Begin typing your search above and press return to search.

ਪੈਰਿਸ ਓਲੰਪਿਕਸ ਵਿਚ ਕੈਨੇਡਾ ਦੀ ਨੁਮਾਇੰਦਗੀ ਕਰੇਗਾ ਅਮਰਵੀਰ ਢੇਸੀ

ਵੈਨਕੂਵਰ, 4 ਮਾਰਚ (ਵਿਸ਼ੇਸ਼ ਪ੍ਰਤੀਨਿਧ) : ਸਰੀ ਦੇ ਭਲਵਾਨ ਅਮਰ ਸਿੰਘ ਢੇਸੀ ਨੇ ਪੈਰਿਸ ਵਿਖੇ ਹੋਣ ਵਾਲੀਆਂ ਓਲੰਪਿਕ ਖੇਡਾਂ ਵਿਚ ਥਾਂ ਪੱਕੀ ਕਰ ਲਈ ਹੈ। ਵੈਨਕੂਵਰ ਪੁਲਿਸ ਦੇ ਅਫਸਰ ਅਮਰ ਸਿੰਘ ਢੇਸੀ ਨੇ ਕੁਆਲੀਫਾਈਂਗ ਰਾਊਂਡ ਵਿਚ ਵਿਰੋਧੀਆਂ ਨੂੰ ਚਾਰੋ ਖਾਨੇ ਚਿਤ ਕਰ ਦਿਤਾ ਅਤੇ ਟੋਕੀਓ ਓਲੰਪਿਕਸ ਮਗਰੋਂ ਪੈਰਿਸ ਵਿਖੇ ਵੀ ਕੈਨੇਡਾ ਦੀ ਨੁਮਾਇੰਦਗੀ ਕਰਨ ਦਾ […]

Amarveer Dhesi will represent Canada in the Paris Olympics
X

Editor EditorBy : Editor Editor

  |  4 March 2024 12:54 PM IST

  • whatsapp
  • Telegram

ਵੈਨਕੂਵਰ, 4 ਮਾਰਚ (ਵਿਸ਼ੇਸ਼ ਪ੍ਰਤੀਨਿਧ) : ਸਰੀ ਦੇ ਭਲਵਾਨ ਅਮਰ ਸਿੰਘ ਢੇਸੀ ਨੇ ਪੈਰਿਸ ਵਿਖੇ ਹੋਣ ਵਾਲੀਆਂ ਓਲੰਪਿਕ ਖੇਡਾਂ ਵਿਚ ਥਾਂ ਪੱਕੀ ਕਰ ਲਈ ਹੈ। ਵੈਨਕੂਵਰ ਪੁਲਿਸ ਦੇ ਅਫਸਰ ਅਮਰ ਸਿੰਘ ਢੇਸੀ ਨੇ ਕੁਆਲੀਫਾਈਂਗ ਰਾਊਂਡ ਵਿਚ ਵਿਰੋਧੀਆਂ ਨੂੰ ਚਾਰੋ ਖਾਨੇ ਚਿਤ ਕਰ ਦਿਤਾ ਅਤੇ ਟੋਕੀਓ ਓਲੰਪਿਕਸ ਮਗਰੋਂ ਪੈਰਿਸ ਵਿਖੇ ਵੀ ਕੈਨੇਡਾ ਦੀ ਨੁਮਾਇੰਦਗੀ ਕਰਨ ਦਾ ਮਾਣ ਹਾਸਲ ਕੀਤਾ।

ਪੰਜਾਬੀ ਭਲਵਾਨ ਨੇ ਵਿਰੋਧੀ ਕੀਤੇ ਚਾਰੋ ਖਾਨੇ ਚਿਤ

ਕੈਨੇਡੀਅਨ ਓਲੰਪਿਕਸ ਕਮੇਟੀ ਦੀ ਵੈਬਸਾਈਟ ਮੁਤਾਬਕ ਅਮਰ ਸਿੰਘ ਢੇਸੀ ਆਪਣੇ ਪਰਵਾਰ ਵਿਚ ਇਕੱਲਾ ਭਲਵਾਨ ਨਹੀਂ, ਇਸ ਤੋਂ ਪਹਿਲਾਂ ਉਨ੍ਹਾਂ ਦੇ ਪਿਤਾ ਬਲਬੀਰ ਸਿੰਘ ਵੀ ਭਲਵਾਨੀ ਦੇ ਖੇਤਰ ਵਿਚ ਨਾਮਣਾ ਖੱਟ ਚੁੱਕੇ ਹਨ। ਕੈਨੇਡਾ ਪੁੱਜਣ ਉਪ੍ਰੰਤ ਬਲਬੀਰ ਸਿੰਘ ਨੇ ਸਰੀ ਵਿਖੇ ਰੈਸÇਲੰਗ ਕਲੱਬ ਵੀ ਆਰੰਭਿਆ ਜਿਥੇ ਨੌਜਵਾਨਾਂ ਨੂੰ ਭਲਵਾਨੀ ਦੇ ਗੁਰ ਸਿਖਾਏ ਜਾਂਦੇ ਹਨ। ਅਮਰ ਸਿੰਘ ਢੇਸੀ ਨੇ 2022 ਦੀਆਂ ਕਾਮਨਵੈਲਥ ਖੇਡਾਂ ਅਤੇ ਪੈਨ ਐਮ ਚੈਂਪੀਅਨਸ਼ਿਪ ਵਿਚ ਕੈਨੇਡਾ ਦੀ ਨੁਮਾਇੰਦਗੀ ਕਰਦਿਆਂ ਗੋਲਡ ਮੈਡਲ ਹਾਸਲ ਕੀਤੇ।

