Begin typing your search above and press return to search.

ਹੁਣ ਲੋਕਾਂ ਨੂੰ ਹੋਰ ਮੂਰਖ਼ ਨਹੀਂ ਬਣਾ ਸਕਣਗੇ ਅਕਾਲੀ : ਸੀਐਮ ਮਾਨ

ਖਟਕੜ ਕਲਾਂ, 28 ਸਤੰਬਰ : ਸ਼ਹੀਦ ਭਗਤ ਸਿੰਘ ਦੇ 116ਵੇਂ ਜਨਮ ਦਿਹਾੜੇ ਮੌਕੇ ਖਟਕੜ ਕਲਾਂ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ, ਜਿਸ ਵਿਚ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਕਈ ਕੈਬਨਿਟ ਮੰਤਰੀਆਂ ਨੇ ਸ਼ਿਰਕਤ ਕੀਤੀ ਅਤੇ ਸ਼ਹੀਦ ਏ ਆਜ਼ਮ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ਜਿੱਥੇ ਮੁੱਖ ਮੰਤਰੀ ਨੇ ਸ਼ਹੀਦ ਏ ਆਜ਼ਮ ਦੀ ਜ਼ਿੰਦਗੀ […]

ਹੁਣ ਲੋਕਾਂ ਨੂੰ ਹੋਰ ਮੂਰਖ਼ ਨਹੀਂ ਬਣਾ ਸਕਣਗੇ ਅਕਾਲੀ : ਸੀਐਮ ਮਾਨ
X

Hamdard Tv AdminBy : Hamdard Tv Admin

  |  28 Sept 2023 6:05 AM GMT

  • whatsapp
  • Telegram

ਖਟਕੜ ਕਲਾਂ, 28 ਸਤੰਬਰ : ਸ਼ਹੀਦ ਭਗਤ ਸਿੰਘ ਦੇ 116ਵੇਂ ਜਨਮ ਦਿਹਾੜੇ ਮੌਕੇ ਖਟਕੜ ਕਲਾਂ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ, ਜਿਸ ਵਿਚ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਕਈ ਕੈਬਨਿਟ ਮੰਤਰੀਆਂ ਨੇ ਸ਼ਿਰਕਤ ਕੀਤੀ ਅਤੇ ਸ਼ਹੀਦ ਏ ਆਜ਼ਮ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ਜਿੱਥੇ ਮੁੱਖ ਮੰਤਰੀ ਨੇ ਸ਼ਹੀਦ ਏ ਆਜ਼ਮ ਦੀ ਜ਼ਿੰਦਗੀ ਬਾਰੇ ਸੰਖੇਪ ਚਾਨਣਾ ਪਾਇਆ, ਉਥੇ ਹੀ ਉਨ੍ਹਾਂ ਨੇ ਆਪਣੇ ਵਿਰੋਧੀਆਂ ’ਤੇ ਵੀ ਜਮ ਕੇ ਤਿੱਖੇ ਨਿਸ਼ਾਨੇ ਸਾਧੇ।

ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਂਟ ਕਰਨ ਉਪਰੰਤ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਸ਼ਹੀਦ ਭਗਤ ਸਿੰਘ ਦੇ ਜੀਵਨ ਬਾਰੇ ਦੱਸਣ ਤੋਂ ਬਾਅਦ ਅਕਾਲੀਆਂ ਅਤੇ ਕਾਂਗਰਸੀਆਂ ’ਤੇ ਜਮ ਕੇ ਨਿਸ਼ਾਨੇ ਸਾਧੇ। ਉਨ੍ਹਾਂ ਐਸਵਾਈਐਲ ਦੀ ਗੱਲ ਕਰਦਿਆਂ ਆਖਿਆ ਕਿ ਜਿਹੜੇ ਲੋਕ ਪਾਣੀ ਦੇ ਰਾਖੇ ਹੋਣ ਦੀ ਗੱਲ ਕਰਦੇ ਨੇ, ਐਸਵਾਈਐਲ ਬਣਾਉਣ ਸਮੇਂ ਉਹ ਸਭ ਤੋਂ ਮੋਹਰੀ ਸਨ।

ਦੱਸ ਦਈਏ ਕਿ ਇਸ ਮੌਕੇ ਸ਼ਹੀਦ ਏ ਆਜ਼ਮ ਦੇ ਪਰਿਵਾਰਕ ਮੈਂਬਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ।

Next Story
ਤਾਜ਼ਾ ਖਬਰਾਂ
Share it