ਜ਼ਿਮਨੀ ਚੋਣ ਲਈ ਭਾਜਪਾ ਨੇ ਅੰਗੂਰਾਲ ਤੇ ਆਪ ਨੇ ਮਹਿੰਦਰ ਭਗਤ ਨੂੰ ਐਲਾਨਿਆ ਉਮੀਦਵਾਰ

By :  Nirmal
Update: 2024-06-17 16:12 GMT

ਜਲੰਧਰ, 17 ਜੂਨ (ਦਦ)-ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਚੋਣ ਸਰਗਮੀਆਂ ਤੇਜ਼ ਹੋ ਗਈਆਂ ਹਨ। ਆਮ ਆਦਮੀ ਪਾਰਟੀ ਵੱਲੋਂ ਮਹਿੰਦਰ ਭਗਤ ਨੂੰ ਆਪਣਾ ਉਮੀਦਵਾਰ ਐਲਾਨਣ ਤੋਂ ਬਾਅਦ ਭਾਜਪਾ ਨੇ ਵੀ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਆਪਣਾ ਉਮੀਦਵਾਰ ਬਣਾ ਐਲਾਨ ਦਿੱਤਾ ਹੈ। ਦਿਲਚਸਪ ਗੱਲ ਹੈ ਕਿ ਭਾਜਪਾ ਵਿੱਚੋਂ ਆਏ ਮੋਹਿੰਦਰ ਭਗਤ ਨੂੰ ਆਪ ਨੇ, ਜਦ ਕਿ ਭਾਜਪਾ ਨੇ ਆਪ ਛੱਡ ਕੇ ਭਾਜਪਾ ਵਿੱਚ ਗਏ ਸ਼ੀਤਲ ਅੰਗੁਰਾਲ ਨੂੰ ਆਪਣਾ ਉਮੀਦਵਾਰ ਐਲਾਨਿਆ। ਸਾਲ 2022 ਦੀਆਂ ਚੋਣਾਂ ਦੌਰਾਨ ਵੀ ਮਹਿੰਦਰ ਭਗਤ ਤੇ ਸ਼ੀਤਲ ਅੰਗੁਰਾਲ ਇੱਕ ਦੂਜੇ ਦੇ ਵਿਰੁੱਧ ਚੋਣਾਂ ਲੜੀਆਂ ਸਨ, ਉਦੋਂ ਮਹਿੰਦਰ ਭਗਤ ਭਾਜਪਾ ਦਾ ਉਮੀਦਵਾਰ ਸੀ ਤੇ ਸ਼ੀਤਲ ਅੰਗੁਰਾਲ ਆਪ ਦਾ ਉਮੀਦਵਾਰ ਸੀ। ਕਾਂਗਰਸ ਨੇ ਆਪਣਾ ਉਮੀਦਵਾਰ ਨਹੀਂ ਐਲਾਨਿਆ।

Similar News