Begin typing your search above and press return to search.

ਏਡਿਡ ਕਾਲਜ ਮੈਨੇਜਮੈਂਟ ਫ਼ੈਡਰੇਸ਼ਨ ਨੇ ਸੂਬਾ ਸਰਕਾਰ ਨੂੰ ਕਾਲਜਾਂ ਨਾਲ ਕੀਤੇ ਵਾਅਦੇ ਪੁਗਾਉਣ ਦੀ ਕੀਤੀ ਅਪੀਲ

ਅੰਮ੍ਰਿਤਸਰ, 3 ਮਈ, ਪਰਦੀਪ ਸਿੰਘ: ਨਾਨ-ਗੌਰਮਿੰਟ ਏਡਿਡ ਕਾਲਜਿਜ਼ ਮੈਨੇਜਮੈਂਟ ਫੈਡਰੇਸ਼ਨ ਦੀ ਕਾਰਜਕਾਰਨੀ ਦੀ ਮੀਟਿੰਗ ਅੱਜ ਸਵਾਮੀ ਗੰਗਾ ਗਿਰੀ ਜਨਤਾ ਗਰਲਜ਼ ਕਾਲਜ, ਰਾਏਕੋਟ ਜ਼ਿਲ੍ਹਾ ਲੁਧਿਆਣਾ ਵਿਖੇ ਹੋਈ। ਜਿਸ ’ਚ ਸਰਬਸੰਮਤੀ ਨਾਲ ਐਲਾਨ ਕੀਤਾ ਗਿਆ ਕਿ ਸੂਬਾ ਸਰਕਾਰ ਵੱਲੋਂ ਪਿਛਲੇ ਸਾਲ ਪੰਜਾਬ ਦੇ ਸਮੂਹ ਕਾਲਜਾਂ ’ਚ ਦਾਖਲਿਆਂ ਨੂੰ ਨਿਯਮਿਤ ਕਰਨ ਲਈ ਲਾਗੂ ਕੀਤਾ ਗਿਆ ਸਾਂਝਾ ਦਾਖਲਾ ਪੋਰਟਲ […]

ਏਡਿਡ ਕਾਲਜ ਮੈਨੇਜਮੈਂਟ ਫ਼ੈਡਰੇਸ਼ਨ ਨੇ ਸੂਬਾ ਸਰਕਾਰ ਨੂੰ ਕਾਲਜਾਂ ਨਾਲ ਕੀਤੇ ਵਾਅਦੇ ਪੁਗਾਉਣ ਦੀ ਕੀਤੀ ਅਪੀਲ
X

Editor EditorBy : Editor Editor

  |  3 May 2024 12:17 PM IST

  • whatsapp
  • Telegram

ਅੰਮ੍ਰਿਤਸਰ, 3 ਮਈ, ਪਰਦੀਪ ਸਿੰਘ: ਨਾਨ-ਗੌਰਮਿੰਟ ਏਡਿਡ ਕਾਲਜਿਜ਼ ਮੈਨੇਜਮੈਂਟ ਫੈਡਰੇਸ਼ਨ ਦੀ ਕਾਰਜਕਾਰਨੀ ਦੀ ਮੀਟਿੰਗ ਅੱਜ ਸਵਾਮੀ ਗੰਗਾ ਗਿਰੀ ਜਨਤਾ ਗਰਲਜ਼ ਕਾਲਜ, ਰਾਏਕੋਟ ਜ਼ਿਲ੍ਹਾ ਲੁਧਿਆਣਾ ਵਿਖੇ ਹੋਈ। ਜਿਸ ’ਚ ਸਰਬਸੰਮਤੀ ਨਾਲ ਐਲਾਨ ਕੀਤਾ ਗਿਆ ਕਿ ਸੂਬਾ ਸਰਕਾਰ ਵੱਲੋਂ ਪਿਛਲੇ ਸਾਲ ਪੰਜਾਬ ਦੇ ਸਮੂਹ ਕਾਲਜਾਂ ’ਚ ਦਾਖਲਿਆਂ ਨੂੰ ਨਿਯਮਿਤ ਕਰਨ ਲਈ ਲਾਗੂ ਕੀਤਾ ਗਿਆ ਸਾਂਝਾ ਦਾਖਲਾ ਪੋਰਟਲ ਕਿਸੇ ਵੀ ਉਦੇਸ਼ ਦੀ ਪੂਰਤੀ ’ਚ ਬੁਰੀ ਤਰ੍ਹਾਂ ਫੇਲ ਰਿਹਾ ਹੈ।

