ਅਮਰੀਕਾ : 40 ਸਾਲ ਪੁਰਾਣਾ ਹੱਤਿਆ ਦਾ ਮਾਮਲਾ ਸੁਲਝਾਇਆ
ਸੈਕਰਾਮੈਂਟੋ, 11 ਮਾਰਚ, ਹੁਸਨ ਲੜੋਆ ਬੰਗਾ-ਨਿਰਮਲ : ਅਮਰੀਕਾ ਦੇ ਵਰਜੀਨੀਆ ਰਾਜ ਵਿਚ 35 ਸਾਲ ਪਹਿਲਾਂ ਔਰਤ ਦੀ ਹੋਈ ਹੱਤਿਆ ਦੇ ਮਾਮਲੇ ਨੂੰ ਆਖਰਕਾਰ ਆਧੁਨਿਕ ਡੀਐਨਏ ਵਿਗਿਆਨਕ ਤਕਨੀਕ ਰਾਹੀਂ ਹਲ ਕਰ ਲੈਣ ਦੀ ਖ਼ਬਰ ਹੈ। ਸਟਾਫੋਰਡ ਕਾਊਂਟੀ ਸ਼ੈਰਿਫ ਦਫਤਰ ਨੇ ਜਾਰੀ ਬਿਆਨ ਵਿਚ ਕਿਹਾ ਕਿ 40 ਸਾਲਾ ਜੈਕੂਲੀਨ ਲਾਰਡ ਨੂੰ 14 ਨਵੰਬਰ 1986 ਨੂੰ ਆਖਰੀ ਵਾਰ […]
By : Editor Editor
ਸੈਕਰਾਮੈਂਟੋ, 11 ਮਾਰਚ, ਹੁਸਨ ਲੜੋਆ ਬੰਗਾ-ਨਿਰਮਲ : ਅਮਰੀਕਾ ਦੇ ਵਰਜੀਨੀਆ ਰਾਜ ਵਿਚ 35 ਸਾਲ ਪਹਿਲਾਂ ਔਰਤ ਦੀ ਹੋਈ ਹੱਤਿਆ ਦੇ ਮਾਮਲੇ ਨੂੰ ਆਖਰਕਾਰ ਆਧੁਨਿਕ ਡੀਐਨਏ ਵਿਗਿਆਨਕ ਤਕਨੀਕ ਰਾਹੀਂ ਹਲ ਕਰ ਲੈਣ ਦੀ ਖ਼ਬਰ ਹੈ। ਸਟਾਫੋਰਡ ਕਾਊਂਟੀ ਸ਼ੈਰਿਫ ਦਫਤਰ ਨੇ ਜਾਰੀ ਬਿਆਨ ਵਿਚ ਕਿਹਾ ਕਿ 40 ਸਾਲਾ ਜੈਕੂਲੀਨ ਲਾਰਡ ਨੂੰ 14 ਨਵੰਬਰ 1986 ਨੂੰ ਆਖਰੀ ਵਾਰ ਅਪਣੇ ਦਫ਼ਤਰ ਵਿਚ ਵੇਖਿਆ ਗਿਆ ਸੀ। ਇਸ ਤੋਂ ਅਗਲੇ ਦਿਨ ਉਸ ਦੀ ਲਾਸ਼ ਵੁਡਬਰਿਜ ਜੰਗਲੀ ਖੇਤਰ ਵਿਚੋਂ ਬਰਾਮਦ ਕਰ ਲਈ ਗਈ ਸੀ।
ਇਸ ਮਾਮਲੇ ਵਿਚ ਫੋਰੈਂਸਿਕ ਸਬੂਤ ਲਏ ਗਏ ਸਨ ਪ੍ਰੰਤੂ ਮਾਮਲਾ ਹੱਲ ਨਾ ਹੋ ਸਕਿਆ। ਹਾਲ ਹੀ ਵਿਚ ਵਿਕਸਤ ਹੋਈ ਆਧੁਨਿਕ ਡੀਐਨਏ ਤਕਨੀਕ ਰਾਹੀਂ ਹੋਈ ਜਾਂਚ ਉਪਰੰਤ ਇਸ ਮਾਮਲੇ ਵਿਚ ਸਟਾਫੋਰਡ ਕਾਊਂਟੀ ਵਾਸੀ 65 ਸਾਲਾ ਈਲਰੋਇ ਹੈਰੀਸਨ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉਸ ਵਿਰੁੱਧ ਅਗਵਾ ਸਮੇਤ ਹੋਰ ਦੋਸ਼ਾਂ ਤੋਂ ਇਲਾਵਾ ਪਹਿਲਾ ਦਰਜਾ ਹੱਤਿਆ ਦੇ ਦੋਸ਼ ਆਇਦ ਕੀਤੇ ਗਏ ਹਨ। ਇਸ ਮਾਮਲੇ ਦੇ ਹੱਲ ਹੋਣ ਉਪਰੰਤ ਵਰਜੀਨੀਆ ਵਿਚ ਤਕਰੀਬਨ 35 ਸਾਲ ਪਹਿਲਾਂ ਐਮੀ ਬੇਕਰ 18, ਨਾਮੀ ਔਰਤ ਦੀ ਹੋਈ ਹੱਤਿਆ ਦਾ ਅਣਸੁਲਝਿਆ ਮਾਮਲਾ ਵੀ ਹਲ ਹੋ ਜਾਣ ਦੀ ਆਸ ਬੱਝੀ ਹੈ। ਐਮੀ ਬੇਕਰ 29 ਮਾਰਚ 1989 ਨੂੰ ਲਾਪਤਾ ਹੋਈ ਸੀ ਤੇ ਉਸ ਦੀ ਲਾਸ਼ ਜੰਗਲੀ ਖੇਤਰ ਵਿਚੋਂ 31 ਮਾਰਚ ਨੂੰ ਬਰਾਮਦ ਹੋਈ ਸੀ।
ਇਹ ਖਬਰ ਵੀ ਪੜ੍ਹੋ
ਵਿਦੇਸ਼ ਤੋਂ ਇੱਕ ਹੋਰ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ। ਆਸਟ੍ਰੇਲੀਆ ਵਿੱਚ ਇੱਕ ਭਾਰਤੀ ਔਰਤ ਦਾ ਕਤਲ ਕਰ ਦਿੱਤਾ ਗਿਆ ਹੈ।
ਸ਼ੁੱਕਰਵਾਰ ਨੂੰ ਵਿਕਟੋਰੀਆ ਰਾਜ ਦੇ ਬਕਲੇ ਇਲਾਕੇ ਤੋਂ ਚੈਤਨਿਆ ਸ਼ਵੇਤਾ ਮਧਾਗਨੀ ਦੀ ਲਾਸ਼ ਬਰਾਮਦ ਹੋਈ। ਪੁਲਸ ਨੇ ਸ਼ਨੀਵਾਰ ਨੂੰ ਘਟਨਾ ਦੀ ਜਾਣਕਾਰੀ ਦਿੱਤੀ।
‘ਆਸਟ੍ਰੇਲੀਆ ਟੂਡੇ’ ਦੀ ਰਿਪੋਰਟ ’ਚ ਪੁਲਿਸ ਸੂਤਰਾਂ ਦੇ ਹਵਾਲੇ ਤੋਂ ਕਿਹਾ ਗਿਆ ਹੈ, ਸਾਨੂੰ ਸ਼ੱਕ ਹੈ ਕਿ ਸਵੇਤਾ ਕਾਤਲ ਨੂੰ ਜਾਣਦੀ ਸੀ। ਉਸ ਦੇ ਪਤੀ ਦਾ ਨਾਂ ਅਸ਼ੋਕ ਰਾਜ ਵੈਰੀਕੁੱਪਲਾ ਹੈ। ਉਹ ਕੁਝ ਘੰਟੇ ਪਹਿਲਾਂ ਆਪਣੇ ਪੰਜ ਸਾਲ ਦੇ ਬੇਟੇ ਨਾਲ ਭਾਰਤੀ ਸ਼ਹਿਰ ਹੈਦਰਾਬਾਦ ਲਈ ਰਵਾਨਾ ਹੋਇਆ ਸੀ।
ਰਿਪੋਰਟ ’ਚ ਕਿਸੇ ਦਾ ਨਾਂ ਨਹੀਂ ਲਿਆ ਗਿਆ ਪਰ ਪੁਲਸ ਸੂਤਰਾਂ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਹੋ ਸਕਦਾ ਹੈ ਕਿ ਕਾਤਲ ਆਸਟ੍ਰੇਲੀਆ ਤੋਂ ਬਾਹਰ ਜਾ ਚੁੱਕਾ ਹੈ।
