Begin typing your search above and press return to search.

ਕੈਨੇਡਾ ਵਿਚ ਹਵਾਈ ਜਹਾਜ਼ ਕਰੈਸ਼, 10 ਮੌਤਾਂ

ਫੋਰਟ ਸਮਿੱਥ, 24 ਜਨਵਰੀ (ਵਿਸ਼ੇਸ਼ ਪ੍ਰਤੀਨਿਧ) : ਕੈਨੇਡਾ ਦੇ ਨੌਰਥ ਵੈਸਟ ਟੈਰੇਟ੍ਰੀਜ਼ ਇਲਾਕੇ ਵਿਚ ਇਕ ਮੁਸਾਫਰ ਜਹਾਜ਼ ਕਰੈਸ਼ ਹੋਣ ਕਾਰਨ ਘੱਟੋ-ਘੱਟ 10 ਜਣਿਆਂ ਦੀ ਮੌਤ ਹੋ ਗਈ। ਟ੍ਰਾਂਸਪੋਰਟੇਸ਼ਨ ਸੇਫਟੀ ਬੋਰਡ ਨੇ ਦੱਸਿਆ ਕਿ ਹਵਾਈ ਜਹਾਜ਼ ਵਿਚ ਖਾਣ ਕੰਪਨੀ ਰੀਓ ਟਿੰਟੋ ਦੇ ਮੁਲਾਜ਼ਮ ਸਵਾਰ ਸਨ ਅਤੇ ਇਹ ਫੋਰਟ ਸਮਿਥ ਨੇੜੇ ਕਰੈਸ਼ ਹੋਇਆ। ਹਵਾਈ ਜਹਾਜ਼ ਦੇ ਉਡਾਣ […]

Airplane crash in Canada 10 deaths
X

Editor EditorBy : Editor Editor

  |  24 Jan 2024 10:53 AM IST

  • whatsapp
  • Telegram

ਫੋਰਟ ਸਮਿੱਥ, 24 ਜਨਵਰੀ (ਵਿਸ਼ੇਸ਼ ਪ੍ਰਤੀਨਿਧ) : ਕੈਨੇਡਾ ਦੇ ਨੌਰਥ ਵੈਸਟ ਟੈਰੇਟ੍ਰੀਜ਼ ਇਲਾਕੇ ਵਿਚ ਇਕ ਮੁਸਾਫਰ ਜਹਾਜ਼ ਕਰੈਸ਼ ਹੋਣ ਕਾਰਨ ਘੱਟੋ-ਘੱਟ 10 ਜਣਿਆਂ ਦੀ ਮੌਤ ਹੋ ਗਈ। ਟ੍ਰਾਂਸਪੋਰਟੇਸ਼ਨ ਸੇਫਟੀ ਬੋਰਡ ਨੇ ਦੱਸਿਆ ਕਿ ਹਵਾਈ ਜਹਾਜ਼ ਵਿਚ ਖਾਣ ਕੰਪਨੀ ਰੀਓ ਟਿੰਟੋ ਦੇ ਮੁਲਾਜ਼ਮ ਸਵਾਰ ਸਨ ਅਤੇ ਇਹ ਫੋਰਟ ਸਮਿਥ ਨੇੜੇ ਕਰੈਸ਼ ਹੋਇਆ। ਹਵਾਈ ਜਹਾਜ਼ ਦੇ ਉਡਾਣ ਭਰਨ ਤੋਂ ਕੁਝ ਦੇਰ ਬਾਅਦ ਹੀ ਜੰਮੀ ਹੋਈ ਸਲੇਵ ਨਦੀ ਨੇੜੇ ਹਾਦਸਾਗ੍ਰਸਤ ਹੋਣ ਦੀ ਰਿਪੋਰਟ ਆ ਗਈ ਅਤੇ ਰਾਹਤ ਕਾਮਿਆਂ ਨੂੰ ਪੈਰਾਸ਼ੂਟ ਰਾਹੀਂ ਹਾਦਸੇ ਵਾਲੀ ਥਾਂ ਨੇੜੇ ਉਤਾਰਿਆ ਗਿਆ। ਰੀਓ ਟਿੰਟੋ ਵੱਲੋਂ ਜਾਰੀ ਬਿਆਨ ਮੁਤਾਬਕ ਹਵਾਈ ਜਹਾਜ਼ ਵਿਚ ਸਵਾਰ ਮੁਲਾਜ਼ਮ ਯੂਲੋਨਾਈਫ ਤੋਂ 300 ਕਿਲੋਮੀਟਰ ਉਤਰ ਪੂਰਬ ਵੱਲ ਸਥਿਤ ਹੀਰਿਆਂ ਦੀ ਖਾਣ ਵੱਲ ਜਾ ਰਹੇ ਸਨ ਜਦੋਂ ਅਣਦੱਸੇ ਕਾਰਨਾਂ ਕਰ ਕੇ ਜਹਾਜ਼ ਕਰੈਸ਼ ਹੋ ਗਿਆ।

