'ਕਾਂਗਰਸ ਦੇ ਸਾਰੇ ਬੈਂਕ ਖਾਤੇ ਕੀਤੇ ਫ੍ਰੀਜ਼', ਅਜੈ ਮਾਕਨ ਦਾ ਕੇਂਦਰ ਸਰਕਾਰ 'ਤੇ ਵੱਡਾ ਇਲਜ਼ਾਮ
ਨਵੀਂ ਦਿੱਲੀ: ਕਾਂਗਰਸ ਪਾਰਟੀ ਨੇ ਕੇਂਦਰ ਸਰਕਾਰ 'ਤੇ ਵੱਡਾ ਇਲਜ਼ਾਮ ਲਾਇਆ ਹੈ। ਪਾਰਟੀ ਦੇ ਸੀਨੀਅਰ ਨੇਤਾ ਅਜੇ ਮਾਕਨ ਨੇ ਪ੍ਰੈੱਸ ਕਾਨਫਰੰਸ 'ਚ ਕਿਹਾ ਕਿ ਕਾਂਗਰਸ ਦੇ ਹਰ ਤਰ੍ਹਾਂ ਦੇ ਬੈਂਕ ਖਾਤੇ ਫ੍ਰੀਜ਼ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਆਮਦਨ ਕਰ ਵਿਭਾਗ ਨੇ 210 ਕਰੋੜ ਰੁਪਏ ਦੀ ਵਸੂਲੀ ਦੀ ਮੰਗ ਕੀਤੀ ਹੈ। ਮਾਕਨ ਨੇ ਇਹ […]
By : Editor (BS)
ਨਵੀਂ ਦਿੱਲੀ: ਕਾਂਗਰਸ ਪਾਰਟੀ ਨੇ ਕੇਂਦਰ ਸਰਕਾਰ 'ਤੇ ਵੱਡਾ ਇਲਜ਼ਾਮ ਲਾਇਆ ਹੈ। ਪਾਰਟੀ ਦੇ ਸੀਨੀਅਰ ਨੇਤਾ ਅਜੇ ਮਾਕਨ ਨੇ ਪ੍ਰੈੱਸ ਕਾਨਫਰੰਸ 'ਚ ਕਿਹਾ ਕਿ ਕਾਂਗਰਸ ਦੇ ਹਰ ਤਰ੍ਹਾਂ ਦੇ ਬੈਂਕ ਖਾਤੇ ਫ੍ਰੀਜ਼ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਆਮਦਨ ਕਰ ਵਿਭਾਗ ਨੇ 210 ਕਰੋੜ ਰੁਪਏ ਦੀ ਵਸੂਲੀ ਦੀ ਮੰਗ ਕੀਤੀ ਹੈ। ਮਾਕਨ ਨੇ ਇਹ ਵੀ ਦੋਸ਼ ਲਾਇਆ ਕਿ ਯੂਥ ਕਾਂਗਰਸ ਦਾ ਬੈਂਕ ਖਾਤਾ ਵੀ ਫ੍ਰੀਜ਼ ਕਰ ਦਿੱਤਾ ਗਿਆ ਹੈ। ਅਜੈ ਮਾਕਨ ਨੇ ਕਿਹਾ ਕਿ ਯੂਥ ਕਾਂਗਰਸ ਦੇ ਖਾਤੇ ਵਿੱਚ ਫੰਡਿੰਗ ਰਾਹੀਂ ਪੈਸਾ ਇਕੱਠਾ ਕੀਤਾ ਗਿਆ ਸੀ।
ਅਜੇ ਮਾਕਨ ਨੇ ਕਿਹਾ ਕਿ ਭਾਰਤ ਵਿੱਚ ਲੋਕਤੰਤਰ ਨੂੰ ਤਾਲਾ ਲਗਾ ਦਿੱਤਾ ਗਿਆ ਹੈ। ਸਾਨੂੰ ਦੱਸਿਆ ਗਿਆ ਕਿ ਸਾਡੇ ਸਾਰੇ ਖਾਤੇ ਫ੍ਰੀਜ਼ ਕਰ ਦਿੱਤੇ ਗਏ ਹਨ।
ਦੇਸ਼ ਵਿੱਚ ਕਾਂਗਰਸ ਦੇ ਖਾਤੇ ਹੀ ਨਹੀਂ ਫਰੀਜ਼ ਕੀਤੇ ਗਏ ਹਨ ਪਰ ਲੋਕਤੰਤਰ ਨੂੰ ਫਰੀਜ਼ ਕੀਤਾ ਗਿਆ ਹੈ। ਉਨ੍ਹਾਂ ਸਵਾਲ ਉਠਾਇਆ ਕਿ ਜਦੋਂ ਚੋਣਾਂ ਵਿੱਚ ਕੁਝ ਸਮਾਂ ਬਾਕੀ ਹੈ ਤਾਂ ਕਾਂਗਰਸ ਦੇ ਖਾਤੇ ਕਿਉਂ ਫਰੀਜ਼ ਕੀਤੇ ਗਏ ਹਨ। ਕਾਂਗਰਸ ਅਤੇ ਯੂਥ ਕਾਂਗਰਸ ਤੋਂ 210 ਕਰੋੜ ਰੁਪਏ ਦੀ ਰਿਕਵਰੀ ਕੀਤੀ ਜਾ ਰਹੀ ਹੈ। ਇਹ ਲੋਕਾਂ ਦਾ ਯੋਗਦਾਨ ਹੈ। ਇਹ ਅਮੀਰ ਲੋਕਾਂ ਦਾ ਪੈਸਾ ਨਹੀਂ ਹੈ।