ਅਕਾਲੀ ਦਲ ਦੇ ਪ੍ਰਧਾਨ ਦਾ ਮੁੱਖ ਮੰਤਰੀ ਮਾਨ ਨੂੰ ਕਾਨੂੰਨੀ ਨੋਟਿਸ

ਅਕਾਲੀ ਦਲ ਦੇ ਪ੍ਰਧਾਨ ਦਾ ਮੁੱਖ ਮੰਤਰੀ ਮਾਨ ਨੂੰ ਕਾਨੂੰਨੀ ਨੋਟਿਸ

ਜਲੰਧਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਨੋਟਿਸ ‘ਚ ਮੁੱਖ ਮੰਤਰੀ ਮਾਨ ‘ਤੇ ਦੋਸ਼ ਲਗਾਇਆ ਗਿਆ ਹੈ ਕਿ ਉਹ ਇਕ ਹਫਤੇ ‘ਚ ਦੋਸ਼ ਸਾਬਤ ਕਰਨ ਜਾਂ ਮੁਆਫੀ ਮੰਗਣ। ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਮੁੱਖ ਮੰਤਰੀ ਖਿਲਾਫ ਮਾਣਹਾਨੀ ਦਾ ਕੇਸ ਕੀਤਾ ਜਾਵੇਗਾ।

ਅਕਾਲੀ ਦਲ ਦੇ ਲੀਗਲ ਸੈੱਲ ਦੇ ਚੇਅਰਮੈਨ ਅਰਸ਼ਦੀਪ ਕਲੇਰ ਨੇ ਕਿਹਾ, “ਮੁੱਖ ਮੰਤਰੀ ਵੱਲੋਂ ਲੋਕਾਂ ਦਾ ਧਿਆਨ ਖੇਤੀ ਮੁੱਦਿਆਂ ਤੋਂ ਭਟਕਾਉਣ ਲਈ ਲਾਏ ਗਏ ਦੋਸ਼ਾਂ ਨੂੰ ਸਹੀ ਸਾਬਤ ਕਰਨਾ ਚਾਹੀਦਾ ਹੈ। ਜੇਕਰ ਸੀ.ਐਮ. ਮਾਨ ਅਜਿਹਾ ਨਹੀਂ ਕਰਦੇ ਤਾਂ ਪਾਰਟੀ ਵੱਲੋਂ ਅਗਲੀ ਕਾਰਵਾਈ ਕੀਤੀ ਜਾਵੇਗੀ।” ਮੰਤਰੀ ਭਗਵੰਤ ਮਾਨ ਨੇ ਸੁਖ ਵਿਲਾਸ (ਹੋਟਲ) ਨੂੰ ਈਕੋ ਟੂਰਿਜ਼ਮ ਨੀਤੀ ਤਹਿਤ 108.73 ਕਰੋੜ ਰੁਪਏ ਦਾ ਲਾਭ ਦੇਣ ਦਾ ਦੋਸ਼ ਲਾਇਆ ਸੀ।

ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਭੇਜੇ ਨੋਟਿਸ ਦੀ ਜਾਣਕਾਰੀ ਸਾਂਝੀ ਕੀਤੀ ਹੈ। ਜਿਸ ਵਿੱਚ ਬਾਦਲ ਨੇ ਕਿਹਾ – “ਮੈਂ ਆਪਣੇ ਨਿੱਜੀ ਕਾਰੋਬਾਰ ਦੇ ਸਬੰਧ ਵਿੱਚ ਮੇਰੇ ‘ਤੇ ਘਪਲੇਬਾਜ਼ੀ ਅਤੇ ਮਨਘੜਤ ਦੋਸ਼ ਲਗਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ 7 ਦਿਨਾਂ ਦੇ ਅੰਦਰ ਲਿਖਤੀ ਮੁਆਫੀ ਮੰਗਣ ਲਈ ਇੱਕ ਕਾਨੂੰਨੀ ਨੋਟਿਸ ਭੇਜ ਕੇ ਕਿਹਾ ਹੈ ਕਿ ਅਜਿਹਾ ਨਾ ਕਰਨ ‘ਤੇ ਅਪਰਾਧਿਕ ਮਾਣਹਾਨੀ ਦਾ ਕੇਸ ਦਰਜ ਹੋਵੇਗਾ।

