Begin typing your search above and press return to search.

ਅਕਾਲੀ ਦਲ ਨੇ ਹਰਜਿੰਦਰ ਕੌਰ ਨੂੰ ਕੱਢਣ ਦਾ ਫੈਸਲਾ ਵਾਪਸ ਲਿਆ

ਚੰਡੀਗੜ੍ਹ, 16 ਮਈ, ਨਿਰਮਲ : ਸ਼੍ਰੋਮਣੀ ਅਕਾਲੀ ਦਲ ਨੇ ਸੀਨੀਅਰ ਪਾਰਟੀ ਆਗੂ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਬੀਬੀ ਹਰਜਿੰਦਰ ਕੌਰ ਨੂੰ ਪਾਰਟੀ ਵਿਚੋਂ ਕੱਢਣ ਦਾ ਫੈਸਲਾ ਤੁਰੰਤ ਵਾਪਸ ਲੈ ਲਿਆ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਪਾਰਟੀ ਦੇ ਜਨਰਲ ਸਕੱਤਰ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਕੇਸ ਦੇ ਸਾਰੇ ਤੱਥਾਂ ਦੀ ਪੜਚੋਲ ਕਰਨ ਤੋਂ […]

ਅਕਾਲੀ ਦਲ ਨੇ ਹਰਜਿੰਦਰ ਕੌਰ ਨੂੰ ਕੱਢਣ ਦਾ ਫੈਸਲਾ ਵਾਪਸ ਲਿਆ
X

Editor EditorBy : Editor Editor

  |  16 May 2024 5:06 AM IST

  • whatsapp
  • Telegram


ਚੰਡੀਗੜ੍ਹ, 16 ਮਈ, ਨਿਰਮਲ : ਸ਼੍ਰੋਮਣੀ ਅਕਾਲੀ ਦਲ ਨੇ ਸੀਨੀਅਰ ਪਾਰਟੀ ਆਗੂ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਬੀਬੀ ਹਰਜਿੰਦਰ ਕੌਰ ਨੂੰ ਪਾਰਟੀ ਵਿਚੋਂ ਕੱਢਣ ਦਾ ਫੈਸਲਾ ਤੁਰੰਤ ਵਾਪਸ ਲੈ ਲਿਆ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਪਾਰਟੀ ਦੇ ਜਨਰਲ ਸਕੱਤਰ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਕੇਸ ਦੇ ਸਾਰੇ ਤੱਥਾਂ ਦੀ ਪੜਚੋਲ ਕਰਨ ਤੋਂ ਬਾਅਦ ਇਹ ਸਾਹਮਣੇ ਆਇਆ ਹੈ ਕਿ ਬੀਬੀ ਹਰਜਿੰਦਰ ਕੌਰ ਸਵੇਰ ਦੀ ਸੈਰ ਵੇਲੇ ਭਾਜਪਾ ਦੇ ਉਮੀਦਵਾਰ ਨੂੰ ਮਿਲ ਗਏ ਸੀ।

ਸਾਰੇ ਮਾਮਲੇ ਦੀ ਘੋਖ ਤੋਂ ਬਾਅਦ ਇਹ ਵੀ ਸਾਹਮਣੇ ਆਇਆ ਕਿ ਬੀਬੀ ਹਰਜਿੰਦਰ ਕੌਰ ਨੇ ਭਾਜਪਾ ਲਈ ਕੋਈ ਪ੍ਰਚਾਰ ਨਹੀਂ ਕੀਤਾ ਤੇ ਨਾ ਹੀ ਭਾਜਪਾ ਦੀ ਕਿਸੇ ਸਟੇਜ ’ਤੇ ਗਏ।

ਇਸ ਲਈ ਫੈਸਲਾ ਕੀਤਾ ਗਿਆ ਕਿ ਪਾਰਟੀ ਦੇ ਪਹਿਲਾਂ ਲਏ ਫੈਸਲੇ ਦੀ ਮੁੜ ਸਮੀਖਿਆ ਕੀਤੀ ਜਾਵੇ ਅਤੇ ਬੀਬੀ ਹਰਜਿੰਦਰ ਕੌਰ ਦੀ ਬਰਖ਼ਾਸਤਗੀ ਦਾ ਫੈਸਲਾ ਵਾਪਸ ਲਿਆ ਜਾਵੇ।

ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਪਾਰਟੀ ਦੀ ਕਾਰਵਾਈ ਮਗਰੋਂ ਬੀਬੀ ਹਰਜਿੰਦਰ ਕੌਰ ਵੱਡੀ ਗਿਣਤੀ ਵਿਚ ਲੋਕਾਂ ਨੂੰ ਨਾਲ ਲੈ ਕੇ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਨੂੰ ਮਿਲੇ ਅਤੇ ਲੋਕਾਂ ਨੇ ਬੀਬੀ ਜੀ ਵੱਲੋਂ ਪਾਰਟੀ ਦੇ ਨਾਲ-ਨਾਲ ਕੌਮ ਦੀ ਕੀਤੀ ਜਾ ਰਹੀ ਸੇਵਾ ਤੋਂ ਜਾਣੂ ਕਰਵਾਇਆ। ਪਾਰਟੀ ਦੇ ਧਿਆਨ ਵਿਚ ਲਿਆਂਦਾ ਗਿਆ ਕਿ ਬੀਬੀ ਜੀ ਨੇ ਕਿਸਾਨ ਮੋਰਚੇ ਦੇ ਨਾਲ-ਨਾਲ ਬੰਦੀ ਸਿੰਘਾਂ ਦੀ ਰਿਹਾਈ ਦੀ ਮੁਹਿੰਮ ਵਿਚ ਵੀ ਭਾਗ ਲਿਆ ਤੇ ਆਪਣੀ ਸਮਾਜ ਸੇਵਾ, ਧਾਰਮਿਕ ਸੇਵਾ ਤੇ ਸਿਆਸੀ ਗਤੀਵਿਧੀਆਂ ਨਾਲ ਚੰਡੀਗੜ੍ਹ ਵਿਚ ਅਕਾਲੀ ਦਲ ਦਾ ਨਾਂ ਬਣਾਇਆ। ਬੀਬੀ ਜੀ ਨੇ ਵੀ ਇਹ ਸਪਸ਼ਟ ਕੀਤਾ ਕਿ ਉਹ ਅਕਾਲੀ ਸਨ ਅਤੇ ਹਮੇਸ਼ਾ ਰਹਿਣਗੇ ਤੇ ਹਮੇਸ਼ਾ ਅਕਾਲੀ ਸਿਧਾਂਤ ਉਹਨਾਂ ਦਾ ਮਾਰਗ ਦਰਸ਼ਨ ਕਰਦੇ ਰਹਿਣਗੇ।

ਭੂੰਦੜ ਨੇ ਕਿਹਾ ਕਿ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੂੰ ਸਾਰੇ ਮਾਮਲੇ ਤੋਂ ਜਾਣੂ ਕਰਵਾਇਆ ਗਿਆ ਤੇ ਇਹ ਵੀ ਦੱਸਿਆ ਗਿਆ ਕਿ ਬੀਬੀ ਜੀ ਨੇ ਪੰਥਕ ਕਦਰਾਂ ਕੀਮਤਾਂ ਅਨੁਸਾਰ ਹੀ ਜੀਵਨ ਜੀਵਿਆ ਹੈ। ਬੀਬੀ ਜੀ ਦਾ ਸਮਾਜ ਸੇਵਾ ਵਿਚ ਵੀ ਵੱਡਾ ਰਿਕਾਰਡ ਹੈ ਤੇ ਉਹਨਾਂ ਦਾ ਪੰਥਕ ਕਦਰਾਂ ਕੀਮਤਾਂ ਨੂੰ ਦੁਨੀਆ ਭਰ ਵਿਚ ਪ੍ਰਚਾਰਨ ਵਿਚ ਵੀ ਵੱਡਾ ਨਾਂ ਹੈ। ਉਹ ਹਮੇਸ਼ਾ ਨਿਮਰਤਾ ਤੇ ਸਾਦਗੀ ਨਾਲ ਉਚਾ ਸੁੱਚਾ ਜੀਵਨ ਬਤੀਤ ਕਰਦੇ ਹਨ। ਉਹਨਾਂ ਕਿਹਾ ਕਿ ਇਸ ਅਨੁਸਾਰ ਹੀ ਬੀਬੀ ਹਰਜਿੰਦਰ ਕੌਰ ਨੂੰ ਪਾਰਟੀ ਵਿਚ ਮੁੜ ਬਹਾਲ ਕੀਤਾ ਗਿਆ।

