ਕਾਂਗਰਸ ਨੂੰ ਮਿਲਿਆ ਵੱਡਾ ਹੁਲਾਰਾ, ਦਰਸ਼ਨ ਬਰਾੜ ਨੇ ਪੁੱਤਰ ਸਮੇਤ ਕੀਤੀ ਘਰ ਵਾਪਸੀ

ਮੋਗਾ ਜ਼ਿਲ੍ਹੇ ਦੀ ਕਾਂਗਰਸ ਪਾਰਟੀ ਨੂੰ ਉਦੋਂ ਵੱਡਾ ਹੁੰਗਾਰਾ ਮਿਲਿਆ, ਜਦੋਂ ਪੰਜਾਬ ਦੇ ਸਾਬਕਾ ਮੰਤਰੀ ਦਰਸ਼ਨ ਸਿੰਘ ਬਰਾੜ ਅਤੇ ਉਨ੍ਹਾਂ ਦੇ ਸਪੁੱਤਰ ਗੁਰਜੰਟ ਸਿੰਘ ਬਰਾੜ

Update: 2024-09-06 00:53 GMT

ਮੋਗਾ - ਮੋਗਾ ਜ਼ਿਲ੍ਹੇ ਦੀ ਕਾਂਗਰਸ ਪਾਰਟੀ ਨੂੰ ਉਦੋਂ ਵੱਡਾ ਹੁੰਗਾਰਾ ਮਿਲਿਆ, ਜਦੋਂ ਪੰਜਾਬ ਦੇ ਸਾਬਕਾ ਮੰਤਰੀ ਦਰਸ਼ਨ ਸਿੰਘ ਬਰਾੜ ਅਤੇ ਉਨ੍ਹਾਂ ਦੇ ਸਪੁੱਤਰ ਗੁਰਜੰਟ ਸਿੰਘ ਬਰਾੜ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵਿਚ ਮੁੜ ਘਰ ਵਾਪਸੀ ਕੀਤੀ ਹੈ।

ਲੋਕ ਸਭਾ ਚੋਣਾਂ ਦੌਰਾਨ ਕੁਝ ਕਾਰਨਾਂ ਕਰ ਕੇ ਪਾਰਟੀ ਤੋਂ ਦੂਰ ਹੋਏ ਸਾਬਕਾ ਮੰਤਰੀ ਦਰਸ਼ਨ ਸਿੰਘ ਬਰਾੜ ਦਾ ਇਕੱਲੇ ਮੋਗਾ ਹੀ ਨਹੀਂ ਸਗੋਂ ਲੁਧਿਆਣਾ ਅਤੇ ਹੋਰਨਾਂ ਜ਼ਿਲ੍ਹਿਆਂ ਵਿਚ ਵੀ ਵੱਡਾ ਰਸੂਖ ਹੈ। ਉਨ੍ਹਾਂ ਦੀ ਗੈਰ ਹਾਜ਼ਰੀ ਕਰ ਕੇ ਪਾਰਟੀ ਦੇ ਵਰਕਰ ਨਿਰਾਸ਼ ਚਲੇ ਆ ਰਹੇ ਸਨ।

ਸਾਬਕਾ ਮੰਤਰੀ ਦੀ ਕਾਂਗਰਸ ਵਿਚ ਘਰ ਵਾਪਸੀ ਲਈ ਸਾਬਕਾ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ, ਕੁਲਬੀਰ ਜੀਰਾ, ਗੁਰਕੀਰਤ ਸਿੰਘ ਕੋਟਲੀ, ਸੁਖਪਾਲ ਸਿੰਘ ਭੁੱਲਰ, ਹਰਦਿਆਲ ਸਿੰਘ ਕੰਬੋਜ਼ (ਸਾਰੇ ਸਾਬਕਾ ਵਿਧਾਇਕ) ਅਤੇ ਵਿਧਾਇਕ ਵਰਿੰਦਰਜੀਤ ਸਿੰਘ ਪਾਹੜਾ ਨੇ ਮੁੱਖ ਭੂਮਿਕਾ ਨਿਭਾਈ ਹੈ।

ਦੂਜੇ ਪਾਸੇ ਉਨ੍ਹਾਂ ਦੀ ਕਾਂਗਰਸ ਵਿਚ ਘਰ ਵਾਪਸੀ ’ਤੇ ਹਲਕਾ ਇੰਚਾਰਜ਼ ਨਿਹਾਲ ਸਿੰਘ ਵਾਲਾ ਭੁਪਿੰਦਰ ਸਿੰਘ ਸਾਹੋਕੇ, ਪਰਮਜੀਤ ਸਿੰਘ ਨੰਗਲ, ਭਜਨ ਸਿੰਘ ਜੈਦ, ਡਾ. ਦਵਿੰਦਰ ਸਿੰਘ ਗਿੱਲ, ਪਰਮਜੀਤ ਸਿੰਘ ਸਰਪੰਚ ਮਧੇ, ਕਾਲੂ ਗਰਗ ਐੱਮ.ਸੀ., ਦਰਸ਼ਨ ਸਿੰਗਲਾ, ਪ੍ਰਵੀਨ ਬਾਂਸਲ, ਦੀਪਾ, ਸੁਖਦੇਵ ਸਿੰਘ, ਵਿਜੇ ਨਾਗਰਾ, ਨਿਰਮਲ ਸਿੰਘ ਬੀੜ ਰਾਊਕੇ, ਜੀਵਨ ਰੌਂਤਾ, ਜਗੀਰ ਸਿੰਘ, ਬਲਦੇਵ ਸਿੰਘ ਕੁੱਸਾ, ਸੇਵਕ ਸਰਪੰਚ ਆਦਿ ਨੇ ਦਰਸ਼ਨ ਸਿੰਘ ਬਰਾੜ ਨੂੰ ਵਧਾਈ ਦਿੱਤੀ ਅਤੇ ਖੁਸ਼ੀ ਦਾ ਇਜ਼ਹਾਰ ਕੀਤਾ।

Similar News