ਅਕਾਲੀ ਦਲ ਸੰਯੁਕਤ-ਸ਼੍ਰੋਮਣੀ ਅਕਾਲੀ ਦਲ ਦਾ ਹੋਵੇਗਾ ਰਲੇਵਾਂ
ਅੰਮ੍ਰਿਤਸਰ, 5 ਮਾਰਚ, ਨਿਰਮਲ : ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਾਲੀ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਅੱਜ ਰਲੇਵਾਂ ਹੋਣ ਜਾ ਰਿਹਾ ਹੈ। ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਾਲੀ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਅਤੇ ਸ਼੍ਰੋਮਣੀ ਅਕਾਲੀ ਦਲ ਦਾ ਅੱਜ ਰਲੇਵਾਂ ਹੋਣ ਜਾ ਰਿਹਾ ਹੈ। ਸੁਖਦੇਵ ਸਿੰਘ ਢੀਂਡਸਾ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ’ਤੇ […]
By : Editor Editor
ਅੰਮ੍ਰਿਤਸਰ, 5 ਮਾਰਚ, ਨਿਰਮਲ : ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਾਲੀ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਅੱਜ ਰਲੇਵਾਂ ਹੋਣ ਜਾ ਰਿਹਾ ਹੈ।
ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਾਲੀ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਅਤੇ ਸ਼੍ਰੋਮਣੀ ਅਕਾਲੀ ਦਲ ਦਾ ਅੱਜ ਰਲੇਵਾਂ ਹੋਣ ਜਾ ਰਿਹਾ ਹੈ। ਸੁਖਦੇਵ ਸਿੰਘ ਢੀਂਡਸਾ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ’ਤੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨਾਲ ਪ੍ਰੈੱਸ ਕਾਨਫਰੰਸ ਕਰਨ ਜਾ ਰਹੇ ਹਨ, ਜੋ ਅੱਜ ਸ਼ਾਮ ਹੋਣ ਦੀ ਸੰਭਾਵਨਾ ਹੈ। ਜਿਸ ਵਿੱਚ ਉਹ ਦੋਵੇਂ ਪਾਰਟੀਆਂ ਦੇ ਰਲੇਵੇਂ ਦਾ ਜਨਤਕ ਐਲਾਨ ਕਰਨਗੇ।
ਪ੍ਰਾਪਤ ਜਾਣਕਾਰੀ ਅਨੁਸਾਰ ਢੀਂਡਸਾ ਨੂੰ ਮੁੜ ਅਕਾਲੀ ਦਲ ਵਿੱਚ ਸ਼ਾਮਲ ਹੋਣ ਲਈ ਪਾਰਟੀ ਦੀ ਜ਼ਿਲ੍ਹਾ ਇਕਾਈ ਦੇ ਆਗੂਆਂ ਤੋਂ ਮਨਜ਼ੂਰੀ ਮਿਲ ਗਈ ਹੈ। ਜਦੋਂ ਕਿ ਰਲੇਵੇਂ ਬਾਰੇ ਸਲਾਹ ਦੇਣ ਲਈ ਉਨ੍ਹਾਂ ਵੱਲੋਂ ਬਣਾਈ ਗਈ ਪੰਜ ਮੈਂਬਰੀ ਕਮੇਟੀ ਨੇ ਅਜੇ ਤੱਕ ਆਪਣੀ ਰਿਪੋਰਟ ਪੇਸ਼ ਨਹੀਂ ਕੀਤੀ ਹੈ। ਦੋਵਾਂ ਪਾਰਟੀਆਂ ਵਿਚਾਲੇ ਪਹਿਲਾਂ ਵੀ ਗੱਲਬਾਤ ਹੋਈ ਸੀ, ਪਰ ਉਹ ਅਕਾਲੀ ਦਲ ਅਤੇ ਭਾਜਪਾ ਨਾਲ ਮੁੜ ਗਠਜੋੜ ਦੀ ਸੰਭਾਵਨਾ ਦਾ ਹਿੱਸਾ ਸੀ।
