ਅਮਰੀਕਾ : ਪ੍ਰਦਰਸ਼ਨਕਾਰੀਆਂ ਤੋਂ ਕੋਲੰਬੀਆ ਯੂਨੀਵਰਸਿਟੀ ਛੁਡਾਈ, ਕਈ ਗ੍ਰਿਫ਼ਤਾਰ

ਅਮਰੀਕਾ : ਪ੍ਰਦਰਸ਼ਨਕਾਰੀਆਂ ਤੋਂ ਕੋਲੰਬੀਆ ਯੂਨੀਵਰਸਿਟੀ ਛੁਡਾਈ, ਕਈ ਗ੍ਰਿਫ਼ਤਾਰ


ਵਾਸ਼ਿੰਗਟਨ, 1 ਮਈ, ਨਿਰਮਲ : ਅਮਰੀਕਾ ਦੀ ਯੂਨੀਵਰਸਿਟੀਆਂ ਵਿਚ ਫਲਸਤੀਨ ਦੇ ਸਮਰਥਨ ਵਿਚ ਹੋ ਰਹੇ ਪ੍ਰਦਰਸ਼ਨਾਂ ਦੇ ਵਿਚਾਲੇ ਮੰਗਲਵਾਰ ਰਾਤ 100 ਤੋਂ ਜ਼ਿਆਦਾ ਪੁਲਿਸ ਕਰਮੀ ਕੋਲੰਬੀਆ ਯੂਨੀਵਰਸਿਟੀ ਵਿਚ ਦਾਖ਼ਲ ਹੋਏ। ਉਹ ਰੈਂਪ ਲਗਾ ਕੇ ਖਿੜਕੀ ਦੇ ਰਸਤੇ ਯੂਨੀਵਰਸਿਟੀ ਦੀ ਹੈਮਿਲਟਨ ਬਿਲਡਿੰਗ ਵਿਚ ਵੜੇ। ਉਨ੍ਹਾਂ ਨੇ ਬਿਲਡਿੰਗ ਨੂੰ ਪ੍ਰਦਰਸ਼ਨਕਾਰੀਆਂ ਕੋਲੋਂ ਆਜ਼ਾਦ ਕਰਵਾਇਆ। ਮੰਗਲਵਾਰ ਤੜਕੇ ਦਰਜਨਾਂ ਪ੍ਰਦਰਸ਼ਨਕਾਰੀਆਂ ਨੇ ਯੂਨੀਵਰਸਿਟੀ ’ਤੇ ਕਬਜ਼ਾ ਕਰ ਲਿਆ ਸੀ। ਖਿੜਕੀ ਤੋੜ ਕੇ ਵੜੀ ਪੁਲਿਸ ਨੇ ਲਗਭਗ 50 ਵਿਦਿਆਰਥੀਆਂ ਨੂੰ ਗ੍ਰਿਫਤਾਰ ਕੀਤਾ ਹੈ।
ਨਿਊਯਾਰਕ ਟਾਈਮ ਮੁਤਾਬਕ ਉਨ੍ਹਾਂ ਨੇ ਬਿਲਡਿੰਗ ਦੇ ਗੇਟ ਨੂੰ ਯੂਨੀਵਰਸਿਟੀ ਦੇ ਫਰਨੀਚਰ ਅਤੇ ਵੈਂਡਿੰਗ ਮਸ਼ੀਨ ਦੇ ਜ਼ਰੀਏ ਬੰਦ ਕਰ ਦਿੱਤਾ ਸੀ। ਉਨ੍ਹਾਂ ਨੇ ਖਿੜਕੀਆਂ ’ਤੇ ਅਖ਼ਬਾਰ ਚਿਪਕਾ ਦਿੱਤੇ ਸੀ, ਜਿਸ ਕਾਰਨ ਅੰਦਰ ਦਾ ਕੁਝ ਵੀ ਦਿਖਾਈ ਨਹੀਂ ਦੇ ਰਿਹਾ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਖਿੜਕੀ ਤੋਂ ਫਲਸਤੀਨ ਦਾ ਝੰਡਾ ਲਹਿਰਾਇਆ। ਪ੍ਰਦਰਸ਼ਨਕਾਰੀਆਂ ਨੇ ਫਲਸਤੀਨ ਦੀ ਆਜ਼ਾਦੀ ਦੇ ਨਾਅਰੇ ਵੀ ਲਗਾਏ।

