ਕਪੂਰਥਲਾ ਵਿਚ ਅਮਰੀਕਨ ਮਹਿਲਾ ਹੱਤਿਆ ਕਾਂਡ : ਸੱਸ-ਸਹੁਰੇ ਦਾ ਰਿਮਾਂਡ ਵਧਿਆ
ਕਪੂਰਥਲਾ, 1 ਫ਼ਰਵਰੀ, ਨਿਰਮਲ : ਕਪੂਰਥਲਾ ਦੇ ਸੁਲਤਾਨਪੁਰ ਲੋਧੀ ’ਚ ਅਮਰੀਕੀ ਨਾਗਰਿਕ ਔਰਤ ਦੇ ਕਤਲ ਦੇ ਮਾਮਲੇ ’ਚ ਮੁਲਜ਼ਮ ਸੱਸ ਅਤੇ ਸਹੁਰੇ ਦੇ 3 ਦਿਨ ਦੇ ਪੁਲਸ ਰਿਮਾਂਡ ’ਚ ਹੋਰ ਵਾਧਾ ਕਰ ਦਿੱਤਾ ਗਿਆ ਹੈ। ਇਸ ਦੀ ਪੁਸ਼ਟੀ ਕਰਦਿਆਂ ਡੀਐਸਪੀ ਸੁਲਤਾਨਪੁਰ ਲੋਧੀ ਬਬਨਦੀਪ ਸਿੰਘ ਨੇ ਦੱਸਿਆ ਕਿ ਰਿਮਾਂਡ ਦੌਰਾਨ ਮੁਲਜ਼ਮਾਂ ਕੋਲੋਂ ਕਤਲ ਵਿੱਚ ਵਰਤੇ ਗਏ […]
By : Editor Editor
ਕਪੂਰਥਲਾ, 1 ਫ਼ਰਵਰੀ, ਨਿਰਮਲ : ਕਪੂਰਥਲਾ ਦੇ ਸੁਲਤਾਨਪੁਰ ਲੋਧੀ ’ਚ ਅਮਰੀਕੀ ਨਾਗਰਿਕ ਔਰਤ ਦੇ ਕਤਲ ਦੇ ਮਾਮਲੇ ’ਚ ਮੁਲਜ਼ਮ ਸੱਸ ਅਤੇ ਸਹੁਰੇ ਦੇ 3 ਦਿਨ ਦੇ ਪੁਲਸ ਰਿਮਾਂਡ ’ਚ ਹੋਰ ਵਾਧਾ ਕਰ ਦਿੱਤਾ ਗਿਆ ਹੈ। ਇਸ ਦੀ ਪੁਸ਼ਟੀ ਕਰਦਿਆਂ ਡੀਐਸਪੀ ਸੁਲਤਾਨਪੁਰ ਲੋਧੀ ਬਬਨਦੀਪ ਸਿੰਘ ਨੇ ਦੱਸਿਆ ਕਿ ਰਿਮਾਂਡ ਦੌਰਾਨ ਮੁਲਜ਼ਮਾਂ ਕੋਲੋਂ ਕਤਲ ਵਿੱਚ ਵਰਤੇ ਗਏ ਸਾਮਾਨ ਅਤੇ ਕਿਸੇ ਹੋਰ ਦੀ ਸ਼ਮੂਲੀਅਤ ਬਾਰੇ ਪੁੱਛਗਿੱਛ ਕੀਤੀ ਜਾਵੇਗੀ। ਜਦੋਂਕਿ ਔਰਤ ਦਾ ਮੋਬਾਈਲ ਅਤੇ ਪਾਸਪੋਰਟ ਪਹਿਲਾਂ ਹੀ ਬਰਾਮਦ ਕਰ ਲਿਆ ਗਿਆ ਹੈ।ਦੂਜੇ ਪਾਸੇ ਉਨ੍ਹਾਂ ਇਹ ਵੀ ਦੱਸਿਆ ਕਿ ਮ੍ਰਿਤਕ ਔਰਤ ਰਾਜਦੀਪ ਕੌਰ ਜੋ ਕਿ ਅਮਰੀਕੀ ਨਾਗਰਿਕ ਹੈ, ਦੀ ਲਾਸ਼ ਔਰਤ ਦੀ ਮਾਤਾ ਨਿਰਮਲ ਕੌਰ ਨੂੰ ਸੌਂਪ ਦਿੱਤੀ ਗਈ ਹੈ। ਜਿਨ੍ਹਾਂ ਦਾ ਅੰਤਿਮ ਸਸਕਾਰ ਸ਼ੁੱਕਰਵਾਰ ਨੂੰ ਕੀਤਾ ਜਾਵੇਗਾ।
