Punjab Lok Sabha Election 2024: ਪਰਮਿੰਦਰ ਸਿੰਘ ਢੀਂਡਸਾ ਨੂੰ ਟਿਕਟ ਨਾ ਮਿਲਣ 'ਤੇ ਨਰਾਜ਼ ਹੋਏ ਅਕਾਲੀ ਆਗੂ! ਸੁਖਬੀਰ ਸਿੰਘ ਬਾਦਲ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ (18 ਅਪ੍ਰੈਲ), ਰਜਨੀਸ਼ ਕੌਰ : ਪੰਜਾਬ ਦੀਆਂ 13 ਲੋਕ ਸਭਾ ਸੀਟਾਂ (13 Lok Sabha seats of Punjab) ਉੱਤੇ ਸੱਤਵੇ ਤੇ ਆਖਰੀ ਪੜਾਅ ਵਿੱਚ ਵੋਟ ਹੋਵੇਗੀ। ਪੰਜਾਬ ਵਿੱਚ ਲੋਕ ਸਭਾ ਚੋਣਾਂ (Punjab Lok Sabha Election) ਤੋਂ ਪਹਿਲਾਂ ਸਿਆਸੀ ਰੱਸਾਕਸ਼ੀ ਤੇਜ਼ ਹੋ ਗਈ ਹੈ। ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੇ ਹਾਲ ਹੀ ਵਿੱਚ ਆਪਣੇ ਉਮੀਦਵਾਰਾਂ […]
By : Editor Editor
ਚੰਡੀਗੜ੍ਹ (18 ਅਪ੍ਰੈਲ), ਰਜਨੀਸ਼ ਕੌਰ : ਪੰਜਾਬ ਦੀਆਂ 13 ਲੋਕ ਸਭਾ ਸੀਟਾਂ (13 Lok Sabha seats of Punjab) ਉੱਤੇ ਸੱਤਵੇ ਤੇ ਆਖਰੀ ਪੜਾਅ ਵਿੱਚ ਵੋਟ ਹੋਵੇਗੀ। ਪੰਜਾਬ ਵਿੱਚ ਲੋਕ ਸਭਾ ਚੋਣਾਂ (Punjab Lok Sabha Election) ਤੋਂ ਪਹਿਲਾਂ ਸਿਆਸੀ ਰੱਸਾਕਸ਼ੀ ਤੇਜ਼ ਹੋ ਗਈ ਹੈ। ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੇ ਹਾਲ ਹੀ ਵਿੱਚ ਆਪਣੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ। ਇਸ ਵਾਰ ਅਕਾਲੀ ਦਲ ਨੇ ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੂੰ ਟਿਕਟ ਨਹੀਂ ਦਿੱਤੀ ਹੈ। ਜਿਸ ਨੂੰ ਲੈ ਕੇ ਪਾਰਟੀ ਦੇ ਕੁੱਝ ਆਗੂਆਂ ਨੇ ਬੁੱਧਵਾਰ (17 ਅਪ੍ਰੈਲ) ਨੂੰ ਆਪਣੀ ਨਾਰਾਜ਼ਗੀ ਪ੍ਰਗਟਾਈ ਹੈ।
ਮੰਤਰੀ ਢੀਂਡਸਾ ਦੇ ਘਰ ਹੋਈ ਸੀ ਮੀਟਿੰਗ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਨੇ ਬੁੱਧਵਾਰ ਨੂੰ ਇੱਕ ਬੈਠਕ ਕੀਤੀ, ਜਿਸ ਵਿੱਚ ਉਨ੍ਹਾਂ ਪਾਰਟੀ ਦੇ ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੂੰ ਟਿਕਟ ਨਾ ਮਿਲਣ 'ਤੇ ਨਾਰਾਜ਼ਗੀ ਪ੍ਰਗਟਾਈ। ਮੀਡੀਆ ਵਿੱਚ ਛਪੀਆਂ ਖਬਰਾਂ ਅਨੁਸਾਰ ਸਾਬਕਾ ਮੰਤਰੀ ਢੀਂਡਸਾ ਦੇ ਗ੍ਰਹਿ ਵਿੱਚ ਹੋਈ ਇਸ ਮੀਟਿੰਗ ਵਿੱਚ ਕਈ ਆਗੂਆਂ ਦਾ ਇਹ ਵੀ ਵਿਚਾਰ ਸੀ ਕਿ ਪਾਰਟੀ ਨੇ ਉਨ੍ਹਾਂ ਦੀ ਥਾਂ ਜਿਸ ਉਮੀਦਵਾਰ ਨੂੰ ਟਿਕਟ ਦਿੱਤੀ ਹੈ, ਲੋਕ ਸਭਾ ਚੋਣਾਂ ਵਿੱਚ ਉਸ ਦਾ ਸਮਰਥਨ ਨਹੀਂ ਕਰਨਾ ਚਾਹੀਦਾ।
ਢੀਂਡਸਾ ਦੀ ਥਾਂ ਇਨ੍ਹਾਂ ਨੂੰ ਬਣਾਇਆ ਉਮੀਦਵਾਰ
ਹਾਲ ਹੀ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਵਿੱਚੋਂ 7 ਸੀਟਾਂ ਦੇ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ। ਅਕਾਲੀ ਦਲ ਨੇ ਸੰਗਰੂਰ ਲੋਕ ਸਭਾ ਸੀਟ ਤੋਂ ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਦੀ ਟਿਕਟ ਰੱਦ ਕਰਕੇ ਉਨ੍ਹਾਂ ਦੀ ਥਾਂ ਇਕਬਾਲ ਸਿੰਘ ਝੂੰਦਾਂ ਨੂੰ ਉਮੀਦਵਾਰ ਬਣਾਇਆ ਹੈ।
ਦੱਸਣਯੋਗ ਹੈ ਕਿ ਇਕਬਾਲ ਸਿੰਘ ਝੂੰਦਾਂ ਪਹਿਲਾਂ ਵੀ ਵਿਧਾਇਕ ਰਹਿ ਚੁੱਕੇ ਹਨ। ਪਾਰਟੀ ਦੇ ਇਸ ਫੈਸਲੇ 'ਤੇ ਅਕਾਲੀ ਦਲ ਦੇ ਕਈ ਆਗੂਆਂ 'ਚ ਅਸੰਤੁਸ਼ਟੀ ਹੈ। ਢੀਂਡਸਾ ਦੇ ਘਰ ਹੋਈ ਮੀਟਿੰਗ ਦੀ ਸੂਚਨਾ ਮਿਲਦਿਆਂ ਹੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਬੁੱਧਵਾਰ ਦੇਰ ਸ਼ਾਮ ਢੀਂਡਸਾ ਦੇ ਘਰ ਉਨ੍ਹਾਂ ਦੇ ਪਰਿਵਾਰ ਨੂੰ ਮਿਲਣ ਪੁੱਜੇ।
ਸੁਖਬੀਰ ਬਾਦਲ ਨੇ ਕੀਤੀ ਢੀਂਡਸਾ ਦੇ ਪਰਿਵਾਰ ਨਾਲ ਮੁਲਾਕਾਤ
ਇਸ ਦੌਰਾਨ ਸੁਖਬੀਰ ਸਿੰਘ ਬਾਦਲ ਕਰੀਬ 15 ਤੋਂ 20 ਮਿੰਟ ਪਰਮਿੰਦਰ ਸਿੰਘ ਢੀਂਡਸਾ ਦੀ ਰਿਹਾਇਸ਼ 'ਤੇ ਰੁਕੇ। ਇਸ ਤੋਂ ਪਹਿਲਾਂ ਢੀਂਡਸਾ ਦੇ ਘਰ ਵਿੱਚ ਹੋਈ ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਕਈ ਸੀਨੀਅਰ ਆਗੂਆਂ ਨੇ ਸ਼ਿਰਕਤ ਕੀਤੀ, ਜਿਨ੍ਹਾਂ ਵਿੱਚ ਸਾਬਕਾ ਮੰਤਰੀ ਬਲਦੇਵ ਸਿੰਘ ਮਾਨ, ਸਰਵਣ ਸਿੰਘ ਫਿਲੌਰ, ਸੇਵਾਮੁਕਤ ਜਸਟਿਸ ਨਿਰਮਲ ਸਿੰਘ ਅਤੇ ਸਾਬਕਾ ਵਿਧਾਇਕ ਗਗਨਜੀਤ ਸਿੰਘ ਬਰਨਾਲਾ ਸ਼ਾਮਲ ਸਨ।
ਦੱਸ ਦੇਈਏ ਕਿ ਪਰਮਿੰਦਰ ਸਿੰਘ ਢੀਂਡਸਾ ਦੇ ਪਰਿਵਾਰ ਦੀ ਪੰਜਾਬ ਦੀ ਸਿਆਸਤ 'ਤੇ ਚੰਗੀ ਪਕੜ ਮੰਨੀ ਜਾਂਦੀ ਹੈ। ਸੰਗਰੂਰ ਲੋਕ ਸਭਾ ਤੋਂ ਟਿਕਟ ਦੇ ਦਾਅਵੇਦਾਰਾਂ ਵਿੱਚੋਂ ਪਰਮਿੰਦਰ ਸਿੰਘ ਢੀਂਡਸਾ ਸਭ ਤੋਂ ਮਜ਼ਬੂਤ ਉਮੀਦਵਾਰਾਂ ਵਿੱਚੋਂ ਇੱਕ ਸਨ। ਦੱਸਣਯੋਗ ਹੈ ਕਿ ਢੀਂਡਸਾ ਪਿਛਲੀ ਸਰਕਾਰ ਵਿੱਚ ਵਿੱਤ ਮੰਤਰੀ ਵੀ ਰਹਿ ਚੁੱਕੇ ਹਨ। ਢੀਂਡਸਾ ਦੀ ਟਿਕਟ ਤੋਂ ਇਨਕਾਰ ਕੀਤੇ ਜਾਣ ਕਾਰਨ ਉਨ੍ਹਾਂ ਦੇ ਸਮਰਥਕਾਂ ਅਤੇ ਕਈ ਸੀਨੀਅਰ ਆਗੂਆਂ ਵਿੱਚ ਅਸੰਤੋਸ਼ ਵੇਖਿਆ ਜਾ ਰਿਹਾ ਹੈ।