ਹਵਾਈ ਫੌਜ ਅਤੇ ਆਰ.ਸੀ.ਐਮ.ਪੀ. ਨੇ ਚਲਾਏ ਰਾਹਤ ਕਾਰਜ

ਸੀ.ਟੀ.ਵੀ. ਦੀ ਰਿਪੋਰਟ ਮੁਤਾਬਕ 10 ਜਣਿਆਂ ਦੀ ਮੌਤ ਹੋ ਗਈ ਪਰ ਫਿਲਹਾਲ ਇਹ ਪਤਾ ਨਹੀਂ ਲੱਗ ਸਕਿਆ ਕਿ ਹਾਦਸੇ ਵੇਲੇ ਜਹਾਜ਼ ਵਿਚ ਕਿੰਨੇ ਜਣੇ ਸਵਾਰ ਸਨ। ਨੌਰਥ ਵੈਸਟ੍ਰਨ ਏਅਰ ਲੀਜ਼ ਦੀ ਵੈਬਸਾਈਟ ਮੁਤਾਬਕ ਅਜਿਹੇ ਹਵਾਈ ਜਹਾਜ਼ਾਂ ਵਿਚ 19 ਮੁਸਾਫਰਾਂ ਨੂੰ ਲਿਜਾਇਆ ਜਾ ਸਕਦਾ ਹੈ। ਤਕਰੀਬਨ ਢਾਈ ਹਜ਼ਾਰ ਦੀ ਆਬਾਦੀ ਵਾਲੇ ਫੋਰਟ ਸਮਿਥ ਦੇ ਹਸਪਤਾਲ ਵਿਚ ਐਮਰਜੰਸੀ ਦਾ ਐਲਾਨ ਕਰ ਦਿਤਾ ਗਿਆ ਹੈ ਅਤੇ ਜ਼ਖਮੀਆਂ ਨੂੰ ਹਰ ਸੰਭਵ ਸਹੂਲਤ ਮੁਹੱਈਆ ਕਰਵਾਉਣ ਦੇ ਯਤਨ ਕੀਤੇ ਜਾ ਰਹੇ ਹਨ।

ਹੀਰਿਆਂ ਦੀ ਖਾਣ ਵੱਲ ਜਾ ਰਿਹਾ ਸੀ ਚਾਰਟਰਡ ਹਵਾਈ ਜਹਾਜ਼

ਨੌਰਥ ਵੈਸਟ ਟੈਰੇਟ੍ਰੀਜ਼ ਦੇ ਸਿਹਤ ਅਤੇ ਸਮਾਜਿਕ ਸੇਵਾਵਾਂ ਵਿਭਾਗ ਨੇ ਕਿਹਾ ਕਿ ਐਮਰਜੰਸੀ ਕਾਮਿਆਂ ਨਾਲ ਤਾਲਮੇਲ ਤਹਿਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਦੌਰਾਨ ਉਨਟਾਰੀਓ ਦੇ ਟ੍ਰੈਂਟਨ ਵਿਖੇ ਸਥਿਤ ਜੁਆਇੰਟ ਰੈਸਕਿਊ ਕੋਆਰਡੀਨੇਸ਼ਨ ਸੈਂਟਰ ਨੇ ਕਿਹਾ ਕਿ ਉਡਾਣ ਭਰਨ ਮਗਰੋਂ ਹਵਾਈ ਜਹਾਜ਼ ਦਾ ਸੰਪਰਕ ਟੁੱਟ ਗਿਆ ਅਤੇ ਹਾਲਾਤ ਨੂੰ ਵੇਖਦਿਆਂ ਫੌਜੀ ਜਵਾਨ ਰਾਹਤ ਕਾਰਜਾਂ ਲਈ ਰਵਾਨਾ ਕਰ ਦਿਤੇ ਗਏ।

