ਅਮਰੀਕਾ, ਕੈਨੇਡਾ ਅਤੇ ਯੂ.ਕੇ. ਆਏ ਭਾਰਤ ਦੇ ਨਿਸ਼ਾਨੇ ’ਤੇ
ਨਵੀਂ ਦਿੱਲੀ, 27 ਫਰਵਰੀ (ਵਿਸ਼ੇਸ਼ ਪ੍ਰਤੀਨਿਧ) : ਅਮਰੀਕਾ, ਕੈਨੇਡਾ ਅਤੇ ਯੂ.ਕੇ. ਨੂੰ ਇਕੋ ਵੇਲੇ ਨਿਸ਼ਾਨੇ ’ਤੇ ਲੈਂਦਿਆਂ ਭਾਰਤ ਦੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਕਿਹਾ ਹੈ ਕਿ ਸੈਨ ਫਰਾਂਸਿਸਕੋ ਵਿਖੇ ਭਾਰਤੀ ਕੌਂਸਲੇਟ ਅਤੇ ਲੰਡਨ ਵਿਖੇ ਭਾਰਤੀ ਹਾਈ ਕਮਿਸ਼ਨ ’ਤੇ ਹਮਲਾ ਕਰਨ ਵਾਲਿਆਂ ਵਿਰੁਧ ਕਾਰਵਾਈ ਕੀਤੀ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਦੋਸ਼ ਲਾਇਆ ਕਿ ਕੈਨੇਡਾ […]
By : Editor Editor
ਨਵੀਂ ਦਿੱਲੀ, 27 ਫਰਵਰੀ (ਵਿਸ਼ੇਸ਼ ਪ੍ਰਤੀਨਿਧ) : ਅਮਰੀਕਾ, ਕੈਨੇਡਾ ਅਤੇ ਯੂ.ਕੇ. ਨੂੰ ਇਕੋ ਵੇਲੇ ਨਿਸ਼ਾਨੇ ’ਤੇ ਲੈਂਦਿਆਂ ਭਾਰਤ ਦੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਕਿਹਾ ਹੈ ਕਿ ਸੈਨ ਫਰਾਂਸਿਸਕੋ ਵਿਖੇ ਭਾਰਤੀ ਕੌਂਸਲੇਟ ਅਤੇ ਲੰਡਨ ਵਿਖੇ ਭਾਰਤੀ ਹਾਈ ਕਮਿਸ਼ਨ ’ਤੇ ਹਮਲਾ ਕਰਨ ਵਾਲਿਆਂ ਵਿਰੁਧ ਕਾਰਵਾਈ ਕੀਤੀ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਦੋਸ਼ ਲਾਇਆ ਕਿ ਕੈਨੇਡਾ ਵਿਚ ਭਾਰਤੀ ਡਿਪਲੋਮੈਟਸ ਨੂੰ ਧਮਕਾਇਆ ਜਾ ਰਿਹਾ ਹੈ ਅਤੇ ਇਸੇ ਕਰ ਕੇ ਭਾਰਤ ਨੂੰ ਕੈਨੇਡੀਅਨ ਨਾਗਰਿਕਾਂ ਦੇ ਵੀਜ਼ੇ ਬੰਦ ਕਰਨੇ ਪਏ ਸਨ। ਇਕ ਨਿਊਜ਼ ਚੈਨਲ ਵੱਲੋਂ ਕਰਵਾਏ ਸੰਮੇਲਨ ਦੌਰਾਨ ਐਸ. ਜੈਸ਼ੰਕਰ ਨੇ ਇਹ ਵੀ ਕਿਹਾ ਕਿ ਹੁਣ ਹਾਲਾਤ ਵਿਚ ਸੁਧਾਰ ਆਇਆ ਹੈ।
ਸੈਨ ਫਰਾਂਸਿਸਕੋ ’ਚ ਭਾਰਤੀ ਕੌਂਸਲੇਟ ਦੇ ਹਮਲਾਵਰਾਂ ਵਿਰੁੱਧ ਹੋਵੇ ਕਾਰਵਾਈ : ਜੈਸ਼ੰਕਰ
