ਅਜਨਾਲਾ ’ਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ
ਅਜਨਾਲਾ : ਅਜਨਾਲਾ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਅਜਨਾਲਾ ਦੇ ਟਕਸਾਲੀ ਅਕਾਲੀ ਨਿੱਝਰ ਪਰਿਵਾਰ ਨੇ ਅਕਾਲੀ ਦਲ ਦਾ ਸਾਥ ਛੱਡ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਪਰਿਵਾਰ ਨੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਜੁਆਇਨ ਕੀਤੀ। ਅਜਨਾਲਾ ਵਿਖੇ ਟਕਸਾਲੀ ਅਕਾਲੀ ਪਰਿਵਾਰ ਨੇ […]
By : Makhan Shah
ਅਜਨਾਲਾ : ਅਜਨਾਲਾ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਅਜਨਾਲਾ ਦੇ ਟਕਸਾਲੀ ਅਕਾਲੀ ਨਿੱਝਰ ਪਰਿਵਾਰ ਨੇ ਅਕਾਲੀ ਦਲ ਦਾ ਸਾਥ ਛੱਡ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਪਰਿਵਾਰ ਨੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਜੁਆਇਨ ਕੀਤੀ।
ਅਜਨਾਲਾ ਵਿਖੇ ਟਕਸਾਲੀ ਅਕਾਲੀ ਪਰਿਵਾਰ ਨੇ ਅਕਾਲੀ ਦਲ ਦਾ ਸਾਥ ਛੱਡ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਇਸ ਇਸ ਸਬੰਧੀ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਆਖਿਆ ਕਿ ਆਮ ਆਦਮੀ ਪਾਰਟੀ ਦੀਆਂ ਵਿਕਾਸ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਨਿੱਝਰ ਪਰਿਵਾਰ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਇਆ ਏ।
ਇਸੇ ਤਰ੍ਹਾਂ ਕਰਮਜੀਤ ਕੌਰ ਨਿੱਝਰ ਨੇ ਆਖਿਆ ਕਿ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਚ ਵਧੀਆ ਕੰਮ ਕੀਤੇ ਜਾ ਰਹੇ ਨੇ, ਅਸੀਂ ਸਰਕਾਰ ਦੀ ਨੀਅਤ ਅਤੇ ਨੀਤੀਆਂ ਨੂੰ ਦੇਖ ਕੇ ਹੀ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਆਂ।
ਦੱਸ ਦਈਏ ਕਿ ਇਸ ਮੌਕੇ ਕੁਲਦੀਪ ਸਿੰਘ ਧਾਲੀਵਾਲ ਦੇ ਨਾਲ ਅੰਮ੍ਰਿਤਸਰ ਤੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਵੀ ਮੌਜੂਦ ਸਨ।
ਇਹ ਖ਼ਬਰ ਵੀ ਪੜ੍ਹੋ :
ਤਰਨਤਾਰਨ : ਵੱਡੀ ਖ਼ਬਰ ਤਰਨਤਾਰਨ ਤੋਂ ਸਾਹਮਣੇ ਆ ਰਹੀ ਐ, ਜਿੱਥੇ ਸਿਵਲ ਹਸਪਤਾਲ ਦੇ ਐਸਐਮਓ ਨੂੰ 50 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਵਿਜੀਲੈਂਸ ਦੀ ਟੀਮ ਰੰਗੇ ਹੱਥੀਂ ਕਾਬੂ ਕਰ ਲਿਆ। ਐਸਐਮਓ ਵੱਲੋਂ ਹਸਪਤਾਲ ਵਿਚ ਚੱਲ ਰਹੀ ਕੰਟੀਨ ਦੇ ਠੇਕੇਦਾਰ ਤੋਂ ਸਾਲ 2024 ਲਈ ਕੰਟੀਨ ਦਾ ਠੇਕਾ ਵਧਾਉਣ ਬਦਲੇ ਇਹ ਰਿਸ਼ਵਤ ਲਈ ਗਈ ਸੀ।
ਤਰਨਤਾਰਨ ਸਿਵਲ ਹਸਪਤਾਲ ਦੇ ਐਸਐਮਓ ਡਾ. ਕੰਵਲਜੀਤ ਸਿੰਘ ਨੂੰ ਵਿਜੀਲੈਂਸ ਬਿਊਰੋ ਦੀ ਟੀਮ ਨੇ 50 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਵਿਜੀਲੈਂਸ ਬਿਊਰੋ ਦੀ ਟੀਮ ਨੇ ਇੰਸਪੈਕਟਰ ਸ਼ਰਨਜੀਤ ਸਿੰਘ ਦੀ ਅਗਵਾਈ ਵਿਚ ਐਸਐਮਓ ਦੇ ਦਫ਼ਤਰ ਵਿਚ ਛਾਪਾ ਮਾਰਿਆ ਅਤੇ ਐਸਐਮਓ ਨੂੰ ਰਿਸ਼ਵਤ ਦੇ ਪੈਸਿਆਂ ਸਮੇਤ ਕਾਬੂ ਕਰ ਲਿਆ।
ਜਾਣਕਾਰੀ ਅਨੁਸਾਰ ਐਸਐਮਓ ਡਾ. ਕੰਵਲਜੀਤ ਸਿੰਘ ਕੰਟੀਨ ਦੇ ਠੇਕੇਦਾਰ ਤੋਂ ਸਾਲ 2024 ਲਈ ਠੇਕਾ ਵਧਾਉਣ ਵਾਸਤੇ ਕੰਟੀਨ ਦੇ ਠੇਕੇਦਾਰ ਨੂੰ ਨੋਟਿਸ ਭੇਜ ਕੇ ਵਾਰ ਵਾਰ ਤੰਗ ਪਰੇਸ਼ਾਨ ਕਰ ਰਿਹਾ ਸੀ ਅਤੇ ਠੇਕਾ ਵਧਾਉਣ ਲਈ ਪੈਸੇ ਮੰਗ ਰਿਹਾ ਸੀ। ਠੇਕੇਦਾਰ ਨੇ ਇਸ ਦੀ ਸ਼ਿਕਾਇਤ ਵਿਜੀਲੈਂਸ ਕੋਲ ਕੀਤੀ, ਜਿਸ ਤੋਂ ਬਾਅਦ ਵਿਜੀਲੈਂਸ ਨੇ ਸਾਰਾ ਪਲਾਨ ਬਣਾ ਕੇ ਮੌਕੇ ’ਤੇ ਐਸਐਮਓ ਨੂੰ ਕਾਬੂ ਕਰ ਲਿਆ।
ਦੱਸ ਦਈਏ ਕਿ ਐਸਐਮਓ ਦੇ ਵਿਰੁੱਧ ਥਾਣਾ ਵਿਜੀਲੈਂਸ ਬਿਊਰੋ ਵਿਚ ਕੇਸ ਦਰਜ ਕਰ ਦਿੱਤਾ ਗਿਆ ਏ ਅਤੇ ਉਸ ਨੂੰ ਵੀਰਵਾਰ ਵਾਲੇ ਦਿਨ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।