ਇਹ ਖ਼ਬਰ ਵੀ ਪੜ੍ਹੋ

ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਸਿਬਿਨ ਸੀ ਨੇ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ-2024 ਦੌਰਾਨ ਪ੍ਰਿੰਟ, ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ ’ਤੇ ਪ੍ਰਕਾਸ਼ਿਤ/ਪ੍ਰਸਾਰਿਤ ਪੇਡ ਨਿਊਜ਼ ’ਤੇ ਸਖ਼ਤ ਨਿਗਰਾਨੀ ਰੱਖੀ ਜਾਵੇਗੀ। ਅੱਜ ਇੱਥੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰਾਂ (ਡੀ.ਪੀ.ਆਰ.ਓਜ਼) ਨਾਲ ਸੂਬਾ ਪੱਧਰੀ ਵੀਡਿਓ ਕਾਨਫਰੰਸਿੰਗ ਰਾਹੀਂ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਚੋਣ ਅਫ਼ਸਰ ਨੇ ਕਿਹਾ ਕਿ ਕਮਿਸ਼ਨ ਨੇ ਇਸ਼ਤਿਹਾਰਾਂ, ਉਮੀਦਵਾਰਾਂ ਦੇ ਪ੍ਰਚਾਰ ਅਤੇ ਪੇਡ ਨਿਊਜ਼ ਦੇ ਮਾਮਲਿਆਂ ਦੀ ਨਿਗਰਾਨੀ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਮਕਸਦ ਲਈ ਜ਼ਿਲ੍ਹਾ ਪੱਧਰੀ ਮੀਡੀਆ ਸਰਟੀਫਿਕੇਸ਼ਨ ਅਤੇ ਮੋਨੀਟਰਿੰਗ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ ਅਤੇ ਡੀ.ਪੀ.ਆਰ.ਓਜ਼ ਇਹਨਾਂ ਕਮੇਟੀਆਂ ਦੇ ਨੋਡਲ ਅਫ਼ਸਰ ਹੋਣਗੇ।

ਸਿਬਿਨ ਸੀ ਨੇ ਜ਼ੋਰ ਦੇ ਕੇ ਕਿਹਾ ਕਿ ਇਨ੍ਹਾਂ ਕਮੇਟੀਆਂ ਨੂੰ ਨਿਊਜ਼ ਚੈਨਲਾਂ, ਸੋਸ਼ਲ ਮੀਡੀਆ ਪਲੇਟਫਾਰਮਾਂ ਦੇ ਨਾਲ-ਨਾਲ ਅਖ਼ਬਾਰਾਂ ਵਿੱਚ ਛਪਣ ਵਾਲੀ ਸਮੱਗਰੀ ’ਤੇ ਸਖ਼ਤ ਨਜ਼ਰ ਰੱਖਣ ਦੇ ਹੁਕਮ ਦਿੱਤੇ ਗਏ ਹਨ।