ਖਾਲਿਸਤਾਨ ਹਮਾਇਤੀਆਂ ਬਾਰੇ ਸਵਾਲ ਪੁੱਛੇ ਜਾਣ ’ਤੇ ਉਨ੍ਰਾਂ ਕਿਹਾ ਕਿ ਕਈ ਮੌਕਿਆਂ ’ਤੇ ਭਾਰਤੀ ਮਿਸ਼ਨਾਂ ਵਿਚ ਧੂੰਏਂ ਵਾਲੇ ਬੰਬ ਸੁੱਟੇ ਗਏ। ਕੈਨੇਡਾ ਵਾਲੇ ਸਾਨੂੰ ਲੋਕਤੰਤਰ, ਬੋਲਣ ਦੀ ਆਜ਼ਾਦੀ ਅਤੇ ਹੋਰ ਕਈ ਚੀਜ਼ਾਂ ਦੀ ਪਰਿਭਾਸ਼ਾ ਦੱਸ ਰਹੇ ਹਨ ਪਰ ਬੋਲਣ ਦੀ ਆਜ਼ਾਦੀ ਡਿਪਲੋਮੈਟਸ ਨੂੰ ਧਮਕਾਉਣ ਵਾਸਤੇ ਨਹੀਂ ਹੋ ਸਕਦੀ ਜੋ ਆਪਣਾ ਫਰਜ਼ ਨਿਭਾਉਣ ਕਿਸੇ ਬਗਾਨੇ ਮੁਲਕ ਵਿਚ ਤੈਨਾਤ ਹਨ। ਯੂ.ਕੇ. ਦਾ ਜ਼ਿਕਰ ਕੀਤਾ ਜਾਵੇ ਤਾਂ ਉਥੇ ਭੀੜ ਵੱਲੋਂ ਭਾਰਤੀ ਹਾਈ ਕਮਿਸ਼ਨ ਨੂੰ ਨਿਸ਼ਾਨਾ ਬਣਾਇਆ ਗਿਆ।
ਕੈਨੇਡਾ ’ਚ ਭਾਰਤੀ ਡਿਪਲੋਮੈਟਸ ਨੂੰ ਧਮਕਾਇਆ ਗਿਆ
ਹੁਣ ਯੂ.ਕੇ. ਵਿਚ ਵੀ ਹਾਲਾਤ ਸੁਧਰਬੇ ਹਨ ਅਤੇ ਆਸਟ੍ਰੇਲੀਆ ਤੇ ਅਮਰੀਕਾ ਤੋਂ ਵੀ ਹਾਂਪੱਖੀ ਹੁੰਗਾਰਾ ਮਿਲ ਰਿਹਾ ਹੈ ਪਰ ਅਮਰੀਕਾ ਸਰਕਾਰ ਨੂੰ ਵੀ ਚਾਹੀਦਾ ਹੈ ਕਿ ਸੈਨ ਫਰਾਂਸਿਸਕੋ ਵਿਖੇ ਭਾਰਤੀ ਕੌਂਸਲੇਟ ’ਤੇ ਹੋਏ ਹਮਲੇ ਦੀ ਡੂੰਘਾਈ ਨਾਲ ਪੜਤਾਲ ਕਰਦਿਆਂ ਦੋਸ਼ੀਆਂ ਨੂੰ ਕਟਹਿਰੇ ਵਿਚ ਲਿਆਂਦਾ ਜਾਵੇ।
ਇਨੈਲੋ ਆਗੂ ਨਫ਼ੇ ਸਿੰਘ ਦਾ ਕਤਲ ਬਰਤਾਨੀਆ ‘ਚ ਬੈਠੇ ਗੈਂਗਸਟਰ ਦੇ ਇਸ਼ਾਰੇ ‘ਤੇ ਹੋਇਆ ?
ਨਵੀਂ ਦਿੱਲੀ : ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਦੇ ਸੀਨੀਅਰ ਆਗੂ ਦੇ ਦਿਲ ਦਹਿਲਾ ਦੇਣ ਵਾਲੇ ਕਤਲ ਪਿੱਛੇ ਬ੍ਰਿਟੇਨ ਸਥਿਤ ਗੈਂਗਸਟਰ ਦਾ ਹੱਥ ਹੋ ਸਕਦਾ ਹੈ ? ਪੁਲਿਸ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਨਫ਼ੇ ਸਿੰਘ ਰਾਠੀ ਦੇ ਸਨਸਨੀਖੇਜ਼ ਕਤਲ ਪਿੱਛੇ ਯੂਕੇ ਵਿੱਚ ਬੈਠੇ ਉਹੀ ਗੈਂਗਸਟਰ ਦਾ ਹੱਥ ਹੋ ਸਕਦਾ ਹੈ, ਜਿਸ ਨੇ ਪਿਛਲੇ ਸਮੇਂ ਵਿੱਚ ਵੀ ਇਸੇ ਤਰ੍ਹਾਂ ਦੇ ਸਿਆਸੀ ਕਤਲ ਕੀਤੇ ਹਨ। ਇਸ ਦੌਰਾਨ ਪੁਲਿਸ ਨੇ ਐਫਆਈਆਰ ਵਿੱਚ ਤਿੰਨ ਹੋਰ ਲੋਕਾਂ ਦੇ ਨਾਮ ਸ਼ਾਮਲ ਕੀਤੇ ਹਨ।