ਐਲਗੋਮਾ ਯੂਨੀਵਰਸਿਟੀ ਬਰੈਂਪਟਨ ਨੇ ਵਿਦਿਆਰਥੀਆਂ ਨੂੰ ਰੋਸ ਵਿਖਾਵਾ ਬੰਦ ਕਰਨ ਲਈ ਕਿਹਾ

ਟਰਾਂਟੋ 22 ਜਨਵਰੀ (ਹਮਦਰਦ ਬਿਊਰੋ):-ਐਲਗੋਮਾ ਯੂਨੀਵਰਸਿਟੀ ਬਰੈਂਪਟਨ ਵਲੋਂ ਯੂਨੀਵਰਸਿਟੀ ਦੇ ਕੈਂਪਸ ਵਿਚ ਕੀਤੇ ਜਾ ਰਹੇ ਪ੍ਰੋਟੈਸਟ ਨੂੰ ਖਤਮ ਕਰਨ ਲਈ ਆਖਿਆ ਹੈ ਕਿਉਂਕਿ ਜੋ ਪ੍ਰੋਟੈਸਟ ਕਰ ਰਹੇ ਹਨ ਉਨ੍ਹਾਂ ਵਲੋਂ ਯੂਨੀਵਰਸਿਟੀ ਦੇ ਸਟਾਫ ਤੇ ਵਿਦਿਆਰਥੀਆਂ ਵਿਰੁੱਧ ਮਾਰ ਧਾੜ ਦਾ ਖਤਰਾ ਧਮਕੀਆਂ ਕਰਕੇ ਲੱਗ ਰਿਹਾ ਹੈ। ਹਮਦਰਦ ਨੂੰ ਭੇਜੇ ਇਕ ਬਿਆਨ ਵਿਚ ਯੂਨੀਵਰਸਿਟੀ ਨੇ ਦੋਸ਼ ਲਾਇਆ ਹੈ ਕਿ ਜੋ ਰੋਸ ਵਿਖਾਵਾ ਕਰ ਰਹੇ ਹਨ ਉਹ ਯੂਨੀਵਰਸਿਟੀ ਦੇ ਵਿਦਿਆਰਥੀ ਨਹੀਂ ਉਨ੍ਹਾਂ ਦੀ ਅਗਵਾਈ ਮਾਂਟਰੀਅਲ ਯੂਥ ਸਟੂਡੈਂਟਸ ਆਰਗੇਨਾਈਜੇਸ਼ਨ ਕਰ ਰਹੀ ਹੈ ਤੇ ਇਹ ਜਥੇਬੰਦੀ ਅਜਿਹੇ ਪ੍ਰੋਟੈਸਟ ਹੋਰ ਕਾਲਜਾ ਤੇ ਯੂਨੀਵਰਸਿਟੀਆਂ ਵਿਚ ਵੀ ਕੀਤੇ ਹਨ।
ਪ੍ਰੈਸ ਨੋਟ ਮੁਤਾਬਿਕ ਯੂਨੀਵਰਸਿਟੀ ਅਤੇ ਪੀਲ ਪੁਲੀਸ ਨੂੰ ਇਹ ਰਿਪੋਰਟਾਂ ਮਿਲੀਆਂ ਹਨ ਕਿ ਮੁਜ਼ਾਹਰਾਕਾਰੀ ਇਹ ਧਮਕੀਆਂ ਦੇ ਰਹੇ ਕਿ ਵਿਦਿਆਰਥੀਆਂ ਤੇ ਹਮਲੇ ਕਰਨਗੇ। ਅਜਿਹਾ ਹੀ ਇਕ ਝਗੜਾ ਬੀਤੇ ਦਿਨੀਂ ਮੂਵੀ ਨਾਈਟ ਦੇ ਪਿਛੋਂ ਕੀਤਾ ਗਿਆ।