ਹੈਰਾਨੀਜਨਕ! 170 ਰੁਪਏ ਦੀ ਪੇਸਟਰੀ 'ਤੇ 121 ਰੁਪਏ ਦਾ ਟੈਕਸ
ਨਵੀਂ ਦਿੱਲੀ : ਦੇਸ਼ 'ਚ ਹੁਣ ਆਨਲਾਈਨ ਸਾਮਾਨ ਆਰਡਰ ਕਰਨ ਦਾ ਰੁਝਾਨ ਤੇਜ਼ੀ ਨਾਲ ਵਧ ਰਿਹਾ ਹੈ। ਦੇਸ਼ ਦੇ ਵੱਡੇ ਸ਼ਹਿਰਾਂ 'ਚ ਆਨਲਾਈਨ ਫੂਡ ਆਰਡਰ ਕਰਨ ਵਾਲਿਆਂ ਦੀ ਗਿਣਤੀ ਤੇਜ਼ੀ ਨਾਲ ਵਧ ਰਹੀ ਹੈ। ਪਰ ਕੀ ਤੁਸੀਂ ਜਾਣਦੇ ਹੋ ਕਿ ਆਨਲਾਈਨ ਖਾਣਾ ਲਗਭਗ 50 ਫੀਸਦੀ ਮਹਿੰਗਾ ਹੁੰਦਾ ਹੈ। ਪੇਸਟਰੀ ਆਨਲਾਈਨ ਮੰਗਵਾਉਣ ਦਾ ਬਿੱਲ ਸੋਸ਼ਲ ਮੀਡੀਆ 'ਤੇ ਲੋਕਾਂ […]
By : Editor (BS)
ਨਵੀਂ ਦਿੱਲੀ : ਦੇਸ਼ 'ਚ ਹੁਣ ਆਨਲਾਈਨ ਸਾਮਾਨ ਆਰਡਰ ਕਰਨ ਦਾ ਰੁਝਾਨ ਤੇਜ਼ੀ ਨਾਲ ਵਧ ਰਿਹਾ ਹੈ। ਦੇਸ਼ ਦੇ ਵੱਡੇ ਸ਼ਹਿਰਾਂ 'ਚ ਆਨਲਾਈਨ ਫੂਡ ਆਰਡਰ ਕਰਨ ਵਾਲਿਆਂ ਦੀ ਗਿਣਤੀ ਤੇਜ਼ੀ ਨਾਲ ਵਧ ਰਹੀ ਹੈ। ਪਰ ਕੀ ਤੁਸੀਂ ਜਾਣਦੇ ਹੋ ਕਿ ਆਨਲਾਈਨ ਖਾਣਾ ਲਗਭਗ 50 ਫੀਸਦੀ ਮਹਿੰਗਾ ਹੁੰਦਾ ਹੈ।
ਪੇਸਟਰੀ ਆਨਲਾਈਨ ਮੰਗਵਾਉਣ ਦਾ ਬਿੱਲ ਸੋਸ਼ਲ ਮੀਡੀਆ 'ਤੇ ਲੋਕਾਂ 'ਚ ਚਰਚਾ ਦਾ ਵਿਸ਼ਾ ਬਣ ਗਿਆ ਹੈ। 170 ਰੁਪਏ ਦੀ ਇਸ ਪੇਸਟਰੀ ਨੂੰ ਆਨਲਾਈਨ ਆਰਡਰ ਕਰਨ 'ਤੇ ਗਾਹਕ ਨੂੰ 297 ਰੁਪਏ ਦਾ ਖਰਚਾ ਆਇਆ। ਇਸ ਪੇਸਟਰੀ 'ਤੇ ਗਾਹਕ ਨੇ ਲਗਭਗ 121 ਰੁਪਏ ਦਾ ਟੈਕਸ ਅਦਾ ਕੀਤਾ ਹੈ।
ਲੋਕਾਂ ਦਾ ਕਹਿਣਾ ਹੈ ਕਿ ਬਹੁਤ ਸਾਰੇ ਫੂਡ ਡਿਲੀਵਰੀ ਪਲੇਟਫਾਰਮ ਫੂਡ ਤੇਜ਼ੀ ਨਾਲ ਡਿਲੀਵਰ ਕਰਨ ਦਾ ਵਾਅਦਾ ਕਰਦੇ ਹਨ। ਇਹ ਹੁਣ ਕਾਫ਼ੀ ਸੁਵਿਧਾਜਨਕ ਹੋ ਗਿਆ ਹੈ. ਪਰ ਇਸ ਲਈ ਲੋਕਾਂ ਨੂੰ ਵਾਧੂ ਪੈਸੇ ਦੇਣੇ ਪੈਂਦੇ ਹਨ। ਇਹ ਅਜੀਬ ਲੱਗ ਸਕਦਾ ਹੈ, ਪਰ ਭੋਜਨ ਦਾ ਆਰਡਰ ਕਰਨਾ ਅਤੇ ਇਸਨੂੰ ਘਰ ਵਿੱਚ ਖਾਣਾ ਲਗਭਗ 50 ਪ੍ਰਤੀਸ਼ਤ ਮਹਿੰਗਾ ਹੈ।
ਇਹ ਖ਼ਬਰ ਵੀ ਪੜ੍ਹੋ