ਸੁਖਦੇਵ ਸਿੰਘ ਢੀਂਡਸਾ ਦਾ ਪੁੱਤਰ ਪਰਿਮਦਰ ਸਿੰਘ ਪਿਛਲੀ ਅਕਾਲੀ-ਭਾਜਪਾ ਸਰਕਾਰ ਵਿੱਚ 2012-2017 ਵਿੱਚ ਵਿੱਤ ਮੰਤਰੀ ਸੀ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅਕਾਲੀ ਦਲ ਜਲਦ ਹੀ ਪਰਮਿੰਦਰ ਢੀਂਡਸਾ ਨੂੰ ਸੰਗਰੂਰ ਲੋਕ ਸਭਾ ਸੀਟ ਤੋਂ ਆਪਣਾ ਉਮੀਦਵਾਰ ਐਲਾਨ ਸਕਦਾ ਹੈ। ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵੀ ਇਸ ’ਤੇ ਵਿਚਾਰ ਕਰ ਰਹੀ ਹੈ ਅਤੇ ਰਲੇਵੇਂ ਤੋਂ ਬਾਅਦ ਭਾਜਪਾ ਨਾਲ ਗਠਜੋੜ ਦੀ ਦਿਸ਼ਾ ਸਪੱਸ਼ਟ ਹੋਣ ’ਤੇ ਇਸ ਦਾ ਐਲਾਨ ਕਰ ਸਕਦੀ ਹੈ।
ਦੋਵਾਂ ਪਾਰਟੀਆਂ ਦੇ ਰਲੇਵੇਂ ਨੂੰ ਲੈ ਕੇ ਪਿਛਲੇ ਸਾਲ 24 ਦਸੰਬਰ ਤੋਂ ਗੱਲਬਾਤ ਚੱਲ ਰਹੀ ਹੈ। ਤਦ ਸੁਖਬੀਰ ਬਾਦਲ ਨੇ ਜਨਤਕ ਹੋ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਹਮਣੇ ਅਪਣੀ ਪਾਰਟੀ ਦੇ ਨੇਤਾਵਾਂ ਦੇ ਸਾਰੇ ਕਥਿਤ ਗਲਤ ਕੰਮਾਂ ਲਈ ਮੁਆਫ਼ੀ ਮੰਗੀ ਸੀ। ਜਿਸ ਤੋਂ ਬਾਅਦ ਢੀਂਡਸਾ ਨੇ ਅਪਣੀ ਪਾਰਟੀ ਦੇ ਨੇਤਾਵਾਂ ਨਾਲ ਗੱਲਬਾਤ ਕਰਨ ਦੀ ਗੱਲ ਕਹੀ ਸੀ। 5 ਮੈਂਬਰੀ ਕਮੇਟੀ ਦਾ ਵੀ ਗਠਨ ਕੀਤਾ ਸੀ ਜਿਸ ਨੇ ਰਲੇਵੇਂ ’ਤੇ ਰਿਪੋਰਟ ਤਿਆਰ ਕਰਕੇ ਸੌਂਪਣੀ ਸੀ।
ਇਹ ਖ਼ਬਰ ਵੀ ਪੜ੍ਹੋ
ਟਰੱਕ ਯੂਨੀਅਨਾਂ ਨੇ ਇੱਕ ਵਾਰ ਮੁੜ ਤੋਂ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਅੱਜ ਟਰੱਕ ਯੂਨੀਅਨਾਂ ਨੇ ਸੰਗਰੂਰ ਵਿਚ ਸੀਐਮ ਭਗਵੰਤ ਮਾਨ ਦਾ ਘਰ ਘੇਰਨ ਦੀ ਤਿਆਰੀ ਕਰ ਲਈ ਹੈ। ਦੂਜੇ ਪਾਸੇ 7 ਮਾਰਚ ਨੂੰ ਲੁਧਿਆਣਾ ਦੇ ਕੋਲ ਲਾਡੋਵਾਲ ਟੋਲ ਪਲਾਜ਼ਾ ਨੂੰ ਬਲੌਕ ਕੀਤਾ ਜਾਵੇਗਾ। ਭੜਕੀ ਕਿਸਾਨ ਯੂਨੀਅਨਾਂ ਦਾ ਇਲਜ਼ਾਮ ਹੈ ਕਿ ਰਾਜ ਸਰਕਾਰ ਉਨ੍ਹਾਂ ਦੀ ਮੰਗਾਂ ਨੂੰ ਲੈ ਕੇ ਗੰਭੀਰ ਨਹੀਂ ਹੈ।