ਪਿਤਾ ਬਲਬੀਰ ਸਿੰਘ ਵੀ ਕਰਦੇ ਸਨ ਭਲਵਾਨੀ

ਟੋਕੀਓ ਓਲੰਪਿਕਸ ਵਿਚ ਅਮਰ ਢੇਸੀ ਦੀ ਕਾਰਗੁਜ਼ਾਰੀ ਢਿੱਲੀ ਰਹੀ ਅਤੇ ਆਪਣੇ ਭਾਰ ਵਰਗ ਵਿਚ 13ਵਾਂ ਸਥਾਨ ਹਾਸਲ ਕੀਤਾ। ਵੈਨਕੂਵਰ ਪੁਲਿਸ ਵੱਲੋਂ ਆਪਣੇ ਕਾਂਸਟੇਬਲ ਨੂੰ ਪੈਰਿਸ ਓਲੰਪਿਕਸ ਵਾਸਤੇ ਚੁਣੇ ਜਾਣ ’ਤੇ ਵਧਾਈ ਦਿਤੀ ਗਈ ਹੈ।

ਇਹ ਵੀ ਪੜ੍ਹੋ

ਬੁਲੰਦਸ਼ਹਿਰ ਵਿਚ ਕਾਰ ਨਹਿਰ ਵਿਚ ਡਿੱਗਣ ਕਾਰਨ 6 ਲੋਕ ਡੁੱਬ ਗਏ ਹਨ। ਬੁਲੰਦਸ਼ਹਿਰ ਵਿਚ ਸੋਮਵਾਰ ਸਵੇਰੇ ਬਰਾਤੀਆਂ ਨਾਲ ਭਰੀ ਇਕ ਕਾਰ ਨਹਿਰ ’ਚ ਡਿੱਗ ਗਈ। ਹਾਦਸੇ ’ਚ 3 ਦੀ ਮੌਤ ਹੋ ਗਈ, ਜਦਕਿ 3 ਦੀ ਭਾਲ ਜਾਰੀ ਹੈ। ਐਸਡੀਆਰਐਫ ਦੀ ਟੀਮ ਨੇ 2 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਹੈ। ਕਾਰ ’ਚ 8 ਲੋਕ ਸਵਾਰ ਸਨ। ਹਾਦਸਾ ਸਵੇਰੇ ਕਰੀਬ 4 ਵਜੇ ਵਾਪਰਿਆ।

ਕਾਕੋੜ ਇਲਾਕੇ ਦੇ ਸ਼ੇਰਪੁਰ ਪਿੰਡ ਨਿਵਾਸੀ ਰੌਬਿਨ ਦਾ ਅਲੀਗੜ੍ਹ ਪਿਸਾਵਾ ਵਿਚ ਵਿਆਹ ਸੀ। ਇਸੇ ਵਿਆਹ ਵਿਚ ਸ਼ਾਮਲ ਹੋਣ ਲਈ ਰੌਬਿਨ ਦਾ ਭਤੀਜਾ ਮਨੀਸ਼ ਅਪਣੇ ਪਰਵਾਰ ਦੇ ਨਾਲ ਈਕੋ ਕਾਰ ਵਿਚ ਜਾ ਰਿਹਾ ਸੀ। ਉਸ ਦੇ ਨਾਲ ਉਸ ਦੀ ਭੈਣ ਕਾਂਤਾ, ਅੰਜਲੀ, ਭੂਆ ਦਾ ਮੁੰਡਾ ਪ੍ਰਸ਼ਾਂਤ, ਭਾਣਜੀ ਅਤੇ ਕੈਲਾਸ਼ ਸੀ। ਜਦ ਕਾਰ ਜਹਾਂਗੀਰਪੁਰ ਦੀ ਕਪਨਾ ਨਹਿਰ ਦੇ ਕੋਲ ਪਹੁੰਚੀ ਤਾਂ ਬੇਕਾਬੂ ਹੋ ਕੇ ਕਾਰ ਨਹਿਰ ਵਿਚ ਜਾ ਡਿੱਗੀ।