ਮੁੱਖ ਚੋਣ ਅਫ਼ਸਰ ਨੇ ਸਾਰੇ ਡੀ.ਪੀ.ਆਰ.ਓਜ਼ ਨੂੰ ਕਿਹਾ ਕਿ ਉਹ ਅਜਿਹੀਆਂ ਖ਼ਬਰਾਂ ਦੀ ਜਾਂਚ ਲਈ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਅਤੇ ਜੇਕਰ ਕੋਈ ਪੇਡ ਨਿਊਜ਼ ਸਾਹਮਣੇ ਆਉਂਦੀ ਹੈ ਤਾਂ ਉਸ ਦੀ ਰਿਪੋਰਟ ਸਬੰਧਤ ਰਿਟਰਨਿੰਗ ਅਫ਼ਸਰਾਂ (ਆਰ.ਓ.) ਨੂੰ ਦੇਣ। ਉਨ੍ਹਾਂ ਕਿਹਾ ਕਿ ਇਹ ਕਮੇਟੀ ਚੋਣਾਂ ਨਾਲ ਸਬੰਧਤ ਖ਼ਬਰਾਂ ਦੇ ਨਾਲ-ਨਾਲ ਪ੍ਰਿੰਟ, ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ ’ਤੇ ਦਿਖਾਏ ਜਾਣ ਵਾਲੇ ਇਸ਼ਤਿਹਾਰਾਂ ’ਤੇ ਨਜ਼ਰ ਰੱਖੇਗੀ। ਸਿਬਿਨ ਸੀ ਨੇ ਕਿਹਾ ਕਿ ਇਹ ਕਮੇਟੀ ਇਸ਼ਤਿਹਾਰਾਂ ਦੀ ਤਸਦੀਕ ਤੋਂ ਇਲਾਵਾ ਪ੍ਰਿੰਟ, ਸੋਸ਼ਲ ਅਤੇ ਇਲੈਕਟ੍ਰਾਨਿਕ ਮੀਡੀਆ ‘ਤੇ ਖ਼ਬਰਾਂ ਦੀ ਨਿਗਰਾਨੀ ਦੇ ਨਾਲ-ਨਾਲ ਚੋਣ ਲੜਨ ਵਾਲੇ ਉਮੀਦਵਾਰਾਂ ਦੀਆਂ ਚੋਣਾਂ ਨਾਲ ਸਬੰਧਤ ਸਾਰੀਆਂ ਖ਼ਬਰਾਂ ਦਾ ਰਿਕਾਰਡ ਰੱਖਣ ਲਈ ਜ਼ਿੰਮੇਵਾਰ ਹੋਵੇਗੀ।

Related post

ਸੁਖਬੀਰ ਬਾਦਲ ਨੇ ਕਾਂਗਰਸੀ ਤੇ ਆਪ ਵਰਕਰਾਂ ਨੂੰ ਸ਼੍ਰੋਮਣੀ ਅਕਾਲੀ ’ਚ ਸ਼ਾਮਲ ਕਰਵਾਇਆ

ਸੁਖਬੀਰ ਬਾਦਲ ਨੇ ਕਾਂਗਰਸੀ ਤੇ ਆਪ ਵਰਕਰਾਂ ਨੂੰ ਸ਼੍ਰੋਮਣੀ…

ਚੰਡੀਗੜ੍ਹ, 18 ਮਈ, ਨਿਰਮਲ : ਜਲੰਧਰ ਵਿਚ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਈ ਕਾਂਗਰਸੀ ਅਤੇ ਆਪ…
Sukhbir Badal News : ਪੰਜਾਬੀਓ ਦਿੱਲੀ ਵਾਲੀ ਪਾਰਟੀਆਂ ਤੋਂ ਸੁਚੇਤ ਰਹੋ : ਸੁਖਬੀਰ

Sukhbir Badal News : ਪੰਜਾਬੀਓ ਦਿੱਲੀ ਵਾਲੀ ਪਾਰਟੀਆਂ ਤੋਂ…

ਮੁਹਾਲੀ, 19 ਅਪ੍ਰੈਲ, ਨਿਰਮਲ : ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਬਿਨਾਂ ਨਾਂ ਲਏ ਭਾਜਪਾ ਅਤੇ ਹੋਰ…
ਵਿਜੇ ਸਾਂਪਲਾ ਵਲੋਂ ਸੁਖਬੀਰ ਬਾਦਲ ਨਾਲ ਗੁਪਤ ਮੁਲਾਕਾਤ

ਵਿਜੇ ਸਾਂਪਲਾ ਵਲੋਂ ਸੁਖਬੀਰ ਬਾਦਲ ਨਾਲ ਗੁਪਤ ਮੁਲਾਕਾਤ

ਅੰਮ੍ਰਿਤਸਰ, 19 ਅਪ੍ਰੈਲ, ਨਿਰਮਲ : ਭਾਜਪਾ ਵੱਲੋਂ ਹੁਸ਼ਿਆਰਪੁਰ ਤੋਂ ਟਿਕਟ ਨਾ ਦਿੱਤੇ ਜਾਣ ਤੋਂ ਨਾਰਾਜ਼ ਐਸਸੀ ਕਮਿਸ਼ਨ ਦੇ ਸਾਬਕਾ ਚੇਅਰਮੈਨ, ਸਾਬਕਾ…