Begin typing your search above and press return to search.

ਫਿਲਮੀ ਅਦਾਕਾਰ ਅਮਨ ਧਾਲੀਵਾਲ ਸ੍ਰੀ ਦਰਬਾਰ ਸਾਹਿਬ ਪੁੱਜੇ

ਅੰਮ੍ਰਿਤਸਰ, 20 ਦਸੰਬਰ (ਹਿਮਾਂਸ਼ੂ ਸ਼ਰਮਾ) : ਫਿਲਮੀ ਅਦਾਕਾਰ ਅਮਨ ਧਾਲੀਵਾਲ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ, ਇਸ ਮੌਕੇ ਉਨ੍ਹਾਂ ਦਾ ਪਰਿਵਾਰ ਵੀ ਉਨ੍ਹਾਂ ਦੇ ਨਾਲ ਮੌਜੂਦ ਸੀ। ਇਸ ਮੌਕੇ ਉਨ੍ਹਾਂ ਦੇ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਮਿੱਠੂ ਸਿੰਘ ਕਾਹਨੇਕੇ ਵੀ ਮੌਜੂਦ ਸਨ। ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਫਿਲਮੀ […]

Aman Dhaliwal Sri Darbar Sahib
X

Hamdard Tv AdminBy : Hamdard Tv Admin

  |  20 Dec 2023 11:50 AM IST

  • whatsapp
  • Telegram

ਅੰਮ੍ਰਿਤਸਰ, 20 ਦਸੰਬਰ (ਹਿਮਾਂਸ਼ੂ ਸ਼ਰਮਾ) : ਫਿਲਮੀ ਅਦਾਕਾਰ ਅਮਨ ਧਾਲੀਵਾਲ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ, ਇਸ ਮੌਕੇ ਉਨ੍ਹਾਂ ਦਾ ਪਰਿਵਾਰ ਵੀ ਉਨ੍ਹਾਂ ਦੇ ਨਾਲ ਮੌਜੂਦ ਸੀ। ਇਸ ਮੌਕੇ ਉਨ੍ਹਾਂ ਦੇ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਮਿੱਠੂ ਸਿੰਘ ਕਾਹਨੇਕੇ ਵੀ ਮੌਜੂਦ ਸਨ।

ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਫਿਲਮੀ ਅਦਾਕਾਰ ਅਮਨ ਧਾਲੀਵਾਲ ਨੇ ਪੱਤਰਕਾਰਾ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਉਨ੍ਹਾਂ ਦੇ ਪਰਿਵਾਰ ਵੱਲੋਂ ਇੱਥੇ ਗੁਰੂ ਘਰ ਵਿਖੇ ਸ਼ੁਕਰਾਨੇ ਦੀ ਅਰਦਾਸ ਕਰਵਾਈ ਗਈ ਐ, ਜਿਸ ਕਰਕੇ ਉਹ ਇੱਥੇ ਪਰਿਵਾਰ ਸਮੇਤ ਨਤਮਸਤਕ ਹੋਣ ਲਈ ਪੁੱਜੇ ਸਨ। ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੇ ਆਉਣ ਵਾਲੇ ਫਿਲਮੀ ਪ੍ਰੋਜੈਕਟਾਂ ਬਾਰੇ ਵੀ ਗੱਲਬਾਤ ਕੀਤੀ।

ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਮਾਸਟਰ ਮਿੱਠੂ ਸਿੰਘ ਕਾਹਨੇਕੇ ਨੇ ਆਖਿਆ ਕਿ ਉਨ੍ਹਾਂ ਵੱਲੋਂ ਸ਼ਹੀਦੀ ਪੰਦਰਵਾੜੇ ਦੇ ਚਲਦਿਆਂ ਸ੍ਰੀ ਆਖੰਡ ਪਾਠ ਸਾਹਿਬ ਰਖਵਾਏ ਗਏ ਨੇ, ਜਿਨ੍ਹਾਂ ਦਾ ਭੋਗ ਕੱਲ੍ਹ ਨੂੰ ਪਵੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਸ਼ਹਾਦਤ ਦੇ ਦਿਨਾਂ ਦੌਰਾਨ ਲੋਕਾਂ ਨੂੰ ਮਿੱਠੇ ਪਕਵਾਨ ਨਾ ਪਕਾ ਕੇ ਸਾਦੇ ਲੰਗਰ ਲਾਉਣ ਦੀ ਅਪੀਲ ਵੀ ਕੀਤੀ।