ਇਸ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਨੇ ਯੂਨੀਵਰਸਿਟੀ ਦੀ ਬਿਲਡਿੰਗ ਦਾ ਨਾਂ ਹੈਮਿਲਟਨ ਤੋਂ ਹਿੰਦ ਹਾਲ ਕਰਨ ਦਾ ਐਲਾਨ ਕੀਤਾ ਸੀ। ਦਰਅਸਲ, ਹਿੰਦ ਰਜਾਬ ਗਾਜ਼ਾ ਵਿਚ ਰਹਿਣ ਵਾਲੀ ਛੇ ਸਾਲ ਦੀ ਬੱਚੀ ਸੀ ਜਿਸ ਦੀ ਇਜ਼ਰਾਈਲ ਦੇ ਹਮਲੇ ਵਿਚ ਮੌਤ ਹੋ ਗਈ। ਯੂਨੀਵਰਸਿਟੀ ਪ੍ਰਸ਼ਾਸਨ ਨੇ ਦੱਸਿਆ ਕਿ ਪ੍ਰਦਰਸ਼ਨਕਾਰੀਆਂ ਨੇ ਯੂਨੀਵਰਸਿਟੀ ਵਿਚ ਕਈ ਜਗ੍ਹਾ ਭੰਨਤੋੜ ਵੀ ਕੀਤੀ, ਜਿਸ ਕਾਰਨ ਉਨ੍ਹਾਂ ਮਜਬੂਰੀ ਵਿਚ ਪੁਲਿਸ ਨੂੰ ਬੁਲਾਉਣਾ ਪਿਆ। ਪੁਲਿਸ ਨੇ ਕੋਲੰਬੀਆ ਯੂਨੀਵਰਸਿਟੀ ਅਤੇ ਸਿਟੀ ਕਾਲਜ ਤੋਂ ਤਕਰੀਬਨ 100 ਪ੍ਰਦਰਸ਼ਨਕਾਰੀਆਂ ਨੂੰ ਗ੍ਰਿਫਤਾਰ ਕੀਤਾ। ਯੂਨੀਵਰਸਿਟੀ ਨੇ ਪੁਲਿਸ ਨੂੰ 17 ਮਈ ਤੱਕ ਕੈਂਪਸ ਵਿਚ ਹੀ ਰਹਿਣ ਦੀ ਅਪੀਲ ਕੀਤੀ ਹੈ।

ਇਹ ਵੀ ਪੜ੍ਹੋ

ਖਪਤਕਾਰ ਅਦਾਲਤ ਨੇ ਜਲੰਧਰ ਦੀ ਸਭ ਤੋਂ ਵੱਡੀ ਪੀਮਸ ਮੈਡੀਕਲ ਐਂਡ ਐਜੂਕੇਸ਼ਨਲ ਚੈਰੀਟੇਬਲ ਸੁਸਾਇਟੀ ਦੇ ਡਾਕਟਰ ਨੂੰ 4 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਹੈ। ਮਰੀਜ਼ ਦੇ ਵਕੀਲ ਨੇ ਅਦਾਲਤ ਵਿਚ ਸਾਬਤ ਕਰ ਦਿੱਤਾ ਹੈ ਕਿ ਡਾਕਟਰ ਮਰੀਜ਼ ਦੀ ਕਮਰ ਟਰਾਂਸਪਲਾਂਟ ਕਰਵਾਉਣ ’ਚ ਲਾਪਰਵਾਹੀ ਕਰ ਰਹੇ ਸਨ। ਜਿਸ ਕਾਰਨ ਮਹਿਲਾ ਮਰੀਜ਼ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਅਦਾਲਤ ਨੇ ਇਲਾਜ ਤੇ ਖਰਚ ਕੀਤੇ ਪੈਸਿਆਂ ਦੇ ਨਾਲ ਜੁਰਮਾਨਾ ਅਦਾ ਕਰਨ ਦਾ ਹੁਕਮ ਦਿੱਤਾ ਹੈ।