ਇਹ ਖ਼ਬਰ ਵੀ ਪੜ੍ਹੋ

ਕੇਂਦਰੀ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਹੁਣ ਪੰਜਾਬ ਦੇ ਨੰਗਲ ਵਿੱਚ ਵਿਸ਼ਵ ਹਿੰਦੂ ਪ੍ਰੀਸ਼ਦ (ਵੀਐਚਪੀ) ਦੇ ਆਗੂ ਵਿਕਾਸ ਪ੍ਰਭਾਕਰ ਉਰਫ਼ ਵਿਕਾਸ ਬੱਗਾ ਦੇ ਕਤਲ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਕੱਲ੍ਹ ਐਨਆਈਏ ਨੇ ਦਿੱਲੀ ਵਿੱਚ ਇਸ ਕਤਲ ਸਬੰਧੀ ਇੱਕ ਵੱਖਰੀ ਐਫਆਈਆਰ ਦਰਜ ਕੀਤੀ ਹੈ।

ਮੰਨਿਆ ਜਾ ਰਿਹਾ ਹੈ ਕਿ ਜਲਦੀ ਹੀ ਐਨਆਈਏ ਦੀ ਟੀਮ ਪੰਜਾਬ ਪੁਲਿਸ ਵੱਲੋਂ ਪ੍ਰਭਾਕਰ ਕਤਲ ਕਾਂਡ ’ਚ ਗ੍ਰਿਫਤਾਰ ਕੀਤੇ ਗਏ ਦੋ ਦੋਸ਼ੀਆਂ ਨੂੰ ਪੁੱਛਗਿੱਛ ਲਈ ਰਿਮਾਂਡ ’ਤੇ ਲੈ ਜਾਵੇਗੀ। ਪੰਜਾਬ ਪੁਲਿਸ ਨੇ ਦਾਅਵਾ ਕੀਤਾ ਸੀ ਕਿ ਫੜੇ ਗਏ ਮੁਲਜ਼ਮਾਂ ਦੇ ਪਾਕਿਸਤਾਨ ਨਾਲ ਸਬੰਧ ਸਨ ਅਤੇ ਕਤਲ ਵੀ ਪਾਕਿਸਤਾਨ ਦੇ ਇਸ਼ਾਰੇ ’ਤੇ ਕੀਤਾ ਗਿਆ ਸੀ।

ਦੱਸ ਦੇਈਏ ਕਿ ਵਿਕਾਸ ਪ੍ਰਭਾਕਰ ਉਰਫ ਵਿਕਾਸ ਬੱਗਾ ਦੇ ਕਤਲ ਤੋਂ 2 ਦਿਨ ਬਾਅਦ ਪੁਲਸ ਨੇ ਇਸ ਮਾਮਲੇ ’ਚ ਦੋ ਦੋਸ਼ੀਆਂ ਮਨਦੀਪ ਕੁਮਾਰ ਉਰਫ ਮੰਗੀ ਅਤੇ ਸੁਰਿੰਦਰ ਕੁਮਾਰ ਉਰਫ ਰਿੱਕਾ ਨੂੰ ਗ੍ਰਿਫਤਾਰ ਕੀਤਾ ਸੀ। ਪੁਲਸ ਦੀ ਮੁੱਢਲੀ ਪੁੱਛਗਿੱਛ ਦੌਰਾਨ ਉਸ ਨੇ ਖੁਲਾਸਾ ਕੀਤਾ ਕਿ ਪ੍ਰਭਾਕਰ ਦੀ ਹੱਤਿਆ ਦੇ ਹੁਕਮ ਪਾਕਿਸਤਾਨ ਸਥਿਤ ਉਸ ਦੇ ਬੌਸ ਨੇ ਦਿੱਤੇ ਸਨ। ਪਰ ਉਸ ਨੂੰ ਕਤਲ ਲਈ ਪੁਰਤਗਾਲ ਤੋਂ ਫੰਡ ਦਿੱਤਾ ਗਿਆ ਸੀ।