ਦੱਸ ਦਈਏ ਕਿ ਇਸ ਮੌਕੇ ਅਮਨ ਧਾਲੀਵਾਲ ਅਤੇ ਉਨ੍ਹਾਂ ਦੇ ਸਮੁੱਚੇ ਪਰਿਵਾਰ ਵੱਲੋਂ ਲੰਗਰ ਦੀ ਸੇਵਾ ਕੀਤੀ ਗਈ ਅਤੇ ਗੁੁਰੂ ਘਰ ਬੈਠ ਕੇ ਗੁਰਬਾਣੀ ਕੀਰਤਨ ਸਰਵਣ ਕੀਤਾ ਗਿਆ।

ਇਹ ਖ਼ਬਰ ਵੀ ਪੜ੍ਹੋ :

ਟੋਰਾਂਟੋ, 20 ਦਸੰਬਰ (ਵਿਸ਼ੇਸ਼ ਪ੍ਰਤੀਨਿਧ) : ਕੈਨੇਡਾ ਦੀ ਵਸੋਂ ’ਚ ਮੌਜੂਦਾ ਵਰ੍ਹੇ ਦੀ ਤੀਜੀ ਤਿਮਾਹੀ ਦੌਰਾਨ 4 ਲੱਖ 30 ਹਜ਼ਾਰ ਦਾ ਵਾਧਾ ਹੋਇਆ ਅਤੇ 1957 ਮਗਰੋਂ ਇਹ ਸਭ ਤੋਂ ਤੇਜ਼ ਵਾਧਾ ਮੰਨਿਆ ਜਾ ਰਿਹਾ ਹੈ। ਸਿਰਫ ਐਨਾ ਹੀ ਨਹੀਂ, 2023 ਦੇ ਪਹਿਲੇ 9 ਮਹੀਨੇ ਦੌਰਾਨ ਆਬਾਦੀ ਵਿਚ ਹੋਏ ਵਾਧੇ ਨੇ ਸਾਰੇ ਪੁਰਾਣੇ ਰਿਕਾਰਡ ਤੋੜ ਦਿਤੇ। ਪਿਛਲੇ ਸਾਲ ਦਰਜ 10 ਲੱਖ ਦੇ ਵਾਧੇ ਦਾ ਰਿਕਾਰਡ ਵੀ ਟੁੱਟਦਾ ਮਹਿਸੂਸ ਹੋ ਰਿਹਾ ਹੈ। ਸਟੈਟਿਸਟਿਕਸ ਕੈਨੇਡਾ ਵੱਲੋਂ ਮੰਗਲਵਾਰ ਨੂੰ ਜਾਰੀ ਅੰਕੜਿਆਂ ਮੁਤਾਬਕ ਪਹਿਲੀ ਅਕਤੂਬਰ ਤੱਕ ਮੁਲਕ ਦੀ ਆਬਾਦੀ 4 ਕਰੋੜ 5 ਲੱਖ ਤੋਂ ਟੱਪ ਗਈ।
ਵਸੋਂ ਵਿਚ ਵਾਧੇ ਦਾ ਮੁੱਖ ਕਾਰਨ ਕੌਮਾਂਤਰੀ ਪ੍ਰਵਾਸ ਨੂੰ ਮੰਨਿਆ ਜਾ ਰਿਹਾ ਹੈ ਅਤੇ ਜੁਲਾਈ ਤੋਂ ਸਤੰਬਰ ਦਰਮਿਆਨ ਕੈਨੇਡਾ ਪੁੱਜੇ ਲੋਕਾਂ ਵਿਚੋਂ 3 ਲੱਖ 13 ਹਜ਼ਾਰ ਲੋਕ ਨੌਨ ਪਰਮਾਨੈਂਟ ਰੈਜ਼ੀਡੈਂਟਸ ਸਨ। ਸੌਖੇ ਤਰੀਕੇ ਨਾਲ ਸਮਝਿਆ ਜਾਵੇ ਤਾਂ ਜੁਲਾਈ ਤੋਂ ਸਤੰਬਰ ਦਰਮਿਆਨ ਕੈਨੇਡਾ ਵਿਚ ਨਵੇਂ ਪਹੁੰਚਣ ਵਾਲਿਆਂ ਵਿਚੋਂ ਜ਼ਿਆਦਾਤਰ ਕੌਮਾਂਤਰੀ ਵਿਦਿਆਰਥੀ ਅਤੇ ਵਰਕ ਪਰਮਿਟ ਵਾਲੇ ਸਨ ਜਦਕਿ ਕੁਝ ਰਫਿਊਜੀਆਂ ਨੇ ਵੀ ਮੁਲਕ ਵਿਚ ਪਨਾਹ ਮੰਗੀ।

Next Story
ਤਾਜ਼ਾ ਖਬਰਾਂ
Share it