ਉਨ੍ਹਾਂ ਦਾਅਵਾ ਕੀਤਾ ਕਿ ਯੂਨੀਵਰਸਿਟੀ ਲਈ ਵਿਦਿਆਰਥੀਆਂ, ਸਟਾਫ ਤੇ ਫੈਕਇਲਟੀ ਦੀ ਸੁਰੱਖਿਆ ਅਤੇ ਤੰਦਰੁਸਤੀ ਪ੍ਰਮੱਖ ਤਰਜੀਹ ਹੈ। ਕੈਨੇਡਾ ਵਿਚ ਕਿਸੇ ਕੋਲ ਕੋਈ ਅਧਿਕਾਰ ਨਹੀਂ ਕਿ ਉਹ ਦੂਸਰਿਆਂ ਨੂੰ ਡਰਾਵਾ ਦੇਵੇ ਤੇ ਯੂਨੀਵਰਸਿਟੀ ਨੇ ਸਪੱਸ਼ਟ ਕਿਹਾ ਕਿ ਉਹ ਇਹ ਗੱਲ ਸ਼ਹਿਨ ਨਹੀਂ ਕਰਨਗੇ ਜੋ ਵਿਦਿਆਰਥੀਆਂ ਨੂੰ ਡਰਾਵੇ।
3 ਜਨਵਰੀ ਤੋਂ ਲੈ ਕੇ ਹੁਣ ਤੱਕ ਮੁਜ਼ਾਹਰਾਕਾਰੀ ਯੂਨੀਵਰਸਿਟੀ ਦੇ ਕੁਝ ਵਿਦਿਆਰਥੀਆਂ ਨੂੰ ਇਹ ਵੀ ਲਾਲਚ ਦੇ ਰਹੇ ਕਿ ਜਿਹੜੇ ਵਿਦਿਆਰਥੀ ਉਨ੍ਹਾਂ ਨਾਲ ਜੁੜਨਗੇ ਉਨ੍ਹਾਂ ਨੂੰ ਚੰਗੇ ਗਰੇਡ ਦਿਵਾਉਣਗੇ ਅਜਿਹੀਆਂ ਗੱਲਾਂ ਕਰਕੇ ਉਨ੍ਹਾਂ ਨੇ ਕੁਝ ਕੁ ਵਿਦਿਆਰਥੀਆਂ ਨੂੰ ਆਪਣੇ ਨਾਲ ਜੋੜ ਵੀ ਲਿਆ ਹੈ।ਯੂਨੀਵਰਸਿਟੀ ਨੇ ਆਪਣਾ ਸਟੈਂਡ ਸਪੱਸ਼ਟ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਨਾ ਹੀ ਅੱਜ ਤੱਕ ਕਿਸੇ ਵੀ ਵਿਦਿਆਰਥੀ ਦੇ ਗਰੇਡ ਬਦਲੇ ਹਨ ਤੇ ਨਾ ਹੀ ਬਦਲੇ ਜਾਣਗੇ। ਵਿਦਿਆਰਥੀਆਂ ਨੂ ਫੇਲ੍ਹ ਕਰਨ ਦੇ ਦੋਸ਼ਾਂ ਨੂੰ ਯੂਨੀਵਰਸਿਟੀ ਨੇ ਝੂਠ ਦਾ ਪਲੰਦਾ ਦੱਸਦੇ ਹੋਏ ਕਿਹਾ ਕਿ 2023-2024 ਦੇ ਸ਼ੈਸ਼ਨ ਦੌਰਾਨ ਵਿਦੇਸ਼ਾਂ ਤੋਂ ਪੜ੍ਹਨ ਤੇ ਲੋਕਲ ਪੜ੍ਹਨ ਵਾਲੇ ਵਿਦਿਆਰਥੀਆਂ ਦੇ ਲੈਕਚਰ ਕੋਸਰਾਂ ਵਿਚ ਲੱਗਭਗ ਇਕੋ ਜਿਹੀ ਗਿਣਤੀ ਨਾਲ ਪਾਸ ਹੋਏ ਹਨ ਜਿਵੇਂ ਕਿ 93% ਕੈਨੇਡੀਅਨ ਅਤੇ 92% ਇੰਟਰਨੈਸ਼ਨਲ ਵਿਦਿਆਰਥੀ ਪਾਸ ਹੋਏ ਹਨ।

Next Story
ਤਾਜ਼ਾ ਖਬਰਾਂ
Share it