Begin typing your search above and press return to search.

ਕਰੋੜਾਂ ਰੁਪਏ ਦੇ ਪ੍ਰੋਜੈਕਟ ਦਾ ਉਦਘਾਟਨ ਕਰਨਗੇ ਅਮਿਤ ਸ਼ਾਹ

ਚੰਡੀਗੜ੍ਹ, 19 ਦਸੰਬਰ, ਨਿਰਮਲ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 22 ਦਸੰਬਰ ਨੂੰ ਚੰਡੀਗੜ੍ਹ ਆਉਣਗੇ। ਉਹ ਸੈਕਟਰ 26 ਸਥਿਤ ਚੰਡੀਗੜ੍ਹ ਕਾਲਜ ਆਫ ਇੰਜਨੀਅਰਿੰਗ ਐਂਡ ਟੈਕਨਾਲੋਜੀ ਤੋਂ 375 ਕਰੋੜ ਰੁਪਏ ਦੇ ਪ੍ਰਾਜੈਕਟ ਦਾ ਉਦਘਾਟਨ ਕਰਨਗੇ। ਇਸ ਦੇ ਨਾਲ ਹੀ 44 ਏ.ਐਸ.ਆਈਜ਼ ਅਤੇ 700 ਨਵ-ਨਿਯੁਕਤ ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਾਣਗੇ। ਇਸ ਦੇ ਲਈ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ […]

ਕਰੋੜਾਂ ਰੁਪਏ ਦੇ ਪ੍ਰੋਜੈਕਟ ਦਾ ਉਦਘਾਟਨ ਕਰਨਗੇ ਅਮਿਤ ਸ਼ਾਹ
X

Editor EditorBy : Editor Editor

  |  19 Dec 2023 9:26 AM IST

  • whatsapp
  • Telegram


ਚੰਡੀਗੜ੍ਹ, 19 ਦਸੰਬਰ, ਨਿਰਮਲ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 22 ਦਸੰਬਰ ਨੂੰ ਚੰਡੀਗੜ੍ਹ ਆਉਣਗੇ। ਉਹ ਸੈਕਟਰ 26 ਸਥਿਤ ਚੰਡੀਗੜ੍ਹ ਕਾਲਜ ਆਫ ਇੰਜਨੀਅਰਿੰਗ ਐਂਡ ਟੈਕਨਾਲੋਜੀ ਤੋਂ 375 ਕਰੋੜ ਰੁਪਏ ਦੇ ਪ੍ਰਾਜੈਕਟ ਦਾ ਉਦਘਾਟਨ ਕਰਨਗੇ। ਇਸ ਦੇ ਨਾਲ ਹੀ 44 ਏ.ਐਸ.ਆਈਜ਼ ਅਤੇ 700 ਨਵ-ਨਿਯੁਕਤ ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਾਣਗੇ। ਇਸ ਦੇ ਲਈ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਗ੍ਰਹਿ ਮੰਤਰੀ ਦਾ ਪ੍ਰੋਗਰਾਮ ਦੁਪਹਿਰ ਦਾ ਹੈ। ਉਹ ਕਰੀਬ 3 ਘੰਟੇ ਸ਼ਹਿਰ ਵਿਚ ਰੁਕਣਗੇ। ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਭੇਜੇ ਵੇਰਵਿਆਂ ਅਨੁਸਾਰ ਅਮਿਤ ਸ਼ਾਹ ਚੰਡੀਗੜ੍ਹ ਏਅਰਫੋਰਸ ਹੈਰੀਟੇਜ ਸੈਂਟਰ ਬਿਲਡਿੰਗ ਵਿੱਚ 88 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਦੇਸ਼ ਦੇ ਪਹਿਲੇ ਸੈਂਟਰ ਫਾਰ ਸਾਈਬਰ ਆਪਰੇਸ਼ਨ ਐਂਡ ਸਕਿਓਰਿਟੀ ਸੈਂਟਰ ਦਾ ਉਦਘਾਟਨ ਕਰਨਗੇ। ਉਹ ਪੰਜਾਬ ਇੰਜਨੀਅਰਿੰਗ ਕਾਲਜ ਵਿੱਚ 20 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਹਿਮਾਚਲ ਦੇ ਲੜਕਿਆਂ ਦੇ ਹੋਸਟਲ ਦੇ 140 ਕਮਰਿਆਂ ਦਾ ਉਦਘਾਟਨ ਵੀ ਕਰਨਗੇ। ਨਵੇਂ ਐਸਆਈ ਅਤੇ ਕਾਂਸਟੇਬਲ ਦੀ ਜੁਆਇਨਿੰਗ ਦੇ ਨਾਲ ਹੀ ਅਮਿਤ ਸ਼ਾਹ ਪੁਲਿਸ ਵਿਭਾਗ ਨੂੰ ਕਰੀਬ 25 ਟਾਟਾ ਸਫਾਰੀ ਗੱਡੀਆਂ ਦੇਣਗੇ।ਸ਼ਹਿਰ ਵਿੱਚ ਹੋਣ ਵਾਲੇ ਧਰਨਿਆਂ ਅਤੇ ਹੋਰ ਬੇਅਦਬੀ ਘਟਨਾਵਾਂ ’ਤੇ ਤਿੱਖੀ ਨਜ਼ਰ ਰੱਖਣ ਲਈ ਪੁਲੀਸ ਨੂੰ ਕਰੀਬ 75 ਲੱਖ ਰੁਪਏ ਦੀ ਲਾਗਤ ਨਾਲ ਕਮਾਂਡ ਐਂਡ ਕੰਟਰੋਲ ਵਾਹਨ ਵੀ ਦਿੱਤੇ ਜਾਣਗੇ।

Next Story
ਤਾਜ਼ਾ ਖਬਰਾਂ
Share it