ਕੈਪਟਨ ਅਮਰਿੰਦਰ ਸਿੰਘ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ, 26 ਅਕਤੂਬਰ (ਪ੍ਰਵੀਨ ਕੁਮਾਰ) : ਪੰਜਾਬ ਵਿੱਚ ਲੋਕ ਸਭਾ ਦੀਆਂ ਚੋਣਾਂ ਨਜ਼ਦੀਕ ਆ ਰਹੀਆਂ ਹਨ। ਜਿਸ ਦੇ ਚਲਦੇ ਪੰਜਾਬ ਦੀਆਂ ਰਾਜਨੀਤਿਕ ਗਤੀਵਿਧੀਆਂ ਤੇਜ਼ ਨਜ਼ਰ ਆ ਰਹੀਆਂ ਹਨ। ਇਸੇ ਦੇ ਚਲਦੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗ੍ਰਹਿ ਮੰਤਰੀ ਅਮਿਤ ਸਾਹ ਨਾਲ ਮੁਲਾਕਾਤ ਕੀਤੀ ਹੈ। ਇਹ ਜਾਣਕਾਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਸ਼ਲ […]
By : Editor (BS)
ਚੰਡੀਗੜ੍ਹ, 26 ਅਕਤੂਬਰ (ਪ੍ਰਵੀਨ ਕੁਮਾਰ) : ਪੰਜਾਬ ਵਿੱਚ ਲੋਕ ਸਭਾ ਦੀਆਂ ਚੋਣਾਂ ਨਜ਼ਦੀਕ ਆ ਰਹੀਆਂ ਹਨ। ਜਿਸ ਦੇ ਚਲਦੇ ਪੰਜਾਬ ਦੀਆਂ ਰਾਜਨੀਤਿਕ ਗਤੀਵਿਧੀਆਂ ਤੇਜ਼ ਨਜ਼ਰ ਆ ਰਹੀਆਂ ਹਨ। ਇਸੇ ਦੇ ਚਲਦੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗ੍ਰਹਿ ਮੰਤਰੀ ਅਮਿਤ ਸਾਹ ਨਾਲ ਮੁਲਾਕਾਤ ਕੀਤੀ ਹੈ। ਇਹ ਜਾਣਕਾਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਸ਼ਲ ਮੀਡੀਆ ’ਤੇ ਤਸਵੀਰ ਸਾਂਝੀ ਕਰ ਦਿੱਤੀ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲੋਕ ਸਭਾ ਦੀਆਂ ਚੋਣਾਂ ਨੂੰ ਦੇਖਦੇ ਹੋਏ ਕਾਫੀ ਸਰਗਰਮ ਨਜ਼ਰ ਆ ਰਹੇ ਹਨ। ਉਨ੍ਹਾਂ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸਾਹ ਨਾਲ ਮੁਲਾਕਾਤ ਕੀਤੀ। ਇਸ ਦੀ ਜਾਣਕਾਰੀ ਸੋਸ਼ਲ ਮੀਡੀਆ ’ਤੇ ਤਸਵੀਰ ਸਾਂਝੀ ਕਰ ਕੇ ਦਿੱਤੀ। ਉਨ੍ਹਾਂ ਕਿਹਾ ਹੈ ਕਿ ਇਸ ਮੁਲਾਕਾਤ ਵਿੱਚ ‘ਫ਼ਲਦਾਇਕ’ ਚਰਚਾ ਹੋਣ ਦੀ ਗੱਲ ਕਹੀ ਗਈ ਹੈ। ਜਿਸ ਵਿੱਚ ਲਿਖਿਆ, “ਗ੍ਰਹਿ ਮੰਤਰੀ ਅਮਿਤ ਸ਼ਾਹ ਜੀ ਨਾਲ ਮੁਲਾਕਾਤ ਨਵੀਂ ਦਿੱਲੀ ਵਿਖੇ ਕੀਤੀ ਅਤੇ ਇਹ ਮੁਲਾਕਾਤ ਕਾਫ਼ੀ ਫ਼ਲਦਾਇਕ ਰਹੀ।”
Met with Union Home Minister Shri @AmitShah ji in New Delhi today. Had a very fruitful meeting. pic.twitter.com/BSKQCpi1rA
— Capt.Amarinder Singh (@capt_amarinder) October 25, 2023
ਪੰਜਾਬ ਵਿੱਚ ਪਿਛਲੀਆਂ ਵਿਧਾਨ ਸਭਾ ਦੀਆਂ ਚੋਣਾਂ ਸਮੇ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪਾਟਰੀ ਤੋਂ ਅਸਤੀਫਾ ਦੇ ਦਿੱਤਾ ਸੀ। ਜਿਸ ਮਗਰੋਂ ਉਨ੍ਹਾਂ ਇਕ ਨਵੀ ਪਾਰਟੀ‘ਪੰਜਾਬ ਲੋਕֹ ਕਾਂਗਰਸ’ ਦਾ ਗਠਨ ਕੀਤਾ ਸੀ ਅਤੇ ਭਾਜਪਾ ਨਾਲ ਰਲ਼ ਕੇ ਚੋਣਾਂ ਲੜੀਆਂ ਸਨ ਜਿਸ ਵਿੱਚ ਉਨ੍ਹਾਂ ਦੀ ਹਾਰ ਹੋਈ ਸੀ। ਉਸ ਮਗਰੋਂ ਕੈਪਟਨ ਨੇ ਭਾਜਪਾ ਦਾ ਪੱਲਾ ਲਿਆ ਸੀ।
ਪਿਛਲੇ ਦਿਨੀ ਕੈਪਟਨ ਅਮਰਿੰਦਰ ਸਿੰਘ ਦੇ ਭਾਜਪਾ ਨੂੰ ਛੱਡ ਕਾਂਗਰਸ ’ਚ ਵਾਪਸੀ ਦੇ ਚਰਚੇ ਹੋ ਰਹੇ ਸਨ। ਜਿਨ੍ਹਾਂ ਨੂੰ ਉਨ੍ਹਾਂ ਸਿਰੇ ਤੋਂ ਨਕਾਰ ਦਿੱਤਾ ਸੀ। ਉਨਾਂ ਕਿਹਾ ਕਿ ਮੈਂ ਭਾਜਪਾ ਵਿਚ ਸ਼ਾਮਲ ਹੋਣ ਦਾ ਫੈਸਲਾ ਬਹੁਤ ਸੋਚ ਸਮਝ ਕੇ ਲਿਆ ਸੀ। ਮੈਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ , ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਮੁੱਖੀ ਜੇਪੀ ਨੱਡਾ ਵੱਲੋਂ ਦਿੱਤੇ ਦਿਸ਼ਾ-ਨਿਰਦੇਸ਼ਾਂ ’ਤੇ ਕੰਮ ਕਰਨਾ ਜਾਰੀ ਰਖਾਂਗਾ ਅਤੇ ਆਉਂਣ ਵਾਲੀਆਂ ਲੋਕ ਸਭਾ ਦੀਆਂ ਚੋਣਾ ਵਿਚ ਮੈਂ ਪੰਜਾਬ ਅਤੇ ਹੋਰ ਰਾਜਾਂ ਵਿਚ ਭਾਜਪਾ ਲਈ ਪ੍ਰਚਾਰ ਕਰਾਂਗਾ। ਇਸ ਲਈ ਭਾਜਪਾ ਛੱਡਣ ਦਾ ਸਵਾਲ ਹੀ ਨਹੀਂ ਪੈਂਦਾ ਹੁੰਦਾ।