ਦੱਸ ਦਈਏ ਕਿ ਅਦਾਲਤ ਵਿਚ ਪੇਸ਼ ਕੀਤੇ ਗਏ ਦਸਤਾਵੇਜ਼ਾਂ ਅਨੁਸਾਰ ਪੀਮਸ ਮੈਡੀਕਲ ਐਂਡ ਐਜੂਕੇਸ਼ਨ ਚੈਰੀਟੇਬਲ ਸੁਸਾਇਟੀ ਜਲੰਧਰ ਵਿਖੇ 32 ਸਾਲਾ ਔਰਤ ਵੱਲੋਂ ਕਮਰ ਦੀ ਸਰਜਰੀ ਸਹੀ ਢੰਗ ਨਾਲ ਨਹੀਂ ਕੀਤੀ ਗਈ। ਔਰਤ ਨੇ ਹਸਪਤਾਲ ਤੋਂ ਕੁੱਲ ਹਿਪ ਟ੍ਰਾਂਸਪਲਾਂਟ ਸਰਜਰੀ ਕਰਵਾਈ ਸੀ। ਪੀੜਤਾ ਦੇ ਵਕੀਲ ਨੇ ਅਦਾਲਤ ਵਿਚ ਸਾਬਤ ਕੀਤਾ ਕਿ ਪੀੜਤਾ ਦੇ ਪੈਰ ਦੇ ਇੱਕ ਅੰਗੂਠੇ ’ਚ ਨਸ ਦੱਬ ਜਾਣ ਕਾਰਣ ਕਾਰਨ ਕੰਮ ਕਰਨਾ ਬੰਦ ਕਰ ਦਿੱਤਾ ਹੈ। ਜਿਸ ਕਾਰਨ ਉਸ ਨੂੰ ਕਾਫੀ ਪ੍ਰੇਸ਼ਾਨੀ ਹੋਈ।

ਦੱਸਣਯੋਗ ਹੈ ਕਿ ਅਪ੍ਰੇਸ਼ਨ ਗਲਤ ਹੋਣ ਤੋਂ ਬਾਅਦ ਜਦੋਂ ਔਰਤ ਨੂੰ ਆਰਾਮ ਨਾ ਮਿਲਿਆ ਤਾਂ ਉਹ ਇਲਾਜ ਲਈ ਚੰਡੀਗੜ੍ਹ ਦੇ ਪੀ.ਜੀ.ਆਈ. ਗਈ। ਜਿੱਥੇ ਡਾਕਟਰਾਂ ਨੇ ਔਰਤ ਦੇ ਇਲਾਜ ਵਿਚ ਲਾਪਰਵਾਹੀ ਦੱਸੀ ਹੈ। ਹੈਡ ਠੀਕ ਨੈਪ ਦਾ ਫਿੱਟ ਨਹੀਂ ਕੀਤਾ ਗਿਆ ਤੇ ਨਾ ਹੀ ਕਮਰ ਸਹੀ ਜਗ੍ਹਾ ਤੇ ਫਿੱਟ ਕੀਤੀ ਗਈ ਹੈ।

ਜਿਸ ਕਾਰਨ ਔਰਤ ਨੂੰ ਕਈ ਦਿਨਾਂ ਤੱਕ ਮਾਨਸਿਕ ਅਤੇ ਸਰੀਰਕ ਤਕਲੀਫ ਝੱਲਣੀ ਪਈ। ਜਿਸ ਤੋਂ ਬਾਅਦ ਪੀੜਤ ਔਰਤ ਨੇ ਖਪਤਕਾਰ ਅਦਾਲਤ ਵਿਚ ਮਾਮਲੇ ਦੀ ਸ਼ਿਕਾਇਤ ਕੀਤੀ। ਸਬੂਤਾਂ ਨੂੰ ਦੇਖਦੇ ਹੋਏ ਅਦਾਲਤ ਨੇ ਉਕਤ ਸੰਸਥਾ ਤੇ 4 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਹੈ।