ਇਸ ਮੌਕੇ ਫ਼ੈਡਰੇਸ਼ਨ ਦੇ ਪ੍ਰਧਾਨ ਰਜਿੰਦਰ ਮੋਹਨ ਸਿੰਘ ਛੀਨਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ’ਚ ਵਿਚਾਰ-ਵਟਾਂਦਰਾ ਕੀਤਾ ਗਿਆ ਕਿ ਦਾਖ਼ਲਾ ਪੋਰਟਲ ਕਾਰਨ ਸਮੂਹ ਸਹਾਇਤਾ ਪ੍ਰਾਪਤ ਅਤੇ ਸਵੈ-ਵਿੱਤ ਕਾਲਜਾਂ ’ਚ ਦਾਖ਼ਲਿਆਂ ’ਚ ਭਾਰੀ ਗਿਰਾਵਟ ਆਈ ਹੈ। ਪੋਰਟਲ ’ਤੇ ਦਾਖਲੇ ਕਾਰਨ ਨਾ ਸਿਰਫ਼ ਕਾਲਜਾਂ ਨੂੰ ਬਲਕਿ ਵਿਦਿਆਰਥੀਆਂ ਨੂੰ ਵੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੰਜਾਬ ਦੀਆਂ ਪ੍ਰਾਈਵੇਟ ਯੂਨੀਵਰਸਿਟੀਆਂ ਨੂੰ ਉਕਤ ਪੋਰਟਲ ਨਾਲ ਬਹੁਤ ਫਾਇਦਾ ਹੋਇਆ ਹੈ, ਕਿਉਂਕਿ ਉਨ੍ਹਾਂ ਨੂੰ ਉਪਰੋਕਤ ਸਾਂਝੇ ਦਾਖਲਾ ਪੋਰਟਲ ਦੇ ਅਧੀਨ ਨਹੀਂ ਲਿਆਂਦਾ ਗਿਆ ਅਤੇ ਉਨ੍ਹਾਂ ਨੇ ਆਪਣੇ ਦਾਖਲਿਆਂ ਲਈ ਇਸ ਦਾ ਪੂਰਾ ਫ਼ਾਇਦਾ ਲਿਆ ਹੈ।

ਮੀਟਿੰਗ ਉਪਰੰਤ ਛੀਨਾ ਨੇ ਕਿਹਾ ਕਿ ਕਾਲਜਾਂ ’ਚ ਦਾਖਲਿਆਂ ਨੂੰ ਨਿਯਮਿਤ ਕਰਨਾ ਮਾਨਤਾ ਪ੍ਰਾਪਤ ਯੂਨੀਵਰਸਿਟੀਆਂ ਦਾ ਅਧਿਕਾਰ ਹੈ ਨਾ ਕਿ ਸਰਕਾਰ ਦਾ। ਉਨ੍ਹਾਂ ਆਪਣੇ ਪਹਿਲੇ ਉਕਤ ਪੋਰਟਲ ਸਬੰਧੀ ਫੈਸਲੇ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ਇਹ ਪੋਰਟਲ ਖਾਮੀਆਂ ਭਰਪੂਰ ਹੈ, ਜੋ ਕਿ ਹੁਣ ਸਾਬਤ ਹੋ ਗਿਆ ਹੈ। ਕਿਉਂਕਿ ਪਿਛਲੇ ਸਾਲ ਸਾਰੇ 142 ਸਹਾਇਤਾ ਪ੍ਰਾਪਤ ਕਾਲਜਾਂ ’ਚ ਦਾਖਲੇ ਬਹੁਤ ਘੱਟ ਹੋਏ ਹਨ, ਜਿਸ ਨਾਲ ਉੱਚ ਸਿੱਖਿਆ ਸੰਸਥਾਵਾਂ ਨੂੰ ਵਿੱਤੀ ਅਤੇ ਪ੍ਰਸ਼ਾਸਨਿਕ ਤੌਰ ’ਤੇ ਬਹੁਤ ਮਾੜਾ ਪ੍ਰਭਾਵ ਪਿਆ ਹੈ।