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦਾਅਵਾ ਕੀਤਾ ਸੀ ਕਿ ਦੋਵੇਂ ਮੁਲਜ਼ਮ ਆਈਐਸਆਈ ਦੇ ਇਸ਼ਾਰੇ ’ਤੇ ਲੰਮੇ ਸਮੇਂ ਤੋਂ ਪੰਜਾਬ ਵਿੱਚ ਕੰਮ ਕਰ ਰਹੇ ਸਨ। ਉਸ ਨੂੰ ਪੰਜਾਬ ਪੁਲਿਸ ਦੀ ਏਜੰਸੀ ਸਟੇਟ ਸਪੈਸ਼ਲ ਆਪਰੇਟਿੰਗ ਸੈੱਲ ਮੋਹਾਲੀ ਨੇ ਗ੍ਰਿਫਤਾਰ ਕੀਤਾ ਸੀ।

ਦੱਸ ਦੇਈਏ ਕਿ 13 ਅਪ੍ਰੈਲ ਦੀ ਸ਼ਾਮ ਨੂੰ ਵੀਐਚਪੀ ਨੰਗਲ ਮੰਡਲ ਦੇ ਪ੍ਰਧਾਨ ਵਿਕਾਸ ਪ੍ਰਭਾਕਰ ਉਰਫ਼ ਵਿਕਾਸ ਬੱਗਾ ਦੀ ਰੂਪਨਗਰ ਦੇ ਰੇਲਵੇ ਰੋਡ ਨੰਗਲ ’ਤੇ ਸਥਿਤ ਉਨ੍ਹਾਂ ਦੀ ਦੁਕਾਨ ’ਤੇ ਦੋ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ। ਇੱਕ ਹਮਲਾਵਰ ਨੇ ਹੈਲਮੇਟ ਪਾਇਆ ਹੋਇਆ ਸੀ ਅਤੇ ਦੂਜੇ ਨੇ ਮਫਲਰ ਨਾਲ ਮੂੰਹ ਢੱਕਿਆ ਹੋਇਆ ਸੀ। ਪੁਲਿਸ ਨੇ ਕਤਲ ਵਿੱਚ ਵਰਤੇ ਗਏ .32 ਬੋਰ ਦੇ ਦੋ ਪਿਸਤੌਲ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਪੁਲਿਸ ਨੇ ਮੁਲਜ਼ਮਾਂ ਕੋਲੋਂ ਕਰੀਬ 16 ਜਿੰਦਾ ਕਾਰਤੂਸ ਅਤੇ ਇੱਕ ਖਾਲੀ ਕਾਰਤੂਸ ਵੀ ਬਰਾਮਦ ਕੀਤਾ ਹੈ।

ਦੋਵੇਂ ਨਿਸ਼ਾਨੇਬਾਜ਼ ਐਨਕ੍ਰਿਪਟਡ ਐਪਸ ਦੇ ਜ਼ਰੀਏ ਵਿਦੇਸ਼ੀ-ਅਧਾਰਤ ਹੈਂਡਲਰਾਂ ਦੇ ਸੰਪਰਕ ਵਿੱਚ ਸਨ। ਇਸ ਕਤਲ ਨੂੰ ਅੰਜਾਮ ਦੇਣ ਲਈ ਫੰਡ ਅਤੇ ਹਥਿਆਰਾਂ ਦਾ ਪ੍ਰਬੰਧ ਕਰਨ ਤੋਂ ਇਲਾਵਾ ਨਿਸ਼ਾਨਾ ਬਣਾਏ ਜਾਣ ਵਾਲੇ ਵਿਅਕਤੀ ਦੀ ਲੋਕੇਸ਼ਨ ਅਤੇ ਫੋਟੋ ਵੀ ਉਨ੍ਹਾਂ ਨਾਲ ਸਾਂਝੀ ਕੀਤੀ ਗਈ ਸੀ। ਜਿਸ ਤੋਂ ਬਾਅਦ ਦੋਸ਼ੀ ਨੇ ਵਾਰਦਾਤ ਨੂੰ ਅੰਜਾਮ ਦਿੱਤਾ।

Next Story
ਤਾਜ਼ਾ ਖਬਰਾਂ
Share it