ਰਿਪੋਰਟ ਮੁਤਾਬਕ ਸ਼ਵੇਤਾ ਦੀ ਹੱਤਿਆ 5 ਤੋਂ 7 ਮਾਰਚ ਦਰਮਿਆਨ ਹੋਣ ਦਾ ਸ਼ੱਕ ਹੈ। ਇਸ ਦੌਰਾਨ ਉਸ ਦਾ ਪਤੀ ਭਾਰਤ ਚਲਾ ਗਿਆ। ਕਰੀਬੀ ਰਿਸ਼ਤੇਦਾਰਾਂ ਨੇ ਵੀ ਇਸ ਗੱਲ ਦੀ ਪੁਸ਼ਟੀ ਕੀਤੀ ਹੈ। ਉਸ ਨੇ ਦੱਸਿਆ ਹੈ ਕਿ ਲਗਭਗ ਉਸ ਸਮੇਂ ਜਦੋਂ ਅਸ਼ੋਕ ਭਾਰਤ ਲਈ ਰਵਾਨਾ ਹੋਇਆ ਤਾਂ ਸਵੇਤਾ ਵੀ ਲਾਪਤਾ ਹੋ ਗਈ।
ਸਕਾਈ ਨਿਊਜ਼ ਦੀ ਰਿਪੋਰਟ ’ਚ ਕਿਹਾ ਗਿਆ ਹੈ ਕਿ ਅਸ਼ੋਕ ਨੇ ਆਸਟ੍ਰੇਲੀਆ ’ਚ ਮੌਜੂਦ ਗੁਆਂਢੀਆਂ ਅਤੇ ਆਪਣੇ ਕੁਝ ਰਿਸ਼ਤੇਦਾਰਾਂ ਨੂੰ ਫੋਨ ਕਰਕੇ ਸਵੇਤਾ ਬਾਰੇ ਜਾਣਕਾਰੀ ਹਾਸਲ ਕੀਤੀ ਸੀ। ਅਸ਼ੋਕ ਨੇ ਪੁਲਸ ਨਾਲ ਫੋਨ ’ਤੇ ਗੱਲ ਕੀਤੀ ਹੈ ਅਤੇ ਜਾਂਚ ’ਚ ਮਦਦ ਦਾ ਭਰੋਸਾ ਦਿੱਤਾ ਹੈ।
‘ਦਿ ਏਜ’ ਅਖਬਾਰ ਨਾਲ ਗੱਲਬਾਤ ਕਰਦੇ ਹੋਏ ਪੁਲਿਸ ਬੁਲਾਰੇ ਨੇ ਕਿਹਾ ਸਾਨੂੰ ਸ਼ੱਕ ਹੈ ਕਿ ਸਵੇਤਾ ਕਾਤਲ ਨੂੰ ਜਾਣਦੀ ਸੀ। ਹਾਲਾਂਕਿ, ਜਾਂਚ ਜਾਰੀ ਹੈ। ਇਸ ਲਈ ਫਿਲਹਾਲ ਕੋਈ ਠੋਸ ਕਹਿਣਾ ਜਲਦਬਾਜ਼ੀ ਹੋਵੇਗੀ। ਅਸੀਂ ਯਕੀਨੀ ਤੌਰ ’ਤੇ ਇਹ ਮੰਨ ਰਹੇ ਹਾਂ ਕਿ ਕਾਤਲ ਆਸਟ੍ਰੇਲੀਆ ਛੱਡ ਗਿਆ ਹੈ।
ਜਦੋਂ ਪੁਲਿਸ ਨੂੰ ਸਵੇਤਾ ਦੀ ਲਾਸ਼ ਮਿਲੀ ਤਾਂ ਉਨ੍ਹਾਂ ਨੇ ਜੰਗਲ ਦੇ ਇਸ ਖੇਤਰ ਨੂੰ ਸੀਲ ਕਰ ਦਿੱਤਾ। ਹਾਲਾਂਕਿ ਇਸ ਤੋਂ ਬਾਅਦ ਕੁਝ ਸੁਰਾਗ ਮਿਲੇ ਅਤੇ ਜਾਂਚ ਦਾ ਦਾਇਰਾ ਸਵੇਤਾ ਦੇ ਘਰ ਤੋਂ ਲੈ ਕੇ ਉਸ ਜਗ੍ਹਾ ਤੱਕ ਵਧਾ ਦਿੱਤਾ ਗਿਆ ਜਿੱਥੇ ਉਸ ਦੀ ਲਾਸ਼ ਮਿਲੀ ਸੀ। ਇਹ ਦੂਰੀ ਕਰੀਬ 82 ਕਿਲੋਮੀਟਰ ਹੈ। ਪੁਲਿਸ ਮੁਤਾਬਕ ਕਈ ਸਬੂਤ ਮਿਲੇ ਹਨ, ਪਰ ਇਨ੍ਹਾਂ ਦੀ ਜਾਂਚ ਕਰਨੀ ਜ਼ਰੂਰੀ ਹੈ। ਹਰ ਕੋਣ ’ਤੇ ਬਾਰੀਕੀ ਨਾਲ ਨਜ਼ਰ ਰੱਖੀ ਜਾ ਰਹੀ ਹੈ।