ਇਸਤੋਂ ਇਲਾਵਾ ਸੰਸਥਾ ਨੇ ਅਦਾਲਤੀ ਹੁਕਮਾਂ ਨੂੰ ਪੰਜਾਬ ਰਾਜ ਖਪਤਕਾਰ ਕਮਿਸ਼ਨ ਵਿੱਚ ਚੁਣੌਤੀ ਦਿੱਤੀ ਸੀ। ਪਰ ਉਥੋਂ ਉਕਤ ਪਟੀਸ਼ਨ ਰੱਦ ਕਰ ਦਿੱਤੀ ਗਈ। ਜਸਟਿਸ ਦਇਆ ਚੌਧਰੀ ਅਤੇ ਸਿਮਰਜੀਤ ਕੌਰ ਨੇ ਖਪਤਕਾਰ ਅਦਾਲਤ ਜਲੰਧਰ ਦੇ ਮਿਤੀ 11 ਮਾਰਚ, 2020 ਦੇ ਹੁਕਮਾਂ ਨੂੰ ਬਰਕਰਾਰ ਰੱਖਿਆ। ਇਸ ਦੇ ਨਾਲ ਹੀ ਜੇਕਰ ਸਮੇਂ ਤੇ ਭੁਗਤਾਨ ਨਹੀਂ ਕੀਤਾ ਜਾਂਦਾ ਹੈ ਤਾਂ ਜੁਰਮਾਨੇ ਦੀ ਰਕਮ ਤੇ ਵਿਆਜ ਵੀ ਦੇਣਾ ਹੋਵੇਗਾ।

Related post

ਗੁਰਦਾਸਪੁਰ ਵਿਚ ਪੁਲਿਸ ਮੁਲਾਜ਼ਮਾਂ ’ਤੇ ਫਾਇਰਿੰਗ

ਗੁਰਦਾਸਪੁਰ ਵਿਚ ਪੁਲਿਸ ਮੁਲਾਜ਼ਮਾਂ ’ਤੇ ਫਾਇਰਿੰਗ

ਗੁਰਦਾਸਪੁਰ, 21 ਮਈ, ਨਿਰਮਲ : ਗੁਰਦਾਸਪੁਰ ਜ਼ਿਲੇ੍ਹ ਦੇ ਅੰਮ੍ਰਿਤਸਰ-ਪਠਾਨਕੋਟ ਰੋਡ ’ਤੇ ਸਥਿਤ ਬਾਬਰੀ ਹਾਈਟੈਕ ਨਾਕੇ ’ਤੇ ਇੱਕ ਬਾਈਕ ਸਵਾਰ ਬਦਮਾਸ਼ ਨੇ…
ਲਾਲ ਬੱਤੀ ਪਾਰ ਕਰਨ ਵਾਲਾ ਵਕੀਲ ਪੁਲਿਸ ਵਲੋਂ ਗ੍ਰਿਫਤਾਰ

ਲਾਲ ਬੱਤੀ ਪਾਰ ਕਰਨ ਵਾਲਾ ਵਕੀਲ ਪੁਲਿਸ ਵਲੋਂ ਗ੍ਰਿਫਤਾਰ

ਚੰਡੀਗੜ੍ਹ, 21 ਮਈ, ਨਿਰਮਲ : ਚੰਡੀਗੜ੍ਹ ਵਿਚ ਲਾਲ ਬੱਤੀ ਪਾਰ ਕਰਨ ਦੀ ਵਾਪਰੀ ਇੱਕ ਘਟਨਾ ਤੋਂ ਬਾਅਦ ਪੁਲਿਸ ਨੇ ਡਰਾਈਵਰ ਪ੍ਰਕਾਸ਼…
ਲਾਅ ਯੂਨੀਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤ

ਲਾਅ ਯੂਨੀਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤ

ਪਟਿਆਲਾ, 18 ਮਈ, ਨਿਰਮਲ : ਪਟਿਆਲਾ ਤੋਂ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ। ਇੱਥੇ ਇੱਕ ਬਹੁਤ ਹੀ ਵੱਡਾ ਸੜਕ…