ਇਸ ਮੌਕੇ ਫ਼ੈਡਰੇਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਰਮੇਸ਼ ਕੁਮਾਰ ਕੌੜਾ, ਜੀਐਨਡੀਯੂ ਦੇ ਸਾਬਕਾ ਉਪ ਕੁਲਪਤੀ ਡਾ. ਐਸ. ਪੀ. ਸਿੰਘ, ਜਨਰਲ ਸਕੱਤਰ ਐਸ. ਐਮ. ਸ਼ਰਮਾ, ਰਵਿੰਦਰ ਜੋਸ਼ੀ ਅਤੇ ਹੋਰਨਾਂ ਨੇ ਸਾਂਝੇ ਤੌਰ ’ਤੇ ਕਿਹਾ ਕਿ ਪੋਰਟਲ ਨੂੰ ਲਾਗੂ ਕਰਨ ਸਮੇਂ ਸਰਕਾਰੀ ਅਧਿਕਾਰੀਆਂ ਖਾਸ ਕਰਕੇ ਸਕੱਤਰ ਉਚੇਰੀ ਸਿੱਖਿਆ ਨੇ ਆਪਣੀਆਂ ਮੀਟਿੰਗਾਂ ਦੌਰਾਨ ਕਈ ਵਾਅਦੇ ਕੀਤੇ ਸਨ। ਪਰ ਉਹ ਕਿਸੇ ਵੀ ਵਚਨਬੱਧਤਾ ਨੂੰ ਪੂਰਾ ਕਰਨ ’ਚ ਸਫਲ ਨਹੀਂ ਹੋਏ।

ਇਸ ਦੌਰਾਨ ਫੈਡਰੇਸ਼ਨ ਨੇ ਦਾਖਲਾ ਪ੍ਰੀਕ੍ਰਿਆ ਨੂੰ ਨਿਯਮਿਤ ਕਰਨ ਦੇ ਆਪਣੇ ਵਿਸ਼ੇਸ਼ ਅਧਿਕਾਰ ਦੇ ਸਬੰਧ ’ਚ ਪੰਜਾਬ ਯੂਨੀਵਰਸਿਟੀ ਦੇ ਸਟੈਂਡ ਦਾ ਸਮਰਥਨ ਕੀਤਾ ਅਤੇ ਪੋਰਟਲ ਨੂੰ ਚੁਣੌਤੀ ਦੇਣ ਦੇ ਇਸ ਕਦਮ ’ਚ ਗੁਰੂ ਨਾਨਕ ਖਾਲਸਾ ਕਾਲਜ ਫ਼ਾਰ ਵੂਮੈਨ ਨੂੰ ਪੂਰਾ ਸਮਰਥਨ ਦਿੱਤਾ।

ਇਸ ਮੌਕੇ ਡਾ. ਐਸ. ਪੀ. ਸਿੰਘ ਨੇ ਕਿਹਾ ਕਿ ਕੇਂਦਰੀਕ੍ਰਿਤ ਦਾਖਲਾ ਪੋਰਟਲ ਕਾਲਜਾਂ ਦੇ ਹਿੱਤਾਂ ਲਈ ਨੁਕਸਾਨਦੇਹ ਹੈ ਅਤੇ ਪ੍ਰਾਈਵੇਟ ਯੂਨੀਵਰਸਿਟੀਆਂ ਦੇ ਲਈ ਲਾਭਦਾਇਕ ਹੈ। ਇਸ ਮੌਕੇ ਕਾਰਜਕਾਰਨੀ ਮੈਂਬਰਾਂ ਨੇ ਕਿਹਾ ਕਿ ਫੈਡਰੇਸ਼ਨ ਵੱਲੋਂ ਪਹਿਲਾਂ ਵੀ ਸੰਘਰਸ਼ ਕੀਤੇ ਗਏ ਸਨ ਅਤੇ ਸਰਕਾਰ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਸੀ ਕਿ ਕਾਲਜਾਂ ਨੂੰ ਦਰਪੇਸ਼ ਵੱਖ-ਵੱਖ ਮੁੱਦਿਆਂ ਬਾਰੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਆਪਹੁਦਰੇ ਢੰਗ ਨਾਲ ਉਕਤ ਪੋਰਟਲ ਨੂੰ ਕਾਲਜਾਂ ’ਤੇ ਥੋਪ ਦਿੱਤਾ ਅਤੇ ਵੱਖ-ਵੱਖ ਸ਼ਿਕਾਇਤਾਂ ਦੇ ਹੱਲ ਲਈ ਕੀਤੇ ਆਪਣੇ ਵਾਅਦਿਆਂ ਤੋਂ ਮੁਕਰ ਗਈ ਹੈ।