ਜਦੋਂ ਉੱਥੋਂ ਲੰਘ ਰਹੇ ਰਾਹਗੀਰਾਂ ਨੂੰ ਸੂਚਨਾ ਮਿਲੀ ਤਾਂ ਦਹਿਸ਼ਤ ਦਾ ਮਾਹੌਲ ਬਣ ਗਿਆ। ਆਸਪਾਸ ਦੇ ਲੋਕ ਉਥੇ ਇਕੱਠੇ ਹੋ ਗਏ। ਸਥਾਨਕ ਲੋਕਾਂ ਨੇ ਪੁਲਸ ਨੂੰ ਸੂਚਨਾ ਦਿੱਤੀ ਅਤੇ ਕਾਰ ’ਚ ਸਵਾਰ ਲੋਕਾਂ ਨੂੰ ਬਚਾਉਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ।

ਐਸਡੀਆਰਐਫ ਦੀ ਟੀਮ ਦੇ ਨਾਲ-ਨਾਲ ਸਥਾਨਕ ਗੋਤਾਖੋਰਾਂ ਨੇ ਵੀ ਲੋਕਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਸੋਮਵਾਰ ਸਵੇਰੇ ਕਰੀਬ 6 ਵਜੇ ਤੱਕ ਮਨੀਸ਼, ਕਾਂਤਾ ਅਤੇ ਅੰਜਲੀ ਦੀਆਂ ਲਾਸ਼ਾਂ ਨੂੰ ਬਾਹਰ ਕੱਢਿਆ ਗਿਆ। ਜਦਕਿ ਬਾਕੀਆਂ ਦੀ ਭਾਲ ਜਾਰੀ ਹੈ। ਮ੍ਰਿਤਕ ਦੇ ਭਰਾ ਰਾਹੁਲ ਨੇ ਦੱਸਿਆ ਕਿ 8 ਲੋਕ ਸ਼ੇਖਪੁਰਾ ਤੋਂ ਅਲੀਗੜ੍ਹ ਪਿਸਾਵਾ ਵਿਆਹ ਸਮਾਗਮ ਤੋਂ ਵਾਪਸ ਆ ਰਹੇ ਸਨ। ਰਸਤੇ ਵਿੱਚ ਮੀਂਹ ਵੀ ਪੈ ਰਿਹਾ ਸੀ, ਜਿਸ ਦੇ ਚਲਦਿਆਂ ਕਾਰ ਨਹਿਰ ਵਿੱਚ ਡਿੱਗ ਗਈ।

ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਹਾਦਸੇ ’ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 4-4 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਡੀਐਮ ਅਤੇ ਐਸਐਸਪੀ ਭਾਰੀ ਪੁਲਸ ਫੋਰਸ ਨਾਲ ਮੌਕੇ ’ਤੇ ਪੁੱਜੇ।

ਬੁਲੰਦਸ਼ਹਿਰ ਦੇ ਏਡੀਐਮ ਪ੍ਰਸ਼ਾਂਤ ਕੁਮਾਰ ਨੇ ਕਿਹਾ ਕਿ ਸ਼ੇਰਪੁਰ ਪਿੰਡ ਦੇ ਵਾਸੀ ਇੱਕ ਵਿਆਹ ਸਮਾਗਮ ਲਈ ਜਾ ਰਹੇ ਸਨ। ਪਰ ਉਨ੍ਹਾਂ ਦੀ ਗੱਡੀ ਨਹਿਰ ਵਿੱਚ ਡਿੱਗ ਗਈ। ਸਾਨੂੰ ਰਾਤ ਨੂੰ 3 ਲੋਕਾਂ ਦੀਆਂ ਲਾਸ਼ਾਂ ਮਿਲੀਆਂ ਸਨ। ਬਾਕੀ ਲੋਕਾਂ ਦੀ ਭਾਲ ਜਾਰੀ ਹੈ। ਐਸ.ਡੀ.ਆਰ.ਐਫ. ਅਤੇ ਹੋਰ ਟੀਮਾਂ ਖੋਜ ਵਿੱਚ ਰੁੱਝੀਆਂ ਹੋਈਆਂ ਹਨ। ਦੱਸਿਆ ਜਾ ਰਿਹਾ ਹੈ ਕਿ 3 ਲੋਕ ਅਜੇ ਵੀ ਲਾਪਤਾ ਹਨ।

Next Story
ਤਾਜ਼ਾ ਖਬਰਾਂ
Share it