ਦੱਸ ਦੇਈਏ ਕਿ ਇਨੈਲੋ ਦੀ ਹਰਿਆਣਾ ਇਕਾਈ ਦੇ ਪ੍ਰਧਾਨ ਨਫ਼ੇ ਸਿੰਘ ਰਾਠੀ ਅਤੇ ਪਾਰਟੀ ਦੇ ਇੱਕ ਵਰਕਰ ਦੀ ਐਤਵਾਰ ਨੂੰ ਦਿੱਲੀ ਨੇੜੇ ਬਹਾਦਰਗੜ੍ਹ ਵਿੱਚ ਅਣਪਛਾਤੇ ਹਮਲਾਵਰਾਂ ਨੇ ਆਪਣੀ SUV ਉੱਤੇ ਅੰਨ੍ਹੇਵਾਹ ਗੋਲੀਬਾਰੀ ਕਰਕੇ ਹੱਤਿਆ ਕਰ ਦਿੱਤੀ ਸੀ। ਰਾਠੀ ਵੱਲੋਂ ਸੁਰੱਖਿਆ ਲਈ ਰੱਖੇ ਗਏ ਤਿੰਨ ਨਿੱਜੀ ਬੰਦੂਕਧਾਰੀ ਵੀ ਹਮਲੇ ਵਿੱਚ ਜ਼ਖ਼ਮੀ ਹੋ ਗਏ। ਹੁਣ ਪੁਲਿਸ ਇਸ ਕਤਲ ਪਿੱਛੇ ਅੰਤਰਰਾਸ਼ਟਰੀ ਸਾਜ਼ਿਸ਼ ਦੇ ਕੋਣ ਤੋਂ ਵੀ ਜਾਂਚ ਕਰ ਰਹੀ ਹੈ।
ਐਨਡੀਟੀਵੀ ਦੀ ਰਿਪੋਰਟ ਮੁਤਾਬਕ ਐਫਆਈਆਰ ਵਿੱਚ ਤਿੰਨ ਹੋਰ ਵਿਅਕਤੀਆਂ ਵਰਿੰਦਰ ਰਾਠੀ, ਸੰਦੀਪ ਰਾਠੀ ਅਤੇ ਰਾਜਪਾਲ ਸ਼ਰਮਾ ਦੇ ਨਾਂ ਸ਼ਾਮਲ ਕੀਤੇ ਗਏ ਹਨ। ਪੁਲਿਸ ਐਫਆਈਆਰ ਵਿੱਚ ਹੁਣ ਤੱਕ ਕੁੱਲ 15 ਲੋਕਾਂ ਦੇ ਨਾਮ ਦਰਜ ਕੀਤੇ ਗਏ ਹਨ। ਇਨ੍ਹਾਂ ‘ਚੋਂ 10 ਲੋਕਾਂ ਦੀ ਪਛਾਣ ਹੋ ਗਈ ਹੈ, ਜਿਨ੍ਹਾਂ ‘ਚ ਭਾਜਪਾ ਦੇ ਸਾਬਕਾ ਵਿਧਾਇਕ ਨਰੇਸ਼ ਕੌਸ਼ਿਕ ਵੀ ਸ਼ਾਮਲ ਹਨ। ਪੰਜ ਅਣਪਛਾਤੇ ਵਿਅਕਤੀਆਂ ਦੀ ਪਛਾਣ ਕੀਤੀ ਜਾ ਰਹੀ ਹੈ। ਪੁਲੀਸ ਸੂਤਰਾਂ ਅਨੁਸਾਰ ਤਿੰਨ ਨਵੇਂ ਸ਼ਾਮਲ ਹੋਏ ਵਿਅਕਤੀਆਂ ਵਿੱਚੋਂ ਦੋ ਦੇ ਸਿਆਸੀ ਸਬੰਧ ਹਨ।
ਪੁਲਿਸ ਸੂਤਰਾਂ ਦਾ ਮੰਨਣਾ ਹੈ ਕਿ ਰਾਠੀ ਦੇ ਕਤਲ ਵਿੱਚ ਬਰਤਾਨੀਆ ਦਾ ਇੱਕ ਬਦਨਾਮ ਗੈਂਗਸਟਰ ਸ਼ਾਮਲ ਹੋ ਸਕਦਾ ਹੈ। ਇਸ ਗੈਂਗਸਟਰ ਨੇ ਪਹਿਲਾਂ ਵੀ ਅਜਿਹੀਆਂ ਸਿਆਸੀ ਹੱਤਿਆਵਾਂ ਕੀਤੀਆਂ ਹਨ। ਕੁਝ ਮਹੀਨੇ ਪਹਿਲਾਂ ਇਸੇ ਗੈਂਗਸਟਰ ਦਾ ਨਾਂ ਦਿੱਲੀ ਵਿੱਚ ਇੱਕ ਭਾਜਪਾ ਆਗੂ ਦੇ ਕਤਲ ਵਿੱਚ ਵੀ ਸਾਹਮਣੇ ਆਇਆ ਸੀ। ਇਸ ਸਬੰਧ ਵਿਚ ਹਰਿਆਣਾ ਪੁਲਿਸ ਅੱਜ ਬ੍ਰਿਟੇਨ ਦੇ ਇਕ ਗੈਂਗਸਟਰ ਦੇ ਕਰੀਬੀ ਸਾਥੀ ਤੋਂ ਪੁੱਛਗਿੱਛ ਕਰੇਗੀ ਜੋ ਇਸ ਸਮੇਂ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਬੰਦ ਹੈ।