ਰਾਜੋਆਣਾ ਨਾਲ ਮੁਲਾਕਾਤ ਤੋਂ ਅਕਾਲੀ ਦਲ ਦੇ ਵਫ਼ਦ ਨੂੰ ਰੋਕਿਆ
ਪਟਿਆਲਾ, 4 ਦਸੰਬਰ, ਨਿਰਮਲ : ਜੇਲ੍ਹ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕਰਨ ਪੁੱਜੇ ਅਕਾਲੀ ਦਲ ਦੇ ਵਫ਼ਦ ਨੂੰ ਅਧਿਕਾਰੀਆਂ ਨੇ ਮਿਲਣ ਤੋਂ ਇਨਕਾਰ ਕਰ ਦਿੱਤਾ। ਵਫ਼ਦ ਵਿਚ ਸ਼ਾਮਲ ਬਿਕਰਮ ਸਿੰਘ ਮਜੀਠੀਆ ਤੇ ਹੋਰ ਆਗੂਆਂ ਨੂੰ ਜੇਲ੍ਹ ਦੇ ਗੇਟ ਤੋਂ ਮੋੜ ਦਿੱਤਾ ਗਿਆ। ਅਕਾਲੀ ਦਲ ਦੇ ਵਫ਼ਦ ਵਲੋਂ ਡੀਜੀਪੀ ਜੇਲ੍ਹ ਦੀ ਮਨਜ਼ੂਰੀ ਤਹਿਤ ਅੱਜ […]
By : Editor Editor
ਪਟਿਆਲਾ, 4 ਦਸੰਬਰ, ਨਿਰਮਲ : ਜੇਲ੍ਹ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕਰਨ ਪੁੱਜੇ ਅਕਾਲੀ ਦਲ ਦੇ ਵਫ਼ਦ ਨੂੰ ਅਧਿਕਾਰੀਆਂ ਨੇ ਮਿਲਣ ਤੋਂ ਇਨਕਾਰ ਕਰ ਦਿੱਤਾ। ਵਫ਼ਦ ਵਿਚ ਸ਼ਾਮਲ ਬਿਕਰਮ ਸਿੰਘ ਮਜੀਠੀਆ ਤੇ ਹੋਰ ਆਗੂਆਂ ਨੂੰ ਜੇਲ੍ਹ ਦੇ ਗੇਟ ਤੋਂ ਮੋੜ ਦਿੱਤਾ ਗਿਆ। ਅਕਾਲੀ ਦਲ ਦੇ ਵਫ਼ਦ ਵਲੋਂ ਡੀਜੀਪੀ ਜੇਲ੍ਹ ਦੀ ਮਨਜ਼ੂਰੀ ਤਹਿਤ ਅੱਜ ਮੁਲਾਕਾਤ ਕਰਵਾਉਣ ਦੀ ਗੱਲ ਕਹੀ ਗਈ। ਪਰ ਜੇਲ੍ਹ ਅਧਿਕਾਰੀਆਂ ਨੇ ਨਿਯਮਾਂ ਅਨੁਸਾਰ ਅੱਜ ਮੁਲਾਕਾਤ ਨਾ ਹੋ ਸਕਣ ਦਾ ਕਹਿ ਕੇ ਗੇਟ ਬੰਦ ਕਰ ਦਿੱਤਾ। ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਉਹ ਅੱਜ ਪੂਰੀਆਂ ਮਨਜ਼ੂਰੀਆਂ ਲੈ ਕੇ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕਰਨ ਲਈ ਆਏ ਸੀ ਪਰ ਮੁੱਖ ਮੰਤਰੀ ਵਲੋਂ ਅਧਿਕਾਰੀਆਂ ਨੂੰ ਮੁਲਾਕਾਤ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮਾਮਲਾ ਬਹੁਤ ਗੰਭੀਰ ਹੈ, ਭਾਈ ਰਾਜੋਆਣਾ ਵਲੋ ਭੁੱਖ ਹੜਤਾਲ ਸ਼ੁਰੂ ਕਰਨ ਦੀ ਗੱਲ ਕਹੀ ਗਈ ਹੈ ਜਿਸ ਕਰਕੇ ਸ਼੍ਰੋਮਣੀ ਅਕਾਲੀ ਦਲ ਦਾ ਵਫਦ ਅੱਜ ਗੱਲਬਾਤ ਕਰਕੇ ਮਸਲੇ ਦੇ ਹੱਲ ਲਈ ਆਇਆ ਸੀ ਪਰ ਸਰਕਾਰ ਇਸ ਮਾਮਲੇ ਨੂੰ ਖਰਾਬ ਕਰਨ ਦੀ ਸਾਜ਼ਿਸ਼ ਕਰ ਰਹੀ ਹੈ। ਮਜੀਠੀਆ ਨੇ ਕਿਹਾ ਕਿ ਜੇਕਰ ਭਾਈ ਰਾਜੋਆਣਾ ਜੇਲ੍ਹ ਵਿਚ ਭੁੱਖ ਹੜਤਾਲ ਕਰਦੇ ਹਨ ਜਾਂ ਉਨ੍ਹਾਂ ਦੀ ਸਿਹਤ ਵਿਗੜਦੀ ਹੈ ਤਾਂ ਇਸ ਸਭ ਲਈ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਜ਼ਿੰਮੇਵਾਰ ਹੋਣਗੇ।