ਦੂਜੇ ਪਾਸੇ ਉਨ੍ਹਾਂ ਇਹ ਵੀ ਦੱਸਿਆ ਕਿ ਮ੍ਰਿਤਕ ਔਰਤ ਰਾਜਦੀਪ ਕੌਰ ਜੋ ਕਿ ਅਮਰੀਕੀ ਨਾਗਰਿਕ ਹੈ, ਦੀ ਲਾਸ਼ ਔਰਤ ਦੀ ਮਾਤਾ ਨਿਰਮਲ ਕੌਰ ਨੂੰ ਸੌਂਪ ਦਿੱਤੀ ਗਈ ਹੈ। ਜਿਨ੍ਹਾਂ ਦਾ ਅੰਤਿਮ ਸਸਕਾਰ ਸ਼ੁੱਕਰਵਾਰ ਨੂੰ ਕੀਤਾ ਜਾਵੇਗਾ।ਦੱਸ ਦੇਈਏ ਕਿ ਹਾਲ ਹੀ ’ਚ ਮ੍ਰਿਤਕ ਅਮਰੀਕੀ ਨਾਗਰਿਕ ਰਾਜਦੀਪ ਕੌਰ ਦੀ ਸ਼ੱਕੀ ਹਾਲਾਤਾਂ ’ਚ ਮੌਤ ਹੋਣ ਤੋਂ ਬਾਅਦ ਪੁਲਸ ਨੇ ਉਸ ਦੀ ਮਾਂ ਨਿਰਮਲ ਕੌਰ ਅਤੇ ਪਤਨੀ ਜਰਨੈਲ ਸਿੰਘ ਦੀ ਸ਼ਿਕਾਇਤ ’ਤੇ ਕਾਰਵਾਈ ਕਰਦੇ ਹੋਏ ਉਸ ਦੇ ਪਤੀ ਅਤੇ ਸਹੁਰੇ ਖਿਲਾਫ ਕਤਲ ਦਾ ਮਾਮਲਾ ਦਰਜ ਕੀਤਾ ਸੀ। ਸੱਸ ਦਲਜੀਤ ਕੌਰ ਅਤੇ ਸਹੁਰਾ ਜਗਦੇਵ ਸਿੰਘ ਨੂੰ ਗ੍ਰਿਫਤਾਰ ਕਰ ਲਿਆ।
ਜਿਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ 2 ਦਿਨ ਦਾ ਰਿਮਾਂਡ ਦਿੱਤਾ ਗਿਆ। ਦੋਵਾਂ ਮੁਲਜ਼ਮਾਂ ਨੂੰ ਮੁੜ ਮਾਣਯੋਗ ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ 3 ਦਿਨਾਂ ਦੇ ਪੁਲਸ ਰਿਮਾਂਡ ਵਿੱਚ ਵਾਧਾ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਮ੍ਰਿਤਕ ਰਾਜਦੀਪ ਕੌਰ ਦੀ ਮਾਤਾ ਨਿਰਮਲ ਕੌਰ ਨੇ ਸ਼ਿਕਾਇਤ ਵਿੱਚ ਦੱਸਿਆ ਸੀ ਕਿ ਬੀਤੀ 19 ਜਨਵਰੀ ਨੂੰ ਫੋਨ ਆਇਆ ਕਿ ਰਾਜਦੀਪ ਕੌਰ ਗੱਲ ਨਹੀਂ ਕਰ ਰਹੀ। ਇਸ ਲਈ ਉਹ ਉਸ ਨੂੰ ਇਲਾਜ ਲਈ ਹਸਪਤਾਲ ਲੈ ਗਏ ਹਨ।