ਇਸ ਮੌਕੇ ਕੌੜਾ ਅਤੇ ਸ੍ਰੀ ਸ਼ਰਮਾ ਨੇ ਕਿਹਾ ਕਿ ਉਚੇਰੀ ਸਿੱਖਿਆ ਵਿਭਾਗ ਅਤੇ ਡੀ. ਪੀ. ਆਈ. ਅਧਿਕਾਰੀ ਕਾਲਜਾਂ ਦੇ ਹਿੱਤਾਂ ਦੇ ਵਿਰੁੱਧ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਗ੍ਰਾਂਟਾਂ ਦੀ ਪ੍ਰਾਪਤੀ ਨਾ ਹੋਣ, ਗ੍ਰਾਂਟ ਇਨ ਏਡ ਸਕੀਮ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਅਤੇ ਉਚੇਰੀ ਸਿੱਖਿਆ ਸਬੰਧੀ ਸੂਬਾ ਸਰਕਾਰ ਕੋਲ ਲਟਕਦੇ ਆ ਰਹੇ ਮਾਮਲਿਆਂ ਤੋਂ ਇਲਾਵਾ ਖਾਲੀ ਅਸਾਮੀਆਂ ਨੂੰ ਭਰਨ, ਐਸ. ਸੀ. ਸਕਾਰਲਰਸ਼ਿਪ ਦੀ ਅਦਾਇਗੀ, ਸਮੂਹ ਅਧਿਆਪਕਾਂ ਲਈ 95% ਗ੍ਰਾਂਟ ਇਨ ਏਡ ਦੀ ਪੁਰਾਣੀ ਸਕੀਮ ਨੂੰ ਮੁੜ ਸੁਰਜੀਤ ਕਰਨ ਸਬੰਧੀ ਅਹਿਮ ਮੁੱਦਿਆਂ ’ਤੇ ਵੀ ਚਰਚਾ ਕੀਤੀ ਗਈ।

ਇਹ ਵੀ ਪੜ੍ਹੋ:-

ਰਾਹੁਲ ਗਾਂਧੀ ਨੇ ਉੱਤਰ ਪ੍ਰਦੇਸ਼ ਦੀ ਰਾਏਬਰੇਲੀ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਦਾਖ਼ਲ ਕੀਤੀ ਹੈ। ਇਸ ਦੌਰਾਨ ਸੋਨੀਆ ਗਾਂਧੀ ਅਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਵੀ ਮੌਜੂਦ ਸਨ। ਉੱਤਰ ਪ੍ਰਦੇਸ਼ ਦੀ ਰਾਏਬਰੇਲੀ ਲੋਕ ਸਭਾ ਸੀਟ ਤੋਂ ਕਾਂਗਰਸ ਵੱਲੋਂ ਅਚਾਨਕ ਰਾਹੁਲ ਗਾਂਧੀ ਨੂੰ ਆਪਣਾ ਉਮੀਦਵਾਰ ਬਣਾਏ ਜਾਣ ਕਾਰਨ ਸੁਰਖੀਆਂ ਵਿੱਚ ਆਇਆ ਇਹ ਹਲਕਾ ਇੱਕ ਵਾਰ ਫਿਰ ਚਰਚਾ ਦਾ ਵਿਸ਼ਾ ਬਣ ਗਿਆ ਹੈ। ਰਾਏਬਰੇਲੀ ਸੀਟ ਨੂੰ 'ਵੀਵੀਆਈਪੀ' ਸੀਟ ਵੀ ਕਿਹਾ ਜਾਂਦਾ ਹੈ, ਜਿੱਥੋਂ ਰਾਹੁਲ ਦੇ ਦਾਦਾ ਫਿਰੋਜ਼ ਗਾਂਧੀ ਨੇ ਪਹਿਲੀਆਂ ਦੋ ਆਮ ਚੋਣਾਂ ਜਿੱਤੀਆਂ ਸਨ। ਰਾਏਬਰੇਲੀ ਹਲਕੇ ਵਿੱਚ ਫਿਰੋਜ਼ ਗਾਂਧੀ ਵੱਲੋਂ ਰੱਖੀ ਗਈ ਮਜ਼ਬੂਤ ​​ਨੀਂਹ ਨੂੰ ਉਨ੍ਹਾਂ ਦੀ ਪਤਨੀ ਅਤੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਹੋਰ ਮਜ਼ਬੂਤ ​​ਕੀਤਾ ਅਤੇ 1967, 1971 ਅਤੇ 1980 ਦੀਆਂ ਚੋਣਾਂ ਵਿੱਚ ਉਨ੍ਹਾਂ ਨੇ ਇਹ ਸੀਟ ਜਿੱਤੀ।

