ਕੁੱਟਮਾਰ ਮਾਮਲੇ ਵਿਚ ਏਆਈਜੀ ਆਸ਼ੀਸ਼ ਕੁਮਾਰ ਨੂੰ ਮਿਲੀ ਜ਼ਮਾਨਤ
ਚੰਡੀਗੜ੍ਹ, 21 ਅਕਤੂਬਰ, ਨਿਰਮਲ : ਪੰਜਾਬ-ਹਰਿਆਣਾ ਹਾਈਕੋਰਟ ਨੇ ਭ੍ਰਿਸ਼ਟਾਚਾਰ ਅਤੇ ਹੋਰ ਗੰਭੀਰ ਦੋਸ਼ ਲਗਾਉਣ ਵਾਲੀ ਮਹਿਲਾ ਨਾਲ ਥਾਣੇ ਵਿੱਚ ਕੁੱਟਮਾਰ ਦੇ ਮਾਮਲੇ ਵਿੱਚ ਏਆਈਜੀ ਆਸ਼ੀਸ਼ ਕਪੂਰ ਨੂੰ ਬਕਾਇਦਾ ਜ਼ਮਾਨਤ ਦੇ ਦਿੱਤੀ ਹੈ। ਹਾਈ ਕੋਰਟ ਨੇ ਕਿਹਾ ਕਿ ਇਸ ਮਾਮਲੇ ਵਿੱਚ ਸ਼ਿਕਾਇਤਕਰਤਾ ਦਾ ਆਚਰਣ ਸ਼ੱਕੀ ਜਾਪਦਾ ਹੈ। ਅਜਿਹਾ ਲੱਗਦਾ ਹੈ ਕਿ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਪਟੀਸ਼ਨਕਰਤਾ […]
By : Hamdard Tv Admin
ਚੰਡੀਗੜ੍ਹ, 21 ਅਕਤੂਬਰ, ਨਿਰਮਲ : ਪੰਜਾਬ-ਹਰਿਆਣਾ ਹਾਈਕੋਰਟ ਨੇ ਭ੍ਰਿਸ਼ਟਾਚਾਰ ਅਤੇ ਹੋਰ ਗੰਭੀਰ ਦੋਸ਼ ਲਗਾਉਣ ਵਾਲੀ ਮਹਿਲਾ ਨਾਲ ਥਾਣੇ ਵਿੱਚ ਕੁੱਟਮਾਰ ਦੇ ਮਾਮਲੇ ਵਿੱਚ ਏਆਈਜੀ ਆਸ਼ੀਸ਼ ਕਪੂਰ ਨੂੰ ਬਕਾਇਦਾ ਜ਼ਮਾਨਤ ਦੇ ਦਿੱਤੀ ਹੈ। ਹਾਈ ਕੋਰਟ ਨੇ ਕਿਹਾ ਕਿ ਇਸ ਮਾਮਲੇ ਵਿੱਚ ਸ਼ਿਕਾਇਤਕਰਤਾ ਦਾ ਆਚਰਣ ਸ਼ੱਕੀ ਜਾਪਦਾ ਹੈ। ਅਜਿਹਾ ਲੱਗਦਾ ਹੈ ਕਿ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਪਟੀਸ਼ਨਕਰਤਾ ਦੇ ਖਿਲਾਫ ਇੱਕ ਤੋਂ ਬਾਅਦ ਇੱਕ ਐਫਆਈਆਰ ਦਰਜ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ।
ਪੀੜਤ ਔਰਤ ਨੇ ਆਸ਼ੀਸ਼ ਕਪੂਰ ’ਤੇ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕਰਕੇ ਰਿਸ਼ਵਤ ਲੈਣ ਦਾ ਦੋਸ਼ ਲਾਇਆ ਸੀ। ਜਦੋਂ ਆਸ਼ੀਸ਼ ਕਪੂਰ ਨੇ ਭ੍ਰਿਸ਼ਟਾਚਾਰ ਦੇ ਮਾਮਲੇ ’ਚ ਹਾਈਕੋਰਟ ਤੋਂ ਜ਼ਮਾਨਤ ਮੰਗੀ ਸੀ ਤਾਂ ਮਾਰਚ ’ਚ ਮਹਿਲਾ ਨੇ ਹਾਈਕੋਰਟ ’ਚ ਇਕ ਵੀਡੀਓ ਦਿਖਾਈ ਸੀ ਜੋ 5 ਸਾਲ ਪੁਰਾਣੀ ਸੀ। ਇਸ ਵੀਡੀਓ ’ਚ ਆਸ਼ੀਸ਼ ਕਪੂਰ ਥਾਣੇ ’ਚ ਔਰਤ ਦੀ ਕੁੱਟਮਾਰ ਕਰਦੇ ਨਜ਼ਰ ਆ ਰਹੇ ਹਨ। ਇਸ ਦੇ ਆਧਾਰ ’ਤੇ 17 ਜੁਲਾਈ ਨੂੰ ਆਸ਼ੀਸ਼ ਕਪੂਰ ਖਿਲਾਫ ਐੱਫ.ਆਈ.ਆਰ. ਦਰਜ ਕੀਤੀ ਗਈ।
ਇਸ ਮਾਮਲੇ ’ਚ ਆਸ਼ੀਸ਼ ਕਪੂਰ ਨੇ ਰੈਗੂਲਰ ਜ਼ਮਾਨਤ ਦੀ ਮੰਗ ਕਰਦੇ ਹੋਏ ਹਾਈਕੋਰਟ ਵਿਚ ਅਰਜ਼ੀ ਲਗਾਈ ਸੀ। ਹਾਈ ਕੋਰਟ ਨੇ ਸਾਰੀਆਂ ਧਿਰਾਂ ਨੂੰ ਸੁਣਨ ਤੋਂ ਬਾਅਦ ਆਸ਼ੀਸ਼ ਕਪੂਰ ਨੂੰ ਰੈਗੂਲਰ ਜ਼ਮਾਨਤ ਦੇ ਦਿੱਤੀ ਹੈ। ਆਸ਼ੀਸ਼ ਕਪੂਰ ਨੂੰ ਪਹਿਲਾਂ ਹੀ ਭ੍ਰਿਸ਼ਟਾਚਾਰ ਅਤੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਹਾਈ ਕੋਰਟ ਤੋਂ ਜ਼ਮਾਨਤ ਮਿਲ ਚੁੱਕੀ ਹੈ।