ਨਿਰਮਲ ਕੌਰ ਨੇ ਦੱਸਿਆ ਸੀ ਕਿ ਉਸ ਦੀ ਲੜਕੀ ਰਾਜਦੀਪ ਕੌਰ 12 ਜਨਵਰੀ ਨੂੰ ਆਪਣੇ 5 ਸਾਲਾ ਬੱਚੇ ਅਰਮਾਨ ਸਿੰਘ ਨਾਲ ਆਪਣੇ ਸਹੁਰੇ ਪਰਿਵਾਰ ਵਿੱਚ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਭਾਰਤ ਆਈ ਸੀ। ਉਸ ਨੇ ਦੋਸ਼ ਲਾਇਆ ਕਿ ਉਸ ਦੇ ਸਹੁਰੇ ਪਰਿਵਾਰ ਨੇ ਮਿਲੀਭੁਗਤ ਨਾਲ ਉਸ ਨੂੰ ਅਮਰੀਕਾ ਤੋਂ ਭਾਰਤ ਬੁਲਾਇਆ ਸੀ। ਜਦੋਂਕਿ ਸਹੁਰੇ ਪਰਿਵਾਰ ਵਿੱਚ ਵਿਆਹ ਦਾ ਕੋਈ ਪ੍ਰੋਗਰਾਮ ਨਹੀਂ ਸੀ।
ਸ਼ਿਕਾਇਤਕਰਤਾ ਨਿਰਮਲ ਕੌਰ ਨੇ ਇਹ ਵੀ ਦੱਸਿਆ ਕਿ ਉਸ ਦਾ ਜਵਾਈ ਉਸ ਦੀ ਲੜਕੀ ’ਤੇ ਦਬਾਅ ਪਾ ਕੇ ਉਸ ਨੂੰ ਜਾਇਦਾਦ ਆਪਣੇ ਨਾਂ ਕਰਵਾਉਣ ਲਈ ਕਹਿੰਦਾ ਸੀ ਤਾਂ ਜੋ ਉਹ ਉਥੇ ਗਰੀਨ ਕਾਰਡ ਹੋਲਡਰ ਬਣ ਸਕੇ। ਇਸ ਸਮੇਂ ਉਹ ਗੈਰ-ਕਾਨੂੰਨੀ ਢੰਗ ਨਾਲ ਵਿਦੇਸ਼ ਵਿਚ ਰਹਿ ਰਿਹਾ ਹੈ। ਡੀਐਸਪੀ ਸੁਲਤਾਨਪੁਰ ਲੋਧੀ ਬਬਨਦੀਪ ਸਿੰਘ ਨੇ ਦੱਸਿਆ ਕਿ ਮੁਲਜ਼ਮ ਸੱਸ ਅਤੇ ਸਹੁਰੇ ਦਾ 2 ਦਿਨ ਦਾ ਰਿਮਾਂਡ ਖ਼ਤਮ ਹੋਣ ਮਗਰੋਂ ਮੁਲਜ਼ਮਾਂ ਨੂੰ ਅੱਜ ਮੁੜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੋਂ 3 ਦਿਨ ਦਾ ਹੋਰ ਪੁਲਿਸ ਰਿਮਾਂਡ ਦਿੱਤਾ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਮੁਲਜ਼ਮਾਂ ਕੋਲੋਂ ਮ੍ਰਿਤਕ ਔਰਤ ਦਾ ਪਾਸਪੋਰਟ ਅਤੇ ਮੋਬਾਈਲ ਫੋਨ ਪਹਿਲਾਂ ਹੀ ਬਰਾਮਦ ਕਰ ਲਿਆ ਗਿਆ ਹੈ। ਹੁਣ ਰਿਮਾਂਡ ਦੌਰਾਨ ਮੁਲਜ਼ਮਾਂ ਕੋਲੋਂ ਕਤਲ ਵਿੱਚ ਵਰਤੀ ਗਈ ਸਮੱਗਰੀ ਅਤੇ ਇਸ ਮਾਮਲੇ ਵਿੱਚ ਹੋਰ ਕੋਈ ਮਦਦਗਾਰ ਸੀ ਜਾਂ ਨਹੀਂ, ਬਾਰੇ ਪੁੱਛਗਿੱਛ ਕੀਤੀ ਜਾਵੇਗੀ।