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਇਸ ਵਾਰ ਵੀ ਦੋ ਲੋਕ ਸਭਾ ਸੀਟਾਂ ਤੋਂ ਚੋਣ ਲੜ ਰਹੇ ਹਨ। ਰਾਹੁਲ ਗਾਂਧੀ 2004 ਤੋਂ ਲਗਾਤਾਰ ਤਿੰਨ ਵਾਰ ਅਮੇਠੀ ਹਲਕੇ ਤੋਂ ਸੰਸਦ ਮੈਂਬਰ ਚੁਣੇ ਗਏ। ਉਹ 2019 ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਨੇਤਾ ਸਮ੍ਰਿਤੀ ਇਰਾਨੀ ਤੋਂ ਚੋਣ ਹਾਰ ਗਏ ਸਨ। ਉਹ ਵਰਤਮਾਨ ਵਿੱਚ ਕੇਰਲ ਦੇ ਵਾਇਨਾਡ ਹਲਕੇ ਦੀ ਨੁਮਾਇੰਦਗੀ ਕਰਦਾ ਹੈ। ਉਨ੍ਹਾਂ ਨੇ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਇਹ ਸੀਟ ਜਿੱਤੀ ਸੀ। ਇਸ ਵਾਰ ਵੀ ਰਾਹੁਲ ਵਾਇਨਾਡ ਤੋਂ ਚੋਣ ਲੜ ਰਹੇ ਹਨ। ਹੁਣ ਕਾਂਗਰਸ ਨੇ ਉਨ੍ਹਾਂ ਨੂੰ ਰਾਏਬਰੇਲੀ ਲੋਕ ਸਭਾ ਸੀਟ ਤੋਂ ਵੀ ਉਮੀਦਵਾਰ ਬਣਾਇਆ ਹੈ।

ਪੰਜਵੇਂ ਪੜਾਅ ਤਹਿਤ 20 ਮਈ ਨੂੰ ਹੋਵੇਗੀ ਵੋਟਿੰਗ
ਰਾਹੁਲ ਗਾਂਧੀ ਅਤੇ ਸ਼ਰਮਾ ਨੇ ਸ਼ੁੱਕਰਵਾਰ ਨੂੰ ਕ੍ਰਮਵਾਰ ਰਾਏਬਰੇਲੀ ਅਤੇ ਅਮੇਠੀ ਤੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਇਨ੍ਹਾਂ ਦੋਵਾਂ ਸੀਟਾਂ 'ਤੇ ਸੱਤ ਗੇੜਾਂ ਵਾਲੀਆਂ ਲੋਕ ਸਭਾ ਚੋਣਾਂ ਦੇ ਪੰਜਵੇਂ ਪੜਾਅ ਤਹਿਤ 20 ਮਈ ਨੂੰ ਵੋਟਿੰਗ ਹੋਵੇਗੀ, ਜਿਸ ਲਈ ਨਾਮਜ਼ਦਗੀਆਂ ਦਾਖਲ ਕਰਨ ਦਾ ਅੱਜ ਸ਼ੁੱਕਰਵਾਰ ਯਾਨੀ ਕਿ ਆਖਰੀ ਦਿਨ ਹੈ। ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਰਾਹੁਲ ਗਾਂਧੀ ਆਪਣੀ ਮਾਂ ਸੋਨੀਆ ਗਾਂਧੀ, ਭੈਣ ਪ੍ਰਿਅੰਕਾ ਗਾਂਧੀ ਵਾਡਰਾ ਅਤੇ ਜੀਜਾ ਰਾਬਰਟ ਵਾਡਰਾ ਦੇ ਨਾਲ ਸ਼ੁੱਕਰਵਾਰ ਨੂੰ ਅਮੇਠੀ ਦੇ ਫੁਰਸਤਗੰਜ ਹਵਾਈ ਅੱਡੇ 'ਤੇ ਪਹੁੰਚੇ। ਰਾਜਸਥਾਨ ਦੇ ਸਾਬਕਾ ਮੁੱਖ ਮੰਤਰੀ ਅਸ਼ੋਕ ਗਹਿਲੋਤ ਵੀ ਉਨ੍ਹਾਂ ਦੇ ਨਾਲ ਸਨ।

Next Story
ਤਾਜ਼ਾ ਖਬਰਾਂ
Share it