ਟਰੱਕ ਯੂਨੀਅਨ ਦੇ ਆਗੂ ਹੈਪੀ ਸੰਧੂ ਦਾ ਕਹਿਣਾ ਹੈ ਕਿ ਟਰੱਕ ਯੂਨੀਅਨ ਪਿਛਲੇ 10 ਸਾਲਾਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੀ ਹੈ। ਇਸ ਸਮੇਂ ਦੌਰਾਨ ਸਰਕਾਰਾਂ ਆਈਆਂ ਅਤੇ ਗਈਆਂ, ਪਰ ਉਨ੍ਹਾਂ ਨੂੰ ਭਰੋਸੇ ਤੋਂ ਬਿਨਾਂ ਕੁਝ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸੂਚੀ ਵਿੱਚ 8 ਮੰਗਾਂ ਹਨ। ਉਨ੍ਹਾਂ ਦੀ ਸਭ ਤੋਂ ਅਹਿਮ ਮੰਗ ਹੈ ਕਿ ਬਾਹਰਲੇ ਰਾਜਾਂ ਦੇ ਟਰੱਕਾਂ ਨੂੰ ਲੋਕਲ ਕੰਮ ਨਾ ਦਿੱਤਾ ਜਾਵੇ। ਇਸ ਨਾਲ ਸਰਕਾਰ ਦੇ ਨਾਲ-ਨਾਲ ਟਰੱਕ ਮਾਲਕਾਂ ਨੂੰ ਵੀ ਫਾਇਦਾ ਹੋਵੇਗਾ।
ਟਰੱਕ ਯੂਨੀਅਨ ਦੇ ਅਧਿਕਾਰੀਆਂ ਨੇ ਦੱਸਿਆ ਕਿ ਟਰੱਕ ਯੂਨੀਅਨ ਨੂੰ ਕਰੋਨਾ ਸਮੇਂ ਦੌਰਾਨ ਕੁਝ ਟੈਕਸਾਂ ਤੋਂ ਛੋਟ ਦਿੱਤੀ ਗਈ ਸੀ। ਮੰਗ ਹੈ ਕਿ ਇਨ੍ਹਾਂ ਟੈਕਸ ਛੋਟਾਂ ਨੂੰ ਰੈਗੂਲਰ ਕੀਤਾ ਜਾਵੇ। ਇੱਕ ਸਾਲ ਦਾ ਟੈਕਸ ਪਹਿਲਾਂ ਹੀ ਲੈਣਾ ਚਾਹੀਦਾ ਹੈ। ਦੂਜੇ ਰਾਜਾਂ ਵਾਂਗ ਓਵਰਲੋਡ ਟਰੱਕਾਂ ਤੋਂ 10 ਗੁਣਾ ਟੈਕਸ ਵਸੂਲਿਆ ਜਾਵੇ।
ਟਰੱਕ ਯੂਨੀਅਨ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਇਹ ਮੰਗਾਂ ਮੰਨ ਲੈਂਦੀ ਹੈ ਤਾਂ ਇਸ ਦਾ ਸਰਕਾਰ ਨੂੰ ਫਾਇਦਾ ਹੋਵੇਗਾ। ਟਰੱਕ ਮਾਲਕਾਂ ਨੂੰ ਫਾਇਦਾ ਹੋਵੇਗਾ ਅਤੇ ਆਉਣ ਵਾਲੇ ਸਾਲ ’ਚ 30 ਹਜ਼ਾਰ ਨਵੀਂ ਗੱਡੀਆਂ ਖਰੀਦੀਆਂ ਜਾਣਗੀਆਂ। ਜਿਸ ਦਾ ਟੈਕਸ ਸਿੱਧਾ ਸਰਕਾਰ ਦੇ ਖਾਤੇ ਵਿੱਚ ਜਾਵੇਗਾ, ਜੋ ਕਿ ਲਗਭਗ 1500 ਕਰੋੜ ਰੁਪਏ ਹੋਵੇਗਾ।
ਟਰੱਕ ਯੂਨੀਅਨ ਨੇ ਕਿਹਾ ਕਿ ਅੱਜ ਦੁਪਹਿਰ 12 ਵਜੇ ਸੰਗਰੂਰ ਵਿੱਚ ਸੀਐਮ ਭਗਵੰਤ ਮਾਨ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ। ਜੇਕਰ ਸਰਕਾਰ ਨੇ ਫਿਰ ਵੀ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ 7 ਮਾਰਚ ਨੂੰ ਲੁਧਿਆਣਾ ਨੇੜੇ ਲਾਡੋਵਾਲ ਟੋਲ ਪਲਾਜ਼ਾ ਵੀ ਬੰਦ ਕੀਤਾ ਜਾਵੇਗਾ। ਆਉਣ-ਜਾਣ ਵਾਲੀਆਂ ਦੋਵੇਂ ਸੜਕਾਂ ਨੂੰ ਬੰਦ ਕੀਤਾ ਜਾਵੇਗਾ। ਆਮ ਲੋਕਾਂ ਨੂੰ ਹੋਣ ਵਾਲੀਆਂ ਮੁਸ਼ਕਲਾਂ ਲਈ ਸਰਕਾਰ ਜ਼ਿੰਮੇਵਾਰ ਹੋਵੇਗੀ।