ਸੋਨੂੰ ਅਤੇ ਜਗਜੀਤ ਸਿੰਘ ਉਰਫ਼ ਜਸ਼ਨ ਵਾਸੀ ਪੱਟੀ ਵਜੋਂ ਹੋਈ ਹੈ, ਦੋਵੇਂ ਤਰਨਤਾਰਨ ਦੇ ਪੱਟੀ ਦੇ ਰਹਿਣ ਵਾਲੇ ਹਨ। ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ ’ਚੋਂ ਤਿੰਨ ਪਿਸਤੌਲਾਂ ਸਮੇਤ 13 ਜਿੰਦਾ ਕਾਰਤੂਸ ਬਰਾਮਦ ਕਰਨ ਤੋਂ ਇਲਾਵਾ ਉਨ੍ਹਾਂ ਦੀ ਮਹਿੰਦਰਾ ਸਕਾਰਪੀਓ ਕਾਰ ਵੀ ਬਰਾਮਦ ਕੀਤੀ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਭਰੋਸੇਮੰਦ ਸੂਚਨਾਵਾਂ ’ਤੇ ਕਾਰਵਾਈ ਕਰਦਿਆਂ ਏਡੀਜੀਪੀ ਪ੍ਰਮੋਦ ਬਾਨ ਦੀ ਨਿਗਰਾਨੀ ਹੇਠ ਏਜੀਟੀਐਫ ਦੀਆਂ ਟੀਮਾਂ ਨੇ ਰਾਜਪੁਰਾ ਦੇ ਲਿਬਰਟੀ ਚੌਕ ਵਿਖੇ ਨਾਕਾ ਲਗਾਇਆ। ਉਨ੍ਹਾਂ ਦੱਸਿਆ ਕਿ ਏਆਈਜੀ ਗੁਰਮੀਤ ਸਿੰਘ ਚੌਹਾਨ ਅਤੇ ਏਆਈਜੀ ਸੰਦੀਪ ਗੋਇਲ ਅਤੇ ਡੀਐਸਪੀ ਬਿਕਰਮਜੀਤ ਸਿੰਘ ਬਰਾੜ ਦੀ ਅਗਵਾਈ ਹੇਠਲੀ ਪੁਲੀਸ ਟੀਮਾਂ ਨੇ ਉਨ੍ਹਾਂ ਨੂੰ ਉਦੋਂ ਕਾਬੂ ਕੀਤਾ ਜਦੋਂ ਉਹ ਆਪਣੀ ਮਹਿੰਦਰਾ ਸਕਾਰਪੀਓ ਕਾਰ ਵਿੱਚ ਜਾ ਰਹੇ ਸਨ।
ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਗੁਰਵਿੰਦਰ ਸ਼ੇਰਾ ਨੇ ਖੁਲਾਸਾ ਕੀਤਾ ਕਿ ਇਕਬਾਲਪ੍ਰੀਤ ਬੁਚੀ ਨੇ ਆਪਣੇ ਗਰੋਹ ਨੂੰ ਮੁੜ ਸੰਗਠਿਤ ਕਰ ਲਿਆ ਸੀ ਅਤੇ ਸਰਹੱਦੀ ਸੂਬੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਲਈ ਪੰਜਾਬ ਵਿੱਚ ਸਨਸਨੀਖੇਜ਼ ਵਾਰਦਾਤਾਂ ਕਰਨ ਦੀ ਯੋਜਨਾ ਬਣਾ ਰਿਹਾ ਸੀ।
ਕਾਬਲੇਗੌਰ ਹੈ ਕਿ ਇਕਬਾਲਪ੍ਰੀਤ ਬੁਚੀ ਮਾਰੇ ਗਏ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਸੰਪਰਕ ਵਿਚ ਸੀ ਅਤੇ ਰਮਨਦੀਪ ਬੱਗਾ ਉਰਫ ਕੈਨੇਡੀਅਨ ਦਾ ਨਜ਼ਦੀਕੀ ਸਾਥੀ ਵੀ ਹੈ, ਜੋ ਕਿ 2016-2017 ਦੌਰਾਨ ਹੋਈਆਂ 7 ਟਾਰਗੇਟ ਕਿਲਿੰਗਾਂ ਵਿਚ ਮੁੱਖ ਸ਼ੂਟਰ ਸੀ ਅਤੇ ਉਸ ’ਤੇ 11 ਅਪਰਾਧਿਕ ਕੇਸ ਚੱਲ ਰਹੇ ਹਨ। ਕਤਲ, ਕਤਲ ਦੀ ਕੋਸ਼ਿਸ਼, ਗੈਰਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ (ਯੂਏਪੀਏ), ਆਰਮਜ਼ ਐਕਟ ਆਦਿ ਨਾਲ ਸਬੰਧਤ। ਇਸ ਸਮੇਂ ਬੱਗਾ ਤਿਹਾੜ ਜੇਲ੍ਹ ਵਿੱਚ ਬੰਦ ਹੈ।
ਹੋਰ ਵੇਰਵੇ ਸਾਂਝੇ ਕਰਦਿਆਂ ਏਆਈਜੀ ਸੰਦੀਪ ਗੋਇਲ ਨੇ ਕਿਹਾ ਕਿ ਇਸ ਕੱਟੜਪੰਥੀ ਗਰੁੱਪ ਵਿੱਚ ਹੋਰ ਮੈਂਬਰਾਂ ਦੀ ਸ਼ਮੂਲੀਅਤ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹੋਰ ਗ੍ਰਿਫਤਾਰੀਆਂ ਦੀ ਉਮੀਦ ਹੈ।
ਇੱਕ ਕੇਸ ਢੀ੍ਰ ਨੰ. 21 ਮਿਤੀ 13/05/02024 ਨੂੰ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 120ਬੀ ਅਤੇ ਅਸਲਾ ਐਕਟ ਦੀ ਧਾਰਾ 25(6)(7) ਅਧੀਨ ਥਾਣਾ ਐਸ.ਏ.ਐਸ.ਨਗਰ ਵਿਖੇ ਦਰਜ ਕੀਤਾ ਗਿਆ ਹੈ।