ਕੋਟਕਪੂਰਾ ਵਿਚ ਚੱਕੀ ਚਲਾਉਣ ਵਾਲੇ ਕਾਰੋਬਾਰੀ ਦੇ ਘਰ ਐਨਆਈਏ ਨੇ ਰੇਡ ਮਾਰੀ ਹੈ। ਐਨਆਈਏ ਨੇ ਮੋਗਾ ਵਿਚ ਵੀ ਕਈ ਥਾਵਾਂ ’ਤੇ ਛਾਪੇਮਾਰੀ ਕੀਤੀ।ਫਰੀਦਕੋਟ ਦੇ ਕੋਟਕਪੂਰਾ ਵਿਚ ਮੰਗਲਵਾਰ ਸਵੇਰੇ ਐਨਆਈਏ ਦੀ ਟੀਮ ਨੇ ਕਾਰੋਬਾਰੀ ਦੇ ਘਰ ’ਤੇ ਛਾਪਾਮਾਰੀ ਕੀਤੀ। ਇਹ ਜਾਂਚ ਪਿਛਲੇ ਕਈ ਘੰਟੇ ਤੋਂ ਜਾਰੀ ਹੈ ਅਤੇ ਅਧਿਕਾਰੀਆਂ ਵਲੋਂ ਇਸ ਸਬੰਧੀ ਕੋਈ ਜਾਣਕਾਰੀ ਨਹੀਂ ਦਿੱਤੀ ਜਾ ਰਹੀ।
ਦੱਸਦੇ ਚਲੀਏ ਕਿ ਮੰਗਲਵਾਰ ਸਵੇਰੇ ਲਗਭਗ ਛੇ ਵਜੇ ਐਨਆਈਏ ਦੀ ਟੀਮ ਵਲੋਂ ਕੋਟਕਪੂਰਾ ਦੇ ਕਾਰੋਬਾਰੀ ਨਰੇਸ਼ ਕੁਮਾਰ ਉਰਫ ਗੋਲਡੀ ਦੇ ਘਰ ਛਾਪੇਮਾਰੀ ਕੀਤੀ। ਜਾਣਕਾਰੀ ਅਨੁਸਾਰ ਨਰੇਸ਼ ਕੁਮਾਰ ਉਰਫ ਗੋਲਡੀ ਆਟਾ ਚੱਕੀ ਚਲਾਉਂਦਾ ਹੈ। ਹਾਲਾਂਕਿ ਅਧਿਕਾਰੀਆਂ ਦੁਆਰਾ ਇਸ ਦੇ ਬਾਰੇ ਵਿਚ ਕੋਈ ਜਾਣਕਾਰੀ ਨਹੀਂ ਦਿੱਤੀ ਗਈ। ਲੇਕਿਨ ਸੂਤਰਾਂ ਅਨੁਸਾਰ ਨਰੇਸ਼ ਕੁਮਾਰ ਦੇ ਰਿਸ਼ਤੇਦਾਰ ਦੇ ਨਾਲ Çਲੰਕ ਨਿਕਲਣ ਦੇ ਚਲਦਿਆਂ ਐਨਆਈਏ ਨੇ ਉਸ ਦੇ ਘਰ ਰੇਡ ਮਾਰੀ।
ਫਿਲਹਾਲ ਐਨਆਈਏ ਟੀਮ ਜਾਂਚ ਵਿਚ ਲੱਗੀ ਹੋਈ ਹੈ। ਦੂਜੇ ਪਾਸੇ ਮੋਗਾ ਦੇ ਨਿਹਾਲ ਸਿੰਘ ਵਾਲਾ ਦੇ ਵਿਲਾਸਪੁਰ ਵਿਚ ਰਵਿੰਦਰ ਸਿੰਘ ਨਾਂ ਦੇ ਨੌਜਵਾਨ ਦੇ ਘਰ ਐਨਆਈਏ ਨੇ ਰੇਡ ਮਾਰੀ। ਟੀਮ ਰਵਿੰਦਰ ਦੇ ਨਾਂ ’ਤੇ ਚਲ ਰਹੇ ਮੋਬਾਈਲ ਨੰਬਰ ਦੇ ਬਾਰੇ ਵਿਚ ਜਾਣਕਾਰੀ ਲੈਣ ਪਹੁੰਚੀ ਸੀ। ਮੋਗਾ ਦੇ ਚੌਗਾਵਾਂ ਵਿਚ ਵੀ ਟੀਮ ਨੇ ਇੱਕ ਘਰ ਵਿਚ ਰੇਡ ਮਾਰੀ।
ਹਰਿਆਣਾ ਦੇ ਹਿਸਾਰ ਵਿਚ ਐਨਆਈਏ ਦੀ ਟੀਮ ਪਹੁੰਚੀ ਹੈ। ਜਾਣਕਾਰੀ ਅਨੁਸਾਰ ਟੀਮ ਨੇ ਸਿਵਾਨੀ ਦੇ ਦਰਿਆਪੁਰ ਢਾਣੀ ਵਿਚ ਟਰਾਂਸਪੋਰਟਰ ਦੇ ਘਰ ਛਾਪੇਮਾਰੀ ਕੀਤੀ। ਅਧਿਕਾਰੀਆਂ ਦੁਆਰਾ ਇਸ ਸਬੰਧ ਵਿਚ ਕੋਈ ਜਾਣਕਾਰੀ ਨਹੀਂ ਦਿੱਤੀ ਜਾ ਰਹੀ।